- ਮਿਸ਼ਨ ਇੰਦਰ ਧੁਨਸ਼ 5.0 ਤਹਿਤ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਲਈ ਸਬੰਧਿਤ ਵਿਭਾਗਾਂ ਨੂੰ ਦਿੱਤੇ ਨਿਰਦੇਸ਼
- ਮਿਸ਼ਨ ਇੰਦਰਧਨੁਸ਼ 5.0 ਦੌਰਾਨ ਜ਼ਿਲ੍ਹੇ ਵਿੱਚ 0-5 ਸਾਲ ਦੇ ਬੱਚਿਆਂ ਦਾ ਕੀਤਾ ਜਾਵੇਗਾ ਟੀਕਾਕਰਨ
ਤਰਨ ਤਾਰਨ, 18 ਅਗਸਤ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਡਾ. ਇਸਿ਼ਤਾ ਸਰਵੀਲੈਂਸ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਸ਼ਾਮਲ ਹੋਏ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਿਹਤ ਵਿਭਾਗ ਨੂੰ ਮਿਸ਼ਨ ਇੰਦਰ ਧੁਨਸ਼ 5.0 ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ।ਉਹਨਾਂ ਦੱਸਿਆ ਮਿਸ਼ਨ ਇੰਦਰ ਧਨੁਸ਼ ਪ੍ਰੋਗਰਾਮ 11 ਸਤੰਬਰ 2023 ਤੋਂ ਲੈ ਕੇ ਨਵੰਬਰ 2023 ਤੱਕ (ਤਿੰਨ ਰਾਊਂਡ) ਪੂਰੇ ਜ਼ਿਲ੍ਹੇ ਵਿੱਚ ਚਲਾਇਆ ਜਾਣਾ ਹੈ। ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਮਿਸ਼ਨ ਇੰਦਰਧੁਨਸ਼ 5.0 ਦੀਆ ਗਤੀਵਿਧੀਆ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਇੰਨਟੈਸਾਈਫਾਈਡ ਮਿਸ਼ਨ ਇੰਦਰਧਨੁਸ਼ 5.0 ਦੌਰਾਨ 0-5 ਸਾਲ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਸਾਰੇ ਬਲਾਕਾਂ ਦੇ ਵਿੱਚ ਯੂ-ਵਿਨ ਪੋਰਟਲ ਸ਼ੂਰੂ ਕੀਤਾ ਜਾਣਾ ਹੈ, ਜਿਸ ਵਿੱਚ ਮਿਸ਼ਨ ਇੰਦਰਧਨੁਸ਼ ਦੇ ਤਹਿਤ ਟੀਕਾਕਰਨ ਦੇ ਵਿੱਚ ਲਾਭਪਾਤਰੀ ਆਪਣਾ ਖੁਦ ਦਾ ਰਜਿਸਟ੍ਰੇਸ਼ਨ ਕਰਵਾ ਕੇ ਟੀਕਾਕਰਨ ਕਰਵਾ ਸਕਦਾ ਹੈ । ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਇੰਨਟੈਸਫਾਈਡ ਮਿਸ਼ਨ ਇੰਦਰਧੁਨਸ਼ਨ 5.0 ਦੇ ਪ੍ਰੋਗਰਾਮ ਤਹਿਤ ਜਿਹੜੇ ਬੱਚੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ, ਉਹਨਾ ਦਾ ਟੀਕਾਕਰਨ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾਣਾ ਹੈ । ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਯੂ-ਵਿਨ ਪੋਰਟਲ ਰਾਹੀਂ ਸਿਹਤ ਵਿਭਾਗ ਦੇ ਮੁਲਾਜ਼ਮਾ ਕੋਲ ਆਪਣੇ ਖੇਤਰ ਦੇ ਟੀਕਾਕਰਨ ਲਈ ਯੋਗ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਪੂਰਾ ਰਿਕਾਰਡ ਹੋਵੇਗਾ।