- ਤਕਨੀਕੀ ਕੋਰਸਾਂ ਬਾਰੇ ਜਾਣਕਾਰੀ ਲਈ
ਬਟਾਲਾ,3 ਫਰਵਰੀ : ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਸ਼ੰਕਰਪੁਰਾ ਦੇ ਪ੍ਰਿਸੀਪਲ ਪਰਮਿੰਦਰ ਕੌਰ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਗੌੰਸਪੁਰਾ ਦੇ ਹੈਡਮਿਸਟ੍ਰੈਸ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਦੋਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪਹੁੰਚ ਕੇ ਤਕਨੀਕੀ ਸਿੱਖਿਆ ਅਧੀਨ ਚੱਲ ਰਹੇ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਲਈ। ਕਾਲਜ ਦੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਨੇ ਪਹੁੰਚੇ ਵਿਦਿਆਰਥੀਆਂ ਅਤੇ ਨਾਲ ਆਏ ਅਧਿਆਪਕ ਪੰਕਜ ਬੇਦੀ, ਪਰਮਿੰਦਰਜੀਤ ਸਿੰਘ, ਰਮਨੀਤ ਕੌਰ, ਕੁਲਬੀਰ ਕੌਰ, ਮੀਨੂ ਸ਼ਰਮਾ, ਲਖਵਿੰਦਰ ਕੌਰ ਅਤੇ ਮੈਡਮ ਰਜ਼ਿਆ ਦਾ ਨਿੱਘਾ ਸੁਆਗਤ ਕਰਦਿਆਂ ਕਿਹਾ ਕਿ ਸਕੂਲ਼ੀ ਪੜ੍ਹਾਈ ਤੋਂ ਬਾਅਦ ਤਕਨੀਕੀ ਸਿੱਖਿਆ ਵਿਦਿਆਰਥੀਆਂ ਲਈ ਇੱਕ ਬਹੁਤ ਹੀ ਚੰਗਾ ਵਿਕਲਪ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਸਮੂਹ ਸਟਾਫ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਹਮੇਸ਼ਾਂ ਤਿਆਰ ਹੈ। ਕਾਲਜ ਦੇ ਸਪੋਰਟਸ ਅਫਸਰ ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਰਕਾਰੀ ਪੋਲੀਟੈਕਨੀਕਲ ਕਾਲਜ ਬਟਾਲਾ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ ਅਤੇ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਅਤੇ ਹੋਰ ਗਤਿਵਿਧੀਆਂ ਵੱਲ ਵੀ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦਾ ਆਉਣ ਵਾਲਾ ਭਵਿੱਖ ਅੱਜ ਦੀ ਉਹਨਾਂ ਦੀ ਕੀਤੀ ਗਈ ਚੋਣ ’ਤੇ ਨਿਰਭਰ ਕਰਦਾ ਹੈ ਅਤੇ ਇਸ ਲਈ ਆਪਣੀ ਸਕੂਲੀ ਪੜ੍ਹਾਈ ਤੋਂ ਬਾਅਦ ਉਹਨਾਂ ਨੂੰ ਆਪਣੇ ਖੇਤਰ ਦੀ ਚੋਣ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਕਾਲਜ ਦੇ ਜਿਆਦਾਤਰ ਵਿਦਿਆਰਥੀਆਂ ਨੂੰ ਕੋਰਸ ਦੇ ਆਖਰੀ ਸਾਲ ਦੌਰਾਨ ਹੀ ਆਨ-ਕੈਂਪਸ ਅਤੇ ਆਫ-ਕੈਂਪਸ ਪਲੇਸਮੈਂਟ ਰਾਹੀਂ ਨੌਕਰੀਆਂ ਦਵਾਈਆਂ ਗਈਆਂ ਹਨ। ਉਨਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਲੋੜ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਕਰ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ। ਮੈਡਮ ਰੇਖਾ ਨੇ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮ ਬਾਰੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60% ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70% ਟਿਊਸ਼ਨ ਫੀਸ ਮੁਆਫ ਹੋਏਗੀl