- ਸਮਾਜ ਵਿੱਚੋਂ ਨਸ਼ਿਆ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ
ਬਟਾਲਾ, 17 ਅਕੂਤਬਰ : ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਬਟਾਲਾ ਪੁਲਿਸ ਵੱਲੋਂ ਐਸ.ਐਸ.ਪੀ. ਦਫਤਰ ਬਟਾਲਾ ਤੋਂ ਮਿੰਨੀ ਮੈਰਾਥਾਨ ਸ਼ੁਰੂ ਕਰਵਾਈ ਗਈ, ਜੋ ਸ਼ਹਿਰ ਵਿੱਚੋ ਹੁੰਦੀ ਹੋਈ ਪੁਲਿਸ ਲਾਈਨ ਬਟਾਲਾ ਵਿਖੇ ਸਮਾਪਤ ਹੋਈ। ਇਸ ਮੌਕੇ ਐਸ.ਪੀ.ਡੀ. ਗੁਰਪ੍ਰੀਤ ਸਿੰਘ, ਐਸ.ਪੀ, ਹੈੱਡਕੁਆਰਟਰ ਜਗਬਿੰਦਰ ਸਿੰਘ ਸੰਧੂ, ਡੀ.ਐਸ.ਪੀ. ਲਲਿਤ ਸ਼ਰਮਾ, ਡੀ.ਐਸ.ਪੀ. ਰਾਜੇਸ਼ ਕੱਕੜ, ਡੀ.ਐਸ.ਪੀ. ਸਵਰਨਦੀਪ ਸਿੰਘ, ਇਲਾਕੇ ਦੇ ਐਸ.ਐਚ.ਓ, ਚੌਕੀ ਇੰਚਾਰਜ, ਸਹਾਰਾ ਕਲੱਬ ਦੇ ਮੈਂਬਰ ਅਤੇ ਵੱਖ- ਵੱਖ ਐਨ.ਜੀ.ਓ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕਤ ਕਰਨ ਲਈ ਇਹ ਮਿੰਨੀ ਮੈਰਾਥਾਨ ਕਾਰਵਾਈ ਗਈ ਹੈ ਤਾਂ ਜੋ ਇਸ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਚੌਕਸੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਨਾਕਾਬੰਦੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ। ਇਸ ਨੂੰ ਕਾਮਯਾਬ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਾਥ ਲਿਆ ਜਾਵੇਗਾ। ਐੱਸ.ਐੱਸ.ਪੀ. ਬਟਾਲਾ ਨੇ ਅੱਗੇ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਾਥ ਬੇਹੱਦ ਜਰੂਰੀ ਹੁੰਦਾ ਹੈ ਅਤੇ ਪੁਲਿਸ ਵਿਭਾਗ ਵੱਲੋਂ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਦੇ ਸ਼ਿਕਾਰ ਨੌਜਵਾਨਾਂ ਨੂੰ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸਰਕਾਰ ਵੱਲੋਂ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਉਹ ਬਿਨ੍ਹਾਂ ਕਿਸੇ ਸੰਕੋਚ ਤੋਂ ਉਨ੍ਹਾਂ ਨਾਲ ਸਾਂਝੀ ਕਰਨ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਬੈਸਟ ਫੋਟੋਗਰਾਫ਼ਰ ਵੈਲਫੇਅਰ ਐਸੋਸੀਏਸ਼ਨ ਬਟਾਲਾ ਵਲੋਂ ਵੀ ਮਿਨੀ ਮੈਥਨ ਦੌੜ ਵਿੱਚ ਹਿੱਸਾ ਲਿਆ ਗਿਆ। ਪ੍ਰਧਾਨ ਸਖਵਿੰਦਰ ਸਿੰਘ ਧਪਸੜੀ, ਮੀਤ ਸੀਨੀਅਰ ਪ੍ਰਧਾਨ ਰਜਿੰਦਰ ਕੁਮਾਰ ਚੌਹਾਨ, ਸੈਕਟਰੀ ਆਕਾਸ਼ ਦੀਪ ਢਿੱਲੋ, ਕੈਸ਼ੀਅਰ ਕਮਲ, ਜ਼ਿਲ੍ਹਾ ਮੀਤ ਪ੍ਰਧਾਨ ਜੀਵਨ ਕਮਰ, ਮੀਤ ਪ੍ਰਧਾਨ ਦਲਜੀਤ ਸਿੰਘ , ਪੀਆਰਓ ਦਿਨੇਸ਼ ਕੁਮਾਰ, ਸਰਕਲ ਪ੍ਰਧਾਨ ਮਨਜੀਤ ਸਿੰਘ ਜਿਲ੍ਹਾ ਸੈਕਟਰੀ ਵਿਜੇ ਭਾਟੀਆ, ਪ੍ਰੈਸ ਸਕੱਤਰ ਅਸ਼ੋਕ ਕੁਮਾਰ, ਜਗਦੀਸ਼ ਸਿੰਘ ਤੇ ਸੈਕਟਰੀ ਭੁਪਿੰਦਰ ਸਿੰਘ ਸ਼ੈਲੀ ਸ਼ਾਮਲ ਸਨ।