ਮਾਝਾ

ਜਿਲ੍ਹੇ ਵਿੱਚ ਪੰਜ ਹੋਰ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ 
ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਘਰ ਦੇ ਨੇੜੇ ਹੀ ਮਿਲਣਗੀਆਂ ਮੁਫ਼ਤ ਸਿਹਤ ਸਹੂਲਤਾਂ: ਡਾ. ਨਿੱਜਰ ਡਾ. ਨਿੱਜਰ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਸੁਲਤਾਨਵਿੰਡ, ਵਿਧਾਇਕ ਜੀਵਨਜੋਤ ਕੌਰ ਨੇ ਵੇਰਕਾ ਅਤੇ ਚੇਅਰਮੈਨ ਮਿਆਦੀਆਂ ਨੇ ਰਾਣੀਆਂ ਵਿਖੇ ਕੀਤੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਅੰਮ੍ਰਿਤਸਰ 14 ਅਗਸਤ : ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨਾਲ ਕੀਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰੇ ਕਰਦੇ ਹੋਏ ਡਾ ਬਲਬੀਰ ਸਿੰਘ ਸਿਹਤ ਮੰਤਰੀ ਦੀ ਰਹਿਨੁਮਾਈ ਵਿੱਚ ਪੰਜਾਬ ਵਿੱਚ ਪਹਿਲਾਂ ਹੀ....
ਈ.ਟੀ.ਓ. ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਜੰਡਿਆਲਾ ਗੁਰੂ  ਦਾ ਕੀਤਾ ਦੌਰਾ
ਸਿੱਖਿਆ ਖੇਤਰ ਵਿਚ ਪੰਜਾਬ ਬਣੇਗਾ ਮੋਹਰੀ ਸੂਬਾ - ਈ ਟੀ ਓ ਜੰਡਿਆਲਾ ਗੁਰੂ 14 ਅਗਸਤ : ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਲੜਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਦੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਕੂਲ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਸ: ਈ.ਟੀ.ਓ. ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਨੂੰ ਬੜਾਵਾ ਦੇਣਾ ਹੈ ਅਤੇ ਇਸੇ ਹੀ....
ਮਿਡਲ ਸਕੂਲ ਠੱਠਾ ਵਿਖੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਕਰਵਾਇਆ ਗਿਆ ਮੇਰੀ ਮਾਟੀ, ਮੇਰਾ ਦੇਸ਼ ਪ੍ਰੋਗਰਾਮ 
ਤਰਨ ਤਾਰਨ, 14 ਅਗਸਤ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਅੱਜ ਸਰਕਾਰੀ ਮਿਡਲ ਸਕੂਲ ਠੱਠਾ ਵਿਖੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਮੇਰੀ ਮਾਟੀ, ਮੇਰਾ ਦੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਬੀ.ਐਸ.ਐਫ ਬਟਾਲੀਅਨ 101 ਖੇਮਕਰਨ ਦੇ ਸਹਾਇਕ ਕਮਾਂਡੈਂਟ ਆਦਰਸ਼ ਅਵਿਨਾਵ, ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ, ਬਲਾਕ ਵਿਕਾਸ ਅਫ਼ਸਰ ਪਲਵਿੰਦਰ ਸਿੰਘ ਸਨ | ਪ੍ਰੋਗਰਾਮ....
ਜ਼ਿਲ੍ਹਾ ਤਰਨ ਤਾਰਨ ਵਿੱਚ 04 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਕੈਬਨਿਟ ਮੰਤਰੀ ਭੁੱਲਰ ਨੇ ਪਿੰਡ ਰੱਤਾ ਗੁੱਦਾ ਤੇ ਬੋਪਾਰਾਏ ਵਿਖੇ ਕੀਤਾ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਪਿੰਡ ਪੰਜਵੜ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤਾ ਸਮਰਪਿਤ ਜ਼ਿਲ੍ਹੇ ’ਚ ਹੁਣ ਤੱਕ 01 ਲੱਖ 12 ਤੋਂ ਵੱਧ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਤੋਂ ਮਿਆਰੀ ਸਿਹਤ ਸਹੂਲਤਾਂ ਦਾ ਲਿਆ ਲਾਭ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਅਗਸਤ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ....
ਗੂੰਗੀ-ਬੋਲੀ 'ਆਪ' ਪੰਜਾਬ ਸਰਕਾਰ ਨੂੰ ਸਾਰੀਆਂ ਸ਼ਿਕਾਇਤਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਮਜਬੂਰ ਕਰਾਂਗੇ : ਰਾਜਾ ਵੜਿੰਗ
ਤਰਨਤਾਰਨ, 4 ਅਗਸਤ : ਤਰਨਤਾਰਨ ਵਿਚ ਹੜ੍ਹਾਂ ਦੇ ਢੁਕਵੇਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਕੀਤੇ ਗਏ ਕੁਪ੍ਰਬੰਧਾਂ ਅਤੇ ਲਾਪਰਵਾਹੀ ਲਈ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ ਢੁੱਕਵਾਂ ਮੁਆਵਜ਼ਾ ਨਹੀਂ ਦਿੰਦੇ, ਉਦੋਂ ਤੱਕ ਅਸੀਂ ਆਪਣੇ ਲੋਕਾਂ ਲਈ....
ਕਿਸੇ ਨੂੰ ਵੀ ਰਾਜਪਾਲ ਬਾਰੇ ਬੁਰਾ ਬੋਲਣ ਦਾ ਅਧਿਕਾਰ ਨਹੀਂ, ਆਪਸ ਵਿੱਚ ਬੈਠ ਕੇ ਮਸਲਾ ਸੁਲਝਾਓ : ਡਾ. ਨਵਜੋਤ ਕੌਰ ਸਿੱਧੂ
ਅੰਮ੍ਰਿਤਸਰ, 13 ਅਗਸਤ : ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਸੀਐਮ ਭਗਵੰਤ ਮਾਨ ਵਿਚਾਲੇ ਚੱਲ ਰਹੇ ਵਿਵਾਦ 'ਤੇ ਡਾ. ਨਵਜੋਤ ਕੌਰ ਸਿੱਧੂ ਨੇ ਪ੍ਰਤੀਕਿਰਿਆ ਦਿੱਤੀ। ਸੀਐਮ ਮਾਨ ਨੂੰ ਰਾਜਪਾਲ ਦਾ ਸਤਿਕਾਰ ਕਰਨ ਦੀ ਹਦਾਇਤ ਕਰਦਿਆਂ ਨਵਜੋਤ ਕੌਰ ਨੇ ਕਿਹਾ ਕਿ ਕੁਰਸੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਕਿਸੇ ਨੂੰ ਵੀ ਰਾਜਪਾਲ ਬਾਰੇ ਬੁਰਾ ਬੋਲਣ ਦਾ ਅਧਿਕਾਰ ਨਹੀਂ ਹੈ। ਆਪਸ ਵਿੱਚ ਬੈਠ ਕੇ ਮਸਲਾ ਸੁਲਝਾਓ, ਕਿਤੇ ਜਾ ਕੇ ਇਨ੍ਹਾਂ ਖ਼ਿਲਾਫ਼ ਬੋਲਣਾ ਠੀਕ ਨਹੀਂ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਰਾਜਨੀਤੀ ਦਾ....
ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ 'ਤੇ ਐਸਜੀਪੀਸੀ ਵੱਲੋਂ  ਗੁਰੂਘਰਾਂ ‘ਚ ਜਹਾਜ਼ ਚੜ੍ਹਾਉਣ ‘ਤੇ ਲਾਈ ਪਾਬੰਦੀ
ਅੰਮ੍ਰਿਤਸਰ, 13 ਅਗਸਤ : ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ ਜਾਣ ਲਈ ਗੁਰਦੁਆਰਿਆਂ ਵਿੱਚ ਖਿਡੌਣੇ ਜਹਾਜ਼ ਚੜ੍ਹਾਉਣ ਦੀ ਪ੍ਰਥਾ ਨੂੰ ਬੰਦ ਕਰੇਗੀ। ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ ਵਰਗੇ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸੇਵਾਦਾਰਾਂ ਨੂੰ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ....
ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਮਹੀਨਾਵਾਰ ਪਰਿਵਾਰਕ ਮੀਟਿੰਗ ਵਿੱਚ ਲਾਇਨ ਲੇਡੀਜ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ
ਬਟਾਲਾ 13 ਅਗਸਤ : ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮਹੀਨਾਵਾਰ ਪਰਿਵਾਰਕ ਮੀਟਿੰਗ ਕੀਤੀ ਗਈ , ਜਿਸ ਵਿੱਚ ਹਾਜ਼ਰ ਲਾਇਨ ਲੇਡੀਜ ਤੇ ਬੱਚਿਆਂ ਵੱਲੋਂ ਸੱਭਿਆਚਾਰਿਕ ਬੋਲੀਆਂ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਲੱਬ ਦੇ ਮੈਂਬਰਾਂ ਵੱਲੋਂ ਪਰਿਵਾਰਕ ਮੀਟਿੰਗ ਕੀਤੀ ਗਈ ਜਿਸ ਵਿੱਚ ਹਾਜ਼ਰ ਲੇਡੀ ਲਾਇਨਜ ਮੈਂਬਰਾਂ ਅਤੇ ਬੱਚਿਆਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਜ਼ੋਨ ਚੇਅਰਮੈਨ ਲਾਇਨ ਬਰਿੰਦਰ....
ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ
ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਲਿਆ ਜਾਇਜ਼ਾ 15 ਅਗਸਤ ਨੂੰ ਸ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਲਹਿਰਾਉਣਗੇ ਤਿਰੰਗਾ ਅੰਮ੍ਰਿਤਸਰ, 13 ਅਗਸਤ : ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਿਸ਼ੇਸ਼ ਤੌਰ ਉਤੇ ਪੁੱਜੇ। ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ....
ਈਟੀਓ ਵੱਲੋਂ ਭਾਰਤੀ ਹਾਕੀ ਟੀਮ ਨੂੰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਤੇ ਮੁਬਾਰਕਾਂ
ਜੰਡਿਆਲਾ ਹਲਕੇ ਦੇ ਦੋ ਖਿਡਾਰੀਆਂ ਦੀ ਰਹੀ ਵੱਡੀ ਭੂਮਿਕਾ ਅੰਮਿ੍ਤਸਰ, 13 ਅਗਸਤ : ਚੇਨਈ ਵਿਖੇ ਖੇਡੇ ਏਸੀਅਨ ਹਾਕੀ ਚੈਂਪੀਅਨਜ਼ ਫ਼ਾਈਨਲ ਵਿੱਚ ਜਿਸ ਭਾਰਤੀ ਟੀਮ ਨੇ 4-3 ਨਾਲ ਮਲੇਸ਼ੀਆ ਨੂੰ ਹਰਾ ਕੇ ਖਿਤਾਬ ਜਿੱਤਿਆ ਹੈ, ਉਸ ਵਿੱਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ ਤੇ ਜੁਗਰਾਜ ਸਿੰਘ ਨੇ ਗੋਲ ਕੀਤੇ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਅਜੇਤੂ ਰਹੀ ਹੈ, ਜੋ ਕਿ ਵੱਡੀ ਮਾਣ ਵਾਲੀ ਗੱਲ ਹੈ। ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਭਾਰਤੀ ਹਾਕੀ ਟੀਮ ਨੂੰ....
ਪੱਟੀ ‘ਚ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਹੋਇਆ ਮੁਕਾਬਲਾ, ਇਕ ਦੀ ਮੌਤ, ਇੱਕ ਨੂੰ ਕੀਤਾ ਕਾਬੂ
ਪੱਟੀ, : 12 ਅਗਸਤ : ਤਰਨਤਾਰਨ ਦੇ ਪੱਟੀ ਵਿਖੇ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ ‘ਚ ਇਕ ਨਸ਼ਾ ਤਸਕਰ ਦੀ ਮੌਤ ਹੋ ਗਈ ਹੈ। ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੋਵਾਂ ਵਿਚਾਲੇ ਕਰੀਬ 5 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ ਇਨਪੁਟ ਮਿਲੇ ਸਨ। ਇਸ ਮਗਰੋਂ ਪੁਲਿਸ....
ਚੇਅਰਮੈਨ ਪਨੂੰ ਨੇ ਘਣੀਏ ਕੇ ਬਾਂਗਰ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਆਰ.ਓ ਸਿਸਟਮ ਦਾ ਕੀਤਾ ਉਦਘਾਟਨ
ਹਲਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਫਤਿਹਗੜ੍ਹ ਚੂੜੀਆਂ, 11 ਅਗਸਤ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਵਲੋਂ ਪਿੰਡ ਘਣੀਏ ਕੇ ਬਾਂਗਰ ਵਿਖੇ ਲੋਕਾਂ ਦੀ ਸਹੂਲਤ ਲਈ 24 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਆਰ.ਓ ਸਿਸਟਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਰੂਅਰਬਨ ਸਕੀਮ ਤਹਿਤ ਰੂਲਰ ਹੱਟਸ ਬਣਾਉਣ ਦਾ ਨੀਂਹ ਪੱਥਰ ਰੱਖਿਆ, ਜਿਸ ਉੱਪਰ ਕਰੀਬ 17 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਪਿੰਡ....
ਵਿਧਾਇਕ ਕਿਸ਼ਨਕੋਟ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਸ੍ਰੀ ਹਰਗੋਬਿੰਦਪੁਰ ਸਾਹਿਬ, 11 ਅਗਸਤ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਵਿਕਾਸ ਕੰਮ ਕਰਨ ਲਈ ਵਚਨਬੱਧ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ‘ਲੋਕ ਮਿਲਣੀ’ ਪ੍ਰੋਗਰਾਮ ਤਹਤਿ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਗੱਲ ਕਰਦਿਆਂ....
ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਪਿੰਡ ਨਾਨੋਵਾਲ ਜਿੰਦੜ ਤੇ ਪਿੰਡ ਭੈਣੀ ਮੀਆਂ ਖਾਂ ਵਿਖੇ ਮੁਹਿੰਮ ਦੀ ਸ਼ੁਰੂਆਤ
ਬਟਾਲਾ, 11 ਅਗਸਤ : ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਪ੍ਰਚਾਰ ਮੁਹਿੰਮ ਤਹਿਤ ਅੱਜ ਬਲਾਕ ਕਾਹਨੂੰਵਾਨ ਦੇ ਪਿੰਡ ਨਾਨੋਵਾਲ ਜਿੰਦੜ ਤੇ ਪਿੰਡ ਭੈਣੀ ਮੀਆਂ ਖਾਂ ਵਿਖੇ ਸ. ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਵਲੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਲਲਿਤ ਮੋਹਨ, ਐਸ.ਐਮ.ਓ ਭੈਣੀ ਮੀਆਂ ਖਾਂ ਵੀ ਮੋਜਦੂ ਸਨ। ਚੇਅਰਮੈਨ ਸੇਖਵਾਂ ਨੇ ਲੋਕਾਂ ਨੂੰ ਆਯੂਸ਼ਮਾਨ ਕਾਰਡ ਬਣਾਉਣ ਲਈ ਜਾਗਰੂਕ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ....
ਬੱਸ ਅੱਡਾ ਬਟਾਲਾ ਵਿਖੇ ਸਥਿਤ ਦੁਕਾਨਦਾਰਾਂ (ਸਟਾਲ) ਨੂੰ ਕਿਰਾਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਕਰਨ ’ਤੇ ਦਿੱਤੇ ਨੋਟਿਸ
ਕਿਰਾਏ ਦੀ ਅਦਾਇਗੀ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਬਟਾਲਾ, 11 ਅਗਸਤ : ਨਗਰ ਨਿਗਮ ਬਟਾਲਾ ਨੇ ਬੱਸ ਅੱਡਾ ਬਟਾਲਾ ਵਿਖੇ ਸਥਿਤ ਦੁਕਾਨਾਂ (ਸਟਾਲ) ਵਾਲੇ, ਜਿਨਾਂ ਵਲੋਂ ਕਿਰਾਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਹੀਂ ਕੀਤੀ ਗਈ ਹੈ, ਉਨਾਂ ਖਿਲਾਫ਼ ਸਖ਼ਤ ਰੁਖ਼ ਅਪਣਾਇਆ ਹੈ ਤੇ ਉਨਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਸ....