ਤਰਨ ਤਾਰਨ, 22 ਜੂਨ 2024 : ਪੰਜਾਬ ਸਰਕਾਰ ਵੱਲੋਂ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲੱਗੱਭਗ 2.50 ਕਰੋੜ ਬੂਟੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਾਫ਼-ਸਥਰਾ ਤੇ ਪ੍ਰਦੂਸ਼ਣ ਰਹਿਣ ਵਾਤਾਵਰਣ ਉਪਲੱਬਧ ਹੋ ਸਕੇ। ਇਹ ਜਾਣਕਾਰੀ ਵਿੱਤ ਕਮਿਸ਼ਨਰ ਜੰਗਲਾਤ ਵਿਭਾਗ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਆਈ. ਏ. ਐੱਸ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਰਾਜ ਵਿੱਚ ਬੂਟੇ ਲਗਾਉਣ ਲਈ ਪਹਿਲੀ ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਵਿਸ਼ੇਸ ਮੁਹਿੰਮ ਸਬੰਧੀ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਸ੍ਰੀ ਅਮਨੀਤ ਸਿੰਘ ਆਈ. ਐੱਫ਼. ਐੱਸ., ਡੀ. ਐੱਫ਼. ਓ., ਸ੍ਰੀ ਐੱਸ. ਕੇ. ਸਾਗਰ ਆਈ. ਐੱਫ਼. ਐੱਸ., ਸੀ. ਐੱਫ਼. ਜਲੰਧਰ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਜੰਗਲਾਤ ਵਿਭਾਗ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਇਸ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਉਹਨਾਂ ਦੀ ਦੇਖ-ਭਾਲ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਜਿੰਨ੍ਹਾਂ ਸਕੂਲਾਂ ਵਿੱਚ ਜ਼ਿਆਦਾ ਜ਼ਮੀਨ ਉਪਲੱਬਧ ਹੈ, ਉਹਨਾਂ ਵਿੱਚ ਮੀਆਵਾਕੀ ਤਕਨੀਕ ਨਾਲ ਮਿੰਨੀ ਜੰਗਲ ਲਗਾਏ ਜਾਣ। ਇਸ ਮੌਕੇ ਉਹਨਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕਰਕੇ ਢੁਕਵੀਆਂ ਥਾਵਾਂ ‘ਤੇ ਮਿੰਨੀ ਜੰਗਲ ਲਗਾਉਣ। ਇਸ ਮੌਕੇ ਉਹਨਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਰੇਕ ਖਾਲੀ ਥਾਂ ਭਾਵ ਸਰਕਾਰੀ ਬਿਲਡਿੰਗਾਂ, ਹਸਤਪਤਾਲ, ਸਕੂਲ, ਪੰਚਾਇਤੀ ਜ਼ਮੀਨ, ਰੋਡ ਸਾਈਡ, ਜਿਸ ਉਪਰ ਪਲਾਟੇਸ਼ਨ ਕਰਵਾਈ ਜਾ ਸਕੇ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਗੲ ਤਾਂ ਜੋ ਬੂਟੇ ਲਗਾਉਣ ਦੇ ਮਿੱਥੇ ਟੀਚੇ ਨੂੰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਆਗਾਮੀ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜ਼ਿਲ੍ਹਾ ਤਰਨਤਾਰਨ ਨੰੁ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ 8,00,000 ਬੂਟੇ ਲਗਾਏ ਜਾਣਗੇ।