ਅੰਮ੍ਰਿਤਸਰ ਸਾਹਿਬ, 14 ਫਰਵਰੀ : ਸ਼ਹਿਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਵਿਚ ਸਾਲ 2022 ਵਿਚ ਸਜਾਵਟ ਲਈ ਬਣਾਏ ਗਏ 178 ਪਾਲਮ ਟ੍ਰੀ ਬਿਊਟੀਫਿਕੇਸ਼ਨ ਪ੍ਰਾਜੈਕਟ ਦੀ ਜਾਂਚ ਦੀ ਮੰਗ ਉਠਾਈ ਹੈ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਇਸ ਨੂੰ ਘਪਲਾ ਕਰਾਰ ਦਿੰਦਿਆਂ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸ਼ਿਕਾਇਤ ਦੀ ਕਾਪੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਭੇਜੀ ਹੈ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੱਤਰ ਵਿਚ ਲਿਖਿਆ ਹੈ ਕਿ....
ਮਾਝਾ
ਅੰਮ੍ਰਿਤਸਰ ਸਾਹਿਬ, 14 ਫਰਵਰੀ : ਦੋ ਮਹੀਨਿਆਂ ਦੀ ਪੈਰੋਲ ‘ਤੇ ਆਏ ਭਾਈ ਗੁਰਦੀਪ ਸਿੰਘ ਖੇੜਾ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆਂ।ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਐਸਜੀਪੀਸੀ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸਜੀਪੀਸੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ ਹਾਜ਼ਰ ਸਨ।ਪ੍ਰਧਾਨ ਐਡਵੋਕੇਟ....
ਧਾਰੀਵਾਲ, 14 ਫਰਵਰੀ : ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਵਿਖੇ ਵਾਪਰੇ ਇਕ ਟਰੈਕਟਰ-ਟਰਾਲੀ ਅਤੇ ਰੋਡਵੇਜ਼ ਬੱਸ ਨਾਲ ਹਾਦਸੇ ਵਿੱਚ ਟਰੈਕਟਰ ਦੇ ਦੋ ਟੋਟੇ ਹੋ ਗਏ ਅਤੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਮਿਲੀ ਜਾਣਕਾਰੀ ਅਨੁਸਰ ਬੱਸ ਡਰਾਈਵਰ ਜਗਤਾਰ ਸਿੰਘ ਨੇ ਦੱਸਿਆ ਕਿ ਬਟਾਲਾ ਡਿੱਪੂ ਦੀ ਗੱਡੀ ਲੈ ਕੇ ਬਟਾਲਾ ਤੋਂ ਗੁਰਦਾਸਪੁਰ ਜਾ ਰਿਹਾ ਸੀ, ਜੋ ਅੱਗੇ ਚੰਡੀਗੜ੍ਹ ਜਾਣਾ ਸੀ। ਉਸਨੇ ਦੱਸਿਆ ਕਿ ਜਦੋਂ ਅਸੀਂ ਫਾਟਕ ਲੰਘੇ ਤਾਂ ਪਾਸੇ ਤੋਂ ਆ ਕੇ ਟਰੈਕਟਰ ਟਰਾਲੀ ਨਾਲ ਟਕਰਾਅ ਗਿਆ। ਉਨ੍ਹਾਂ ਦੱਸਿਆ ਕਿ ਬੱਸ....
ਬਜਟ ਸਬੰਧੀ ਵਿਚਾਰ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤੀ ਈਮੇਲ ਅੰਮ੍ਰਿਤਸਰ, 14 ਫ਼ਰਵਰੀ : ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਵੀ ਅਹਿਮ ਹੋਣਗੇ। ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ। ਬਜਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ ਜਾਣਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ ਕੀਤੀ....
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਇਕ ਸਮਾਗਮ ਸਮੇਂ ਸਿੱਖ ਅਰਦਾਸ ’ਚ ਨੰਗੇ ਸਿਰ ਖੜ੍ਹਨ ’ਤੇ ਕੀਤਾ ਇਤਰਾਜ਼ ਅੰਮ੍ਰਿਤਸਰ, 11 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਦੇ....
ਤਰਨਤਾਰਨ, 10 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਸਬੰਧੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮੀਆਂਵਾਲ ਤੋਂ ਪਾਰਸਲ ਜਿਸ ਵਿੱਚ 3 ਕਿਲੋਗ੍ਰਾਮ ਹੈਰੋਇਨ, ਪੰਜ ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ 0.30 ਬੋਰ ਦਾ ਪਿਸਤੌਲ ਸੀ, ਬਰਾਮਦ ਕੀਤਾ। ਇਸ ਖੇਪ ਨੂੰ ਪਾਕਿਸਤਾਨ ਅਧਾਰਤ ਤਸਕਰਾਂ ਨੇ ਸਰਹੱਦ ਪਾਰ....
ਅੰਮ੍ਰਿਤਸਰ, 9 ਫਰਵਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਸੇਵਾਪੰਥੀ ਅੱਡਣਸ਼ਾਹੀ, ਸਭਾ (ਰਜਿ.) ਦੇ ਸੰਤਾਂ-ਮਹੰਤਾਂ ਵੱਲੋਂ ਸਾਂਝੇ ਰੂਪ ਵਿਚ ਸੇਵਾਪੰਥੀ ਅਸਥਾਨ ਡੇਰਾ ਗਿਆਨੀ ਅਮੀਰ ਸਿੰਘ, ਟਕਸਾਲ ਭਾਈ ਮਨੀ ਸਿੰਘ, ਸਤੋਵਾਲੀ ਵਾਲੀ ਗਲੀ, ਸ੍ਰੀ ਅੰਮ੍ਰਿਤਸਰ ਸਬੰਧੀ ਪਿਛਲੇ ਦਿਨੀਂ ਛਿੜੇ ਵਿਵਾਦ ਦੀ ਪੁੱਜੀ ਸ਼ਿਕਾਇਤ ਦੇ ਅਧਾਰ 'ਤੇ ਸਿੰਘ ਸਾਹਿਬ ਵੱਲੋਂ ਉਕਤ ਮਾਮਲੇ ਦੀ ਘੋਖ ਪੜਤਾਲ ਕਰਨ ਲਈ ਹੇਠ ਲਿਖੇ ਅਨੁਸਾਰ ਸੱਤ ਮੈਂਬਰਾਂ ਦੀ ਕਮੇਟੀ....
ਅੰਮ੍ਰਿਤਸਰ, 8 ਫਰਵਰੀ : ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ ਅਨੋਖਾ ਵਿਆਹ ਵੇਖਣ ਨੂੰ ਮਿਲਿਆ। ਬਾਰਾਤ ਇਥੇ ਦੇ ਇੱਕ ਸ਼ਮਸ਼ਾਨਘਾਟ ਵਿੱਚ ਆਈ ਸੀ। ਸ਼ਮਸ਼ਾਨਘਾਟ ਵਿੱਚ ਹੀ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ ਅਤੇ ਕੁੜੀ ਪੂਜਾ ਦੀ ਡੋਲੀ ਵੀ ਉਥੋਂ ਹੀ ਵਿਦਾ ਕਰ ਦਿੱਤੀ ਗਈ। ਇਹ ਪਹਿਲੀ ਘਟਨਾ ਹੈ ਕਿ ਕਿਸੇ ਸ਼ਮਸ਼ਾਨਘਾਟ ਤੋਂ ਡੋਲੀ ਉੱਠੀ ਹੋਵੇ। ਮੋਹਕਮਪੁਰਾ ਦੇ ਬਿੱਲਾ ਵਾਲਾ ਚੌਕ ਸਥਿਤ ਸ਼ਮਸ਼ਾਨਘਾਟ ਵਿਖੇ ਨਵ-ਵਿਆਹੇ ਜੋੜੇ ਨੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਕੁੜੀ ਦਾ ਪਰਿਵਾਰ....
ਗੁਰਦਾਸਪੁਰ, 07 ਫਰਵਰੀ : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਚੋਵਾਲ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਥੇ ਕੁਝ ਹਮਲਾਵਰਾਂ ਨੇ ਬੱਚਿਆਂ ਨਾਲ ਭਰੀ ਸਕੂਲ ਵੈਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਮਿਲੀ ਸੂਚਨਾ ਮੁਤਾਬਕ ਅਚਾਨਕ ਕਿਸੇ ਦਾ ਪਾਲਤੂ ਕੁੱਤਾ ਸਕੂਲ ਵੈਨ ਦੇ ਹੇਠਾਂ ਆ ਗਿਆ। ਜਿਸ ਕਰਕੇ ਕੁੱਤੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਅਨੁਸਾਰ ਉਹ ਪਿੰਡ ਦੀ ਤੰਗ ਸੜਕ ‘ਤੇ ਹੌਲੀ-ਹੌਲੀ ਗੱਡੀ ਚਲਾ ਰਿਹਾ ਸੀ। ਇਸ ਦੌਰਾਨ ਦੋ ਕੁੱਤੇ ਲੜਦੇ ਹੋਏ ਬੱਸ ਦੇ....
ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਸੈਰ-ਸਪਾਟਾ ਉਦਯੋਗ ਦੀਆਂ ਬੇਅੰਤ ਸੰਭਾਵਨਾਵਾਂ ਦੀ ਲਾਹਾ ਲੈਣ ਲਈ ਕਿਹਾ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਨਿਵੇਸ਼ ਪੰਜਾਬ ਸੰਮੇਲਨ ਦਾ ਹਿੱਸਾ ਬਣਨ ਲਈ ਉਦਯੋਗਪਤੀਆਂ ਨੂੰ ਦਿੱਤਾ ਸੱਦਾ ਪਠਾਨਕੋਟ, 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ 'ਤੇ ਵੱਧ ਜ਼ੋਰ ਦੇਣ ਦਾ....
ਅੰਮ੍ਰਿਤਸਰ, 7 ਫਰਵਰੀ : ਪੰਜਾਬ ’ਚ ਚਾਈਨਾ ਡੋਰ ਦਾ ਕਹਿਰ ਲਗਾਤਾਰ ਜਾਰੀ ਹੈ। ਬੇਸ਼ੱਕ ਪ੍ਰਸ਼ਾਸਨ ਵੱਲੋਂ ਇਸਦੀ ਵਿਕਰੀ ਅਤੇ ਖਰੀਦ ਨੂੰ ਰੋਕਣ ਲਈ ਕਈ ਦਾਅਵੇ ਕੀਤੇ ਗਏ। ਇਸਦੇ ਬਾਵਜੁਦ ਵੀ ਚਾਈਨਾ ਡੋਰ ਦੇ ਕਾਰਨ ਕਈ ਲੋਕ ਜ਼ਖਮੀ ਹੋ ਗਏ ਹਨ। ਹੁਣ ਇਸ ਚਾਈਨਾ ਡੋਰ ਦੀ ਚਪੇਟ ’ਚ ਕੌਮੀ ਪੱਧਰ ਦੀ ਖਿਡਾਰਨ ਲਵਪ੍ਰੀਤ ਕੌਰ ਆ ਗਈ। ਦੱਸ ਦਈਏ ਕਿ ਜ਼ਿਲ੍ਹੇ ਦੇ ਵੇਰਕਾ ਦੀ ਰਹਿਣ ਵਾਲੀ 20 ਸਾਲਾ ਲਵਪ੍ਰੀਤ ਕੌਰ ਸਾਫਟ ਬਾਲ ਚ ਸਟੇਟ ਤੇ ਨੈਸ਼ਨਲ ਲੈਵਲ ਤੇ ਅਨੇਕਾਂ ਮੈਡਲ ਜਿੱਤ ਕੇ ਮਾਪਿਆਂ ਦਾ ਨਾਂ ਰੋਸ਼ਨ ਕਰ ਚੁੱਕੀ ਹੈ....
ਅੰਮ੍ਰਿਤਸਰ, 7 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ ਵਿਚ ਤੁਰਕੀ ਦੇ ਅੰਬੈਸਡਰ ਫਿਰਾਤ ਸੁਨੇਲ, ਤੁਰਕੀ ਵਿਚ ਭਾਰਤ ਦੇ ਅੰਬੈਸਡਰ ਡਾ. ਵਰਿੰਦਰਪਾਲ, ਸੀਰੀਆ ਵਿਚ ਭਾਰਤ ਦੀ ਅੰਬੈਂਸੀ ਦੇ ਇੰਚਾਰਜ ਸ੍ਰੀ ਸੁਰਿੰਦਰ ਕੁਮਾਰ ਯਾਦਵ ਅਤੇ ਭਾਰਤ ਵਿਚ ਸੀਰੀਆ ਦੇ ਐਬੰਸਡਰ....
ਅੰਮ੍ਰਿਤਸਰ, 07 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੂੰ ਇਸਰੋ ਲਈ ਚਿੱਪ ਬਣਾਉਣ ਉਤੇ ਸਨਮਾਨਿਤ ਕੀਤਾ। ਇਸ ਚਿੱਪ ਨੂੰ ਇਸਰੋ ਦੇ ਉਪਗ੍ਰਹਿ ਵਿੱਚ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਇੱਥੇ ਮਾਲ ਰੋਡ ਉਤੇ ਸਥਿਤ ਇਸ ਸਕੂਲ ਦੀਆਂ ਵਿਦਿਆਰਥਣਾਂ ਨੂੰ ਇਸ ਮਾਅਰਕੇ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦਾ ਇਹ ਵਿਲੱਖਣ ਮਾਅਰਕਾ....
ਅੰਮ੍ਰਿਤਸਰ ਵਿੱਚ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ਵਿੱਚ ਸੈਰ-ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਦਾ ਕੀਤਾ ਐਲਾਨ ਬਾਹਰੀ ਨਿਵੇਸ਼ਕਾਂ ਨਾਲੋਂ ਸਥਾਨਕ ਸਨਅਤ ਨੂੰ ਤਰਜੀਹ ਦੇਣ ਦੀ ਵਚਨਬੱਧਤਾ ਪ੍ਰਗਟਾਈ ਖੇਤੀਬਾੜੀ ਆਧਾਰਤ ਸਨਅਤ ਨੂੰ ਵੱਡੇ ਪੱਧਰ ਉਤੇ ਕੀਤਾ ਜਾਵੇਗਾ ਉਤਸ਼ਾਹਤ ਉਦਯੋਗਿਕ ਘਰਾਣਿਆਂ ਨੂੰ ਪੰਜਾਬ ਨਿਵੇਸ਼ ਸੰਮੇਲਨ ਦਾ ਹਿੱਸਾ ਬਣਨ ਦਾ ਦਿੱਤਾ ਸੱਦਾ ਅੰਮ੍ਰਿਤਸਰ, 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ....
ਬਟਾਲਾ, 06 ਫਰਵਰੀ : ਪਿੰਡ ਦਹੀਆ ਵਿਖੇ ਸਾਬਕਾ ਸਰਪੰਚ ਸਰਵਣ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਇਸ ਮਾਮਲੇ ਵਿੱਚ ਪੁਲਿਸ ਵੱਲੋਂ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 7 ਜਾਣਿਆਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਦੋਸ਼ੀਆਂ ਵਿੱਚੋਂ 3 ਜਾਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜਿਆਂ ਦੀ ਗ੍ਰਿਫਤਾਰੀ ਲਈ ਭਾਲ ਜਾਰੀ ਹੈ। ਇਸ ਮਾਮਲੇ ਦੀ ਜਾਂਚ ਲਈ ਐਸਪੀ ਪੱਧਰ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ।....