- ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪੁਰਾਣਾ ਬਲੜਵਾਲ ਵਿਖੇ ਕਰਵਾਏ ਛਿੰਝ ਮੇਲੇ ਵਿੱਚ ਸ਼ਿਰਕਤ ਕਰਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ
ਸ੍ਰੀ ਹਰਗੋਬਿੰਦਪੁਰ ਸਾਹਿਬ, 16 ਜਨਵਰੀ : ਐਡਵੋਕੇਟ ਅਮਰਪਾਲ ਸਿੰਘ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਪੁਰਾਣਾ ਬਲੜਵਾਲ ਵਿਖੇ ਕਰਵਾਏ ਗਏ ਛਿੰਝ ਮੇਲੇ ਵਿੱਚ ਹਾਜ਼ਰੀ ਲਵਾਈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਨਸ਼ੇ ਤੋਂ ਬਚਣ ਲਈ ਜਾਗਰੂਕ ਕੀਤਾ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖਾਸ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁਲਿਤ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੂਬੇ ਅੰਦਰ ਖਿਡਾਰੀਆਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ, ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਜਿਹੇ ਖੇਡ ਮੇਲੇ ਕਰਵਾਏ ਜਾਣ ਤਾਂ ਜੋ ਨੋਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਇਲਾਕੇ ਦੀਆਂ ਉੱਚ ਸਖਸੀਅਤਾਂ ਅਤੇ ਖਿਡਾਰੀ ਆਦਿ ਮੌਜੂਦ ਸਨ।