ਜ਼ਿਲ੍ਹਾ ਪ੍ਰਸ਼ਾਸਨ ਨੇ ਸੰਗਤਾਂ ਦੇ ਸਹਿਯੋਗ ਨਾਲ 250 ਫੁੱਟ ਪਾੜ ਵਿਚੋਂ 160 ਫੁੱਟ ਪਾੜ ਨੂੰ ਭਰਨ ਵਿੱਚ ਕਾਮਯਾਬੀ ਹਾਸਲ ਕੀਤੀ 90 ਫੁੱਟ ਪਾੜ ਕੱਲ ਸਵੇਰ ਤੱਕ ਭਰਨ ਦੀ ਉਮੀਦ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਅਤੇ ਸੰਗਤਾਂ ਦਾ ਧੰਨਵਾਦ ਗੁਰਦਾਸਪੁਰ, 19 ਅਗਸਤ : ਪਿੰਡ ਜਗਤਪੁਰ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਕਰੀਬ 250 ਫੁੱਟ ਪਏ ਪਾੜ ਨੂੰ ਭਰਨ ਦਾ ਕੰਮ ਦਿਨ-ਰਾਤ ਜੰਗੀ ਪੱਧਰ `ਤੇ ਜਾਰੀ ਹੈ। ਇਸ ਪਾੜ ਨੂੰ ਭਰਨ ਵਿੱਚ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗ ਲੱਗੇ....
ਮਾਝਾ
ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪੰਜਾਬ ਪ੍ਰਧਾਨ ਸੁਰਿੰਦਰ ਅਗਰਵਾਲ ਨੇ ਆਪਣੇ ਸਾਥੀਆਂ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪੀ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਕਰਕੇ ਪੰਜਾਬ ਦੀ ਰਵਾਇਤ ਨੂੰ ਕਾਇਮ ਰੱਖਿਆ - ਕੁਲਦੀਪ ਸਿੰਘ ਧਾਲੀਵਾਲ ਹੜ੍ਹ ਪੀੜਤਾਂ ਦੀ ਮਦਦ ਕਰਨਾ ਸਾਡਾ ਇਖਲਾਕੀ ਫ਼ਰਜ਼ - ਪ੍ਰਧਾਨ ਸੁਰਿੰਦਰ ਅਗਰਵਾਲ ਗੁਰਦਾਸਪੁਰ, 19 ਅਗਸਤ : ਸੇਵਾ ਦੀ ਰਿਵਾਇਤ ਨੂੰ ਕਾਇਮ ਰੱਖਦੇ ਹੋਏ ਅਖਿਲ ਭਾਰਤੀਯ ਅਗਰਵਾਲ ਸੰਮੇਲਨ....
ਕੈਬਨਿਟ ਮੰਤਰੀ ਧਾਲੀਵਾਲ ਨੇ ਭੈਣੀ ਪਸਵਾਲ ਵਿਖੇ ਲਗਾਏ ਮੈਡੀਕਲ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ਗੁਰਦਾਸਪੁਰ, 19 ਅਗਸਤ : ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇੱਕ ਵਾਰ ਫਿਰ ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਦੇ ਨਜ਼ਦੀਕ ਹੜ੍ਹ ਪ੍ਰਭਾਵਤ ਬੇਟ ਇਲਾਕੇ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ....
ਪਿੰਡ ਘੜੁੰਮ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੰਗੀ ਪੱਧਰ ‘ਤੇ ਰਾਹਤ ਕਾਰਜ ਆਰੰਭੇ : ਡਿਪਟੀ ਕਮਿਸ਼ਨਰ ਜ਼ਿਲ੍ਹਾ ਵਾਸੀਆਂ ਨੂੰ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਸੰਜਮ ਰੱਖਣ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹੂਲਤ ਲਈ ਬਣਾਏ 07 ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਦਾਨ ਕੀਤੀਆ ਜਾ ਰਹੀਆਂ ਹਨ ਲੋੜੀਂਦੀਆਂ ਸੁਵਿਧਾਵਾਂ ਪੂਸ਼ਆਂ ਲਈ ਸਭਰਾ....
ਲੋਕ ਹੋਏ ਸਿਆਣੇ, ਖੁਦ ਧੁੱਸੀ ਬੰਨ ਬੰਨ੍ਹਣ ਤੋਂ ਬਾਅਦ ਵੀਡੀਓ ਬਣਾ ਕੇ ਪਾ ਰਹੇ ਹਨ ਸੋਸ਼ਲ ਮੀਡੀਆ ਤੇ : ਮਜੀਠੀਆ ਅੰਮ੍ਰਿਤਸਰ, 18 ਅਗਸਤ : ਹਿਮਾਚਲ ਚ ਪਏ ਮੀਂਹ ਕਾਰਨ ਪੰਜਾਬ ਵਿੱਚ ਦੁਬਾਰਾ ਤੋਂ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਕਿਉਂਕਿ ਬਿਆਸ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰਕੇ ਪਾਣੀ ਗੁਰਦਾਸਪੁਰ ਜ਼ਿਲ੍ਹੇ ਅਤੇ ਕਈ ਪਿੰਡਾਂ ਦੇ ਵਿੱਚ ਪਹੁੰਚ ਚੁੱਕਾ ਹੈ ਜਿਸ ਨਾਲ ਕੀ ਇਕ ਵਾਰ ਫਿਰ ਤੋਂ ਵੱਡਾ ਨੁਕਸਾਨ ਪੰਜਾਬ ਨੂੰ ਝਿੱਲਣਾ ਪੈ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ....
ਅੰਮ੍ਰਿਤਸਰ ਸਾਹਿਬ, 18 ਅਗਸਤ : ਬੀਤੇ ਦਿਨ ਡੇਰਾ ਬਾਬਾ ਨਾਨਕ ਵਿੱਚ ਹੋਈ ਲੱਖਾਂ ਰੁਪਏ ਦੀ ਲੁੱਟ ਦੀ ਘਟਨਾਂ ਤੋਂ ਬਾਅਦ ਅੱਜ ਅੰਮ੍ਰਿਤਸਰ ਸਾਹਿਬ ਵਿੱਚ ਲੁਟੇਰਿਆਂ ਵੱਲੋਂ ਇੱਕ ਵੱਡੀ ਲੁੱਟ ਨੂੰ ਅੰਜ਼ਾਮ ਦਿੰਦਿਆਂ 62 ਲੱਖ ਰੁਪਏ ਲੁੱਟ ਕੇ ਫਰਾਰ ਹੋਣ ਦੀ ਖਬਰ ਹੈ। ਮੌਕੇ ਤੁੇ ਪੁੱਜੀ ਪੁਲਿਸ ਨੇ ਲੁੱਟ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ। ਥਾਣਾ ਕੰਟੋਨਮੇਂਟ ਦਾ, ਜਿਥੇ ਇੱਕ ਵਿਅਕਤੀ ਬੈਂਕ ਚੋਂ ਆਪਣੇ ਪੈਸੇ ਕਢਾ ਕੇ ਆ ਰਿਹਾ ਸੀ, ਉਸ ਤੋਂ....
ਸਿਹਤ ਵਿਭਾਗ ਦੀਆਂ ਟੀਮਾਂ ਪਾਣੀ ਵਿੱਚ ਘਿਰੇ ਪਿੰਡਾਂ ਤੱਕ ਬੇੜੀ ਜਰੀਏ ਪਹੁੰਚ ਕੇ ਦੇ ਰਹੇ ਨੇ ਦਵਾਈ ਬਟਾਲਾ, 18 ਅਗਸਤ : ਡਿਪਟੀ ਕਮਿਸ਼ਮਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਜਰੂਰਤਮੰਦਾਂ ਨੂੰ ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਬਿਆਸ ਦਰਿਆ ਨੇੜਲੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਅੰਦਰ....
ਦਰਿਆ ਬਿਆਸ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਜਾਰੀ ਸ੍ਰੀ ਹਰਗੋਬਿੰਦਪੁਰ ਸਾਹਿਬ, 18 ਅਗਸਤ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੋਰਾ ਕੀਤਾ ਗਿਆ ਤੇ ਲੋਕਾਂ ਦਾ ਹਾਲ ਜਾਣਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਮੁਸ਼ਕਿਲ ਦੀ ਘੜੀ ਵਿੱਚ ਉਨਾਂ ਦੇ ਨਾਲ ਹੈ ਅਤੇ ਰਾਹਤ ਕਾਰਜ ਤੇਜ਼ੀ ਨਾਲ ਜਾਰੀ....
ਬਿਆਸ ਦਰਿਆ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਬਟਾਲਾ, 18 ਅਗਸਤ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਨਾਲ ਪੈਦਾ ਹੋਈ ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ, ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਸਮੇਤ ਪੂਰਾ ਪ੍ਰਸ਼ਾਸਨ ਲੋਕਾਂ ਨੂੰ ਰਾਹਤ ਦੇਣ ਵਿੱਚ ਦਿਨ ਰਾਤ ਲੱਗਾ ਹੋਇਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਉਹ....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਅਤੇ ਐਸ.ਡੀ.ਐਂਮ ਡਾ. ਸ਼ਾਇਰੀ ਭੰਡਾਰੀ ਨੇ ਹੜ੍ਹ ਦਾ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਮੌਤ ਹੋ ਜਾਣ ਕਾਰਨ ਪੀੜਤ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਸ੍ਰੀ ਹਰਗੋਬਿੰਦਪੁਰ ਸਾਹਿਬ , 18 ਅਗਸਤ : ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਦੇਖਣ ਗਏ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਬੀਤੇ ਦਿਨੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ....
ਚੇਅਰਮੈਨ ਸੇਖਵਾਂ ਨੇ ਅੱਜ ਸਵੇਰੇ ਪਿੰਡ ਭੈਣੀ ਪਸਵਾਲ ਅਤੇ ਰੰਧਾਵਾ ਕਲੋਨੀ ਦੇ ਲੋਕਾਂ ਤੱਕ ਰਾਸ਼ਨ-ਪਾਣੀ ਅਤੇ ਹੋਰ ਲੋੜੀਂਦਾ ਸਮਾਨ ਪਹੁੰਚਾਇਆ ਗੁਰਦਾਸਪੁਰ, 18 ਅਗਸਤ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਆਪਣੇ ਸਾਥੀਆਂ ਦੇ ਨਾਲ ਹੜ੍ਹ ਪ੍ਰਭਾਵਤ ਖੇਤਰ ਵਿੱਚ ਲਗਾਤਾਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਸ. ਸੇਖਵਾਂ ਵੱਲੋਂ ਅੱਜ ਸਵੇਰੇ ਪਿੰਡ ਭੈਣੀ ਪਸਵਾਲ ਅਤੇ ਰੰਧਾਵਾ ਕਲੋਨੀ ਵਿੱਚ ਹੜ੍ਹ ਵਿੱਚ ਫਸੇ ਵਿਅਕਤੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਰਾਸ਼ਨ-ਪਾਣੀ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੁੱਲ ਦਾ ਜਾਇਜਾ ਲਿਆ ਪੁੱਲ ਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਪੁੱਲ ਰਾਹੀਂ ਟਰੈਫਿਕ ਨੂੰ ਬੰਦ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਨੇ ਬਦਲਵੇਂ ਰੂਟਾਂ ਦੀ ਜਾਣਕਾਰੀ ਸਾਂਝੀ ਕੀਤੀ ਗੁਰਦਾਸਪੁਰ, 18 ਅਗਸਤ : ਹੜ੍ਹ ਦੇ ਪਾਣੀ ਨਾਲ ਚੱਕ ਸ਼ਰੀਫ ਤੋਂ ਭੈਣੀ ਮੀਆਂ ਖਾਂ ਦੇ ਰਸਤੇ ਵਿੱਚ ਪੈਂਦੀ ਡਰੇਨ ਦੇ ਪੁੱਲ ਨੂੰ ਨੁਕਸਾਨ ਪਹੁੰਚਿਆ ਹੈ ਜਿਸ ਕਾਰਨ ਇਹ ਪੁੱਲ ਅੱਧ ਵਿਚੋਂ ਬੈਠ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ....
ਗੁਰਦਾਸਪੁਰ, 18 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਨਾਲ ਲੱਗਦੇ ਬੇਟ ਇਲਾਕੇ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਭਾਰਤੀ ਫ਼ੌਜ ਦੇ ਜਵਾਨਾਂ ਵੱਲੋਂ ਵੀ ਰਾਹਤ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਫ਼ੌਜੀ ਜਵਾਨ ਰਾਹਤ ਕਾਰਜਾਂ ਦੌਰਾਨ ਆਪਣੀ ਸੇਵਾ ਦੇ ਨਾਲ ਹੜ੍ਹ ਪੀੜਤਾਂ ਦੇ ਦਿਲ ਵੀ ਜਿੱਤ ਰਹੇ ਹਨ। ਭਾਰਤੀ ਫੌਜ ਦੀ ਫਲੱਡ ਰਿਲੀਫ ਟੀਮ ਵਿੱਚ 45 ਜਵਾਨ ਰਾਹਤ ਕਾਰਜਾਂ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਜਿਨ੍ਹਾਂ ਦੀ ਅਗਵਾਈ ਲੈਫਟੀਨੈਂਟ....
ਡਿਪਟੀ ਕਮਿਸ਼ਨਰ ਨੇ ਰਾਹਤ ਕੇਂਦਰ ਵਿੱਚ ਰਹਿ ਰਹੇ ਪਰਿਵਾਰਾਂ ਦਾ ਹਾਲ ਜਾਣਿਆ ਗੁਰਦਾਸਪੁਰ, 18 ਅਗਸਤ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਦੇ ਵਸਨੀਕਾਂ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਸਥਾਪਤ ਕੀਤੇ ਰਾਹਤ ਕੇਂਦਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੁਰਾਣਾ ਸ਼ਾਲਾ ਦੇ ਇਸ ਰਾਹਤ ਕੇਂਦਰ ਵਿੱਚ ਔਰਤਾਂ, ਬੱਚਿਆਂ ਸਮੇਤ ਕੁੱਲ 37 ਵਿਅਕਤੀ ਰੁਕੇ ਹੋਏ ਹਨ....
ਪਸ਼ੂ ਪਾਲਣ ਵਿਭਾਗ ਦੇ ਡਾਕਟਰ ਹੜ੍ਹ ਪ੍ਰਭਾਵਤ ਖੇਤਰ ਵਿੱਚ ਪਹੁੰਚ ਕਰਕੇ ਪਸ਼ੂਆਂ ਦਾ ਕਰ ਰਹੇ ਹਨ ਇਲਾਜ ਗੁਰਦਾਸਪੁਰ, 18 ਅਗਸਤ : ਹੜ੍ਹਾਂ ਦੌਰਾਨ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਰਾਹਤ ਟੀਮਾਂ ਵੱਲੋਂ ਪਸ਼ੂ ਧੰਨ ਨੂੰ ਬਚਾਉਣ ਦੇ ਉਪਰਾਲੇ ਵੀ ਜੰਗੀ ਪੱਧਰ ਉੱਪਰ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਅਤੇ ਵੈਟਨਰੀ ਡਾਕਟਰਾਂ ਤੇ ਸਟਾਫ਼ ਦੀਆਂ ਟੀਮਾਂ ਵੱਲੋਂ ਹੜ੍ਹ....