ਕਿਹਾ-ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਪਟਾਖੇ ਚਲਾਉਣ ਦਾ ਸਮਾਂ ਕੀਤਾ ਗਿਆ ਹੈ ਨਿਰਧਾਰਿਤ ਗੁਰਦਾਸਪੁਰ, 16 ਅਕਤੂਬਰ 2024 : ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਸੁਰਿੰਦਰ ਸਿੰਘ ਵਲੋਂ ਦੀਵਾਲੀ ਦੇ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਅਧਿਕਾਰੀਆਂ ਨਾਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ, ਅਧਿਕਾਰੀ ਮੋਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਕਾਰਪੋਰੇਸ਼ਨ, ਐਸ.ਡੀ.ਐਮਜ ਅਤੇ ਈ.ਓਜ਼ ਨੂੰ ਕਿਹਾ ਕਿ ਉਹ....
ਮਾਝਾ
ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਕੀਤੀ ਅਪੀਲ ਜਿਮਨੀ ਚੋਣ, ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ’ਚ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ - ਜ਼ਿਲ੍ਹਾ ਚੋਣ ਅਧਿਕਾਰੀ ਪੱਤਰਕਾਰ ਭਾਈਚਾਰੇ ਨਾਲ ਕੀਤੀ ਪਰੈੱਸ ਕਾਨਫਰੰਸ ਗੁਰਦਾਸਪੁਰ, 16 ਅਕਤੂਬਰ 2024 : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿਮਨੀ ਚੋਣ, ਡੇਰਾ ਬਾਬਾ ਨਾਨਕ ਦੇ ਮੱਦੇਨਜ਼ਰ....
ਬਟਾਲਾ, 16 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ, ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਅੱਜ ਬਟਾਲਾ ਬਲਾਕ ਦੇ ਵੱਖ- ਵੱਖ ਪਿੰਡਾਂ ਵਿੱਚ ਪਹੁੰਚੀਆਂ ਤੇ ਲੋਕਾਂ/ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਲਈ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਏ.ਡੀ.ਓ. ਕਵਲਜੀਤ ਕੌਰ ਨੇ....
ਗੁਰਦਾਸਪੁਰ, 14 ਅਕਤੂਬਰ 2024 : ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਵਿੱਚ ਹੁਣ ਤੇਜ਼ੀ ਆ ਗਈ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਮੰਡੀਆਂ ਵਿੱਚ ਜਾ ਕੇ ਅਤੇ ਖੇਤਾਂ ਵਿੱਚ ਪਹੁੰਚ ਕਰਕੇ ਲਗਾਤਾਰ ਕਿਸਾਨਾਂ ਨਾਲ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅਨਾਜ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕਰਕੇ, ਉਨ੍ਹਾਂ....
ਗੁਰਦਾਸਪੁਰ, 14 ਅਕਤੂਬਰ 2024 : ਐਸ.ਐਸ.ਪੀ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਹੇਠ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਹਰਦੋਛੰਨੀਆ ਬਾਈਪਾਸ ਚੌਂਕ ਵਿਖੇ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਟੂ-ਵੀਲਰ ਚਾਲਕਾਂ ਤੇ ਆਮ ਪਬਲਿਕ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਲੋਕਾਂ ਨੂੰ ਹੈਲਮਟ ਤੇ ਸੀਟ ਬੈਲਟ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਅਤੇ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ ਏ.ਐੱਸ.ਆਈ. ਜਸਵਿੰਦਰ ਸਿੰਘ ਨੇ....
ਕਿਸਾਨਾਂ ਨੂੰ ਝੋਨੇ ਦੀ ਫਸਲ ਕੱਟਣ ਉੁਪਰੰਤ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 14 ਅਕਤੂਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ....
ਗੁਰਦਾਸਪੁਰ, ਅਕਤੂਬਰ 2024 : ਆਰਜੀ ਲਾਇਸੰਸ ਸਬੰਧੀ ਦਰਖਾਸਤਾਂ ਸਮੇਤ 35000/- ਰੁਪਏ ਦਾ ਬੈਂਕ ਡਰਾਫਟ (ਵਾਪਸ ਦੇਣ ਯੋਗ) ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਨਾਂ 'ਤੇ 22 ਅਕਤੂਬਰ ਤੱਕ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਰਾਹੀ ਪ੍ਰਾਪਤ ਕੀਤੀਆਂ ਜਾਣਗੀਆਂ ਗੁਰਦਾਸਪੁਰ, 14 ਅਕਤੂਬਰ 2024 : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੀਵਾਲੀ ਦੇ ਤਿਉਹਾਰ ਦੇ ਮੌਕੇ 'ਤੇ ਪਟਾਖੇ ਸਟੋਰ ਕਰਨ ਅਤੇ ਵੇਚਣ ਦੇ....
ਤਰਨ ਤਾਰਨ, 14 ਅਕਤੂਬਰ 2024 : ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਪਰਮਵੀਰ ਸਿੰਘ, ਆਈ. ਏ. ਐਸ., ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀਆਂ ਗਰਾਮ ਪੰਚਾਇਤਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 15 ਅਕਤੂਬਰ ਤੋਂ ਲੈ ਕੇ ਮਿਤੀ 16 ਅਕਤੂਬਰ ਨੂੰ ਸਵੇਰੇ 10:00 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਜਾਦਾ ਹੈ।
ਫਸਲਾਂ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ : ਡਾ ਹਰਪਾਲ ਸਿੰਘ ਪੰਨੂ ਤਰਨ ਤਾਰਨ, 14 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਦੇ ਦਿਸ਼ਾ ਨਿਰਦੇਸ਼ ਤਹਿਤ ਸੂਚਨਾ, ਸਿੱਖਿਆ ਅਤੇ ਪਸਾਰ ਗਤੀਵਿਧੀਆਂ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ, ਇਸ ਦੀ ਸੁਚੱਜੀ ਸਾਂਭ ਸੰਭਾਲ ਅਤੇ ਅੰਤਰਰਾਸ਼ਟਰੀ ਪੱਧਰ ਤੇ ਮਨਾਏ ਜਾ ਰਹੇ ਆਫ਼ਤ ਘਟਾਉਣ ਦਿਵਸ ਸਬੰਧੀ ਜਾਣਕਾਰੀ ਦੇਣ....
ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਬਟਾਲਾ, 14 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ, ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਅੱਜ ਬਲਾਕ ਕਾਦੀਆਂ ਦੇ ਪਿੰਡਾਂ ਮਨਸੂਰ ਕੇ, ਨਾਥਪੁਰ , ਰਾਮਪੁਰ,ਚੀਮਾ, ਭਿੱਟੇਵੱਡ,ਥਿੰਦ,ਧਾਰੀਵਾਲ,ਦੁਨੀਆ ਸੰਧੂ ਅਤੇ ਗਰੰਥਗੜ ਪਹੁੰਚੀਆਂ ਤੇ ਲੋਕਾਂ/ਕਿਸਾਨਾਂ ਨੂੰ ਜਾਗਰੂਕ....
ਅੰਮ੍ਰਿਤਸਰ, 13 ਅਕਤੂਬਰ 2024 : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ....
ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ 2024 : ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਇੱਕ ਮਾਰੂਤੀ ਬਲੇਨੋ ਕਾਰ 'ਚੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।....
ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਗੁਰਦਾਸਪੁਰ, 12 ਅਕਤੂਬਰ 2024 : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਪਰਾਲੀ ਦੀਆਂ ਗੱਠਾਂ ਬੰਨਣ ਵਾਲੇ ਬੇਲਰ ਅਹਿਮ ਭੂਮਿਕਾ ਨਿਭਾ ਰਹੇ ਹਨ। ਗੁਰਦਾਸਪੁਰ ਜਿਲ੍ਹੇ ਵਿਚ ਇਸ ਸਮੇਂ ਲਗਭਗ 60 ਬੇਲਰ ਚੱਲ ਰਹੇ ਹਨ ਜੋ ਕਿ ਝੋਨੇ ਦੀ ਕਟਾਈ ਪਿੱਛੋਂ ਬਚੀ ਪਰਾਲੀ ਨੂੰ ਇਕੱਠਾ ਕਰਕੇ ਗੱਠਾਂ ਬੰਨ੍ਹ ਦਿੰਦਾ ਹੈ, ਜਿਸਨੂੰ ਅਸਾਨੀ ਨਾਲ ਖੇਤਾਂ ਵਿਚ ਬਾਹਰ ਲਿਜਾਕੇ ਡੰਪ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ, ਸ੍ਰੀ ਉਮਾ....
ਬਟਾਲਾ, 12 ਅਕਤੂਬਰ 2024 : ਸ਼੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਪਿੰਡ ਨਵਾਂ ਬੱਲੜਵਾਲ , ਭੱਟੀਵਾਲ ,ਘੁਮਾਣ ਵਿਖੇ ਸਿਵਲ ਤੇ ਪੁਲਿਸ ਦੀ ਸਾਂਝੀ ਟੀਮ ਵਲੋਂ ਦੋਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ। ਇਸ ਸਬੰਧੀ ਗੱਲ ਕਰਦਿਆਂ ਨਾਇਬ ਤਹਸੀਲਦਾਰ ਸ੍ਰੀ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਪਰਾਲੀ ਪਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ....
ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਅੰਮ੍ਰਿਤਸਰ 11 ਅਕਤੂਬਰ 2024 : ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ –ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕੀਤਾ। ਉਨ੍ਹਾਂ ਦੱਸਿਆ....