ਮਾਝਾ

ਚੇਅਰਮੈਨ ਸੇਖਵਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ
ਜ਼ਿਲ੍ਹੇ ਦੇ ਸ਼ਹਿਰਾਂ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ 1650 ਨਵੇਂ ਮਕਾਨ ਬਣਾ ਕੇ ਦਿੱਤੇ ਜਾਣਗੇ - ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 4 ਅਗਸਤ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ....
ਪਠਾਨਕੋਟ ਪੁਲਿਸ ਨੇ ਅੰਤਰਰਾਜੀ ਸ਼ਰਾਬ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ
ਪਠਾਨਕੋਟ ਪੁਲਿਸ ਦੀ ਚੌਕਸੀ ਦੇ ਚੱਲਦਿਆਂ ਮੁੱਖ ਸਪਲਾਇਰਾਂ ਸਮੇਤ ਪੰਜ ਗ੍ਰਿਫ਼ਤਾਰ ਪਠਾਨਕੋਟ, 04 ਅਗਸਤ : ਇੱਕ ਵੱਡੀ ਕਾਰਵਾਈ ਵਿੱਚ, ਪਠਾਨਕੋਟ ਪੁਲਿਸ ਨੇ ਇੱਕ ਸੰਗਠਿਤ ਸ਼ਰਾਬ ਤਸਕਰੀ ਦੇ ਗਿਰੋਹ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਜੋ ਖੇਤਰ ਵਿੱਚ ਤਬਾਹੀ ਮਚਾ ਰਿਹਾ ਸੀ। ਇੱਕ ਚੌਕਸ ਮੁਖਬਰ ਵੱਲੋਂ ਦਿੱਤੀ ਗਈ ਸੂਹ ਤੇ ਕਾਰਵਾਈ ਕਰਦੇ ਹੋਏ ਐਸ.ਐਚ.ਓ ਸੁਜਾਨਪੁਰ ਦੀ ਅਗਵਾਈ ਵਿੱਚ ਟੀਮ ਨੇ ਪੂਰੀ ਤਨਦੇਹੀ ਨਾਲ ਗਸ਼ਤ ਅਤੇ ਤਲਾਸ਼ੀ ਅਭਿਆਨ ਚਲਾਇਆ, ਜਿਸ ਦੇ ਨਤੀਜੇ ਵਜੋਂ ਇਸ ਗੈਰਕਾਨੂੰਨੀ ਧੰਦੇ ਵਿੱਚ....
ਧੋਖੇਬਾਜ਼ਾਂ ਅਤੇ ਫਰਜ਼ੀ ਟਰੈਵਲ ਏਜੰਟਾਂ ਤੇ ਪਠਾਨਕੋਟ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ 
ਪੁਲਿਸ ਨੇ ਹੁਣ ਆਰਮੀ ਨੌਕਰੀ ਘੁਟਾਲੇ ਦਾ ਕੀਤਾ ਪਰਦਾਫਾਸ਼, ਮਾਸਟਰ ਮਾਈਂਡ ਕਾਬੂ; ਅਤੇ ਜਾਅਲੀ ਪੇਸ਼ਕਸ਼ ਪੱਤਰਾਂ ਦਾ ਭੰਡਾਰ ਕੀਤਾ ਜ਼ਬਤ ਘਪਲੇਬਾਜ਼ ਨੇ ਕੁੱਲ 16 ਆਰਮੀ ਉਮੀਦਵਾਰਾਂ ਨੂੰ ਨੌਕਰੀ ਦਾ ਲਾਲਚ ਦੇ ਕੇ ਉਹਨਾਂ ਨਾਲ ਲੱਖਾਂ ਰੁਪਏ ਦੀ ਮਾਰੀ ਠੱਗੀ ਪੁਲਿਸ ਨੇ ਪਿਛਲੇ 6 ਮਹੀਨਿਆ ਵਿੱਚ ਇਸ ਤਰਾਂ ਦੇ 10 ਜਾਲਸਾਜ਼ੀ ਦੇ ਕੇਸਾਂ ਨੂੰ ਕੀਤਾ ਹੱਲ ਪਠਾਨਕੋਟ, 4 ਅਗਸਤ : ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪਠਾਨਕੋਟ ਪੁਲਿਸ ਨੇ ਬਹੁਤ ਸਾਰੇ ਬੇਕਸੂਰ ਨੌਕਰੀ ਲੱਭਣ ਵਾਲਿਆਂ ਨੂੰ ਪ੍ਰਭਾਵਿਤ ਕਰਨ ਵਾਲੇ....
ਸੂਬਾ ਸਰਕਾਰ ਹੜ੍ਹਾ ਚ ਹੋਏ ਲੋਕਾਂ ਦੇ ਨੁਕਸਾਨ ਦੀ ਸਾਰੀ ਭਰਪਾਈ ਕਰੇਗੀ : ਮੀਤ ਹੇਅਰ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ ‘ਤੇ ਬਣਾਈਆਂ ਜਾਣਗੀਆਂ ਖੇਡ ਗਰਾਊਂਡਾਂ-ਖੇਡ ਮੰਤਰੀ ਰਾਜ ਵਿੱਚ ਨਸ਼ਿਆਂ ਦੀ ਭਿਆਨਕ ਬੁਰਾਈ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਬਣਾਈ ਗਈ ਨਵੀਂ ਖੇਡ ਨੀਤੀ ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਮੂਹ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਤਰਨ ਤਾਰਨ, 04 ਅਗਸਤ : ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ....
31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ
ਗੁਰਦਾਸਪੁਰ, 3 ਅਗਸਤ : ਡਾਇਰੈਕਟਰ ਭਰਤੀ ਬੋਰਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 31 ਅਕਤੂਬਰ 2023 ਤੋਂ 10 ਅਕਤੂਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਫ਼ੌਜ ਵਿੱਚ ਭਰਤੀ ਹੋਣ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾਂ ਤੋਂ 21 ਸਾਲ ਦੇ ਵਿਚਕਾਰ ਹੈ ਉਹ ਇਸ ਫ਼ੌਜ ਦੀ ਭਰਤੀ ਵਿੱਚ ਹਿੱਸਾ ਲੈ ਸਕਦੇ ਹਨ। ਡਾਇਰੈਕਟਰ ਭਰਤੀ ਬੋਰਡ ਨੇ ਦੱਸਿਆ ਕਿ ਆਰਮੀ ਵਿੱਚ ਭਰਤੀ ਹੋਣ ਵਾਲੇ ਨੌਜਵਾਨ ਰੈਲੀ ਦੌਰਾਨ ਆਪਣੇ ਅਸਲ ਦਸਤਾਵੇਜ ਨਾਲ ਲੈ ਕੇ ਆਉਣ। ਉਨਾਂ....
ਮਿਆਰੀ ਬਾਸਮਤੀ ਪੈਦਾ ਕਰਨ ਲਈ ਪਾਬੰਦੀਸ਼ੁਦਾ 10 ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ : ਜ਼ਿਲ੍ਹਾ ਸਿਖਲਾਈ ਅਫਸਰ
ਖੇਤੀਬਾੜੀ ਵਿਭਾਗ ਵੱਲੋਂ ਮਿਆਰੀ ਬਾਸਮਤੀ ਪੈਦਾਵਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਪਿੰਡ ਗੁਰਦਾਸ ਨੰਗਲ ਵਿੱਚ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਗੁਰਦਾਸਪੁਰ, 3 ਅਗਸਤ : ਝੋਨੇ ਅਤੇ ਬਾਸਮਤੀ ਵਿੱਚ ਗੈਰ-ਸਿਫਾਰਸ਼-ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਕਾਰਨ ਪੈਦਾਵਾਰ `ਤੇ ਪੈਂਦੇ ਬੁਰੇ ਪ੍ਰਭਾਵਾਂ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਗੁਰਦਾਸਪੁਰ ਦੇ ਪਿੰਡ....
ਜ਼ਿਲ੍ਹਾ ਪ੍ਰਸ਼ਾਸਨ ਨੇ ਬੀ.ਐੱਸ.ਐੱਫ਼. ਨੂੰ ਦੋ ਲਈਫ਼ ਬੋਟਸ ਅਤੇ 40 ਲਾਈਫ਼ ਜੈਕਟਸ ਸੌਂਪੀਆਂ
ਰਾਵੀ ਦਰਿਆ ਦੇ ਮਕੌੜਾ ਪੱਤਣ ਅਤੇ ਘਣੀਏ-ਕੇ-ਬੇਟ ਵਿਖੇ ਵਰਤੋਂ ਵਿੱਚ ਲਿਆਂਦਾ ਜਾਵੇਗਾ ਇਹ ਸਮਾਨ ਗੁਰਦਾਸਪੁਰ, 3 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਦੋ ਲਾਈਫ ਬੋਟਸ ਤੇ 40 ਲਾਈਫ ਜੈਕਟਸ ਬੀ.ਐੱਸ.ਐੱਫ਼ ਨੂੰ ਸੌਂਪੀਆਂ ਗਈਆਂ, ਜੋ ਬੀ.ਐੱਸ.ਐੱਫ਼ ਦੇ ਜਵਾਨਾਂ ਵੱਲੋਂ ਮਾਲ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਵੀ ਦਰਿਆ ਦੇ ਮਕੌੜਾ ਪੱਤਣ ਅਤੇ ਘਣੀਏ-ਕੇ-ਬੇਟ ਵਿਖੇ ਵਰਤੋਂ ਵਿੱਚ ਲਿਆਂਦੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਦੋ ਲਾਈਫ਼....
ਪਿਛਲੇ 07 ਸਾਲਾਂ ਤੋਂ ਸਰਹੱਦੀ ਪਿੰਡ ਤਲਵੰਡੀ ਗੁਰਾਇਆ ਦਾ ਗੁਰਾਇਆ ਪਰਿਵਾਰ ਅੱਗਮੁਕਤ ਖ਼ੇਤੀ ਕਰ ਰਿਹਾ ਹੈ
ਅਗਾਂਹਵਧੂ ਕਿਸਾਨ ਮਸਤਾਨ ਸਿੰਘ ਗੋਰਾਇਆ ਬਣਿਆ ਕਿਸਾਨਾਂ ਦਾ ਰਾਹ ਦਿਸੇਰਾ ਬਰਸਾਤਾਂ ਦੇ ਪਾਣੀ ਅਤੇ ਪਿੰਡ ਲਾਗੋਂ ਲੰਘਦੇ ਨੋਮਨੀ ਨਾਲ਼ੇ ਨੇ ਕੱਦੂ ਵਾਲੇ ਝੋਨੇ ਦਾ ਬਹੁਤ ਨੁਕਸਾਨ ਕੀਤਾ ਪਰ ਝੋਨੇ ਦੀ ਸਿੱਧੀ ਬਿਜਾਈ ਵਾਲੀ ਫਸਲ ਸਾਰਾ ਪਾਣੀ ਪੀ ਗਈ-ਕਿਸਾਨ ਮਸਤਾਨ ਸਿੰਘ ਬਟਾਲਾ, 3 ਅਗਸਤ : ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਤਲਵੰਡੀ ਗੁਰਾਇਆ ਦਾ ਅਗਾਂਹਵਧੂ ਕਿਸਾਨ ਮਸਤਾਨ ਸਿੰਘ ਗੁਰਾਇਆ ਪੁੱਤਰ ਅਮਰੀਕ ਸਿੰਘ ਗੁਰਾਇਆ ਬੀ.ਏ, ਐਨ.ਟੀ.ਟੀ ਪਾਸ ਕਿਸਾਨ ਹੈ। ਅਗਾਂਹਵਧੂ....
ਵਿਧਾਇਕ ਕਲਸੀ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਅਤੇ ਕਿਸਾਨੀ ਨਾਲ ਸਬੰਧਿਤ ਮੁੱਦਿਆਂ ’ਤੇ ਖੇਤੀਬਾੜੀ ਮੰਤਰੀ ਖੁੱਡੀਆਂ ਨਾਲ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ ਬਟਾਲਾ, 3 ਅਗਸਤ : ਵਿਧਾਨ ਸਭਾ ਹਲਕੇ ਦੇ ਪਿੰਡਾਂ ਅੰਦਰ ਖੇਤੀਬਾੜੀ ਨਾਲ ਸਬੰਧਤ ਮੁੱਦਿਆਂ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸ਼ੈਰੀ ਕਲਸੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕੀਤੀ ਗਈ ਤੇ ਇਸ ਬਾਬਤ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਖੇਤੀਬਾੜੀ....
ਬਟਾਲਾ ਸ਼ਹਿਰ ਦੇ ਕੋਨੇ-ਕੋਨੇ ਤੱਕ ਵਿਕਾਸ ਕਾਰਜ ਕਰਵਾਉਣਾ ਮੇਰੀ ਤਰਜੀਹ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਦੇ ਕੰਮ ਕਰਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦੇ ਪਰਿਵਾਰ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਬਟਾਲਾ, 3 ਅਗਸਤ : ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਉਜਾਗਰ ਨਗਰ ਤੋਂ ਡੀ.ਐਸ.ਪੀ ਕੁਲਵੰਤ ਸਿੰਘ (ਸੇਵਾਮੁਕਤ) ਦੀ ਪ੍ਰੇਰਨਾ ਸਦਕਾ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਰਲ ਮਿਲ ਕੇ ਆਪਣੇ....
ਪੱਕੇ ਹੋਏ ਅਧਿਆਪਕ ਹੁਣ ਹੋਰ ਵੀ ਜੋਸ਼ ਅਤੇ ਮਿਹਨਤ ਨਾਲ ਜ਼ਿਲ੍ਹਾ ਗੁਰਦਾਸਪੁਰ ਨੂੰ ਸਿੱਖਿਆ ਪੱਧਰ ਤੋਂ ਸੂਬੇ  ਦਾ ਨੰਬਰ ਇੱਕ ਜ਼ਿਲ੍ਹਾ ਬਣਾਉਣ ਲਈ ਯੋਗਦਾਨ ਪਾਉਣਗੇ :   ਸੇਠੀ 
ਬਟਾਲਾ, 3 ਅਗਸਤ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਕੂਲ ਸਿੱਖਿਆ ਵਿਭਾਗ ਵਿੱਚ ਸਾਲ 2004 ਤੋਂ ਸੇਵਾ ਨਿਭਾ ਰਹੇ 12500 ਸਿੱਖਿਆ ਪ੍ਰੋਵਾਈਡਰ, ਆਈ.ਈ.ਵੀ./ ਈ.ਜੀ.ਐੱਸ./ ਐੱਸ.ਟੀ.ਆਰ ਵਲੰਟੀਅਰਜ਼ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ ਅੱਜ ਰੈਗੂਲਰ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਗਏ ਕੱਚੇ ਅਧਿਆਪਕਾਂ ਵਿੱਚ ਬਲਾਕ ਕਾਹਨੂੰਵਾਨ ਦੇ ਅਧਿਆਪਕਾਂ ਨੂੰ ਵੀ ਪੱਕੇ ਹੋਣ ਦੇ ਆਰਡਰ....
ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਹੀ ਨਸ਼ਾ ਮੰਗਵਾਉਣ ਵਾਲੇ ਤਸਕਰ ਨੂੰ ਕਾਬੂ ਕਰਨ ਦਾ ਕੀਤਾ ਦਾਅਵਾ 
ਅੰਮ੍ਰਿਤਸਰ ਦੇ ਵਿੱਚ ਪੁਲੀਸ ਅਤੇ ਨਸ਼ਾ ਤਸਕਰ ਵਿੱਚ ਹੋਈ ਮੁੱਠਭੇੜ ਪੁਲਿਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ ਨਸ਼ਾ ਤਸਕਰ ਵੱਲੋਂ ਪਹਿਲਾਂ ਪੁਲਸ ਉੱਤੇ ਚਲਾਈਆਂ ਗਈਆਂ ਗੋਲੀਆਂ ਪੁਲਿਸ ਵੱਲੋਂ ਵੀ ਕੀਤਾ ਗਿਆ ਜਵਾਬੀ ਫਾਇਰ - ਪੁਲਸ ਅਧਿਕਾਰੀ ਅੰਮ੍ਰਿਤਸਰ, 3 ਅਗਸਤ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਸ਼ੱਕ ਪੰਜਾਬ ਵਿੱਚ ਨਸ਼ਾ ਖਤਮ ਕਰਨ ਅਤੇ ਗੈਂਗਸਟਰਾਂ ਉੱਤੇ ਕਾਬੂ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ ਉੱਥੇ ਹੀ ਦੂਸਰੇ ਪਾਸੇ ਕਈ ਵਿਅਕਤੀ ਨਸ਼ੇ ਦਾ ਬਿਜਨਸ ਧੜੱਲੇ ਦੇ ਨਾਲ ਕਰਦੇ ਹੋਏ....
NIA ਵਲੋਂ ਖਾਲਸਾ ਏਡ 'ਤੇ ਰੇਡ ਅਤੇ UK ਦੇ MP ਨੂੰ ਏਅਰਪੋਰਟ 'ਤੇ ਨਿੰਦਣਯੋਗ :  ਚੌੜਾ
ਅੰਮ੍ਰਿਤਸਰ, 3 ਅਗਸਤ: ਦੇਸ਼ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਲੋਂ ਸਿੱਖ ਸੰਸਥਾ ਖਾਲਸਾ ਏਡ ਉੱਪਰ ਕੀਤੀ ਗਈ ਕਾਰਵਾਈ ਨੂੰ ਲੈ ਕੇ ਹੁਣ ਸਿੱਖ ਜਗਤ ਵਿੱਚ ਗੁੱਸੇ ਦੀ ਲਹਿ ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਖ਼ਿਲਾਫ਼ ਹੋਣ ਲਗਾਤਾਰ ਹੀ ਸਿੱਖ ਜਥੇਬੰਦੀਆਂ ਵਲੋਂ ਪ੍ਰੈਸ ਵਾਰਤਾਕਾਰ ਆਪਣਾ ਰੋਸ਼ ਪ੍ਰਗਟਾਇਆ ਜਾ ਰਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਸਮਾਜ ਵਿਚ ਆਪਣੀ ਵੇਖਣ ਪਹਿਚਾਣ ਬਣਾ ਵਾਲੀ ਖਾਲਸਾ ਏਡ ਉੱਤੇ ਕੀਤੀ ਗਈ ਕਾਰਵਾਈ ਕਰਨ ਤੋਂ ਬਾਅਦ ਹੁਣ....
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ
ਪਾਕਿ-ਅਧਾਰਤ ਤਸਕਰਾਂ ਵੱਲੋਂ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜਿਆ ਜਾ ਰਿਹਾ ਹੈ ਨਸ਼ਾ : ਡੀਜੀਪੀ ਗੌਰਵ ਯਾਦਵ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ : ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 3 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ....
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਸੰਕਲਪ
ਸਰਹੱਦ ’ਤੇ ਡਰੋਨ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਕੰਟਰੋਲ ਰੂਮ ਦੇ ਨੰਬਰ 1800-180-1852 ’ਤੇ ਜਾਂ ਹੈਲਪ ਲਾਈਨ ਨੰਬਰ 78145-45950 ਉੱਪਰ ਸੰਪਰਕ ਜਾਵੇ ਬਟਾਲਾ, 2 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਬੁਰਾਈ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਗਠਿਤ ਵਿਲੇਜ਼ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਤੌਰ ’ਤੇ ਮੀਟਿੰਗਾਂ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਡਿਪਟੀ....