ਮਾਝਾ

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ
ਧੁੱਸੀ ਬੰਨ ਦੀ ਮੁਰੰਮਤ ਦੇ ਕੰਮ ਦਾ ਜਾਇਜਾ ਲਿਆ ਗੁਰਦਾਸਪੁਰ, 17 ਅਗਸਤ : ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨਜ਼ਦੀਕ ਪਿੰਡ ਜਗਤਪੁਰ ਟਾਂਡਾ ਵਿਖੇ ਪਹੁੰਚ ਕੇ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦੇ ਚੱਲ ਰਹੇ ਕਾਰਜ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ....
ਕੈਬਨਿਟ ਮੰਤਰੀ ਧਾਲੀਵਾਲ, ਵਿਧਾਇਕ ਸ਼ੈਰੀ ਕਲਸੀ ਨੇ ਦੂਸਰੇ ਦਿਨ ਵੀ ਹੜ੍ਹ ਪੀੜ੍ਹਤਾਂ ਦੀ ਸਾਰ ਲਈ
ਧੁੱਸੀ ਬੰਨ ਦੇ ਪਾੜ ਨੂੰ ਪੂਰੇ ਜਾਣ ਦਾ ਜਾਇਜਾ ਲਿਆ ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਗੁਰਦਾਸਪੁਰ, 17 ਅਗਸਤ : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਤ ਖੇਤਰ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਇਸ ਔਖੀ ਘੜੀ ਵਿੱਚ ਬਿਲਕੁਲ ਨਾ ਘਬਰਾਉਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਰਾਹਤ ਟੀਮਾਂ ਦਿਨ-ਰਾਤ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ ਅਤੇ ਜਿਥੇ-ਜਿਥੇ ਵੀ ਕਿਸੇ ਨੂੰ ਲੋੜ ਹੈ ਓਥੇ ਹੀ ਪਹੁੰਚ ਕੀਤੀ ਜਾ ਰਹੀ ਹੈ।....
ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਦੀ ਜ਼ਰੂਰਤ : ਵਧੀਕ ਪ੍ਰਮੁੱਖ ਸਕੱਤਰ
ਅੱਜ ਵੀ ਸਾਡੇ ਦਿਲਾਂ ਵਿੱਚ ਜਿਉਂਦੇ ਹਨ ਸ਼ਹੀਦ : ਡਿਪਟੀ ਕਮਿਸ਼ਨਰ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ ਅੰਮ੍ਰਿਤਸਰ, 17 ਅਗਸਤ: ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਅੱਜ ਗੋਲਬਾਗ ਵਿਖੇ ਸਥਾਪਿਤ ਸ਼ਹੀਦ ਮਦਨ ਲਾਲ ਢੀਂਗਰਾ ਦੇ ਸਮਾਰਕ ’ਤੇ ਗਵਰਨਰ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਕੇ.ਸ਼ਿਵਾ ਪ੍ਰਸ਼ਾਦ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਲੋਂ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬੋਲਦਿਆਂ ਵਧੀਕ ਪ੍ਰਮੁੱਖ ਸਕੱਤਰ ਨੇ....
ਅੰਮ੍ਰਿਤਸਰ ਜਿਲ੍ਹੇ ਵਿਚ ਡੇਂਗੂ ਦੇ 118 ਅਤੇ ਚਿਕਨਗੁਨੀਆ ਦੇ 73 ਕੇਸ ਆਏ
ਲੋਕ ਆਪਣੇ ਘਰਾਂ ਦੇ ਹਰੇਕ ਖੂੰਜੇ ਵਿਚ ਪਏ ਫਾਲਤੂ ਪਾਣੀ ਨੂੰ ਕੱਢਣ ਅੰਮ੍ਰਿਤਸਰ, 17 ਅਗਸਤ : ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਇਸ ਸਾਲ ਵਿਚ ਡੇਂਗੂ ਅਤੇ ਚਿਕਨਗੁਨੀਆ ਨਾਲ ਨਜਿਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਲਗਾਤਾਰ ਇਹ ਯਤਨ ਜਾਰੀ ਹਨ, ਪਰ ਇੰਨਾ ਬਿਮਾਰੀਆਂ ਨੂੰ ਪੂਰੀ ਤਰਾਂ ਠੱਲਣ ਲਈ ਲੋਕਾਂ ਦਾ ਸਾਥ ਬਹੁਤ ਜਰੂਰੀ ਹੈ। ਜਿੰਨਾ ਚਿਰ ਸਾਰੇ ਲੋਕ ਆਪਣੇ ਘਰਾਂ ਦੇ ਖੂੰਜਿਆ ਵਿਚ ਪਏ ਫਾਲਤੂ ਗਮਲਿਆਂ, ਖਾਲੀ ਟਾਇਰਾਂ, ਕੂਲਰਾਂ ਤੇ ਹੋਰ ਸਾਧਨਾਂ ਵਿਚ ਪਿਆ ਫਾਲਤੂ ਪਾਣੀ ਕੱਢ ਨਹੀਂ ਦਿੰਦੇ ਤਦ ਤੱਕ....
ਪੰਜਾਬ ਪਾਣੀ 'ਚ ਡੁੱਬ ਰਿਹਾ ਹੈ ਤੇ ਮੁਖਮੰਤਰੀ ਉਸ ਦਾ ਮਜ਼ਾਕ ਉਡਾ ਰਹੇ ਹਨ : ਪ੍ਰਤਾਪ ਬਾਜਵਾ
ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਅਤੇ ਕਾਹਨੂੰਵਾਨ ਹੜ੍ਹ ਪੀੜਿਤ ਇਲਾਕਿਆਂ ਦਾ ਕੀਤਾ ਦੌਰਾ ਕਾਦੀਆਂ, 17 ਅਗਸਤ : ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਅਤੇ ਕਾਹਨੂੰਵਾਨ ਦੇ ਆਸ ਪਾਸ ਦੇ ਹੜ੍ਹ ਪੀੜਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਰਤੀ ਜਾ ਰਹੀ ਢਿੱਲ-ਮੱਠ ਦੀ ਆਲੋਚਨਾ ਕੀਤੀ।ਭਗਵੰਤ ਮਾਨ ਦੇ ਬਿਆਨ, ਮੇਲੇ 'ਚ ਲੁਟੇਰਿਆਂ ਨੂੰ ਕੌਣ ਪੁੱਛਦਾ ਤੇ ਵੀ ਪ੍ਰਤਾਪ....
ਦੁਬਾਰਾ ਹੜ੍ਹ ਆਉਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸਹਾਇਤਾ ਕੇਂਦਰ ਸਥਾਪਤ 
ਅੰਮ੍ਰਿਤਸਰ, 17 ਅਗਸਤ : ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਕੁਝ ਜ਼ਿਲ੍ਹਿਆਂ ਵਿਚ ਦੁਬਾਰਾ ਹੜ੍ਹ ਆਉਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਤਾਂ ਜੋ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਕਿ....
ਸ਼੍ਰੀ ਹਰਗੋਬਿੰਦਪੁਰ ਵਿੱਚ ਬਰਸਾਤੀ ਨਾਲੇ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ 
ਸ਼੍ਰੀ ਹਰਗੋਬਿੰਦਪੁਰ, 17 ਅਗਸਤ : ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਦੋਵੇਂ ਬੱਚੇ ਨਾਲੇ ਕੋਣ ਪਾਣੀ ਦੇਖਣ ਗਏ ਸਨ ਪਾਣੀ ਦੀ ਚਪੇਟ ਵਿਚ ਆ ਗਏ। ਜਾਣਕਾਰੀ ਮੁਤਾਬਕ 14 ਸਾਲਾ ਜਸਕਰਨ ਸਿੰਘ ਕਰਨ ਪੁੱਤਰ ਬਲਦੇਵ ਸਿੰਘ ਅਤੇ 13 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਜੋ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਸਨ, ਬੀਤੀ ਸ਼ਾਮ ਇਹ ਦੋਵੇਂ ਜਾਣੇ ਸਾਈਕਲ ’ਤੇ ਆਪਣੇ ਘਰੋਂ ਪਿੰਡ ਧੀਰੋਵਾਲ ਦੇ ਨਜ਼ਦੀਕ ਖੇਤਾਂ ਵਿੱਚ ਆਏ ਦਰਿਆ....
ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਵਿਭਾਗ ਨੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ, 57 ਆਈਫੋਨ ਜ਼ਬਤ
ਅੰਮ੍ਰਿਤਸਰ, 16 ਅਗਸਤ : ਅੰਮ੍ਰਿਤਸਰ ਵਿਚ ਕਸਟਮ ਵਿਭਾਗ ਨੇ ਦੁਬਈ ਤੋਂ ਹੋ ਰਹੀ ਤਸਕਰੀ ਨੂੰ ਰੋਕਣ ਵਿਚ ਸਫਲਤਾ ਹਾਸਲ ਕੀਤੀ ਹੈ। ਕਸਟਮ ਵਿਭਾਗ ਨੇ ਇਸ ਦੌਰਾਨ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਦੁਬਈ ਤੋਂ ਸੋਨੇ ਦੀ ਤਸਕਰੀ ਕਰ ਰਹੇ ਹਨ। ਇੰਨਾ ਹੀ ਨਹੀਂ ਕਸਟਮ ਨੇ ਦੋਵਾਂ ਨੌਜਵਾਨਾਂ ਤੋਂ 57 ਆਈਫੋਨ ਵੀ ਜ਼ਬਤ ਕੀਤੇ ਹਨ, ਜੋ ਇਹ ਆਪਣੇ ਨਾਲ ਦੁਬਈ ਤੋਂ ਲੈ ਕੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਏ ਸਨ। ਮਿਲੀ ਜਾਣਕਾਰੀ ਮੁਤਾਬਕ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਫਲਾਈਟ ਦੀ ਚੈਕਿੰਗ ਦੌਰਾਨ 2....
ਭਾਖੜਾ ਡੈਮ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ, ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ 
ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਅਜਿਹਾ ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ਦੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ’ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਬੀਬੀਐਮਬੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ....
ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ 
ਅੰਮ੍ਰਿਤਸਰ, 16 ਅਗਸਤ : ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ, ਜਿਸ ਦੀ ਲਗਾਤਾਰਤਾ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।....
ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 16 ਅਗਸਤ : ਹਾਕੀ ਇੰਡੀਆ ਵੱਲੋਂ ਰੋੜਕਿਲ੍ਹਾ ਵਿਖੇ ਲਗਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਹਾਕੀ ਕਿੱਟ ਦੇ ਕੇ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਹਾਕੀ ਇੰਡੀਆ ਵੱਲੋਂ ਕਰਵਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਪੰਜਾਬ ਦੇ ਪੰਜ ਖਿਡਾਰੀਆਂ ਦੀ ਚੋਣ ਹੋਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦੇ ਨਾਲ ਪ੍ਰਭਜੋਤ ਸਿੰਘ, ਮਨਮੀਤ ਸਿੰਘ ਰਾਏ....
ਜ਼ਿਲ੍ਹਾ ਪ੍ਰਸ਼ਾਸਨ ਨੇ ਐੱਨ.ਡੀ.ਆਰ.ਐੱਫ, ਭਾਰਤੀ ਫੌਜ ਤੇ ਬੀ.ਐੱਸ.ਐੱਫ ਦੀਆਂ ਟੀਮਾਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਚਲਾਇਆ ਵਿਸ਼ੇਸ਼ ਅਭਿਆਨ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਖੁਦ ਮੌਕੇ `ਤੇ ਪਹੁੰਚ ਕੇ ਕਰ ਰਹੇ ਹਨ ਬਚਾਅ ਕਾਰਜਾਂ ਦੀ ਅਗਵਾਈ ਬਿਆਸ ਦਰਿਆ ਦਾ ਪਾਣੀ ਰੋਡ ਉੱਪਰ ਆਉਣ ਕਾਰਨ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਡਾਈਵਰਟ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 16 ਅਗਸਤ : ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ `ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਨ.ਡੀ.ਆਰ.ਐੱਫ, ਭਾਰਤੀ ਫੌਜ ਤੇ ਬੀ.ਐੱਸ.ਐੱਫ ਦੀਆਂ ਟੀਮਾਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਰਾਹਤ ਕਾਰਜ ਲਗਾਤਾਰ ਜਾਰੀ
ਸਥਿਤੀ ਪੂਰੀ ਤਰਾਂ ਕਾਬੂ ਹੇਠ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ - ਡਿਪਟੀ ਕਮਿਸ਼ਨਰ ਗੁਰਦਾਸਪੁਰ, 16 ਅਗਸਤ : ਬੀਤੇ ਕੱਲ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਧੁੱਸੀ ਬੰਨ ਵਿੱਚ ਪਾੜ ਪੈਣ ਕਰਕੇ ਨੀਵੇਂ ਇਲਾਕਿਆਂ ਅਤੇ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਵਿੱਚ ਪਾਣੀ ਭਰ ਗਿਆ ਸੀ। ਇਸ ਤੋਂ ਪਹਿਲਾਂ ਕਿ ਹਾਲਾਤ ਵਿਗੜਦੇ ਜ਼ਿਲ੍ਹਾ....
ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਤ ਖੇਤਰ ਨੂੰ 4 ਸੈਕਟਰਾਂ ਵਿੱਚ ਵੰਡਿਆ
ਸੈਕਟਰ ਵੰਡ ਕਰਕੇ ਅਧਿਕਾਰੀਆਂ ਦੀਆਂ ਰਾਹਤ ਕਾਰਜਾਂ ਵਿੱਚ ਲਗਾਈਆਂ ਡਿਊਟੀਆਂ ਲੋਕ ਘਬਰਾਉਣ ਨਾ ਸਗੋਂ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 `ਤੇ ਸੰਪਰਕ ਕਰਨ - ਡਿਪਟੀ ਕਮਿਸ਼ਨਰ ਗੁਰਦਾਸਪੁਰ, 16 ਅਗਸਤ : ਹੜ੍ਹਾਂ ਦੀ ਸਥਿਤੀ ਨਾਲ ਅਸਰਦਾਰ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਹੜ੍ਹ ਪ੍ਰਭਾਵਤ ਖੇਤਰ ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ....
ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ : ਕੈਬਨਿਟ ਮੰਤਰੀ ਧਾਲੀਵਾਲ
ਕੈਬਨਿਟ ਮੰਤਰੀ ਧਾਲੀਵਾਲ ਨੇ ਅਧਿਕਾਰੀਆਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕੀਤਾ ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਲੋਕਾਂ ਦੇ ਨਾਲ - ਧਾਲੀਵਾਲ ਧੁੱਸੀ ਬੰਨ ਦੇ ਪਾੜ ਨੂੰ ਪੂਰਨ ਦਾ ਕੰਮ ਜਾਰੀ, ਕੱਲ ਤੋਂ ਮਨਰੇਗਾ ਮਜ਼ਦੂਰਾਂ ਨੂੰ ਵੀ ਲਗਾਇਆ ਜਾਵੇਗਾ ਗੁਰਦਾਸਪੁਰ, 16 ਅਗਸਤ : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨਜ਼ਦੀਕ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ....