ਅੰਮ੍ਰਿਤਸਰ, 06 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਤਾਜਾ ਮਾਮਲੇ ਵਿਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ....
ਮਾਝਾ
ਗੁਰਦਾਸਪੁਰ, 6 ਫ਼ਰਵਰੀ : ਕਾਂਗਰਸ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ ਭਰ ਵਿੱਚ ਐਲਆਈਸੀ ਦਫ਼ਤਰਾਂ ਦੇ ਬਾਹਰ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਕਿ ਐਲਆਈਸੀ ਅਤੇ ਐਸਬੀਆਈ ਨੇ ਜੌ ਅਡਾਨੀ ਗਰੁੱਪ ਦੇ ਸੇਅਰ ਖਰੀਦੇ ਹੋਏ ਹਨ ਉਹ ਹੁਣ ਡੁੱਬਦੇ ਜਾ ਰਹੇ ਹਨ। ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਵੱਡਾ ਨੁਕਸਾਨ ਹੋਣ ਵਾਲਾ ਹੈ। ਗੁਰਦਾਸਪੁਰ ਵਿੱਚ ਵੀ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ....
ਅੰਮ੍ਰਿਤਸਰ, 6 ਫਰਵਰੀ : ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਕੌਮੀ ਘੱਟਗਿਣਤੀ ਕਮਿਸ਼ਨ ਵੱਲੋਂ....
ਸ੍ਰੀ ਅੰਮ੍ਰਿਤਸਰ ਸਾਹਿਬ, 06 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਜੀ-20 ਸੰਮੇਲਨ ਸਬੰਧੀ ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰ ਵਿਚ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਅੱਜ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਰਵਰੀ ਦੇ ਅੰਤ ਤੱਕ ਸਾਰੇ ਕੰਮ ਮੁਕੰਮਲ....
ਬਟਾਲਾ , 6 ਫਰਵਰੀ : ਊਰਜਾ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ ਤੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਬਟਾਲਾ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧਰਮਪੁਰਾ ਕਾਲੋਨੀ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ....
ਅੰਮ੍ਰਿਤਸਰ, 5 ਫਰਵਰੀ : ਸੁਪ੍ਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕਰਨ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਤੋਂ ਵੀ ਇਨਸਾਫ਼ ਮਿਲਣ ਦੀ ਆਸ ਨਹੀਂ ਹੈ, ਉਨ੍ਹਾਂ ਕਿਹਾ ਕਿ 1947 ਤੋਂ ਹੁਣ ਤੱਕ ਸਿੱਖਾਂ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲਿਆ ਤੇ ਨਾ ਹੀ ਕੋਈ ਜਾਇਜ਼ ਗੱਲ ਸਿੱਖਾਂ ਦੇ ਹੱਕ ਵਿਚ ਨਹੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਰਨਲ ਇਜਲਾਸ ਵਿਚ ਆਲ....
ਅੰਮ੍ਰਿਤਸਰ, 5 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਨੇ ਕਥਾਵਾਚਕ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ....
ਅੰਮ੍ਰਿਤਸਰ, 4 ਫਰਵਰੀ : ਪੰਜਾਬ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੇ ਪੁਲਿਸ ਵਾਲੇ ਖੁਦ ਹੀ ਸ਼ਰਾਬੀ ਹੋ ਰਹੇ ਹਨ। ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦੀ ਵੀਡੀਓ ਵਾਇਰਲ ਹੋਈ ਹੈ। ਵੀਡੀਓ ਡੀਸੀ ਦਫ਼ਤਰ ਦੀ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਪੁਲਸ ਮੁਲਾਜ਼ਮ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਡੀਸੀ ਦਫ਼ਤਰ ਵਿੱਚ ਸੁਰੱਖਿਆ ਲਈ ਪੁਲਿਸ ਮੁਲਾਜ਼ਮ ਤਾਇਨਾਤ ਹਨ। ਵੀਡੀਓ ਵਿੱਚ ਏਐਸਆਈ ਸੁਰਿੰਦਰ ਸਿੰਘ ਨਸ਼ੇ ਵਿੱਚ ਟੱਲੀ ਨਜ਼ਰ ਆ ਰਿਹਾ ਹੈ। ਇਸ ਦੌਰਾਨ ਉਹ ਕਈ ਵਾਰ....
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 4 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਦੱਸਣਯੋਗ ਹੈ ਕਿ ਘੱਟਗਿਣਤੀ ਭਾਈਚਾਰਿਆਂ ਨਾਲ....
ਕਲਾਨੌਰ, 4 ਫਰਵਰੀ : ਕਲਾਨੌਰ ਨੇੜੇ ਇੱਕ ਕਾਰ ਦੇ ਸੰਤੁਲਨ ਵਿਗੜ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਤਿੰਨ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਅਤੇ ਸੂਚਨਾ ਮਿਲਦੇ ਹੀ ਥਾਣਾ ਵਡਾਲਾ ਬਾਂਗਰ ਦੇ ਇੰਚਾਰਜ ਏ.ਐੱਸ.ਆਈ ਰਣਬੀਰ ਸਿੰਘ ਪੁਲਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ 'ਤੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ 5....
ਕੌਮੀ ਘੱਟਗਿਣਤੀ ਕਮਿਸ਼ਨ ਵੱਲੋਂ ਸੱਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਸਬੰਧੀ ਕਿਸੇ ਵੀ ਚਰਚਾ ਨੂੰ ਫਜ਼ੂਲ ਦੱਸਿਆ ਅੰਮ੍ਰਿਤਸਰ, 3 ਫਰਵਰੀ : ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਸਪੱਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖਲ ਬਰਦਾਸ਼ਤ....
ਅੰਮ੍ਰਿਤਸਰ, 2 ਫ਼ਰਵਰੀ : ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਅਸਥਾਨ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਆਖਿਆ ਕਿ ਪੂਰੀ ਦੁਨੀਆਂ ਦੇ....
ਅੰਮ੍ਰਿਤਸਰ, 1 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ ਪੁੱਜਣ ਦਾ ਟੀਚਾ ਮਿਥਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਪਿੰਡ ਪੱਧਰ ਤੱਕ ਇਹ ਮੁਹਿੰਮ ਲਿਜਾਣ ਲਈ ਰੂਪ....
ਅੰਮ੍ਰਿਤਸਰ, 1 ਫਰਵਰੀ : ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਆਯੋਜਿਤ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ-2023 ਦਾ ਪਹਿਲੇ ਦਿਨ ਪ੍ਰਸਿੱਧ ਸਿੱਖ ਚਿੰਤਕ ਮਰਹੂਮ ਡਾ. ਗੁਰਬਚਨ ਸਿੰਘ ਬਚਨ ਨੂੰ ਸਮਰਪਿਤ ਉਦਘਾਟਨੀ ਸ਼ੈਸ਼ਨ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਈਸ਼ਵਰ ਦਿਆਲ ਗੌੜ ਨੇ ਸਾਹਿਤ ਅਤੇ ਇਤਿਹਾਸ ਦੇ ਸੰਬੰਧ ਬਾਰੇ ਗੱਲ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਤਿਹਾਸ ਨੂੰ ਕ੍ਰਮਿਕ ਦੀ ਥਾਂ ਸਾਹਿਤ ਵਿੱਚ ਮੌਜੂਦ ਬ੍ਰਹਿਮੰਡੀ ਵਿਧੀ ਨਾਲ ਸੋਚਣ ਦੀ ਲੋੜ ਹੈ। ਲੋਕਧਾਰਾ ਵਿੱਚ ਸਮੇਂ ਦਾ ਸੰਕਲਪ ਇੱਕ....
ਗੁਰਦਾਸਪੁਰ, 1 ਫਰਵਰੀ : ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲੇ ਗੁਰਦਾਸਪੁਰ ਦੇ ਦੌਰੇ ਦੌਰਾਨ ਗੁਰਦਾਸਪੁਰ ਪਹੁੰਚੇ ਅਤੇ ਸਰਹੱਦੀ ਖੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ ਹੈ। ਨਸ਼ਾ ਪਿਛਲੇ ਡੇਢ ਸਾਲ ਚ ਪਹਿਲਾਂ ਨਾਲੋਂ ਵੀ ਦੋਗੁਣਾ ਹੋਇਆ ਹੈ ਅਤੇ ਸਕੂਲੀ ਬੱਚਿਆਂ ਤੱਕ ਇਸ ਦਾ ਪਹੁੰਚਣਾ ਚਿੰਤਾ ਨੂੰ ਹੋਰ ਵਧਾ....