ਮਾਝਾ

ਗੁਰੂ ਦੀ ਗੋਲਕ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਦਾ ਮਾਮਲਾ: CM ਜਨਤਕ ਮੁਆਫ਼ੀ ਮੰਗਣ ਜਾਂ ਮਾਨਹਾਨੀ ਦੇ ਮੁਕੱਦਮੇ ਲਈ ਤਿਆਰ ਰਹਿਣ- ਸ਼੍ਰੋਮਣੀ ਕਮੇਟੀ ਮੈਂਬਰ
- ਮੁੱਖ ਮੰਤਰੀ ਦੇ ਨਾਂ ਲਿਖੇ ਪੱਤਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਅੰਮ੍ਰਿਤਸਰ, 5 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਗੁਰੂ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਖਿਲਾਫ ਕੀਤੀ ਗਈ ਅਪਮਾਨਜਨਕ ਬਿਆਨਬਾਜ਼ੀ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਮ ਪੱਤਰ ਸੌਂਪ ਕੇ ਉਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਗੋਲਡਨ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੀ ਸ਼ਾਨ : ਅਮਨ ਅਰੋੜਾ
- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਵਿਕਾਸ `ਚ ਨਿਭਾਈ ਜਾ ਰਹੀ ਭੂਮਿਕਾ ਦੀ ਦੋ ਮੰਤਰੀਆਂ ਵੱਲੋਂ ਸ਼ਲਾਘਾ ਅੰਮ੍ਰਿਤਸਰ,5 ਜਨਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ .ਟੀ ਓ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਗਏ ਅੰਤਰਰਾਸ਼ਟਰੀ ਮਿਆਰ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈੰਟਰ ਦਾ ਦੌਰਾ ਕੀਤਾ ਗਿਆ ਅਤੇ ਇਸ ਸੈਟਰ ਨੂੰ ਅੰਮ੍ਰਿਤਸਰ....
ਮੰਤਰੀ ਮਾਨ ਵੱਲੋਂ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ : ਗੁਰਚਰਨ ਸਿੰਘ ਗਰੇਵਾਲ
ਅੰਮ੍ਰਿਤਸਰ, 3 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਨੇ ਉਸ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਹਮੇਸ਼ਾ ਚਾਲਾਂ ਚੱਲੀਆਂ, ਜਦਕਿ....
ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਸਮੇਂ ਵਿਚ ਕੀਤਾ ਵਾਧਾ
ਅੰਮ੍ਰਿਤਸਰ, 02 ਜਨਵਰੀ : ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2022 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ....
ਮੈਡੀਕਲ ਕਾਲਜ ਸਬੰਧੀ ਮੁੱਖ ਮੰਤਰੀ ਮਾਨ ਦੇ ਦੋਸ਼ਾਂ ਨੂੰ ਐਸਜੀਪੀਸੀ ਪ੍ਰਧਾਨ ਧਾਮੀ ਨੇ ਨਕਾਰਿਆ
ਮੁੱਖ ਮੰਤਰੀ ਵੱਲੋਂ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਧਾਮੀ ਨੇ ਸਿਰੇ ਤੋਂ ਕੀਤਾ ਖਾਰਜ ਅੰਮ੍ਰਿਤਸਰ, 2 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸੰਗਰੂਰ ਵਿਖੇ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਤਹਿਤ....
ਕਾਂਗਰਸ ਪਾਰਟੀ ਸਿੱਖ ਮਾਮਲਿਆਂ ਵਿਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਬੰਦ ਕਰੇ : ਧਾਮੀ
ਅੰਮ੍ਰਿਤਸਰ, 2 ਜਨਵਰੀ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਗੁਰਦੁਆਰਾ ਕਮੇਟੀ ਬਣਾਉਣ ਦੇ ਮਨਸੂਬਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖ ਮਾਮਲਿਆਂ ਵਿਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਕਰਦੀ ਰਹੀ ਹੈ ਅਤੇ ਹੁਣ ਵੀ ਇਸ ਦੇ ਆਗੂ ਸਿੱਖ ਸ਼ਕਤੀ ਨੂੰ ਵੰਡਣ....
ਬਾਦਲਾਂ ਤੋਂ ਸਿੱਖ-ਸੰਸਥਾਵਾਂ ਆਜ਼ਾਦ ਕਰਵਾਉਣ ਲਈ ਸਮੁੱਚਾ ਪੰਥ ਇਕੱਠਾ ਹੋਵੇ : ਚੇਅਰਮੈਨ ਭੋਮਾ
ਅੰਮ੍ਰਿਤਸਰ, 2 ਜਨਵਰੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਅਡਵਾਈਜ਼ਰੀ ਬੋਰਡ ਦੀ ਅਹਿਮ ਬੈਠਕ ਹੋਈ,ਜਿਸ ਚ ਪੰਥ,ਪੰਜਾਬ ਦੇ ਭੱਖਦੇ ਮਸਲਿਆਂ ਤੇ ਅਹਿਮ ਵਿਚਾਰਾਂ ਚਰਚਾਵਾਂ ਕੀਤੀਆਂ। ਇਸ ਮੌਕੇ ਸਿੰਘ ਸਾਹਿਬਾਨ ਪੰਜ ਪਿਆਰੇ ਭਾਈ ਮੇਜਰ ਸਿੰਘ ਨੇ ਮੂਲ ਮੰਤਰ ਦਾ ਪਾਠ ਕਰਕੇ ਮੀਟਿੰਗ ਦੀ ਆਰੰਭਤਾ ਕੀਤੀ। ਇਸ ਮੌਕੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਸਿੱਖ ਪੰਥ ਤੋਂ....
ਅਟਾਰੀ ਸਰਹੱਦ ਵਿਖੇ ਹੋਣ ਵਾਲੀ ਬੀਟਿੰਗ ਦ ਰਿਟਰੀਟ ਸਮਾਰੋਹ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਅੰਮ੍ਰਿਤਸਰ, 1 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਅੱਜ 1 ਜਨਵਰੀ ਤੋਂ ਭਾਰਤ-ਪਾਕਿ ਸਰਹੱਦ ਜੇਸੀਪੀ ਅਟਾਰੀ ਵਿਖੇ ਰੋਜ਼ਾਨਾ ਸ਼ਾਮ ਨੂੰ ਹੋਣ ਵਾਲੇ ਬੀਟਿੰਗ ਦ ਰਿਟਰੀਟ ਸਮਾਰੋਹ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।ਪਹਿਲੀ ਕਤਾਰ 'ਚ ਬੈਠ ਕੇ ਇਸ ਇਤਿਹਾਸਕ ਸਮਾਰੋਹ ਨੂੰ ਦੇਖਣ ਲਈ ਸੈਲਾਨੀਆਂ ਨੂੰ ਹੁਣ ਬੀ.ਐੱਸ.ਐੱਫ ਹੈੱਡਕੁਆਰਟਰ 'ਤੇ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਬੀਐਸਐਫ ਦੁਆਰਾ 4 ਦਸੰਬਰ, 2022 ਨੂੰ ਸ਼ੁਰੂ ਕੀਤੀ ਗਈ ਔਨਲਾਈਨ ਸਾਈਟ https://attari.bsf.gov.in/ 'ਤੇ ਕਲਿੱਕ....
ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
ਗੁਰਦਾਸਪੁਰ,01 ਜਨਵਰੀ : ਗੁਰਦਾਸਪੁਰ ਦੇ ਪਿੰਡ ਅਗਵਾਨ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਬੇਅੰਤ ਸਿੰਘ. ਸ਼ਹੀਦ ਭਾਈ ਕੇਹਰ ਸਿੰਘ ਅਤੇ ਬੀਬੀ ਸੁਰਿੰਦਰ ਕੌਰ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਵੱਲੋਂ ਇਸ ਮੌਕੇ ਦਿੱਤੇ ਸਤਿਕਾਰ ਲਈ ਮੈਂ ਹਮੇਸ਼ਾਂ ਰਿਣੀ ਰਹਾਂਗਾ। ਭਾਈ ਸਾਹਿਬ ਦੇ ਸਤਿਕਾਰਯੋਗ ਮਾਤਾ ਪਿਆਰ....
ਅੰਮ੍ਰਿਤਸਰ 'ਚ ਹੋਏ ਸੜਕ ਹਾਦਸੇ ਵਿੱਚ 4 ਦੀ ਮੌਤ, 6 ਜ਼ਖ਼ਮੀ
ਅੰਮ੍ਰਿਤਸਰ, 1 ਜਨਵਰੀ : ਘਰਿੰਡਾ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੰਡੀ ਤੋਂ ਪਰਤ ਰਹੇ 4 ਮਜਦੂਰਾ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਛੇ ਜ਼ਖ਼ਮੀਆਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਾਰ ਚਾਲਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਪੱਲੇਦਾਰ ਮੰਡੀ 'ਚ ਆਪਣਾ ਕੰਮ ਨਿਪਟਾ ਕੇ ਥ੍ਰੀ-ਵ੍ਹੀਲਰ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਰਸਤੇ....
ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ
ਅੰਮ੍ਰਿਤਸਰ, 31 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸੇਵਾ ਮੁਕਤ ਹੋਏ ਕਰਮਚਾਰੀਆਂ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਪਰਮਜੀਤ ਸਿੰਘ ਹਰਿਆਣਾ, ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਬਲਜੀਤ ਸਿੰਘ ਬੁੱਟਰ, ਸ. ਸਤਨਾਮ ਸਿੰਘ ਰੀਕਾਰਡ ਕੀਪਰ ਤੇ ਸੇਵਾਦਾਰ ਸ. ਮੋਹਨ ਸਿੰਘ ਸ਼ਾਮਲ ਹਨ। ਇਨ੍ਹਾਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਭਜਨ ਸਿੰਘ....
ਰਾਹੁਲ ਗਾਂਧੀ, ਜੋ ਭਾਰਤ ਜੋੜੋ ਯਾਤਰਾ ਕਰ ਰਹੇ ਹਨ, ਉਸ ਨਾਲ ਪੰਜਾਬ ਕਾਂਗਰਸ ਹੀ ਜੁੜ ਜਾਵੇ, ਬਹੁਤ ਹੈ : ਧਾਲੀਵਾਲ
ਅੰਮ੍ਰਿਤਸਰ 31 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਗਰਾਫ਼ ਲਗਾਤਾਰ ਘੱਟਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਜੋ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਭਾਰਤੀ ਜੋੜੇ ਯਾਤਰਾ ਕਰ ਰਹੇ ਹਨ, ਉਸ ਨਾਲ ਪੰਜਾਬ ਕਾਂਗਰਸ ਜੁੜ ਜਾਵੇ, ਇਨ੍ਹਾਂ ਹੀ ਬਹੁਤ ਹੈ| ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਇੱਕ ਦੂਜੇ ਨਾਲ ਦੂਸ਼ਣਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ|....
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਨਵੇਂ ਸਾਲ ਤੇ ਸਭ ਨੂੰ ਵਧਾਈ ਦਿਤੀ
ਅੰਮ੍ਰਿਤਸਰ, 31 ਦਸੰਬਰ : ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਨੇ ਦੁਨਿਆਵੀ ਚਲੰਤ ਮਾਮਲਿਆਂ ਨਾਲ ਸਬੰਧਤ ਕੈਲੰਡਰ ਅਨੁਸਾਰ ਸਾਲ 2022 ਦੀ ਸੰਪੂਰਨਤਾ ਦੀ ਸੰਧਿਆਂ ਤੇ ਸਮੱਚੀ ਲੋਕਾਈ ਨੂੰ ਨਵੇਂ ਸਾਲ 2023 ਦੀ ਆਮਦ ਤੇ ਵਧਾਈ ਦੇਂਦਿਆਂ ਅਕਾਲ ਪੁਰਖ ਦੇ ਚਰਨਾਂ ‘ਚ ਅਰਜੋਈ ਬੇਨਤੀ ਕੀਤੀ ਹੈ ਕਿ ਇਹ ਸਾਲ ਸਭ ਲਈ ਖੁਸ਼ਹਾਲੀ, ਤਰੱਕੀ, ਸੁਖਸਾਂਤੀ ਤੇ ਚੜਦੀਕਲਾ ਵਾਲਾ ਹੋਵੇ। ੳਨ੍ਹਾਂ ਸਭਨਾਂ ਦੇ ਸੁਖੀ ਜੀਵਨ ਤੇ ਦੇਹ ਅਰੋਗਤਾ ਦੀ ਕਾਮਨਾ ਕੀਤੀ ਹੈ। ਉਨ੍ਹਾਂ ਇਹ ਵੀ ਬੇਨਤੀ....
ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟਰੈਕ ਅਦਾਲਤਾਂ ਬਣਨਗੀਆਂ: ਕੁਲਦੀਪ ਧਾਲੀਵਾਲ
- ਕੈਬਨਿਟ ਮੰਤਰੀ ਨੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨਤਾਰਨ ਜ਼ਿਲਿ੍ਹਆਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ, ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼ - ਪ੍ਰਵਾਸੀ ਪੰਜਾਬੀਆਂ ਲਈ ਵੱਟਸਐਪ ਨੰਬਰ ਜਾਰੀ ਅੰਮ੍ਰਿਤਸਰ, 30 ਦਸੰਬਰ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ....
ਪੰਜਾਬ ਦੀਆਂ 117 ਵਿਧਾਨ ਸਭਾ ਅਤੇ 13 ਲੋਕ ਸਭਾ ਸੀਟਾਂ ਤੇ ਚੋਣ ਲੜੇਗੀ ਭਾਜਪਾ : ਪ੍ਰਧਾਨ ਅਸ਼ਵਨੀ ਸ਼ਰਮਾਂ
ਅੰਮ੍ਰਿਤਸਰ 29 ਦਸੰਬਰ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਵੱਲੋਂ ਨਵੇਂ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ|ਜਿਸਦੇ ਚੱਲਦੇ ਅੰਮ੍ਰਿਤਸਰ ਵਿੱਚ ਭਾਜਪਾ ਵੱਲੋਂ ਹਰਵਿੰਦਰ ਸਿੰਘ ਸੰਧੂ ਨੂੰ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਹਰਵਿੰਦਰ ਸਿੰਘ ਸੰਧੂ ਦੀ ਅੱਜ ਤਾਜਪੋਸ਼ੀ ‘ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਹੁੰਚੇ| ਉਨ੍ਹਾਂ ਨੇ ਹਰਵਿੰਦਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਦੀ ਤਾਜਪੋਸ਼ੀ ਕੀਤੀ| ਇਸ....