ਮਾਝਾ

ਸਿਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਦੇ ਸਬੰਧ ਵਿੱਚ ਵੱਖ-ਵੱਖ ਗੁਰੂਦਵਾਰਿਆਂ ਦੇ ਪ੍ਰਧਾਨਾਂ/ਮੈਨੇਜਰਾਂ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ।
ਪਠਾਨਕੋਟ, 02 ਨਵੰਬਰ : ਅੱਜ ਉਪ ਮੰਡਲ ਮੈਜਿਸਟਰੇਟ, ਪਠਾਨਕੋਟ-ਕਮ-ਰਿਵਾਈਜਿੰਗ ਅਥਾਰਟੀ ਐਸ.ਜੀ.ਪੀ.ਸੀ. (ਚੋਣ ਬੋਰਡ) ਹਲਕਾ-110, ਪਠਾਨਕੋਟ ਸ਼੍ਰੀ ਕਾਲਾ ਰਾਮ ਕਾਂਸਲ ਨੇ ਆਪਣੇ ਦਫਤਰ ਵਿੱਖੇ ਸ਼ਿਰੋਮਣੀ ਕਮੇਟੀ ਦੀਆਂ ਚੋਣਾਂ ਲਈ ਹਲਕਾ 110 ਪਠਾਨਕੋਟ ਵਿਚਲੇ ਗੁਰੂਦਵਾਰਿਆਂ ਦੇ ਪ੍ਰਧਾਨਾਂ/ਮੈਨੇਜਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਮੈਬਰਾਂ ਨਾਲ ਮੀਟਿੰਗ ਕੀਤੀ। ਸ੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸ਼ਿਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕੇਸ ਧਾਰੀ ਸਿੱਖਾਂ ਲਈ ਜੋ ਫਾਰਮ ਨੰ. 3(1)....
ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਅੱਗ ਬੁਝਾਊ ਗੱਡੀ ਲੈ ਕੇ ਮੌਕਾ ’ਤੇ ਪੁੱਜੇ ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਕੀਤੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਅੰਮ੍ਰਿਤਸਰ, 2 ਨਵੰਬਰ : ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਲਗਾਤਾਰ ਵੱਧ ਰਹੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਦੀਆਂ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਪਿੰਡ ਇੱਬਣ ਵਿਖੇ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਤੇ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ਉਤੇ ਪੁੱਜੇ। ਉਨਾਂ ਆਪਣੀ ਅਗਵਾਈ ਵਿਚ ਜਿੱਥੇ ਅੱਗ ਬੁਝਾਈ, ਉਥੇ ਖੇਤ ਮਾਲਕ ਨੂੰ ਮੌਕੇ ਉਤੇ ਬੁਲਾ ਕੇ....
ਵਾਤਵਰਣ ਵਿਭਾਗ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਉਤੇ 10 ਕਿਸਾਨਾਂ ਵਿਰੁੱਧ ਵਾਯੂ ਐਕਟ ਅਧੀਨ ਅਪਰਾਧਿਕ ਸ਼ਿਕਾਇਤ ਦਰਜ
ਦੋਸ਼ੀ ਪਾਏ ਜਾਣ ਉਤੇ ਹੋ ਸਕਦੀ ਤਿੰਨ ਮਹੀਨੇ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ ਅੰਮ੍ਰਿਤਸਰ, 2 ਨਵੰਬਰ : ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਵਾਤਾਵਰਣ ਸਬੰਧੀ ਵਿਭਾਗ ਨੇ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚੱਲਦੇ ਅੱਜ 10 ਕਿਸਾਨਾਂ ਵਿਰੁੱਧ ਮਾਣਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ ਅੰਮ੍ਰਿਤਸਰ ਕੋਲ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵਾਤਾਵਰਣ ਇੰਜੀਨੀਅਰ ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਸਾਡੇ ਵਿਭਾਗ ਦੇ ਅਧਿਕਾਰੀਆਂ ਨੂੰ ਮਿਲੀਆਂ ਸ਼ਿਕਾਇਤਾਂ ਦੇ ਅਧਾਰ ਉਤੇ ਪਿੰਡ....
ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਦਰਜਨ ਤੋਂ ਵੱਧ ਟੀਮਾਂ ਵੱਲੋਂ ਜਿਲ੍ਹੇ ਭਰ ਵਿਚ ਮੁਹਿੰਮ
ਕਈ ਥਾਵਾਂ ਉਤੇ ਅੱਗ ਬੁਝਾਊ ਗੱਡੀਆਂ ਬੁਲਾ ਕੇ ਅੱਗ ਬੁਝਾਈ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਐਸ ਡੀ ਐਮਜ਼ ਨੂੰ ਅੱਗ ਵਾਲੇ ਖੇਤਾਂ ਤੱਕ ਪਹੁੰਚਣ ਦੀਆਂ ਹਦਾਇਤਾਂ ਅੰਮ੍ਰਿਤਸਰ, 2 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਵੱਲੋਂ ਵਾਤਾਵਰਣ ਨੂੰ ਬਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਦਰਜਨ ਤੋਂ ਵੱਧ ਟੀਮਾਂ ਨੇ ਜਿਲ੍ਹੇ ਭਰ ਵਿਚ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਅੱਗ ਬੁਝਾਊ ਗੱਡੀਆਂ ਦਾ ਸਹਾਰਾ ਲੈ ਕੇ ਅੱਗ ਬੁਝਾਈ। ਅੱਜ ਸਵੇੇਰੇ ਡਿਪਟੀ ਕਮਿਸ਼ਨਰ ਵੱਲੋਂ ਐਸ ਡੀ ਐਮ ਸਹਿਬਾਨ, ਪੁਲਿਸ, ਤਹਿਸੀਲਦਾਰ....
‘ਮਿੱਤਰ ਸਿਖਲਾਈ’ ਦੋਰਾਨ ਆਫ਼ਤ ਤੋਂ ਬਚਣ ਲਈ ਦਿੱਤੀ ਗਈ ਵੱਡਮੁੱਲੀ ਜਾਣਕਾਰੀ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ
ਮਗਸੀਪਾ ਵੱਲੋਂ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਸਹਿਯੋਗ ਨਾਲ ਸੈਮੀਨਾਰ ਬਟਾਲਾ, 1 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਆਫ਼ਤ ਨਾਲ ਨਜਿੱਠਣ ਲਈ ਤਿਆਰੀਆਂ ਅਤੇ ਜਵਾਬ ਦੇਣ ਦੇ ਯਤਨਾਂ ਵਿੱਚ, ਸਥਾਨਕ ਆਰ.ਆਰ. ਬਾਵਾ ਡੀਏਵੀ ਕਾਲਜ ਫਾਰ ਗਰਲਜ਼ ਵਿਖੇ ‘ਮਿੱਤਰ ਸਿਖਲਾਈ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਕਿਹਾ ਕਿ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵੱਲੋਂ ਰਾਸ਼ਟਰੀ ਆਫ਼ਤ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ :ਡਾ. ਹਿਮਾਂਸ਼ੂ ਅਗਰਵਾਲ
ਬੀਤੀ ਸ਼ਾਮ ਤੱਕ 615526 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 1248 ਕਰੋੜ ਰੁਪਏ ਮੰਡੀਆਂ ਵਿੱਚੋਂ 466522 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 1 ਨਵੰਬਰ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 621452 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 615526 ਮੀਟਰਿਕ....
ਜ਼ਿਲ੍ਹਾ ਮੈਜਿਸਟਰੇਟ ਨੇ ਧਾਰਮਿਕ ਜਾਂ ਖੇਡ ਮੇਲੇ/ਸਮਾਗਮ ਆਦਿ ਦੌਰਾਨ ਟਰੈਕਰਾਂ ਜਾਂ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ
ਗੁਰਦਾਸਪੁਰ, 1 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹੋਣ ਵਾਲੇ ਕਿਸੇ ਵੀ ਪ੍ਰਕਾਰ ਦੇ ਧਾਰਮਿਕ ਜਾਂ ਖੇਡ ਮੇਲੇ/ਸਮਾਗਮ ਆਦਿ ਦੌਰਾਨ ਟਰੈਕਰਾਂ ਜਾਂ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦੇ ਇਹ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ....
ਬਿਰਦ ਆਸ਼ਰਮ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਵਿਸ਼ੇਸ਼ ਕੈਂਪ
ਬਜ਼ੁਰਗਾਂ ਦਾ ਮਾਣ-ਸਨਾਮਨ ਬਹਾਲ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ - ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 1 ਨਵੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸੀਟੀਜ਼ਨ ਦੀ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਅੱਜ ਬਿਰਦ ਆਸ਼ਰਮ ਬੱਬਰੀ (ਨੇੜੇ ਸਿਵਲ ਹਸਪਤਾਲ)....
ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ 
ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ, ਇਸ ਤੋਂ ਬਚਿਆ ਜਾਵੇ - ਡਿਪਟੀ ਕਮਿਸ਼ਨਰ ਗੁਰਦਾਸਪੁਰ, 1 ਨਵੰਬਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਵਰਲਡ ਨੋ ਤੰਬਾਕੁ ਡੇਅ....
ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ
ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 1 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ....
ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 1 ਨਵੰਬਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ। 9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ....
ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਵਿਖੇ 9ਵੀਂ ਅਤੇ 11ਵੀਂ ਜਮਾਤਾਂ ਲਈ ਲੇਟਰਲ ਐਂਟਰੀ ਰਾਹੀਂ ਆਨਲਾਈਨ ਦਾਖਲਾ ਸ਼ੁਰੂ
ਵਧੇਰੇ ਜਾਣਕਾਰੀ ਲਈ ਵਿਦਿਆਲਿਆ ਦੇ ਹੈਲਪ ਡੈਸਕ ਨੰਬਰ 97810-24346 ਅਤੇ 94641-74080 ’ਤੇ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 1 ਨਵੰਬਰ : ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਦੇ ਪ੍ਰਿੰਸੀਪਲ ਸ੍ਰੀ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਲੇਟਰਲ ਐਂਟਰੀ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ। ਅਪਲਾਈ ਕਰਨ ਦੀ ਆਖ਼ਰੀ ਮਿਤੀ ਨੂੰ 7 ਨਵੰਬਰ 2023 ਤੱਕ ਵਧਾਇਆ ਗਿਆ ਹੈ। ਪ੍ਰਿੰਸੀਪਲ ਸ੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ....
ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲੱਗੀ
ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ। ਪਾਬੰਦੀ ਦੇ ਇਹ ਹੁਕਮ....
ਵਧੀਕ ਜ਼ਿਲਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ। ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ....
ਜ਼ਿਲਾ ਗੁਰਦਾਸਪੁਰ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
ਗੁਰਦਾਸਪੁਰ, 1 ਨਵੰਬਰ : ਜ਼ਿਲੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਸਮੂਹ ਧਾਰਮਿਕ....