- ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ - ਡਿਪਟੀ ਕਮਿਸ਼ਨਰ
ਗੁਰਦਾਸਪੁਰ, 7 ਅਗਸਤ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਲਾਭਪਤਾਰੀਆਂ ਦੇ ਸਿਹਤ ਬੀਮਾਂ ਯੋਜਨਾ ਦੇ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਸਸਤਾ ਅਨਾਜ ਕਾਰਡ ਧਾਰਕ ਪਰਿਵਾਰਾਂ, ਜੇ ਫਾਰਮ ਧਾਰਕ ਕਿਸਾਨ ਪਰਿਵਾਰਾਂ, ਛੋਟੇ ਵਪਾਰੀਆਂ, ਰਜਿਸਟਰਡ ਉਸਾਰੀ ਮਜ਼ਦੂਰਾਂ ਅਤੇ ਐਕਰੀਡੇਟਿਡ/ਯੈਲੋ ਕਾਰਡ ਧਾਰਕ ਪੱਤਰਕਾਰਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋੜਵੰਦ ਪਰਿਵਾਰਾਂ ਲਈ ਬਹੁਤ ਵਧੀਆ ਹੈ ਅਤੇ ਲੋੜ ਪੈਣ `ਤੇ ਕਾਰਡ ਧਾਰਕ ਪਰਿਵਾਰ ਸੂਬੇ ਦੇ 900 ਤੋਂ ਵੱਧ ਸਰਕਾਰੀ ਅਤੇ ਪ੍ਾਈਵੇਟ ਹਸਪਤਾਲਾਂ ਵਿਚ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ-ਪਿੰਡ ਜਾ ਕੇ ਯੋਗ ਲਾਭਪਤਾਰੀਆਂ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਾਉਣ।