ਮਾਝਾ

ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਇਲਾਕੇ ਨੂੰ 2 ਮਹੀਨਿਆਂ ਵਿੱਚ ਕੂੜੇ ਤੋਂ ਮੁਕਤ ਕੀਤਾ ਜਾਵੇ : ਮੀਤ ਹੇਅਰ 
ਮੀਤ ਹੇਅਰ ਵੱਲੋਂ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਅਟਾਰੀ ਸਰਹੱਦ ਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਦਿੱਤੀਆਂ ਜਾਣ - ਧਾਲੀਵਾਲ ਅੰਮ੍ਰਿਤਸਰ, 23 ਜਨਵਰੀ : ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਹੇਅਰ, ਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਹੈ, ਨੇ ਮੀਟਿੰਗ ਵਿਚ ਜਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ....
ਰਾਜ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ : ਧਾਲੀਵਾਲ
217 ਦਿਵਿਆਂਗ ਵਿਅਕਤੀਆਂ ਨੂੰ 38 ਲੱਖ ਦੇ ਵੰਡੇ ਸਹਾਇਕ ਉਪਕਰਣ ਅੰਮ੍ਰਿਤਸਰ, 23 ਜਨਵਰੀ : ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਜਿਨਾਂ ਦੇ ਯਤਨਾਂ ਸਦਕਾ ਅਲਿਮਕੋ ਵਲੋਂ ਕਰੀਬ ਦੋ ਮਹੀਨੇ ਪਹਿਲਾਂ ਅਜਨਾਲਾ ਅਤੇ ਰਮਦਾਸ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ ਦੋਹਾਂ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਸ: ਧਾਲੀਵਾਲ ਨੇ ਕਿਹਾ ਕਿ ਮੈਨੂੰ ਖੁਸ਼ੀ ਹੋਈ ਹੈ ਕਿ ਮੈਂ....
ਅੰਮ੍ਰਿਤਸਰ ਦੇ ਛੇਹਰਟਾ ‘ਚ ਘਰ ਵਿੱਚੋਂ ਅਧਿਆਪਕ ਜੋੜੇ ਦੀਆਂ ਲਾਸ਼ਾਂ ਬਰਾਮਦ
ਅੰਮ੍ਰਿਤਸਰ, 22 ਜਨਵਰੀ : ਛੇਹਰਟਾ ਦੇ ਕਰਤਾਰ ਨਗਰ ਇਲਾਕੇ ‘ਚ ਸੋਮਵਾਰ ਸਵੇਰੇ ਇਕ ਅਧਿਆਪਕ ਜੋੜੇ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਦੋਵਾਂ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਕਰਤਾਰ ਨਗਰ ਵਿੱਚ ਰਹਿੰਦੇ ਸਨ। ਜਾਣਕਾਰੀ ਮੁਤਾਬਕ ਘਰ ਦੇ ਬੈੱਡ ‘ਤੇ ਸੁਸਾਈਡ ਨੋਟ ਮਿਲਿਆ ਹੈ, ਜਿਸ ‘ਚ ਅਨੂ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਔਰਤ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ....
ਅਸੀਂ ਖੁਸ਼ਕਿਸਮਤ ਹਾਂ, ਸਾਡੀ ਸਰਕਾਰ ਨੂੰ ਰਾਮ ਤੀਰਥ ਦੀ ਸੇਵਾ ਕਰਨ ਦਾ ਮੌਕਾ ਮਿਲਿਆ : ਸੁਖਬੀਰ ਬਾਦਲ
ਅੰਮ੍ਰਿਤਸਰ, 22 ਜਨਵਰੀ : ਅਯੋਧਿਆ ਵਿੱਚ ਅੱਜ ਰਾਮ ਮੰਦਿਰ ਦਾ ਉਦਘਾਟਨ ਹੋ ਰਿਹਾ ਹੈ ਜਿਸ ਦੇ ਚਲਦੇ ਦੇਸ਼ ਅੱਜ ਰਾਮ ਨਾਮ ਵਿੱਚ ਰੰਗਿਆ ਨਜ਼ਰ ਆ ਰਿਹਾ ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਵੀ ਸਾਬਕਾ ਕੈਬਨਟ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਅਨਿਲ ਜੋਸ਼ੀ ਵੱਲੋਂ ਲੰਗਰ ਲਗਾਇਆ ਗਿਆ। ਲੰਗਰ ਵਿੱਚ ਸ਼ਮੂਲੀਅਤ ਕਰਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਬੜਾ ਹੀ....
ਬਟਾਲਾ ਸ਼ਹਿਰ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਰੰਗਿਆ
ਵਿਧਾਇਕ ਸ਼ੈਰੀ ਕਲਸੀ ਉਮਰਪੁਰਾ ਬਾਵਾ ਲਾਲ ਜੀ ਦੇ ਮੰਦਿਰ ਵਿਖੇ ਹੋਏ ਨਤਮਸਤਕ ਮੀਆਂ ਮੁਹੱਲਾ ਤੇ ਪਹਾੜੀ ਗੇਟ ਵਿਖੇ ਲੰਗਰ ਦੀ ਕੀਤੀ ਸੇਵਾ ਬਟਾਲਾ, 22 ਜਨਵਰੀ : ਬਟਾਲਾ ਸ਼ਹਿਰ, ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮਾਂ ਦੋਰਾਨ ਵੱਖ-ਵੱਖ ਰੰਗਾਂ ਵਿੱਚ ਰੰਗਿਆ ਗਿਆ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਵਲੋਂ ਸਵੇਰੇ ਤੋਂ ਹੀ ਵੱਖ-ਵੱਖ ਧਾਰਮਿਕ ਅਸਥਾਨਾਂ ਵਿੱਚ ਜਾ ਕੇ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਹਾਜਰੀ ਲਵਾਈ ਗਈ ਤੇ ਆਸ਼ੀਰਵਾਦ ਲਿਆ।....
ਚੇਅਰਮੈਨ ਪਨੂੰ ਨੇ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਮੌਕੇ ਗਾਗਰਾਂ ਵਾਲੇ ਮੰਦਰ ਵਿਖੇ ਹਾਜ਼ਰੀ ਭਰੀ ਤੇ ਆਸ਼ੀਰਵਾਦ ਲਿਆ
ਫਤਿਹਗੜ੍ਹ ਚੂੜੀਆਂ, 22 ਜਨਵਰੀ : ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਗਾਗਰਾਂ ਵਾਲੇ ਮੰਦਰ ਫਤਹਿਗੜ੍ਹ ਚੂੜੀਆਂ ਵਿਖੇ ਕਰਵਾਇਆ ਗਿਆ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਹਾਜ਼ਰੀ ਭਰੀ ਅਤੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਬਲਾਕ ਪ੍ਰਧਾਨ ਡਾਕਟਰ ਅਨੂਪ ਕੁਮਾਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਬੱਲ, ਸ਼ਹਿਰੀ ਪ੍ਰਧਾਨ ਤੇਜਵਿੰਦਰ ਸਿੰਘ, ਆਸ਼ੂ ਵਰਮਾ, ਰਾਜੂ ਭੰਡਾਰੀ, ਲਵਲੀ ਗੁਲਾਟੀ, ਬਲਾਕ ਪ੍ਰਧਾਨ ਇੰਦਰਜੀਤ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ....
ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਸ੍ਰੀ ਰਾਮ ਪ੍ਰਾਣ-ਪ੍ਰਤਿਸ਼ਠਾ ਸਮਾਗਮ ਕਰਵਾਏ
ਸ੍ਰੀ ਹਰਗੋਬਿੰਦਪੁਰ ਸਾਹਿਬ, 22 ਜਨਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਦੀ ਲੋਕਾਂ ਨੂੰ ਵਧਾਈ ਦਿੰਦਿਆਂ ਪ੍ਰਭੂ ਸ੍ਰੀ ਰਾਮ ਚੰਦਰ ਜੀ ਦੇ ਚਰਨਾਂ ਵਿੱਚ ਕਾਮਨਾ ਕੀਤੀ ਕਿ ਉਹ ਆਪਣੀ ਮੇਹਰ ਸਭਨਾਂ ਤੇ ਬਣਾਈ ਰੱਖਣ ਅਤੇ ਸਾਰਿਆ ’ਚ ਆਪਸੀ ਭਾਈਚਾਰਕ ਸਾਂਝ, ਇਸੇ ਤਰਾਂ ਬਣੀ ਰਹੇ। ਵਿਧਾਇਕ ਐਡਵੈਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਧਾਰਮਿਕ ਸਮਾਗਮ....
ਵਿਧਾਇਕ ਕਲਸੀ, ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਹੋਏ ਨਤਮਸਤਕ
ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਦੇ ਵੱਖ ਵੱਖ ਸਥਾਨਾਂ ਤੇ ਲਗਾਏ ਗਏ ਲੰਗਰਾਂ ਵਿੱਚ ਕੀਤੀ ਸੇਵਾ ਬਟਾਲਾ, 22 ਜਨਵਰੀ : ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮਾਂ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਵੇਰ ਤੋਂ ਲੈਕੇ ਦੇਰ ਸ਼ਾਮ ਤੱਕ ਨਤਮਸਤਕ ਹੋਏ ਅਤੇ ਵੱਖ ਵੱਖ ਸਥਾਨਾਂ ਤੇ ਲਗਾਏ ਲੰਗਰਾਂ ਵਿੱਚ ਸੇਵਾ ਕਰਕੇ ਆਸ਼ੀਰਵਾਦ ਪਰਾਪਤ ਕੀਤਾ। ਵਿਧਾਇਕ ਸ਼ੈਰੀ ਕਲਸੀ ਵਲੋਂ ਦੇਰ ਸ਼ਾਮ ਭਗਤ ਕੁਨਾਲ ਜੀ ਵਲੋਂ ਲਗਾਏ ਗਏ ਲੰਗਰ, ਯਸ਼ਪਾਲ ਚੌਹਾਨ ਵਲੋਂ ਸੰਗਤਾਂ ਲਈ ਲਗਾਏ ਲੰਗਰ, ਖਜੂਰੀ ਗੇਟ, ਵਾਰਡ ਨੰਬਰ....
ਐੱਸਡੀਐੱਮ ਘੁੰਮਣ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 22 ਜਨਵਰੀ : ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਕੌਮੀ....
ਯੋਗਤਾ ਮਿਤੀ 1.1.2024 ਦੇ ਆਧਾਰ 'ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਮੁਕੰਮਲ
ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ ਗੁਰਦਾਸਪੁਰ, 22 ਜਨਵਰੀ : ਮਾਣਯੋਗ ਭਾਰਤ ਚੋਣ ਕਮਿਸਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ 'ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਅੱਜ ਮਿਤੀ 22-1-2024 ਨੂੰ ਕਰਵਾਈ ਜਾ ਰਹੀ ਹੈ ਅਤੇ ਨਾਗਰਿਕਾਂ ਦੀ ਜਾਣਕਾਰੀ ਲਈ ਅੰਤਿਮ ਪ੍ਰਕਾਸਨਾਂ ਦੀ ਰਿਪੋਰਟ (ਫਾਰਮ ਨੰ:16) ਦਾ ਚਸਪਾ ਸਮੂਹ ਈ....
ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 27 ਤੇ 28 ਜਨਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ
ਗੁਰਦਾਸਪੁਰ, 22 ਜਨਵਰੀ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਿਤੀ 27 ਤੇ....
ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ 9 ਅਧਿਕਾਰੀਆਂ ਨੂੰ ਨਵੀਆਂ ਸਰਕਾਰੀ ਗੱਡੀਆਂ ਮੁਹੱਈਆ ਕਰਵਾਈਆਂ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਵੀਆਂ ਗੱਡੀਆਂ ਅਧਿਕਾਰੀਆਂ ਨੂੰ ਸਪੁਰਦ ਕੀਤੀਆਂ ਸਰਕਾਰੀ ਗੱਡੀਆਂ ਮਿਲਣ ਨਾਲ ਅਧਿਕਾਰੀਆਂ ਦੀ ਫੀਲਡ ਵਿੱਚ ਪਹੁੰਚ ਅਸਾਨ ਹੋਵੇਗੀ - ਡਿਪਟੀ ਕਮਿਸ਼ਨਰ ਗੱਡੀਆਂ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗੁਰਦਾਸਪੁਰ, 22 ਜਨਵਰੀ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ 9 ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਅਧਿਕਾਰੀਆਂ ਦੀ ਫੀਲਡ ਵਿੱਚ ਪਹੁੰਚ ਅਸਾਨ ਹੋ ਸਕੇ। ਡਿਪਟੀ ਕਮਿਸ਼ਨਰ ਡਾ....
ਯੋਗਤਾ ਮਿਤੀ 01 ਜਨਵਰੀ, 2024 ਦੇ ਆਧਾਰ `ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ
ਨਵੀਂ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੀਤੇ ਗਏ ਕੁੱਲ 7,90,522 ਵੋਟਰ ਰਜਿਸਟਰਡ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਕੀਤੀਆਂ ਸਾਂਝੀਆਂ ਤਰਨ ਤਾਰਨ, 22 ਜਨਵਰੀ : ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ `ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅੱਜ ਮੁਕੰਮਲ ਹੋ ਗਈ ਹੈ ਅਤੇ ਸਮੂਹ ਈ. ਆਰ. ਓ. ਦੇ ਦਫਤਰਾਂ ਵਿੱਚ ਆਮ....
ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਨੇ ਲਿਆ ਜਾਇਜ਼ਾ
ਗਣਤੰਤਰ ਦਿਵਸ ਮਨਾਏ ਜਾਣ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਤਰਨ ਤਾਰਨ, 22 ਜਨਵਰੀ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਰਵਾਏ ਜਾ ਰਹੇ ਸੱਭਿਆਚਾਰਕ ਪੋ੍ਰਗਰਾਮ ਦੀ ਰਿਹਰਸਲ ਦਾ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿਘ ਬਾਜਵਾ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਵੱਲੋਂ ਜਾਇਜ਼ਾ ਲਿਆ ਗਿਆ।ਇਸ ਉਪਰੰਤ ਉਹਨਾਂ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ....
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਨੀਲੋਧੀ ਸੁੰਦਰਚੱਕ ਤੋਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਧਾਰਮਿਕ ਯਾਤਰਾ ਲਈ ਸਰਧਾਲੂਆਂ ਦੀ ਬੱਸ ਕੀਤੀ ਰਵਾਨਾ
ਪਠਾਨਕੋਟ 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਤੋਂ ਤੀਸਰੀ ਬੱਸ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਰਵਾਨਾ ਕੀਤੀ ਗਈ ਹੈ ਲੋਕਾਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਕਾਫੀ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ ਇਹ ਬੱਸ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸਨਾ ਲਈ ਲਈ ਰਵਾਨਾ ਹੋਈ ਹੈ ਉਹ ਸਾਰੇ ਯਾਤਰੀਆਂ ਦੇ ਲਈ ਮੰਗਲ ਕਾਮਨਾ....