- ਨਸ਼ਾ ਖ਼ਤਮ ਕਰਨ ਲਈ ਯੁਵਾ ਵਰਗ ਦਾ ਜਾਗਰੂਕ ਹੋਣਾ ਜ਼ਰੂਰੀ - ਪ੍ਰੀਤ ਕੋਹਲੀ
ਅਮ੍ਰਿਤਸਰ , 20 ਦਸੰਬਰ, 2024 : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਦਫ਼ਤਰ ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨਾਂ ਦੇ ਕਲੱਬਾਂ ਲਈ ਜਾਗਰੂਕਤਾ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲੇ ਦੇ ਪਿੰਡ ਸ਼ਾਮਨਗਰ ਵਿੱਚ ਨਸ਼ਿਆਂ ਵਿਰੁੱਧ ਨਾਟਕ ਦਾ ਮੰਚਨ ਕੀਤਾ ਗਿਆ। ਯੁਵਕ ਸੇਵਾਵਾਂ ਕਲੱਬ ਸ਼ਾਮ ਨਗਰ ਦੇ ਮੈਂਬਰਾਂ ਦੀ ਮੱਦਦ ਨਾਲ ਲੋਕ ਕਲਾ ਮੰਚ ਦੇ ਕਲਾਕਾਰਾਂ ਵਲੋਂ ਨਸ਼ਿਆਂ ਵਿਰੁੱਧ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ, ਜਿਸ ਦੀ ਪਿੰਡ ਦੇ ਸਰਪੰਚ ਅਤੇ ਸਮੁੱਚੀ ਪੰਚਾਇਤ ਨੇ ਸ਼ਲਾਘਾ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ ਨੇ ਦੱਸਿਆ ਕਿ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਪਿੰਡ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਤਹਿਤ ਨੁੱਕੜ ਨਾਟਕ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਜ਼ਿਲ੍ਹੇ ਦੇ ਪਿੰਡ ਸ਼ਾਮਨਗਰ ਵਿੱਚ ਇਹ ਨਾਟਕ ਕਰਵਾਇਆ ਗਿਆ। ਇਸ ਸਮਾਗਮ ਵਿਚ ਪੁੱਜੇ ਜ਼ਿਲ੍ਹਾ ਅੰਮ੍ਰਿਤਸਰ ਦੇ ਪੰਡ ਸ਼ਾਮਨਗਰਦੇ ਸਰਪੰਚ ਬਿਕਰਮਜੀਤ ਸਿੰਘ ਵਲੋਂ ਨਾਟਕ ਖੇਡਣ ਦੇ ਉੱਦਮ ਦੀ ਸ਼ਲਾਘਾ ਕੀਤੀ ਗਈ ੳਥੇ ਹੀ ਨਸ਼ਾ ਵੇਚਣ ਵਾਲੇ ਦੀ ਪੁਲੀਸ ਨੂੰ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖੇ ਜਾਣ ਬਾਰੇ ਦੱਸਿਆ ਗਿਆ। ਕਲੱਬ ਪ੍ਰਧਾਨ ਵਲੋਂ ਨਸ਼ੇ ਦੀ ਜਾਗਰੂਕਤਾ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਕੌਣ ਕੌਣ ਕਿਵੇਂ ਕਿਵੇਂ ਨਸ਼ਾ ਰੋਕਣ ਵਿੱਚ ਮੱਦਦ ਕਰ ਸਕਦੇ ਹਨ। ਸਮਾਗਮ ਦੇ ਅਖੀਰ ਵਿਚ ਪਿੰਡ ਦੇ ਗੁਰਮੇਲ ਸਿੰਘ ਨੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਓਥੇ ਹੀ ਨਸ਼ਾ ਵੇਚਣ ਵਾਲਿਆਂ ਖਿਲਾਫ ਇੱਕਜੁਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਕਲੱਬ ਮੈਂਬਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਿਲਾਫ਼ ਜਾਗਰੂਕ ਕਰਨ ਲਈ ਨਾਟਕ ਪੇਸ਼ ਕੀਤਾ। ਇਸ ਨਾਟਕ ਦੁਆਰਾ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ, ਓਥੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਪਤਵੰਤੇ ਸਤਨਾਮ ਸਿੰਘ ਜੀ, ਸਿੰਘ, ਗੁਰਮੇਲ ਸਿੰਘ, ਗੁਰਮਿੰਦਰ ਸਿੰਘ, ਸ ਅਰਸ਼ਦੀਪ ਸਿੰਘ, ਸਹਿਲਦੀਪ ਸਿੰਘ ,ਤੋਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।