- ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦੋਰਾਨ ਵਿਦਿਆਰਥੀਆਂ ਵੱਲੋਂ ਪੇਸ ਕੀਤੀਆਂ ਵੱਖ ਵੱਖ ਪੇਸਕਾਰੀਆਂ
- ਆਜਾਦੀ ਦਿਹਾੜੇ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਉਤਸ਼ਾਹ ਦੀ ਲਹਿਰ
ਪਠਾਨਕੋਟ, 10 ਅਗਸਤ : ਅਜਾਦੀ ਦਿਹਾੜੇ ਦੀ 76ਵੀਂ ਵਰੇਗੰਢ ਜਿਲ੍ਹਾ ਪੱਧਰ ਤੇ ਮਲਟੀਪਰਪਜ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਮਨਾਈ ਜਾਵੇਗੀ, ਜਿਸ ਦੋਰਾਨ ਸੱਭਿਆਚਾਰਕ ਪ੍ਰੋਗਰਾਮ ਵੱਖ ਵੱਖ ਸਕੂਲਾਂ ਵੱਲੋਂ ਪੇਸ ਕੀਤਾ ਜਾਣਾ ਹੈ ਜਿਸ ਦੀ ਅੱਜ ਦੂਸਰੇ ਦਿਨ ਰਿਹਰਸਲ ਖੇਡ ਸਟੇਡੀਅਮ ਲਮੀਣੀ ਵਿਖੇ ਕਰਵਾਈ ਗਈ। ਇਸ ਮੋਕੇ ਤੇ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ (ਜ), ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵਿਸੇਸ ਤੋਰ ਤੇ ਹਾਜਰ ਰਹੇ। ਦੂਸਰੇ ਦਿਨ ਰਿਹਰਸਲ ਦੋਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਹੋਮ ਗਾਰਡ , ਮਹਿਲਾ ਪੁਲਿਸ ਅਤੇ ਵੱਖ ਵੱਖ ਐਨ.ਸੀ.ਸੀ. ਦੀਆਂ ਟੁਕੜੀਆਂ ਵੱਲੋਂ ਅਭਿਆਸ ਕੀਤਾ ਗਿਆ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਪੀ.ਟੀ.ਸੋਅ ਵੀ ਪੇਸ ਕੀਤਾ ਗਿਆ। ਇਸ ਮੋਕੇ ਤੇ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ (ਜ) ਨੇ ਦੱਸਿਆ ਕਿ ਅਜਾਦੀ ਦੇ 76ਵੀਂ ਵਰੇਗੰਢ ਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ। ਜੋ ਕਿ ਪਿਛਲੇ ਕਾਫੀ ਦਿਨ੍ਹਾਂ ਤੋਂ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਹੁਤ ਮਿਹਨਤ ਕਰਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 12 ਅਗਸਤ ਨੂ ਫੁੱਲ ਡਰੈਸ ਰਿਹਰਸਲ ਹੋਵੇਗੀ। 15 ਅਗਸਤ ਨੂੰ ਲਮੀਣੀ ਸਟੇਡੀਅਮ ਵਿੱਚ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ।