ਤਰਨ ਤਾਰਨ, 14 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਤਰਨਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟਰੇਟ, ਤਰਨਤਾਰਨ ਸ੍ਰੀ ਸਿਮਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰੈੱਡ ਕਰਾਸ ਭਵਨ, ਤਰਨਤਾਰਨ ਵਿਖੇ ਲੋਕ ਸਭਾ ਚੋਣਾਂ 2024 ਦੇ ਸਬੰਧ ਸਮੂਹ ਸੈਕਟਰ ਅਫ਼ਸਰਾਂ ਅਤੇ ਬੀ. ਐਲ. ਓਜ਼ ਦੀ ਵਿਸ਼ੇਸ ਮੀਟਿੰਗ ਹੋਈ। ਮੀਟਿੰਗ ਵਿੱਚ ਹਾਜ਼ਰ ਆਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਲੋਕ ਸਭਾ ਚੋਣਾਂ ਵਿੱਚ ਉਹਨਾਂ ਬੂਥਾਂ ਉਤੇ ਜਿਆਦਾ ਸਵੀਪ ਐਕਟੀਵਿਟੀ ਕਰਾਉਣ ਜਿੰਨ੍ਹਾਂ ਬੂਥਾਂ ਉੱਤੇ ਪਿਛਲੀਆਂ ਚੋਣਾਂ ਦੌਰਾਨ 50 ਫੀਸਦੀ ਤੋਂ ਵੱਧ ਵੋਟਾਂ ਪੋਲ ਹੋਈਆਂ ਸਨ।ਇਸ ਮੀਟਿੰਗ ਵਿੱਚ ਸ੍ਰੀ ਅਮਨਦੀਪ ਸਿੰਘ ਮਾਸਟਰ ਟਰੇਨਰ ਵੱਲੋਂ ਈ. ਵੀ. ਐੱਮ ਮਸ਼ੀਨਾਂ ਨੂੰ ਚਲਾਉਣ ਸਬੰਧੀ ਵੀ ਜਾਣਕਾਰੀ ਦਿੱਤੀ।