ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਵਤਾ ਦੀ ਭਲਾਈ ਲਈ ਨੇਕ ਉਪਰਾਲਾ ਕਰਦਿਆਂ ਲਾਇਆ ਖੂਨਦਾਨ ਕੈਂਪ

  • ਖੂਨਦਾਨ ਕਰਨਾ ਇਕ ਮਹਾਨ ਅਤੇ ਪੁੰਨ ਵਾਲਾ ਕਾਰਜ

ਬਟਾਲਾ, 11 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ 'ਮਾਂ ਦਿਵਸ' ਨੂੰ ਸਮਰਪਿਤ ਮਾਨਵਤਾ ਦੀ ਭਲਾਈ ਲਈ ਵੱਡਾ ਤੇ ਨੇਕ ਉਪਰਾਲਾ ਕਰਦਿਆਂ ਖੂਨਦਾਨ ਕੈਂਪ ਲਗਾਇਆ ਗਿਆ। ਸਥਾਨਕ ਜਿਲ੍ਹਾ ਰਿਸੋਰਸ ਸੈਂਟਰ ਗੁਰਦਾਸਪੁਰ ਰੋਡ ਬਟਾਲਾ ਵਿਖੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਖੂਨਦਾਨ ਕੈਂਪ ਸਿਵਲ ਹਸਪਤਾਲ ਬਟਾਲਾ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਅਤੇ ਡਾ ਮਨਿੰਦਰਜੀਤ ਸਿੰਘ, ਐਸ.ਐਮ.ਓ ਬਟਾਲਾ ਵਲੋਂ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਯਸ਼ਪਾਲ ਚੌਹਾਨ ਤੇ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਅੱਜ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੀ ਕੱਲ ਦੁਪਹਿਰ ਸਮੇਂ ਜਦੋਂ ਵਿਧਾਇਕ ਸ਼ੈਰੀ ਕਲਸੀ ਬਟਾਲਾ ਸਿਵਲ ਹਸਪਤਾਲ ਵਿਖੇ ਸੰਕਟਕਾਲੀਨ ਹਲਾਤਾਂ ਨਾਲ ਨਿਪਟਣ ਲਈ ਬਟਾਲਾ ਸਿਵਲ ਹਸਪਤਾਲ ਵਿੱਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ ਤਾਂ ਐਸ.ਐਮ.ਓ ਮਨਿੰਦਰਜੀਤ ਸਿੰਘ ਵਲੋਂ ਦੱਸਿਆ ਗਿਆ ਸੀ ਕਿ ਸਾਰੀਆਂ ਤਿਆਰੀਆਂ ਮੁਕੰਮਲ ਹਨ ਪਰ ਹੰਗਾਮੀ ਹਾਲਤ ਵਿੱਚ ਲੋੜ ਪੈਣ 'ਤੇ ਖੂਨ ਦੀ ਲੋੜ ਅਨੁਸਾਰ ਹੋਰ ਉਪਲੱਬਧਤਾ ਜਰੂਰੀ ਹੈ, ਜਿਸ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਤੁਰੰਤ ਖੂਨਦਾਨ ਕੈਂਪ ਲਗਾਉਣ ਦਾ, ਫੈਸਲਾ ਲਿਆ ਗਿਆ ਤੇ ਅੱਜ ਖੂਨਦਾਨ ਕੈਂਪ ਲਗਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਖੂਨਦਾਨ ਕਰਨਾ ਇਕ ਮਹਾਨ ਅਤੇ ਪੁੰਨ ਵਾਲਾ ਕਾਰਜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ਅਤੇ ਆਸ ਪਾਸ ਲੱਗਣ ਵਾਲੇ ਖੂਨਦਾਨ ਕੈਪਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਾਰੇ ਖੂਨਦਾਨੀਆਂ ਦਾ ਇਸ ਮਹਾਨ ਤੇ ਨੇਕ ਕਾਰਜ ਲਈ ਖੂਨਦਾਨ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਡਾਕਟਰ ਪ੍ਰੀਆਗੀਤ ਕੌਰ ਕਲਸੀ, ਮਲਕੀਤ ਸਿੰਘ, ਨਿਸ਼ਾਨ ਸਿੰਘ, ਸ੍ਰੀਮਤੀ ਸੁਖਬੀਰ ਕੌਰ, ਸ੍ਰੀਮਤੀ ਬਲਜਿੰਦਰ ਕੋਰ, ਸ੍ਰੀਮਤੀ ਪ੍ਰਭਜੀਤ ਕੌਰ (ਸਾਰੇ ਐਮ.ਐਲ.ਟੀ), ਸ੍ਰੀਮਤੀ ਮਨਪ੍ਰੀਤ ਕੌਰ ਸਟਾਫ ਨਰਸ, ਨਵਦੀਪ ਸਿੰਘ, ਹਨੀ ਚੌਹਾਨ, ਸੁਖਦੇਵ ਸਿੰਘ, ਮਾਸਟਰ ਤਿਲਕ ਰਾਜ, ਮਨਜੀਤ ਸਿੰਘ ਬੁਮਰਾਹ, ਪਵਨ ਕੁਮਾਰ, ਭੁਪਿੰਦਰ ਸਿੰਘ, ਵਿਕਰਮ ਚੌਹਾਨ, ਬੰਟੀ ਟਰੈਂਡਜ, ਸੰਜੀਵ ਕੁਮਾਰ, ਦਵਿੰਦਰ ਸਿੰਘ, ਜਗਮੋਹਨ ਸਿੰਘ, ਡਾ ਰਾਕੇਸ਼ ਕੁਮਾਰ ਕਾਲੀਆ, ਪੰਕਜ ਖੁੱਲਰ, ਡਾ ਜਗਦੀਸ਼ ਸਿੰਘ ਰਜਾਦਾ, ਦਾਸ ਕਰਨ, ਮਿੰਟੂ ਤੱਤਲਾ, ਹੈਪੀ ਸਰਪੰਚ, ਜਸਪਾਲ ਸਿੰਘ, ਕੁਲਦੀਪ ਸਿੰਘ, ਮੁਨੀਸ਼ ਕੁਮਾਰ ਕਾਕਾ, ਕੁਨਾਲ ਸ਼ਰਮਾ, ਕਰਮਬੀਰ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਮੋਜੂਦ ਸਨ।