ਮਾਝਾ

ਵਿਧਾਇਕ ਸ਼ੈਰੀ ਕਲਸੀ ਨੇ ਰੇਲਵੇ ਓਵਰ ਬਿ੍ਰਜ ਤੋਂ ਡੇਰਾ ਬਾਬਾ ਨਾਨਕ ਬਾਈਪਾਸ ਤੱਕ ਸੜਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ 
ਸੈਂਕੜੇ ਪਿੰਡਾਂ ਦੇ ਲੋਕਾਂ ਤੇ ਸ਼ਹਿਰ ਵਾਸੀਆਂ ਨੂੰ ਮਿਲੇਗੀ ਆਵਾਜਾਈ ਦੀ ਵੱਡੀ ਸਹੂਲਤ ਬਟਾਲਾ, 8 ਜੁਲਾਈ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਰੇਲਵੇ ਓਵਰ ਬਿ੍ਰਜ ਤੋਂ ਡੇਰਾ ਬਾਬਾ ਨਾਨਕ ਬਾਈਪਾਸ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਖਰ ਰੱਖਿਆ, ਜਿਸ ਨਾਲ ਸੈਂਕੜੇ ਪਿੰਡਾਂ ਦੇ ਲੋਕਾਂ ਤੇ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਦੁਕਾਨਦਾਰਾਂ ਤੇ ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਕਾਫੀ ਲੰਮੇ ਸਮੇਂ ਤੋਂ ਬਹੁਤ ਖਰਾਬ....
ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ ’ਤੇ ਕਰਵਾਏ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 08 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ’ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਬਾਰੇ ਵੀ ਵਿਚਾਰਾਂ ਹੋਈਆਂ। ਐਡਵੋਕੇਟ ਧਾਮੀ ਨੇ ਇਕੱਤਰਤਾ ਮਗਰੋਂ ਦੱਸਿਆ ਹੈ ਕਿ ਸਿੰਘ ਸਭਾ ਲਹਿਰ ਨੇ ਸਿੱਖ ਸਮਾਜ....
ਖੇਤੀਬਾੜੀ ਵਿਭਾਗ ਵੱਲੋ ਪੀ ਐਮ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਪਿੰਡ ਧਰਮੂਚੱਕ ਵਿਖੇ ਕੈਂਪ ਦਾ ਆਯੋਜਨ
ਅੰਮ੍ਰਿਤਸਰ, 08 ਜੁਲਾਈ : ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਰਿਆੜ ਜੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਤਰਸਿੱਕਾ ਵੱਲੋ ਪੀ ਐਮ ਕਿਸਾਨ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਕਰਵਾਉਣ ਲਈ ਕਿਸਾਨ ਕੈਂਪ ਲਗਾਇਆ ਗਿਆਂ। ਇਸ ਕੈਂਪ ਦਾ ਉਦਘਾਟਨ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਨੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਪੀ ਐਮ ਕਿਸਾਨ ਲਾਭਪਾਤਰੀ ਕਿਸਾਨਾਂ ਦੀ ਈ....
ਮੁੱਖ ਮੰਤਰੀ ਮਾਨ ਦੇ ਰਾਜ ਭਾਸ਼ਾ ਪੰਜਾਬੀ ਨੂੰ ਪੰਜਾਬ ਵਿੱਚ ਪਹਿਲ ਦੇਣ ਦੇ ਹੁਕਮਾਂ ਨੂੰ ਮੈਡੀਕਲ ਸੰਸਥਾਵਾਂ ਵਿੱਚ ਵੀ ਮਿਲ ਰਿਹਾ ਭਰਵਾਂ ਹੁੰਗਾਰਾ : ਜ਼ਿਲ੍ਹਾ ਭਾਸ਼ਾ ਅਫ਼ਸਰ 
ਅੰਮ੍ਰਿਤਸਰ, 08 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪਹਿਲ ਦੇਣ, ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਅਤੇ ਬੋਰਡ ਤੇ ਨਾਮ-ਪੱਟੀਆਂ ਪੰਜਾਬੀ ਭਾਸ਼ਾ ਵਿੱਚ ਪਹਿਲ ਕਰਨ ਦੇ ਫ਼ੈਸਲੇ ਦੀ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੈਡੀਕਲ ਸੰਸਥਾਵਾਂ ਵਿੱਚ ਵੀ ਪਹਿਲ ਦੇ ਅਧਾਰ ‘ਤੇ ਪਾਲਣਾ ਕਰਕੇ ਪੰਜਾਬੀ ਭਾਸ਼ਾ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ....
ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ : ਚੇਅਰਮੈਨ ਪਨੂੰ 
ਬਟਾਲਾ, 08 ਜੁਲਾਈ : ਆਮ ਆਦਮੀ ਪਾਰਟੀ ਇਮਾਨਦਾਰ ਬੇਦਾਗ ਅਤੇ ਆਮ ਲੋਕਾਂ ਦੀ ਪਾਰਟੀ ਹੈ ਅਤੇ ਸਾਫ-ਸੁਥਰੇ ਅਕਸ਼ੈ ਵਾਲੇ ਵਿਅਕਤੀਆਂ ਦਾ ਇੱਥੇ ਸਵਾਗਤ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਚੇਅਰਮੈਨ ਬਲਬੀਰ ਸਿੰਘ ਪਨੂੰ ਪਿੰਡ-ਮਲੂਕ ਵਾਲੀ ਤੋਂ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਸਮੇਤ ਅਨੇਕਾਂ ਪਰਿਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਕੀਤਾ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ....
ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕਾਊਂਟਰ ਕੜਾਹ ਪ੍ਰਸ਼ਾਦ ਦਾ ਐਡਵੋਕੇਟ ਧਾਮੀ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 8 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕੜਾਹ ਪ੍ਰਸ਼ਾਦ ਦੇ ਨਵੇਂ ਬਣੇ ਕਾਊਂਟਰਾਂ ਦਾ ਉਦਘਾਟਨ ਕੀਤਾ। ਕੜਾਹ ਪ੍ਰਸ਼ਾਦ ਦੇ ਇਹ ਕਾਊਂਟਰ ਕਾਰ ਸੇਵਾ ਹੰਸਾਲੀ ਵਾਲਿਆਂ ਵੱਲੋਂ ਡਾ. ਧਰਮਜੀਤ ਸਿੰਘ ਦੀ ਨਿਗਰਾਨੀ ਹੇਠ ਤਿਆਰ ਕਰਵਾਏ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਰੋਜਾਨਾਂ ਲੱਖਾਂ ਦੀ ਗਿਣਤੀ ’ਚ ਸੰਗਤਾਂ....
ਪ੍ਰਧਾਨ ਧਾਮੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਆਧੁਨਿਕ ਲੈਕਚਰ ਹਾਲ ਦਾ ਉਦਘਾਟਨ
ਅੰਮ੍ਰਿਤਸਰ, 7 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਭਰਪੂਰ ਵਾਲੇ 3 ਲੈਕਚਰ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਵੱਲੋਂ ਮਨੁੱਖਤਾ ਨੂੰ ਕਫਾਇਤੀ ਅਤੇ ਉੱਚ ਦਰਜੇ ਦੀਆਂ ਸਿਹਤ ਅਤੇ ਵਿਦਿਅਕ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਥੇ....
ਸ਼ਿਵ ਸੈਨਾ ਆਗੂ ਦੇ ਹਮਲਾਵਰਾਂ ਨੂੰ ਵਿਦੇਸ਼ ਤੋਂ ਹੋਈ ਫੰਡਿੰਗ : ਐਸਐਸਪੀ ਬਟਾਲਾ
ਸ਼ਿਵ ਸੈਨਾ ਦੇ ਆਗੂ ਤੇ ਗੋਲੀਆਂ ਚਲਾਉਣ ਵਾਲ਼ੇ ਹਮਲਾਵਰਾਂ ਵਿੱਚੋ ਮੁੱਖ ਹਮਲਾਵਰ ਨੂੰ ਪੱਛਮੀ ਬੰਗਾਲ ਤੋਂ ਕੀਤਾ ਕਾਬੂ ਬਟਾਲਾ, 7 ਜੁਲਾਈ : ਬੀਤੀ 24 ਜੂਨ ਬਟਾਲਾ 'ਚ ਆਪਣੀ ਦੁਕਾਨ ਅੰਦਰ ਬੈਠੇ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਅਤੇ ਇਲੈਕਟ੍ਰੋਨਿਸ ਦੁਕਾਨ ਦੇ ਮਲਿਕ ਰਾਜੀਵ ਮਹਾਜਨ, ਉਸ ਦੇ ਭਰਾ ਅਤੇ ਲੜਕੇ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਜ਼ਖਮੀ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਕਾਬੂ ਕਰਨ ਦਾ ਦਾਅਵਾ ਬਟਾਲਾ ਪੁਲਿਸ ਵਲੋਂ ਕੀਤਾ ਹੈ।ਉਥੇ ਬਟਾਲਾ ਦੇ ਐਸਐਸਪੀ ਅਸ਼ਵਨੀ ਗੋਟੀਅਲ ਨੇ ਪ੍ਰੈਸ ਕਾੰਫ਼੍ਰੇੰਸ ਕਰ....
ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ  " ਵਲਡ ਜਨੋਸ਼ਿਸ-ਡੇ ਮਨਾਇਆ ਗਿਆ।
ਬਟਾਲਾ, 6 ਜੁਲਾਈ : ਡਿਪਟੀ ਡਾਇਰੈਕਟਰ -ਕੰਮ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ " ਵਲਡ ਜਨੋਸ਼ਿਸ - ਡੇ ਮਨਾਇਆ ਗਿਆ। ਇਸ ਮੌਕੇ ਤੇ ਨੋਡਲ ਅਫ਼ਸਰ ਡਾ. ਰੀਤੂ ਮੈਡੀਕਲ਼ ਅਫ਼ਸਰ ਨੇ ਆਏ ਹੋਏ ਲੋਕਾਂ ਨੂੰ ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ :, ਹਲਕਾਅ,ਦਸਤ, ਉਲਟੀਆਂ, ਬੁਖਾਰ, ਪੀਲੀਆ ਆਦਿ ਦਾ ਹੋਣਾ ਤੇ ਇਹਨਾਂ ਬਿਮਾਰੀਆਂ ਤੋਂ ਬਚਾਓ ਬਾਰੇ....
ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਨੇ ਤਿਆਰੀਆਂ ਵਿੱਢੀਆਂ : ਮੁੱਖ ਖੇਤੀਬਾੜੀ ਅਫ਼ਸਰ
ਅੰਮ੍ਰਿਤਸਰ 6 ਜੁਲਾਈ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਸ. ਜਤਿੰਦਰ ਸਿੰਘ ਗਿੱਲ ਵੱਲੋਂ ਬਲਾਕ ਖੇਤੀਬਾੜੀ ਅਫਸਰ ਰਈਆ, ਤਰਸਿੱਕਾ, ਜੰਡਿਆਲਾ ਗੁਰੂ, ਵੇਰਕਾ, ਮਜੀਠਾ ਅਤੇ ਅਟਾਰੀ ਨਾਲ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਕਿਹਾ ਕਿ ਜਿਲ੍ਹੇ ਅੰਦਰ 71 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ ਹੈ ਜਿੰਨਾਂ ਵਿੱਚ ਝੋਨੇ ਦੀ ਅਗੇਤੀ ਕਟਾਈ ਹੋਣ ਉਪਰੰਤ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਅਤੇ ਹੁਣ ਇੰਨਾਂ ਪਿੰਡਾ....
ਜ਼ਿਲਾ੍ਹ ਤਰਨ ਤਾਰਨ ਵਿੱਚ 6 ਡਿਸਪੈਂਸਰੀਆਂ ਨੂੰ “ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰ” ਵਜੋਂ ਕੀਤਾ ਜਾਵੇਗਾ ਅੱਪਗਰੇਡ : ਡਿਪਟੀ ਕਮਿਸ਼ਨਰ
ਆਯੂਰਵੈਦਿਕ ਤੇ ਹੋਮੀਓਪੈਥਿਕ ਡਿਸਪੈਂਸਰੀਆਂ ਨੂੰ “ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰ” ਵਜੋਂ ਅੱਪਗ੍ਰੇਡ ਕਰਨ ਲਈ ਜ਼ਿਲ੍ਹਾ ਆਯੂਸ਼ ਸੋਸਾਇਟੀ ਦੀ ਹੋਈ ਮੀਟਿੰਗ ਤਰਨ ਤਾਰਨ, 06 ਜੁਲਾਈ : ਜ਼ਿਲਾ੍ਹ ਤਰਨ ਤਾਰਨ ਵਿੱਚ 6 ਡਿਸਪੈਂਸਰੀਆਂ ਨੂੰ ਲੱਗਭੱਗ 31 ਲੱਖ ਰੁਪਏ ਦੀ ਲਾਗਤ ਨਾਲ “ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰ” ਵਜੋਂ ਅੱਪਗਰੇਡ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਆਯੂਸ਼ ਸੋਸਾਇਟੀ ਦੀ ਵਿਸ਼ੇਸ ਮੰਟਿੰਗ ਨੂੰ....
ਸਿੱਧੀ ਭਰਤੀ ਦੇ ਪੇਪਰ ਸਮੇਂ ਦਿਵਿਆਂਗਜਨਾਂ ਨੂੰ ਮੁਹੱਈਆ ਕਰਵਾਏ ਜਾਣਗੇ ਸਕਰਾਈਬਰ ਅਤੇ ਰੀਡਰ
ਜਿ਼ਲ੍ਹਾ ਤਰਨਤਾਰਨ ਵਿੱਚ ਸਵੈ ਇੱਛਾ ਅਨੁਸਾਰ ਸਕਰਾਈਬਰ ਅਤੇ ਰੀਡਰਾਂ ਦੀਆਂ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਪਾਸੋਂ ਵੇਰਵਿਆਂ ਦੀ ਮੰਗ ਦਿਵਿਆਂਗਜਨਾਂ ਨੂੰ ਇਹ ਸੇਵਾਵਾਂ ਦੇਣ ਦੇ ਚਾਹਵਾਨ ਆਪਣੇ ਵੇਰਵੇ ਜਿ਼ਲ੍ਹਾ ਸਮਾਜਿਕ ਸੁਰੱਖਆ ਅਫ਼ਸਰ ਦੇ ਦਫ਼ਤਰ ਵਿਖੇ ਕਰਨ ਸਾਂਝੇ-ਕਿਰਤਪ੍ਰੀਤ ਕੌਰ ਤਰਨਤਾਰਨ, 6 ਜੁਲਾਈ : ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਜਦੋਂ ਕੋਈ ਸਿੱਧੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਂਦਾ ਹੈ ਤਾਂ ਦਿਵਿਆਂਗਜ਼ਨ ਵਿਅਕਤੀਆਂ ਨੂੰ ਇਹ ਵਿਭਾਗੀ ਪ੍ਰੀਖਿਆਾਵਾਂ ਦੇਣ....
ਗੁਰਦਾਸਪੁਰ ਨਹਿਰ 'ਚ ਪਿਆ ਪਾੜ, ਕਿਸਾਨਾਂ ਦੀ 500 ਏਕੜ ਫ਼ਸਲ ਤਬਾਹ
ਨਹਿਰ ਦੀ ਸਫਾਈ ਨਾ ਹੋਣ ਦਾ ਖਮਿਆਜਾ ਕਿਸਾਨਾਂ ਨੂੰ ਪੈ ਰਿਹਾ ਭੁਗਤਨਾ ਗੁਰਦਾਸਪੁਰ 6 ਜੁਲਾਈ : ਹਲਕਾ ਦੀਨਾਨਗਰ ਦੇ ਨਜ਼ਦੀਕ ਤੋਂ ਹੋ ਕੇ ਨਿਕਲਦੀ ਮਜੀਠੀ ਨਹਿਰ ਦੇ ਵਿਚ ਬਰਸਾਤ ਹੋਣ ਕਾਰਨ ਆਏ ਤੇਜ਼ ਵਹਾ ਪਾਣੀ ਦੇ ਕਾਰਨ ਨਹਿਰ ਵਿਚ ਪਏ ਪਾੜ ਕਾਰਨ ਨਹਿਰੀ ਪਾਣੀ ਚ 500 ਏਕੜ ਫਸਲ ਡੁੱਬਣ ਕਾਰਨ ਪ੍ਰਭਾਵਿਤ ਹੋਣ ਦੀ ਖ਼ਬਰ ਹੈ। ਇਸ ਮੌਕੇ ਪੀੜਤ ਕਿਸਾਨਾਂ ਨੇ ਦੱਸਿਆ ਕਿ ਨਹਿਰ ਦੀ ਸਫ਼ਾਈ ਨਾ ਹੋਣ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਨਾ ਪੈ ਰਿਹਾ ਹੈ। ਉਹਨਾਂ ਦਾ ਕਹਿਣਾ ਸੀ ਕਿ ਬਰਸਾਤੀ ਮੌਸਮ ਹੋਣ ਕਾਰਨ ਸਰਕਾਰ ਦੀਆਂ....
ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 8 ਜੁਲਾਈ : ਪੰਜਾਬ ਵਿਚ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅੱਜ ਆਪਣੀ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਤੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਪੂਰੇ ਅੰਮ੍ਰਿਤਸਰ ਵਿੱਚੋਂ ਭਾਜਪਾ ਦੇ ਵਰਕਰ ਤੇ ਨੇਤਾ ਸੁਨੀਲ ਜਾਖੜ ਦੇ ਸਵਾਗਤ ਲਈ ਪਹੁੰਚੇ। ਇਸ ਤੋਂ ਬਾਅਦ ਸੁਨੀਲ ਜਾਖੜ ਤੇ ਭਾਜਪਾ ਦੇ ਲੀਡਰ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ....
ਬੀਜੇਪੀ ਹਮੇਸ਼ਾ ਹੀ ਦਬਲੇ ਕੁਚਲੇ ਲੋਕਾਂ ਨੂੰ ਦਬਾਉਣ ਦੀ ਕਰਦੀ ਆਈ ਕੋਸ਼ਿਸ਼ : ਸੰਜੇ ਸਿੰਘ 
ਮੋਦੀ ਡੀਟਰਜ ਦੇ ਨਾਲ ਹਰ ਇਕ ਆਰੋਪੀ ਦਾ ਹੋ ਸਕਦਾ ਹੈਂ ਸਾਫ਼ ਦਾਮਨ : ਸੰਜੇ ਸਿੰਘ ਅੰਮ੍ਰਿਤਸਰ, 6 ਜੁਲਾਈ : ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੈ ਸਿੰਘ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਮਾਨਹਾਨੀ ਕੇਸ ਦੇ ਚਲਦਿਆਂ ਅੱਜ ਮਾਣਯੋਗ ਕੋਰਟ ਵਿੱਚ ਪੇਸ਼ ਹੋਏ ਸਾਂਸਦ ਸੰਜੇ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਅਤੇ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਨਾਲ-ਨਾਲ ਅਕਾਲੀ ਦਲ ਅਤੇ ਕਾਂਗਰਸ ਉਪਰ ਸ਼ਬਦੀ ਹਮਲੇ ਕੀਤੇ ਉਥੇ ਹੀ ਸੰਜੈ ਸਿੰਘ ਨੇ ਕਿਹਾ ਕਿ....