- ਬੀਤੀ ਸ਼ਾਮ ਤੱਕ 615526 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ
- ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 1248 ਕਰੋੜ ਰੁਪਏ
- ਮੰਡੀਆਂ ਵਿੱਚੋਂ 466522 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
ਗੁਰਦਾਸਪੁਰ, 1 ਨਵੰਬਰ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 621452 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 615526 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 1248 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਖਰੀਦ ਏਜੰਸੀਆਂ ਵੱਲੋਂ 466522 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 246911 ਮੀਟਰਿਕ ਟਨ, ਮਾਰਕਫੈੱਡ ਵੱਲੋਂ 170452 ਮੀਟਰਿਕ ਟਨ, ਪਨਸਪ ਵੱਲੋਂ 126748 ਮੀਟਰਿਕ ਟਨ ਅਤੇ ਵੇਅਰ ਹਾਊਸ ਵੱਲੋਂ 71415 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਪੂਰੀ ਤਰਾਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਕਿਸੇ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।