ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ, 3 ਮਾਰਚ 2025 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਹ ਅੱਜ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਮੌਕੇ ਉਨਾਂ ਹਲਕਾ ਵਾਸੀਆਂ ਦੀਆਂ ਮੁਸ਼ਕਲਿਾਂ ਸਬੰਧਿਤ ਵਿਭਾਗਾਂ ਰਾਹੀਂ ਮੌਕੇ....
ਮਾਝਾ

ਬਲਾਕ ਬਟਾਲਾ ਦੇ 150 ਪਿੰਡਾਂ ਦੇ ਪੰਚ-ਸਰਪੰਚਾਂ ਨੂੰ ਦਿੱਤੀ ਵੱਡਮੁੱਲੀ ਜਾਣਕਾਰੀ ਬਟਾਲਾ, 3 ਮਾਰਚ 2025 : ਡਾਇਰੈਕਟਰ ਅਤੇ ਹੈੱਡ ਭਾਰਤੀ ਮਾਨਕ ਬਿਊਰੋ (ਬੀ.ਆਈ.ਐੱਸ), ਜੰਮੂ ਅਤੇ ਕਸ਼ਮੀਰ ਸ਼ਾਖਾ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਬਟਾਲਾ ਦੇ ਸਹਿਯੋਗ ਨਾਲ ਜ਼ਿਲ਼੍ਹਾ ਪੰਚਾਇਤ ਰਿਸੋਰਸ ਸੈਂਟਰ, ਗੁਰਦਾਸਪੁਰ ਰੋਡ ਬਟਾਲਾ ਦੇ ਸਿਖਲਾਈ ਹਾਲ ਵਿਖੇ ਬਲਾਕ ਬਟਾਲਾ ਦੇ 150 ਪਿੰਡਾਂ ਦੇ ਪੰਚ/ਸਰਪੰਚਾਂ ਨੂੰ ਲਈ ਵਿਸ਼ੇਸ ਜਾਗਰੂਕਤਾ ਸੈਮੀਨਾਰ ਲਗਾਇਆ। ਇਸ ਮੌਕੇ ਬਿਊਰੋ ਆਫ ਸਟੈਂਡਰਡ (BIS), ਖਪਤਕਾਰ ਮਾਮਲੇ....

ਅੰਮ੍ਰਿਤਸਰ, 2 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ....

ਅੰਮ੍ਰਿਤਸਰ, 01 ਮਾਰਚ 2025 : ਸੂਬੇ ਵਿੱਚ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 3225 ਕੇਸ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਨਾਲ ਖੜੀ ਹੈ ਤੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਲੋਕਾਂ ਦੀ ਹਰ ਮੱਦਦ ਲਈ ਤਿਆਰ ਹੈ।....

ਅੰਮ੍ਰਿਤਸਰ, 1 ਮਾਰਚ 2025 : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੀ ਦੇਰ ਸ਼ਾਮ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਾਜਾਸਾਂਸੀ ਇਲਾਕਿਆਂ ਵਿੱਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਤਬਾਹ ਹੋਈਆਂ ਫਸਲਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਇਲਾਕੇ ਦੀ ਗਿਰਦਾਵਰੀ ਜਲਦੀ ਤੋਂ ਜਲਦੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇੱਕ ਕਿਸਾਨ ਆਪਣੇ ਬੱਚਿਆਂ ਵਾਂਗ ਫ਼ਸਲ ਦਾ ਪਾਲਣ-ਪੋਸ਼ਣ....

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਾਕਿਸਤਾਨ ਅਧਾਰਤ ਤਸਕਰ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਕੀਤਾ ਜਾਵੇਗਾ ਪਰਦਾਫਾਸ਼: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ....

ਮੈਂ ਕੱਪੜੇ ਬੈਗ ਵਿੱਚ ਪਾਏ ਹੋਏ ਹਨ : ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 01 ਮਾਰਚ 2025 : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮੈਂ ਕੱਪੜੇ ਬੈਗ ਵਿੱਚ ਪਾਏ ਹੋਏ ਹਨ, ਮੈਨੂੰ ਕਿਸੇ ਗੱਲ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਉਹ ਹੁਸਿਆਪੁਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੇ ਸਨ, ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ....

ਤਰਨਤਾਰਨ, 1 ਮਾਰਚ 2025 : ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਹਾਲ ਹੀ ‘ਚ ਹੋਈ ਬਾਰਿਸ਼ ਤੋਂ ਬਾਅਦ ਗਾਡਰ ਵਾਲੀ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ। ਜਿਸ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਅਮਰਜੀਤ ਕੌਰ, ਏਕੂ ਤੇ ਗੁਰਲਾਲ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ....

ਅੰਮ੍ਰਿਤਸਰ, 28 ਫ਼ਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਖਾਪਟਨਮ ਆਂਧਰਾ ਪ੍ਰਦੇਸ਼ ਵਿਖੇ ਵੱਖ-ਵੱਖ ਸਕੂਲ/ਕਾਲਜ਼ਾਂ ਵਿੱਚ ਪੜ੍ਹਦੇ 105 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2023-24 ਦੀਆਂ ਫੀਸਾਂ ਲਈ 16 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਸਬੰਧਤ ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਨੂੰ ਸੌਂਪੀ ਗਈ। ਇਸ ਤੋਂ ਪਹਿਲਾਂ ਬੀਤੇ ਦਿਨੀਂ ਧਰਮ ਪ੍ਰਚਾਰ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸ਼ਗੜ੍ਹ ਵਿਖੇ ਵੀ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ....

ਕਿਹਾ-ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਲਗਾਤਾਰ ਜਾਰੀ ਹਨ ਬਟਾਲਾ, 28 ਫਰਵਰੀ 2025 : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇਸ਼ ਭਰ ‘ਚੋਂ ਫਾਰਮ ਸਟੇ ਸੈਰ-ਸਪਾਟੇ ਦੇ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ, ਜੋ ਸੈਰ-ਸਪਾਟੇ ਦੇ ਮੁਹਾਂਦਰੇ ਨੂੰ ਵੀ ਬਦਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ, ਪੇਂਡੂ ਅਤੇ ਫਾਰਮ ਟੂਰਿਜ਼ਮ....

ਬਟਾਲਾ, 28 ਫਰਵਰੀ 2025 : ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਖਾਦਾਂ ਦੀ ਸੈਂਪਲਿੰਗ, ਕਾਲਾਬਜ਼ਾਰੀ ਅਤੇ ਜਮਾਂਖੋਰੀ ਰੋਕਣ ਲਈ ਦੁਕਾਨਾਂ ਅਤੇ ਗੋਦਾਮਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਰੁਜ਼ਗਾਰ....

ਸ੍ਰੀ ਹਰਗੋਬਿੰਦਪੁਰ ਸਾਹਿਬ, 28 ਫਰਵਰੀ 2025 : ਇਤਿਹਸਾਕ ਤੇ ਧਾਰਮਿਕ ਕਸਬੇ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਹਲਕੇ ਦੇ ਮੋਹਤਬਰ ਵਿਅਕਤੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ....

ਸ੍ਰੀ ਹਰਗੋਬਿੰਦਪੁਰ ਸਾਹਿਬ, 28 ਫਰਵਰੀ 2025 : ਇਤਿਹਸਾਕ ਤੇ ਧਾਰਮਿਕ ਕਸਬੇ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਹਲਕੇ ਦੇ ਮੋਹਤਬਰ ਵਿਅਕਤੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ....

ਬਟਾਲਾ, 28 ਫਰਵਰੀ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਦਾਣਾ ਮੰਡੀ ਬਟਾਲਾ ਵਿਖੇ ਨਵਾਂ ਸ਼ੈੱਡ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ, ਜਿਸ ਦੇ ਬਣਨ ਨਾਲ ਮਜ਼ਦੂਰਾਂ ਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਦੇ ਵਿਕਾਸ....

ਅੰਮ੍ਰਿਤਸਰ, 24 ਫਰਵਰੀ 2025 : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 19ਵੀਂ ਕਿਸ਼ਤ ਯੋਗ ਕਿਸਾਨ ਪਰਿਵਾਰਾਂ ਨੂੰ ਜਾਰੀ ਹੋ ਗਈ ਹੈ। ਹੁਣ ਤੱਕ 11 ਕਰੋੜ ਤੋਂ ਵੱਧ ਕਿਸਾਨ 18 ਕਿਸ਼ਤਾਂ ਰਾਹੀਂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਪਿਛਲੀ ਕਿਸ਼ਤ ਵਿੱਚ ਕੁੱਲ 9.58 ਕਰੋੜ ਕਿਸਾਨਾਂ ਨੂੰ ਲਾਭ ਮਿਲਿਆ ਹੈ। ਉੱਥੇ ਹੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਗੁਰੂ ਨਾਨਕ....