ਮਾਝਾ

ਅੰਮ੍ਰਿਤਸਰ 'ਚ ਕਾਰ ਸਾਈਡ ਲਗਾਉਣ ਨੂੰ ਲੈ ਕੇ ਹੋਈ ਖ਼ੂਨੀ ਝੜੱਪ , ਨੌਜਵਾਨ ਦੀ ਮੌਤ
ਅੰਮ੍ਰਿਤਸਰ, 27 ਫਰਵਰੀ : ਅੰਮ੍ਰਿਤਸਰ 'ਚ ਕਾਰ ਸਾਈਡ ਲਗਾਉਣ ਨੂੰ ਲੈ ਕੇ ਨੌਜਵਾਨ ਵਿਚਾਲੇ ਬਹਿਸ ਹੋ ਗਈ, ਹੌਲੀ-ਹੌਲੀ ਇਹ ਬਹਿਸ ਖ਼ੂਨੀ ਝੜੱਪ ਵਿਚ ਬਦਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਨੇ ਨੌਜਵਾਨ ਬਲਵਿੰਦਰ ਸਿੰਘ ਨੂੰ ਬੀਅਰ ਦੀਆਂ ਬੋਤਲਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਕਤ ਨੌਜਵਾਨ ਦੀ ਮੌਤ ਹੋ ਗਈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬਲਵਿੰਦਰ ਸਿੰਘ ਦੇ ਭਰਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਨੂੰ ਲੈ ਕੇ ਲੜਾਈ ਹੋ ਗਈ ਸੀ, ਜਿਸ ਕਾਰਨ ਉਸ....
ਸਕੱਤਰ ਆਰ.ਟੀ.ਏ. ਲੁਧਿਆਣਾ  ਵਲੋਂ ਰੋਜ਼ਾਨਾ ਸਖ਼ਤੀ ਨਾਲ ਕੀਤੀ ਜਾ ਰਹੀ ਵਾਹਨਾਂ ਦੀ ਚੈਕਿੰਗ
9 ਗੱਡੀਆਂ ਕੀਤੀਆਂ ਬੰਦ, ਟ੍ਰੈਕਟਰ ਟ੍ਰਾਲੀ ਦਾ ਵੀ ਕੀਤਾ ਚਲਾਨ ਲੁਧਿਆਣਾ, 27 ਫਰਵਰੀ : ਸਕੱਤਰ ਆਰ.ਟੀ.ਏ. ਲੁਧਿਆਣਾ ਵਲੋਂ ਡਾ. ਪੂਨਮ ਪ੍ਰੀਤ ਕੌਰ ਵੱਲੋਂ ਅੱਜ ਲੁਧਿਆਣਾ ਸ਼ਹਿਰ ਦੀਆਂ ਵੱਖ ਵੱਖ ਸੜ੍ਹਕਾਂ ਤੇ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਓਵਰਹਾਈਟ, ਓਵਰਲੋਡ ਅਤੇ ਬਿਨ੍ਹਾਂ ਦਸਤਾਵੇਜਾਂ ਤੋਂ ਪਾਈਆਂ ਗਈਆਂ 9 ਗੱਡੀਆਂ ਧਾਰਾ 207 ਅੰਦਰ ਬੰਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਇੱਕ ਟ੍ਰੈਕਟਰ ਟ੍ਰਾਲੀ ਦਾ ਓਵਰਵੇਟ ਹੋਣ ਕਰਕੇ ਚਲਾਨ ਕੀਤਾ ਗਿਆ। ਚੈਕਿੰਗ ਦੌਰਾਨ ਸਕੱਤਰ ਆਰ.ਟੀ.ਏ ਵੱਲੋਂ ਇਹ ਵੀ ਚੇਤਾਵਨੀ....
ਜੇਲ੍ਹ ਵਿੱਚ ਦੋ ਗੈਂਗਸਟਰਾਂ ਦੀ ਮੌਤ ਮਾਮਲੇ ਵਿੱਚ 7 ਗੈਂਗਸਟਰ ਕੀਤੇ ਨਾਮਜ਼ਦ 
ਤਰਨਤਾਰਨ, 27 ਫਰਵਰੀ : ਬੀਤੇ ਦਿਨੀਂ ਗੋਇੰਦਵਾਲ ਦੀ ਕੇਂਦਰੀ ਜੇਲ੍ਹ ਵਿੱਚ ਗੈਂਗਸਟਰਾਂ ਵਿਚਾਰ ਹੋਏ ਝਗੜੇ ਦੋ ਗੈਂਗਸਟਰਾਂ ਦੀ ਮੌਤ ਮਾਮਲੇ ਵਿੱਚ 7 ਗੈਂਗਸਟਰ ਨਾਮਜ਼ਦ ਕੀਤੇ ਗਏ ਹਨ। ਪੁਲਿਸ ਵੱਲੋਂ ਦਰਜ ਕੀਤੀ ਗਏ ਐਫਆਈਅਰ ਮੁਤਾਬਕ 7 ਗੈਂਗਸਟਰਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਮਨਪ੍ਰੀਤ ਭਾਊ, ਸਚਿਨ ਭਿਵਾਨੀ, ਅੰਕਿਤ ਸੇਰਸਾ, ਰਜਿੰਦਰ ਜੋਕਰ, ਅਰਸ਼ਦਖਾਨ, ਕਸ਼ਿਸ਼ ਅਤੇ ਮਲਕੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਐਫਆਈਆਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਬਲਾਕ 1 ਅਤੇ 2 ਦੇ ਕੈਦੀਆਂ ਵਿਚਾਰਕਾਰ ਝੜਪ....
ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭ
ਅੰਮ੍ਰਿਤਸਰ, 27 ਫ਼ਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਸਟੋਰ ਦੀ ਉਸਾਰੀ ਲਈ ਅੱਜ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰ ਪਾਰਕਿੰਗ ਅਤੇ ਰਸਦਾਂ ਲਈ ਸਟੋਰ ਰਾਮ ਤਲਾਈ ਚੌਂਕ ਨਜ਼ਦੀਕ ਪੁਰਾਣੀ ਹੰਸਲੀ ਦੇ ਸਥਾਨ ’ਤੇ ਬਣਾਇਆ ਜਾਵੇਗਾ, ਜਿਸ ਦੀ ਸੇਵਾ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ। ਸੰਗਤਾਂ ਦੀ ਹਾਜ਼ਰੀ ਵਿਚ....
ਬੇਅਦਬੀ ਘਟਨਾਵਾਂ 'ਚ ਪੇਸ਼ ਕੀਤੇ ਚਲਾਨ ਦਾ ਜਥੇਦਾਰ ਧਿਆਨ ਸਿੰਘ ਮੰਡ ਨੇ ਕੀਤਾ ਸਵਾਗਤ     
ਅੰਮ੍ਰਿਤਸਰ, 25 ਫਰਵਰੀ : ਬੇਅਦਬੀ ਅਤੇ ਗੋਲੀਕਾਂਡ ਦੀਆਂ ਵਾਪਰੀਆਂ ਘਟਨਾਵਾਂ ਤੇ ਆਖਰ ਪੰਜਾਬ ਸਰਕਾਰ ਅਧੀਨ ਪੁਲਿਸ ਵੱਲੋਂ ਅਦਾਲਤ ਵਿਚ ਚਾਲਾਨ ਪੇਸ਼ ਕਰ ਦਿੱਤਾ ਹੈ, ਜਿਸ ਵਿਚ ਉਸ ਸਮੇਂ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ, ਡੀਜੀਪੀ ਸੁਮੇਧ ਤੇ ਤਨਾਤ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਕਟਹਿਰੇ ਵਿੱਚ ਲਿਆਂਦਾ ਹੈ। ਅਦਾਲਤ ਵਿੱਚ ਬੇਅਦਬੀ ਘਟਨਾਵਾਂ ਦੇ ਪੇਸ਼ ਹੋਏ ਚਲਾਣ ਤੇ ਅੱਜ ਬਠਿੰਡਾ ਵਿਖੇ ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਪੰਜਾਬ....
ਅਜਨਾਲਾ ਪ੍ਰਦਰਸ਼ਨ ’ਚ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਬ ਕਮੇਟੀ ਦਾ ਗਠਨ, ਕਮੇਟੀ 15 ਦਿਨਾਂ ਸੌਂਪੇਗੀ ਰਿਪੋਰ
ਸ਼੍ਰੀ ਅੰਮ੍ਰਿਤਸਰ ਸਾਹਿਬ, 25 ਫਰਵਰੀ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਹੁਣ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸਿੱਖ ਸੰਪਰਦਾਵਾਂ, ਸਿੱਖ ਵਿਦਵਾਨ ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਦੇ....
ਅਜਨਾਲਾ ਵਿਖੇ ਹੋਈ ਝੜਪ ਨੂੰ ਲੈ ਕੇ ਜੇਕਰ ਡੀਜੀਪੀ ਨੇ ਕੀਤੀ ਕਾਰਵਾਈ ਤਾਂ ਉਸੇ ਤਰੀਕੇ ਨਾਲ ਹੀ ਹੋਵੇਗਾ ਪ੍ਰਦਰਸ਼ਨ : ਅੰਮ੍ਰਿਤਪਾਲ ਸਿੰਘ
ਅੰਮ੍ਰਿਤਸਰ, 24 ਫਰਵਰੀ : ਪਿਛਲੇ ਦਿਨੀਂ ਵਾਰਸ ਪੰਜਾਬ ਜਥੇਬੰਦੀ ਦੇ ਸਿੰਘ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਵੱਡਾ ਇਕੱਠ ਲੈ ਕੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਜਨਾਲਾ ਥਾਣੇ ਪਹੁੰਚੇ ਸਨ। ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਦੀ ਪੁਲਸ ਨਾਲ ਝੜਪ ਵੀ ਹੋਈ ਸੀ ਅਤੇ ਇਸ ਝੜਪ ਦੇ ਵਿਚ ਪੁਲਸ ਦੇ 6 ਮੁਲਾਜ਼ਮ ਵੀ ਜ਼ਖਮੀ ਹੋਏ ਸਨ ਅਤੇ ਬਾਅਦ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਤੇ ਪੁਲੀਸ ਵਿਚਾਲੇ ਸਹਮਤੀ ਬਣੀ ਅਤੇ....
ਅਜਨਾਲਾ ਘਟਨਾਂ ਬਾਰੇ ਮੁੱਖ ਮੰਤਰੀ ਮਾਨ ਨੂੰ ਖ਼ੁਦ ਮੀਡੀਆ ਸਾਹਮਣੇ ਆ ਕੇ ਬਿਆਨ ਦੇਣਾ ਚਾਹੀਦਾ ਸੀ : ਸੁਖਜਿੰਦਰ ਸਿੰਘ ਰੰਧਾਵਾ
ਅੰਮ੍ਰਿਤਸਰ ਸਾਹਿਬ, 24 ਫਰਵਰੀ : ਬੀਤੇ ਕੱਲ੍ਹ ਅਜਨਾਲਾ ਥਾਣੇ ‘ਚ ਹੋਈ ਘਟਨਾਂ ਬਾਰੇ ਪੰਜਾਬ ਦੇ ਡੀਜੀਪੀ ਵੱਲੋਂ ਮੀਡੀਆ ਸਾਹਮਣੇ ਆ ਕੇ ਸਾਰੀ ਘਟਨਾਂ ਬਾਰੇ ਲੋਕਾਂ ਨੂੰ ਭੰਬਲਭੂਸੇ ਤੇ ਦੁੱਚਿਤੀ ਵਾਲੀਆਂ ਗੱਲਾਂ ਕਰਕੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਕਿ ਇਸ ਵੱਡੇ ਸਿੱਖ ਮੁੱਦੇ ਤੇ ਕਿਉਂਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ
ਐਡਵੋਕੇਟ ਧਾਮੀ ਦੀ ਅਗਵਾਈ ‘ਚ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਇਕੱਤਰਤਾ ‘ਚ ਲਿਆ ਫੈਸਲਾ ਹਰਿਆਣਾ ਸਰਕਾਰ ਦੀ ਨਾਮਜ਼ਦ ਕਮੇਟੀ ਦੀ ਕਾਰਵਾਈ ਅੰਗਰੇਜ਼ਾਂ ਸਮੇਂ ਮਹੰਤਾਂ ਵੱਲੋਂ ਕੀਤੀ ਜਾਂਦੀ ਧੱਕੇਸ਼ਾਹੀ ਤੋਂ ਘੱਟ ਨਹੀਂ- ਐਡਵੋਕੇਟ ਧਾਮੀ ਚੰਡੀਗੜ੍ਹ, 24 ਫ਼ਰਵਰੀ : ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ‘ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 3 ਮਾਰਚ 2023 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ....
ਅੰਮ੍ਰਿਤਪਾਲ ਸਿੰਘ ਦਾ ਸਾਥੀ ਤੂਫਾਨ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚੋਂ ਹੋਇਆ ਰਿਹਾਅ
ਅੰਮ੍ਰਿਤਸਰ, 24 ਫ਼ਰਵਰੀ : ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲਵਪ੍ਰੀਤ ਸਿੰਘ ਨੇ ਕਿਹਾ ਕਿ ਇਕ ਸਿੱਖ ਹੋਣ ਦੇ ਨਾ ’ਤੇ ਅਧਿਕਾਰੀਆਂ ਨੇ ਪੂਰਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਰਬਾਰ ਸਾਹਿਬ ਜਾਣਗੇ ਅਤੇ ਵਹਿਗੁਰੂ ਦਾ ਸ਼ੁਕਰਾਨਾ ਕਰਨਗੇ। ਇਸ ਮੌਕੇ ਉਨ੍ਹਾਂ ਸਿੱਖ ਸੰਗਤ ਨੂੰ ਵੀ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ....
ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਪਵੇਗਾ : ਬੀਬੀ ਜੰਗੀਰ ਕੌਰ
ਅੰਮ੍ਰਿਤਸਰ, 23 ਫਰਵਰੀ : ਅੱਜ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਪਵੇਗਾ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਬਾਦਲਾਂ ਦੇ ਰਾਜ ਵਿੱਚ ਰੇਤ ਮਾਫੀਆ, ਕੇਬਲ ਮਾਫੀਆ, ਰਿਸ਼ਵਤਖੋਰੀ ਅਤੇ ਨਸ਼ਿਆਂ ਦਾ ਵੱਡਾ ਕਲੰਕ ਪੰਜਾਬ ਦੀ ਨੌਜਵਾਨੀ ਦੇ ਮੱਥੇ ਲੱਗਾ ਸੀ, 2015 ‘ਚ ਬੇਅਦਬੀ ਦਾ ਕਲੰਕ ਆਦਿ ਉਸ ਸਮੇਂ ਤੱਕ ਨਹੀਂ ਉੱਤਰ ਸਕਦਾ, ਜਦੋਂ ਤੱਕ ਬਾਦਲ ਪਰਿਵਾਰ ਨੂੰ ਲਾਂਭੇ....
ਅਜਨਾਲਾ ਪਹੁੰਚੇ ਅ੍ਰੰਮਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ, ਕਈ ਜ਼ਖ਼ਮੀ 
ਪੰਜਾਬ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਕੀਤਾ ਫੈਸਲਾ ਅੰਮ੍ਰਿਤਸਰ, 23 ਫਰਵਰੀ : 'ਵਾਰਿਸ ਪੰਜਾਬ ਦੇ' ਦੇ ਮੁਖੀ ਅ੍ਰੰਮਿਤਪਾਲ ਸਿੰਘ ਅੱਜ ਅਪਣੇ ਲੱਖਾਂ ਸਮਰਥਕਾਂ ਦੇ ਨਾਲ ਅਜਨਾਲਾ ਪਹੁੰਚੇ ਹਨ ਪਰ ਪੁਲਿਸ ਵੱਲੋਂ ਉਹਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਜਥੇਬੰਦੀ ਦੇ ਕਾਰਕੁੰਨਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਅੰਮ੍ਰਿਤਪਾਲ ਅਤੇ ਉਨ੍ਹਾਂ ਦੇ....
ਬਟਾਲਾ ਨੇੜੇ ਵਾਪਰਿਆ ਭਿਆਨਕ ਹਾਦਸਾ, ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
ਬਟਾਲਾ, 22 ਫਰਵਰੀ : ਬਟਾਲਾ ਨਜ਼ਦੀਕ ਰੰਗੜ-ਨੰਗਲ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ 1 ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤੁਲਨ ਵਿਗੜਨ ਕਾਰਨ ਇੱਕ ਤੇਜ਼ ਰਫਤਾਰ ਕਾਰ ਦਰੱਖਤ ਨਾਲ ਜਾ ਟਕਰਾਈ। ਕਾਰ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਕਾਰ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ (22)....
ਅੰਮ੍ਰਿਤਸਰ ਦੇ 2 ਸਾਲ ਦੇ ਬੱਚੇ ਤਨਮਯ ਨਾਰੰਗ ਨੇ ਬਣਾਇਆ ਨਵਾਂ ਵਿਸ਼ਵ ਰਿਕਾਰਡ 
ਅੰਮ੍ਰਿਤਸਰ, 20 ਫਰਵਰੀ : ਪੰਜਾਬ ਦੇ ਇਕ ਪੌਣੇ ਦੋ ਸਾਲ ਦੇ ਬੱਚੇ ਨੇ ਵਿਸ਼ਵ ਰਿਕਾਰਡ ਆਪਣੇ ਨਾਮ ਕੀਤਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ 1 ਸਾਲ 8 ਮਹੀਨੇ ਦੇ ਤਨਮਯ ਨਾਰੰਗ ਨੇ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਐਨੀ ਛੋਟੀ ਉਮਰ ਵਿੱਚ ਤਨਮਯ ਨਾਰੰਗ 195 ਦੇਸ਼ਾਂ ਦੇ ਝੰਡਿਆਂ ਦੀ ਪਹਿਚਾਣ ਕਰ ਲੈਂਦਾ ਹੈ। ਇਸ ਤੋਂ ਪਹਿਲਾ ਬਾਲਾਘਾਟ ਦੇ ਗੜ੍ਹਪਾਲੇ ਨੇ 1 ਸਾਲ 7ਮਹੀਨੇ ਦੀ ਉਮਰ ਵਿੱਚ 40 ਦੇਸ਼ਾਂ ਅਤੇ ਤੇਲੰਗਾਨਾ ਦੇ ਤਕਿਸ਼ਕਾ ਹਰਿ ਨੇ 2 ਸਾਲ 5 ਮਹੀਨੇ ਦੀ ਉਮਰ ਵਿੱਚ ਇਕ ਮਿੰਟ ਵਿੱਚ 69 ਦੇਸ਼ਾਂ ਦੇ ਝੰਡਿਆਂ ਦੀ....
ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ
ਗੁਰਦੁਆਰਾ ਸਾਹਿਬ ਦੀ ਗੋਲਕ ਦੇ ਤਾਲੇ ਤੋੜਨ ਅਤੇ ਮਰਯਾਦਾ ਦੇ ਉਲੰਘਣ ਦਾ ਲਿਆ ਸਖ਼ਤ ਨੋਟਿਸ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਦੀ ਨਾਮਜ਼ਦਗੀ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੁੱਧ-ਐਡਵੋਕੇਟ ਧਾਮੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ’ਚ ਪੰਜ ਮੈਂਬਰੀ ਕਮੇਟੀ ਗਠਤ, ਐਡਹਾਕ ਕਮੇਟੀ ਵਿਰੁੱਧ ਕਾਨੂੰਨੀ ਰਾਇ ਲੈਣ ਦਾ ਵੀ ਫੈਸਲਾ ਅੰਮ੍ਰਿਤਸਰ, 20 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ....