ਤਰਨ ਤਾਰਨ 20 ਫਰਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 22 ਫਰਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਸ੍ਰੀ ਸੰਦੀਪ ਕੁਮਾਰ,ਆਈ.ਏ.ਐਸ, ਤਰਨ ਤਾਰਨ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ.ਗਰੁੱਪ ) ਅਤੇ ਅਜ਼ਾਈਲ ਹਰਬਲ ਕੰਪਨੀ ਭਾਗ ਲੈ ਰਹੀਆ ਹਨ. ਪਲੇਸਮੈਂਟ ਲਈ ਰਖਸ਼ਾ ਸਕਿਉਰਿਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਸਾਬਕਾ ਫੋਜੀਆਂ ਅਤੇ ਫਰੈਸ਼ਰ ਉਮੀਦਵਾਰਾਂ ਦੀ ਜਰੂਰਤ ਹੈ, ਸਾਬਕਾ ਫੋਜੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਪਾਸ (ਤਨਖਾਹ 25000/-ਰੁ: Includes ESI+EPF ) ਉਮਰ ਹੱਦ ਵੱਧ ਤੋਂ ਵੱਧ 40 ਸਾਲ ਹੋਵੇ ਅਤੇ ਇਸ ਤੋਂ ਇਲਾਵਾ ਕੰਪਨੀ ਨੂੰ ਫਰੈਸ਼ਰ ਉਮੀਦਵਾਰਾਂ ਦੀ ਵੀ ਜਰੂਰਤ ਹੈ, ਘੱਟੋ-ਘੱਟ ਯੋਗਤਾ ਦਸਵੀਂ ਪਾਸ (ਤਨਖਾਹ 15000 ਤੋਂ 20000/-ਰੁ: Includes ESI+EPF ) ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 2 ਇੰਚ ਉਮਰ ਹੱਦ 18 ਤੋਂ 35 ਸਾਲ ਹੈ ਅਤੇ ਪਲੇਸਮੈਂਟ ਲਈ ਅਜ਼ਾਈਲ ਹਰਬਲ ਕੰਪਨੀ ਨੂੰ ਵੇਲਨੈਸ ਅਡਵਾਇਜ਼ਰ ਲਈ ਘੱਟੋ-ਘੱਟ ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ ਕੇਵਲ ਲੜਕੀਆਂ ਦੀ ਜਰੂਰਤ ਹੈ (ਤਨਖਾਹ 9500 ਤੋਂ 18000/-ਰੁ:) ਉਮਰ ਹੱਦ 18 ਤੋਂ 30 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ) ਮਿਤੀ 22-02-2024 ਨੂੰ ਸਵੇਰੇ 9 ਵੱਜੇ ਤੋਂ ਦੁਪਿਹਰ 2 ਵੱਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਡੀ.ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਆਧਾਰ ਕਾਰਡ, ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪ ਲਾਈਨ ਨੰਬਰ 7717397013 ਤੇ ਸੰਪਰਕ ਕੀਤਾ ਜਾ ਸਕਦਾ ਹੈ।