- ਵੋਟਰ ਜਾਗਰੂਕਤਾ ਵੈਨਾਂ ਵੱਲੋਂ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਹਲਕੇ ਦੇ ਵੱਖ-ਵੱਖ ਬੂਥ ਕੀਤੇ ਜਾ ਰਹੇ ਹਨ ਕਵਰ
ਤਰਨ ਤਾਰਨ, 27 ਫਰਵਰੀ : ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਭੇਜੀਆਂ ਗਈਆਂ 8 ਵੋਟਰ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪੋਲਿੰਗ ਸਟੇਸ਼ਨ ਉੱਪਰ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਦੀ ਨਿਗਰਾਨੀ ਹੇਠ ਚਲਾਈਆਂ ਜਾ ਰਹੀਆਂ ਇਹਨਾਂ ਜਾਗਰੂਕਤਾ ਵੈਨ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਸਮੇਤ ਹਰ ਉਮਰ ਵਰਗ ਦੇ ਵੋਟਰ ਸਵੀਪ ਗਤੀਵਿਧੀਆਂ ਵਿੱਚ ਭਾਗ ਲੈ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਣਾਏ ਰੂਟ ਪਲੈਨ ਅਨੁਸਾਰ ਸਵੀਪ ਵੈਨ ਵੱਲੋਂ ਵੱਖ-ਵੱਖ ਬੂਥਾਂ ‘ਤੇ ਜਾ ਕੇ ਵੀਡੀਓ ਦੁਆਰਾ ਈ. ਵੀ. ਐਮ. ਮਸ਼ੀਨਾਂ ਅਤੇ ਵੀ. ਵੀ. ਪੈਟ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਵੈਨਾਂ ਵੱਲੋਂ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਹਲਕੇ ਦੇ ਵੱਖ-ਵੱਖ ਬੂਥ ਕਵਰ ਕਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਵੋਟਰ ਜਾਗਰੂਕਤਾ ਵੈਨਾਂ 08 ਮਾਰਚ ਤੱਕ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪੋਲਿੰਗ ਬੂਥ ਦਾ ਵਿਜ਼ਟ ਕਰਨਗੀਆਂ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਵੀਪ ਮੈਂਬਰਾਂ ਵੱਲੋਂ ਸਲੱਮ ਏਰੀਆ ਦੇ ਵੋਟਰਾਂ ਤੇ ਤੀਜਾ ਲਿੰਗ ਦੇ ਵੋਟਰਾਂ ਨੂੰ ਜ਼ਮੀਨੀ ਪੱਧਰ ‘ਤੇ ਜਾ ਕੇ ਨਵੀਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।