ਮਾਝਾ

ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਐਸਜੀਪੀਸੀ ਵੱਲੋਂ ਸਨਮਾਨਿਤ
ਅੰਮ੍ਰਿਤਸਰ, 31 ਜਨਵਰੀ : ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੈਂਬਰ ਭਾਈ....
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਤੇ ਲਖਬੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ
ਅੰਮ੍ਰਿਤਸਰ, 31 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਨਿਰਵੈਲ ਸਿੰਘ ਤੇ ਸ. ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਰਾਮ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ....
ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓ ਪੀ ਸੋਨੀ ਦੇ ਘਰ ਵਿਜੀਲੈਂਸ ਵੱਲੋਂ ਛਾਪਾ
ਅੰਮ੍ਰਿਤਸਰ, 30 ਜਨਵਰੀ : ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓ ਪੀ ਸੋਨੀ ਦੇ ਘਰ ਅੱਜ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ। ਅੱਜ ਚੰਡੀਗੜ੍ਹ ਤੋਂ ਗਈ ਵਿਜੀਲੈਂਸ ਦੀ ਟੀਮ ਅੰਮ੍ਰਿਤਸਰ ਵਿਖੇ ਓਪੀ ਸੋਨੀ ਦੇ ਘਰ ਪਹੁੰਚੀ। ਵਿਜੀਲੈਂਸ ਦੀ ਟੀਮ ਵੱਲੋਂ ਸਾਬਕਾ ਮੰਤਰੀ ਸੋਨੀ ਦੇ ਜਾਇਦਾਦ ਦੇ ਕਾਗਜ਼ਾਂ ਦੀ ਜਾਂਚ ਕੀਤੀ, ਉਥੇ ਜਾਇਦਾਦ ਅਸੇਸਮੈਂਟ ਵੀ ਕੀਤੀ ਗਈ। ਵਿਜੀਲੈ਼ਸ ਦੀ ਟੀਮ ਚੰਡੀਗੜ੍ਹ ਤੋਂ ਸਿੱਧੀ ਸੋਨੀ ਦੇ ਹੋਟਲ ਅਤੇ ਫਾਰਮ....
ਅੰਮ੍ਰਿਤਸਰ 'ਚ ਐਸਡੀਐਮ ਅਤੇ ਦੋ ਹੋਰਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ, ਐਸਡੀਐਮ ਨੇ ਲੱਗੇ ਦੋਸ਼ਾਂ ਤੋਂ ਕੀਤਾ ਇਨਕਾਰ 
ਅੰਮ੍ਰਿਤਸਰ, 29 ਜਨਵਰੀ : ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇੱਕ ਐਸਡੀਐਮ ਅਤੇ ਦੋ ਹੋਰਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਡਾਕਟਰ ਹੈ, ਜਿਸ ਨੇ ਆਪਣੇ ਪਤੀ, ਪੀਆਰਓ ਅਤੇ ਐਸਡੀਐਮ ‘ਤੇ ਸਾਜ਼ਿਸ਼ ਰਚ ਕੇ ਉਸ ਦੀ ਜ਼ਮੀਨ ਹੜੱਪਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਐਸਡੀਐਮ ਨੇ ਇਸ ਪੂਰੇ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਦੱਸਿਆ ਹੈ। ਜੰਡਿਆਲਾ ਗੁਰੂ, ਅੰਮ੍ਰਿਤਸਰ ਦੇ ਰਣਜੀਤ ਹਸਪਤਾਲ ਦੇ ਡਾਕਟਰ ਰਣਜੀਤ ਸ਼ਰਮਾ ਨੇ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ....
ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ : ਜਾਵੇਦ ਅਖ਼ਤਰ
ਅੰਮ੍ਰਿਤਸਰ, 29 ਜਨਵਰੀ : ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਸ਼ਨੀਵਾਰ ਨੂੰ ਗੁਰੂ ਨਗਰੀ ਪਹੁੰਚੇ। ਜਿੱਥੇ ਉਨ੍ਹਾਂ ਨੇ ਨਿੱਜੀ ਸਕੂਲ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜਿਹੜੇ ਇਨਸਾਨ ਸੱਚ ਬੋਲਦੇ ਹਨ, ਉਨ੍ਹਾਂ ਨਾਲ ਅਕਸਰ ਹੀ ਅਜਿਹਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਅਤੇ ਸੱਚ ਬੋਲਣ ਵਾਲੇ ਨੂੰ ਸਮਾਜ ਪਸੰਦ ਨਹੀਂ ਕਰਦਾ ।....
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਈਕਲ ਚਲਾ ਨੌਜਵਾਨਾਂ ਨੂੰ ਦਿੱਤਾ ਸੁਨੇਹਾ
ਤਰਨਤਾਰਨ, 29 ਜਨਵਰੀ : ਨੌਜਵਾਨਾਂ ਨੂੰ ਸਿਹਤ ਪ੍ਰਤੀ ਅਤੇ ਨਸ਼ੇ ਦੇ ਪ੍ਰਤੀ ਜਾਗਰੂਕ ਕਰਨ ਲਈ ਪੱਟੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਖੇਡ ਸਟੇਡੀਅਮ ਤੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਿਸ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਸਹੂਲੀਅਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਆਪ ਵੀ ਸਾਈਕਲ ਚਲਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਆਖਿਆ ਕਿ ਖੇਡਾਂ ਨਾਲ ਸਾਡਾ ਸਰੀਰ ਤੰਦਰੁਸਤ....
ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀ ਗੋਲੀ, ਹਾਲਤ ਗੰਭੀਰ
ਅੰਮ੍ਰਿਤਸਰ, 28 ਜਨਵਰੀ : ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਗੋਲੀਆਂ ਮਾਰ ਦਿੱਤੀਆਂ। ਲੜਕੀ ਹਸਪਤਾਲ ਵਿੱਚ ਦਾਖਲ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੜਕੀ ਦੇ ਘਰ ਵਾਲਿਆਂ ਨੇ ਕਿਹਾ ਕਿ ਪਿਆਰ 'ਚ ਨਿਰਾਸ਼ ਹੋ ਕੇ ASI ਦੇ ਬੇਟੇ ਨੇ ਉਨ੍ਹਾਂ ਦੀ ਲੜਕੀ ਨੂੰ ਗੋਲੀਆਂ ਮਾਰੀਆਂ ਹਨ।ਮਿਲੀ ਜਾਣਕਾਰੀ ਅਨੁਸਾਰ ਇਹ....
ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਵਨਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ : ਐਡਵੋਕੇਟ ਧਾਮੀ
ਅੰਮ੍ਰਿਤਸਰ 28 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਇੰਦੌਰ ਵਿਖੇ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ....
ਪਨਗਰੇਨ ਤੇ ਵੇਅਰਹਾਊਸ ਦੇ ਗੁਦਾਮਾਂ ’ਚ ਮੰਤਰੀ ਕਟਾਰੂਚੱਕ ਵੱਲੋਂ ਛਾਪੇਮਾਰੀ 
ਗੁਰਦਾਸਪੁਰ, 28 ਜਨਵਰੀ : ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਬਟਾਲਾ ਸਥਿਤ ਪਨਗਰੇਨ ਅਤੇ ਵੇਅਰਹਾਊਸ ਦੇ ਗੁਦਾਮਾਂ ’ਤੇ ਅਚਨਚੇਤ ਛਾਪੇਮਾਰੀ ਕਰਕੇ ਓਥੇ ਕਣਕ ਦੇ ਸਟਾਕ ਦਾ ਜਾਇਜਾ ਲਿਆ ਗਿਆ। ਇਸ ਮੌਕੇ ਪਨਗਰੇਨ ਦੇ ਗੁਦਾਮ ਅੰਦਰ ਕਣਕ ਦੀ ਸੰਭਾਲ ਤੇ ਸਟਾਕ ਨੂੰ ਲੈ ਕੇ ਕਾਫੀ ਬੇਨਿਯਮੀਆਂ ਦੇਖਣ ਨੂੰ ਮਿਲੀਆਂ ਅਤੇ ਗੁਦਾਮਾਂ ਅੰਦਰ ਕਣਕ ਦੀਆਂ ਬੋਰੀਆਂ ਫਟੀਆਂ ਹੋਈਆਂ ਸਨ ਅਤੇ ਖੁੱਲੀ ਕਣਕ ਦੇ ਕਈ ਵੱਡੇ ਢੇਰ ਲੱਗੇ ਹੋਏ ਸਨ। ਗੁਦਾਮਾਂ ਅੰਦਰ ਇਨ੍ਹਾਂ ਬੇਨਿਯਮੀਆਂ....
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ, 27 ਜਨਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੂੰ ਸਿਵਰਾਜ ਰਾਣਾ....
ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਧਾਮੀ
- ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂਐਨਓ ਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਲਿਜਾਇਆ ਜਾਵੇਗਾ - ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ - ਮਹਾਰਾਜਾ ਰਿਪੁਦਮਨ ਸਿੰਘ ਨਾਭਾ ਤੇ ਬਾਬਾ ਚੰਦਾ ਸਿੰਘ ਕੱਟੂ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਨੂੰ ਪ੍ਰਵਾਨਗੀ - ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ ਅੰਮ੍ਰਿਤਸਰ 27 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਮੁੱਖ ਮੰਤਰੀ ਮਾਨ ਅਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 400 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ
- ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ - ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਇਲਾਜ ਕਰਵਾਇਆ - ਸੂਬੇ ਵਿਚ ਜਾਂਚ ਤੇ ਇਲਾਜ ਦੇ ਆਧਾਰ ਉਤੇ ਖੋਜ ਵਿਚ ਸਹਾਈ ਹੋਣਗੇ ਕਲੀਨਿਕ - ਕੇਜਰੀਵਾਲ ਵੱਲੋਂ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਪੱਖੀ ਫੈਸਲੇ ਲੈਣ ਲਈ ਮੁੱਖ ਮੰਤਰੀ ਦੀ ਸ਼ਲਾਘਾ - ਪੰਜਾਬ ਵਾਸੀਆਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਨੇ ਇਨਕਲਾਬੀ ਕਦਮ ਚੁੱਕੇ-ਕੇਜਰੀਵਾਲ - ਪੰਜ ਸਾਲਾਂ ਵਿਚ ਲੋਕਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ....
ਅੰਮ੍ਰਿਤਸਰ ਵਿੱਚ ਦੁਕਾਨਾਂ ਵਿੱਚ ਭਿਆਨਕ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ
ਅੰਮ੍ਰਿਤਸਰ, 27 ਜਨਵਰੀ : ਅੰਮ੍ਰਿਤਸਰ ਵਿੱਚ ਅੱਜ ਦੁਕਾਨਾਂ ਵਿੱਚ ਭਿਆਨਕ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਚੌਕ ਬਾਬਾ ਸਾਹਿਬ ਵਿੱਚ ਅੱਜ ਸਵੇਰੇ ਹੀ ਦੁਕਾਨਾਂ ਵਿੱਚ ਅੱਗ ਲੱਗ ਗਈ। ਅੱਗ ਨੇ ਦੁਕਾਨਾਂ ਉਪਰ ਬਣੇ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਐਨੀ ਭਿਆਨਕ ਸੀ ਕਿ ਨਾਲ ਦੀਆਂ ਲੱਗਦੀਆਂ ਇਮਾਰਤਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਇਹ ਘਟਨਾ ਲਗਭਗ ਤੜਕੇ 3 ਵਾਪਰੀ। ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਫਾਇਰ....
ਬੀਐਸਐਫ ਦੇ ਜਵਾਨਾਂ ਨੇ ਫਿਰੋਜ਼ਪੁਰ ਬਾਰਡਰ 'ਤੇ 21 ਕਰੋੜ ਰੁਪਏ ਕੀਮਤ ਦੀ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ, 27 ਜਨਵਰੀ : ਬੀਐਸਐਫ ਦੇ ਜਵਾਨਾਂ ਨੇ ਫਿਰੋਜ਼ਪੁਰ ਬਾਰਡਰ 'ਤੇ 21 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਜਵਾਨ ਗਸ਼ਤ 'ਤੇ ਸਨ। ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਪਿੰਡ ਟਿੰਡੀਵਾਲਾ ਵਿੱਚ ਸਰਹੱਦ ਨੇੜਿਓਂ ਹੈਰੋਇਨ ਦੇ ਤਿੰਨ ਪੈਕਟ ਮਿਲੇ ਹਨ। ਬੀਐਸਐਫ ਨੇ ਉਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਇਨ੍ਹਾਂ ਨੂੰ ਖੋਲ੍ਹਿਆ ਗਿਆ ਤਾਂ ਉਨ੍ਹਾਂ ਵਿਚੋਂ 3 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ....
ਅਮਰੀਕਾ ਨਿਵਾਸੀ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 18 ਜਨਵਰੀ : ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਰਸ਼ਨ ਸਿੰਘ ਧਾਲੀਵਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ....