- ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 9 ਅਗਸਤ : ਕਾਂਗਰਸ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਅਣਥੱਕ ਸੀਨਿਅਰ ਆਗੂ ਰਾਜਿੰਦਰ ਸ਼ਰਮਾ ਆਪਣੇ ਕਈ ਪਰਿਵਾਰਾਂ ਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਰਾਜਿੰਦਰ ਸ਼ਰਮਾ ਤੇ ਉਨ੍ਹਾਂ ਦੇ ਸਾਥੀਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਵਿੱਚ ਸਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਹਰੀਦੇਵ ਸ਼ਰਮਾ, ਜਗਦੀਸ਼ ਮਿੱਤਰ ਸ਼ਰਮਾ, ਰਮੇਸ਼ ਚੱਕੀ ਵਾਲਾ, ਜਸਪਾਲ ਸਿੰਘ ਕਾਹਲੋਂ, ਬਲਵਿੰਦਰ ਸ਼ਰਮਾ, ਅਨਿਲ ਸ਼ਰਮਾ, ਰਵਿੰਦਰ ਸ਼ਰਮਾ, ਡਾ. ਵਿਕਾਸ ਸ਼ਰਮਾ, ਸਾਹਿਲ ਸ਼ਰਮਾ, ਪ੍ਰਦੀਪ ਸ਼ਰਮਾ, ਕੁਲਦੀਪ ਸ਼ਰਮਾ, ਸੰਦੀਪ ਸ਼ਰਮਾ, ਅਨੀਲ ਸ਼ਰਮਾ ਰਿਟਾਇਰ ਪ੍ਰਿੰਸੀਪਲ, ਸੁਨੀਲ ਕੁਮਾਰ, ਪਵਨ ਕੁਮਾਰ ਕਸ਼ਮੀਰ ਸਿੰਘ ਭੱਲਾ ਤੇ ਅੰਦਵੈਤ ਸ਼ਰਮਾ ਆਦਿ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ, ਦਿਨੋ-ਦਿਨ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਲਗਾਤਾਰ ਵੱਧ ਰਿਹਾ ਹੈ, ਜੋ ਖੁਸ਼ੀ ਵਾਲੀ ਗੱਲ ਹੈ। ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਪਿਆਰ ਤੇ ਸਹਿਯੋਗ ਨਾਲ ਬਟਾਲੇ ਸ਼ਹਿਰ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਵੱਖ ਵੱਖ ਵਿਭਾਗਾਂ ਵਲੋਂ ਸ਼ਹਿਰ ਵਿੱਚ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਖਾਸ ਯਤਨ ਕੀਤੇ ਜਾ ਰਹੇ ਹਨ।