ਪਠਾਨਕੋਟ, 02 ਨਵੰਬਰ : ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਮਿਤੀ 6 ਨਵੰਬਰ 2023 ਤੋ 17 ਨਵੰਬਰ 2023 ਤੱਕ ਦਫਤਰ ਡਿਪਟੀ ਡਾਇਰੈਕਟਰ ਪਸੂ ਪਾਲਣ ਵਿਭਾਗ ਮਨਵਾਲ ,ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੈਂਡੂ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੀ ਫੀਸ ਜਨਰਲ ਜਾਤੀ ਲਈ 1000/— ਰੁਪਏ ਅਤੇ ਅਨਸੂਚਿਤ ਜਾਤੀ ਲਈ 750/— ਰੁਪਏ ਹੈ, ਜੋ ਕਿ ਮਿਤੀ 06/11/2023 ਨੂੰ ਮੌਕੇ ਤੇ ਹੀ ਜਮ੍ਹਾਂ ਕਰਵਾਣੀ ਹੋਵੇਗੀ । ਉਨ੍ਹਾਂ ਦੱਸਿਆ ਕਿ ਡੇਅਰੀ ਸਿਖਲਾਈ ਲੈਣ ਉਪਰੰਤ ਵਿਭਾਗ ਵੱਲੋਂ ਇੱਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਜਿਸ ਅਨੁਸਾਰ ਵੱਖ—ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2,5,10,20 ਦੁੱਧ ਦੇਣ ਵਾਲੇ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਕੇ 25 ਪ੍ਰਤੀਸਤ ਜਨਰਲ ਅਤੇ 33 ਪ੍ਰਤੀਸਤ ਅ.ਜਾਤੀ ਲਈ ਸਬਸਿਡੀ ਪ੍ਰਾਪਤ ਕਰ ਸਕਣਗੇ। ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਪਠਾਨਕੋਟ ਵਿਖੇ, ਟ੍ਰੇਨਿੰਗ ਲੈਣ ਦੇ ਚਾਹਵਾਨ ਲੜਕੇ/ਲੜਕੀਆਂ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਅਧਾਰ ਕਾਰਡ ਦੀ ਫੋਟੋ ਕਾਪੀ ਲੈ ਕੇ ਮਿਤੀ 03/11/2023 ਤੱਕ ਜਿਲਾ ਪ੍ਰਬੰਧਕੀ ਕੰਪਲੈਕਸ,ਮਲਕਪੁਰ, ਦੂਜੀ ਮੰਜਿਲ, ਕਮਰਾ ਨੰ:345—ਂ ਵਿਖੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ (ਫੋਨ ਨੰ: 0186—2345454 ਜਾ ਮੋਬਾਇਲ ਨੰ: 9876260243) ਤੇ ਸੰਪਰਕ ਕਰ ਸਕਦਾ ਹੈ ।