ਬਟਾਲਾ, 10 ਜੁਲਾਈ 2024 : ਸਿੱਖਿਆ ਵਿਭਾਗ ਵੱਲੋਂ ਕਾਹਨੂੰਵਾਨ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਸ਼ੈਸ਼ਨ 2023-24 ਵਿੱਚ ਸਟੇਟ ਤੇ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਸ਼ਾਮਲ ਹੋ ਕੇ ਵੱਖ-ਵੱਖ ਖੇਡਾਂ ਵਿੱਚ ਵਧੀਆ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਈ.ਓ. ਸੈਕੰ: ਸ਼੍ਰੀ ਰਾਜੇਸ਼ ਸ਼ਰਮਾਂ ਨੇ ਕਿਹਾ ਕਿ ਸਰਕਾਰ ਤੇ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਅਧਿਆਪਕ ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਉਪਰਾਲੇ ਕਰਨ ਤਾਂ ਜੋ ਵਿਦਿਆਰਥੀ ਵਿੱਚ ਰੁਚੀ ਪੈਦਾ ਹੋ ਸਕੇ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਸ. ਲਖਵਿੰਦਰ ਸਿੰਘ ਨੇ ਸਨਮਾਨਿਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਹਰ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਲੈਣਾ ਚਾਹੀਦਾ ਹੈ। ਇਸ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਅਨੀਤਾ ਵੱਲੋਂ ਖੇਡ ਕੈਲਡਰ 2023-24 ਅਧੀਨ ਕਰਵਾਈ ਖੇਡਾਂ ਦੀ ਰਿਪੋਰਟ ਪੜੀ ਜੁਲਾਈ ਮਹੀਨੇ ਤੋਂ ਸ਼ੁਰੂ ਹੋਣ ਵਾਲੀਆਂ ਖੇਡਾਂ ਬਾਰੇ ਜਾਣਕਾਰੀ ਦਿੰਦੇ ਹੋਏ, ਖੇਡਾਂ ਨਿਰਪੱਖ ਢੰਗ ਨਾਲ ਕਰਵਾਉਣ ਲਈ ਕਿਹਾ ਗਿਆ। ਇਸ ਮੌਕੇ ਉਪ ਪ੍ਰਧਾਨ ਖੇਡਾਂ ਪ੍ਰਿੰਸੀਪਲ ਅਮਨਦੀਪ ਕੁਮਾਰ, ਜਨਰਲ ਸਕੱਤਰ ਹੈੱਡਮਾਸਟਰ ਨਵਦੀਪ ਸਿੰਘ, ਇਕਬਾਲ ਸਿੰਘ ਸਮਰਾ, ਡੀ.ਈ.ਓ. ਦਫ਼ਤਰ ਤੋਂ ਰਾਕੇਸ਼ ਤੁੱਲੀ, ਸੁਮੀਤ ਕੁਮਾਰ, ਗਗਨਦੀਪ ਸਿੰਘ , ਸੰਜੀਵ ਕੁਮਾਰ, ਰਾਜਦੀਪ ਸਿੰਘ , ਅਮਰੀਕ ਸਿੰਘ, ਵਿਕਰਮਜੀਤ, ਜਤਿੰਦਰ ਕੁਮਾਰ, ਰਾਜਵਿੰਦਰ ਸਿੰਘ, ਹਰਜੀਤ ਸਿੰਘ , ਪ੍ਰਦੀਪ ਕੁਮਾਰ, ਹਰਪਾਲ ਸਿੰਘ ਆਦਿ ਹਾਜ਼ਰ ਸਨ।