ਮਾਝਾ

ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਛਾਪੇਮਾਰੀ ਮੁਹਿੰਮ ਤੇਜ਼ ਕੀਤੀ
ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 'ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 4 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ....
ਡਾ. ਕਮਲਪਾਲ ਨੇ ਸਿਵਲ ਸਰਜਨ ਤਰਨਤਾਰਨ ਵਜੋਂ ਅਹੁਦਾ ਸੰਭਾਲਿਆ
ਤਰਨ ਤਾਰਨ, 04 ਜਨਵਰੀ : ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਅੱਜ ਡਾ. ਕਮਲਪਾਲ ਨੇ ਬਤੌਰ ਸਿਵਲ ਸਰਜਨ ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਤੇ ਪਹਿਲੇ ਸਿਵਲ ਸਰਜਨ ਡਾ. ਦਲਜੀਤ ਸਿੰਘ ਦੇ ਨਾਲ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ....
ਮੋਟੇ ਅਨਾਜ (ਮਿਲਟਸ) ਨੂੰ ਬਣਾਇਆ ਜਾਵੇ ਆਪਣੀ ਖ਼ੁਰਾਕ ਦਾ ਹਿੱਸਾ-ਡਿਪਟੀ ਕਮਿਸ਼ਨਰ 
ਤਰਨ ਤਾਰਨ, 04 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਹਿਸੀਲ ਪੱਟੀ ਅਤੇ ਸਬ-ਤਹਿਸੀਲ ਹਰੀਕੇ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਸਬੰਧੀ ਹੋਈ ਮੀਟਿੰਗ
ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼ ਤਰਨ ਤਾਰਨ, 04 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ ਵਿੱਚ ਤਹਿਸੀਲ ਪੱਟੀ ਅਤੇ ਸਬ-ਤਹਿਸੀਲ ਹਰੀਕੇ ਦੇ ਤਹਿਸੀਲਦਾਰ, ਨਾਇਬ ਤਹਿਸੀਲਦੀਰ, ਸਮੂਹ ਕਾਨੂੰਨਗੋ ਤੇ ਪਟਵਾਰੀਆਂ ਹਾਜਰ ਹੋਏ ਹਨ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ....
ਸਰਦੀਆਂ ਦੇ ਮੌਸਮ ਨੂੰ ਧਿਆਨ ਚ ਰੱਖਦਿਆਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਪਠਾਨਕੋਟ, 04 ਜਨਵਰੀ : ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰ ਦਾ ਸਮਾਂ ਤਬਦੀਲ ਕੀਤਾ ਗਿਆ ਹੈ ਜਿਸ ਅਨੁਸਾਰ ਹੁਣ 3 ਜਨਵਰੀ 2024 ਤੋਂ ਸਵੇਰੇ 09:30 ਵਜੇ ਤੋਂ ਸ਼ਾਮ 04:30 ਵਜੇ ਤੱਕ ਸੇਵਾ ਕੇਂਦਰ ਖੁੱਲੇ ਰਹਿਣਗੇ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ....
ਡੀ.ਬੀ.ਈ.ਈ ਪਠਾਨਕੋਟ ਵਿਖੇ ਕੇਵਲ 40 ਲੜਕੀਆ ਲਈ ਸਾਫਟ ਸਕਿੱਲ ਅਤੇ ਇੰਟਰਵਿਊ ਦੀ ਤਿਆਰੀ ਲਈ ਮੁਫਤ ਕਰਵਾਈ ਜਾਵੇਗੀ ਕੋਚਿੰਗ : ਜ਼ਿਲ੍ਹਾ ਰੋਜ਼ਗਾਰ ਅਫਸਰ
ਪਠਾਨਕੋਟ, 04 ਜਨਵਰੀ : ਡਿਪਟੀ ਕਮਿਸ਼ਨਰ ਪਠਾਨਕੋਟ ਸ: ਹਰਬੀਰ ਸਿੰਘ, ਆਈ.ਏ.ਐਸ ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਸ: ਅੰਕੁਰਜੀਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਜੀ ਦੀ ਅਗਵਾਈ ਹੇਠ ਬੇਟੀ ਪੜਾਉ ਅਤੇ ਬੇਟੀ ਬਚਾਉ ਸਕੀਮ ਅਧੀਨ ਡੀ.ਬੀ.ਈ.ਈ ਪਠਾਨਕੋਟ ਵਿਖੇ ਕੇਵਲ 40 ਲੜਕੀਆ ਲਈ ਸਾਫਟ ਸਕਿੱਲ ਅਤੇ ਇੰਟਰਵਿਊ ਦੀ ਤਿਆਰੀ ਲਈ ਮੁਫਤ ਕੋਚਿੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਬੇਰੁਜਗਾਰ ਪ੍ਰਾਰਥਣਾਂ ਨੂੰ ਰੋਜਗਾਰ ਹਾਸਲ ਕਰਵਾਉਣ ਦੇ ਕਾਬਿਲ ਬਣਾਇਆ ਜਾ ਸਕੇ। ਇਹ....
ਕੈਬਨਿਟ ਮੰਤਰੀ ਨੇ ਸਰਹੱਦੀ ਬਲਾਕ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਪਠਾਨਕੋਟ, 04 ਜਨਵਰੀ : ਸਰਹੱਦੀ ਖੇਤਰ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਸਰਹੱਦ ਤੇ ਵੱਸਦੇ ਇੰਨ੍ਹਾਂ ਪੱਛਡ਼ੇ ਪਿੰਡਾਂ ਨੂੰ ਮੁੱਢਲੀਆਂ ਲੋਡ਼ਾਂ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਵਿਖੇ ਪੈਂਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਸਮੱਸਿਆਵਾਂ ਉਪਰ ਵਿਚਾਰ ਚਰਚਾ ਕਰਨ ਲਈ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਮੀਟਿੰਗ ਬੀਡੀਪੀਓ....
ਜੁਲਾਈ ਤੱਕ ਸ਼ਹਿਰਵਾਸੀਆਂ ਨੂੰ ਮਿਲੇਗਾ ਸਾਫ਼ ਸੁਥਰਾ ਨਹਿਰੀ ਪਾਣੀ : ਕਮਿਸ਼ਨਰ ਨਗਰ ਨਿਗਮ
ਵੱਲ੍ਹਾ ਵਿਖੇ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ ਅੰਮ੍ਰਿਤਸਰ 4 ਜਨਵਰੀ : ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ਹਿਰਵਾਸੀਆਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਲ੍ਹਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਪਲਾਂਟ ਜੁਲਾਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਨਾਲ ਸ਼ਹਿਰਵਾਸੀਆਂ ਨੂੰ ਨਹਿਰੀ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਘਨਸ਼ਾਮ ਥੋਰੀ ਨੇ ਵੱਲ੍ਹਾ ਵਿਖੇ ਬਣ ਰਹੇ ਵਾਟਰ....
ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਈ.ਟੀ.ਓ ਨੂੰ ਦਿੱਤੀਆਂ ਵਧਾਈਆਂ
ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ- ਈ.ਟੀ.ਓ. ਅੰਮ੍ਰਿਤਸਰ, 4 ਜਨਵਰੀ : ਅੱਜ ਜੰਡਿਆਲਾ ਗੁਰੂ ਹਲਕੇ ਦੇ ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਜੀ.ਵੀ.ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵਲੋਂ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਬਤੌਰ ਬਿਜਲੀ ਮੰਤਰੀ ਨਿਭਾਈਆਂ ਗਈਆਂ ਸੇਵਾਵਾਂ ਲਈ ਸ: ਹਰਭਜਨ ਸਿੰਘ ਈ.ਟੀ.ਓ. ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਬੋਲਦਿਆਂ ਇਕ....
ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ ਤੋਂ ਸ਼ੁਰੂ
ਅੰਮ੍ਰਿਤਸਰ 4 ਜਨਵਰੀ : ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 8 ਜਨਵਰੀ ਤੱਕ ਸਵੇਰ 11:00 ਵਜੇ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦੀਆਂ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ....
ਸਮਾਰਟ ਵਿਲੇਜ਼ ਅਧੀਨ ਕਰਵਾਏ ਗਏ ਕੰਮਾਂ ਲਈ ਭਕਨਾ ਕਲਾਂ ਦੀ ਪੰਚਾਇਤ ਰਹੀ ਅਵੱਲ
ਸਰਕਾਰ ਵਲੋਂ ਜਿਲ੍ਹੇ ਦੀਆਂ ਚਾਰ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਤ ਅੰਮ੍ਰਿਤਸਰ 4 ਜਨਵਰੀ : ਪਿੰਡਾਂ ਵਿੱਚ ਪੰਚਾਇਤਾਂ ਵਲੋਂ ਕਰਵਾਏ ਜਾਂਦੇ ਕੰਮਾਂ ਨੂੰ ਹੋਰ ਵਧੀਆ ਕਰਨ ਲਈ ਸਰਕਾਰ ਵਲੋਂ ਇਨਾਂ ਪਿੰਡਾਂ ਦੀ ਪੰਚਾਇਤਾਂ ਨੂੰ ਸਨਮਾਨਤ ਕਰਨ ਦਾ ਜੋ ਉੱਦਮ ਕੀਤਾ ਗਿਆ ਹੈ ਉਸ ਅਨੁਸਾਰ ਜਿਲ੍ਹੇ ਦੀ ਭਕਨਾ ਕਲਾਂ ਪੰਚਾਇਤ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ ਜਿਸ ਨੂੰ ਛੇਤੀ ਹੀ ਸਰਕਾਰ ਵਲੋਂ ਸਨਮਾਨਤ ਕੀਤਾ ਜਾਵੇਗਾ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ....
ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਰਿਪੋਰਟ ਤੇ ਮੌਜੂਦਾ ਸਰਕਾਰ ਕਰੇ ਕਾਰਵਾਈ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 3 ਜਨਵਰੀ : ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿੱਚ 1 ਜਨਵਰੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ ਅਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ....
ਵਿਧਾਇਕ ਸ਼ੈਰੀ ਕਲਸੀ ਵਲੋਂ ਨੋਸ਼ਹਿਰਾ ਮੱਝਾ ਸਿੰਘ ਸਿਵਲ ਹਸਪਤਾਲ ਦਾ ਦੌਰਾ
ਹਸਪਤਾਲ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜਾ ਬਟਾਲਾ, 3 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਨੌਸ਼ਹਿਰਾ ਮੱਝਾ ਸਿੰਘ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਤੇ ਡਾਕਟਰਾਂ ਨਾਲ ਮੀਟਿੰਗ ਕਰਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਲਈ। ਇਸ ਮੌਕੇ ਉਨਾਂ ਮਰੀਜਾਂ ਨਾਲ ਗੱਲਬਾਤ ਵੀ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦਾ ਇਥੇ ਆਉਣ ਦਾ ਮੁੱਖ ਮਕਸਦ ਸਿਵਲ ਹਸਪਤਾਲ ਵਿਖੇ ਮਰੀਜਾਂ ਨੂੰ ਹੋਰ ਬਿਹਤਰ ਢੰਗ ਨਾਲ ਸਿਹਤ....
ਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਆਰੰਭੀ
ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 ’ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ ਜ਼ਿਲ੍ਹਾ ਵਾਸੀਆਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ ਦੀ ਕੀਤੀ ਅਪੀਲ ਬਟਾਲਾ, 3 ਜਨਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਹੀ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ/ਸੰਥੈਟਿਕ ਡੋਰ ਜਿਸਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ....
ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਪਨੂੰ
ਪਿੰਡ ਕਾਸ਼ਤੀਵਾਲ ਦੇ 55 ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਫਤਹਿਗੜ੍ਹ ਚੂੜੀਆਂ, 3 ਜਨਵਰੀ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਚਿਰੋਕਣੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਚੇਅਰਮੈਨ ਪਨੂੰ ਵਲੋਂ ਪਿੰਡ ਕਾਸ਼ਤੀਵਾਲ ਵਿਖੇ ਕੀਤੀ ਮੀਟਿੰਗ ਦੌਰਾਨ 55 ਪਰਿਵਾਰ ਆਮ ਆਦਮੀ ਪਾਰਟੀ....