ਮਾਝਾ

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ 29 ਦਸੰਬਰ 2022 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ....
9 ਮਹੀਨਿਆਂ ’ਚ ਸੂਬੇ ’ਚ ਹੋਇਆ 30 ਹਜ਼ਾਰ ਕਰੋੜ ਦਾ ਨਿਵੇਸ਼, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ : ਚੇਅਰਮੈਨ ਬਹਿਲ
ਗੁਰਦਾਸਪੁਰ, 28 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਟਾਟਾ ਸਟੀਲ, ਵਰਬੀਓ, ਫਰੇਡਨਬਰਗ, ਸਨਾਥਨ ਟੈਕਸਟਾਈਲ ਵਰਗੇ ਵੱਡੇ ਉਦਯੋਗ....
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 28 ਦਸੰਬਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ....
ਬਟਾਲਾ ਵਿੱਚ ਤੀਸਰਾ ਕਰਨਲ ਡਾ. ਗੁਰਦਰਸ਼ਨਪਾਲ ਸਿੰਘ ਵੜੈਚ ਯਾਦਗਾਰੀ ਅਧਿਆਪਕ ਸਨਮਾਨ ਸਮਾਰੋਹ
ਬਟਾਲਾ, 27 ਦਸੰਬਰ : ਸਿਟੀਜ਼ਨ ਸੋਸ਼ਲ ਵੈੱਲਫੇਅਰ ਫੋਰਮ (ਰਜਿ), ਬਟਾਲਾ ਵੱਲੋਂ ਤੀਸਰਾ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਯਾਦਗਾਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਲੈਫਟੀਨੈਂਟ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਅਧਿਆਪਕ ਵਰਗ ਲਈ ਇਕ ਰਾਹ-ਦਸੇਰਾ ਸਨ। ਉਹਨਾਂ ਦੇ ਜੀਵਨ ਉਦੇਸ਼ "ਵਿਦਿਆ ਨਾਲ ਪਿਆਰ" ਸੀ। ਉਹਨਾਂ ਨੇ 1953 ਵਿੱਚ ਭਾਰਤੀ ਫੌਜ ਵਿੱਚ ਕਮਿਸ਼ਨ ਲਿਆ। ਫੌਜ ਵਿੱਚ ਆਪਣੀ ਸੇਵਾ ਦੌਰਾਨ ਉਹਨਾਂ ਆਪਣੀ ਪੜ੍ਹਾਈ ਜਾਰੀ ਰੱਖੀ ਅਤੇ ਉਹਨਾਂ ਐੱਮ.ਏ ਪੁਲੀਟੀਕਲ ਸਾਇੰਸ ਅਤੇ ਐੱਮ.ਏ ਇਕਨਾਮਿਕਸ ਦੀਆਂ....
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 27 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ....
ਫਿਲੀਪੀਨਜ਼ ਤੋਂ ਚਲਾਏ ਜਾ ਰਹੇ ਲਖਬੀਰ ਲੰਡਾ ਦੇ ਸਬ-ਮੌਡਿਊਲ ਦਾ ਪਰਦਾਫਾਸ਼, ਆਰ.ਪੀ.ਜੀ., ਰਾਕੇਟ ਲਾਂਚਰ ਸਮੇਤ ਤਿੰਨ ਸੰਚਾਲਕ ਗ੍ਰਿਫ਼ਤਾਰ
- ਲੋਡਿਡ ਆਰ.ਪੀ.ਜੀ. ਦੀ ਬਰਾਮਦਗੀ ਨਾਲ, ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ: ਡੀ.ਜੀ.ਪੀ. ਗੌਰਵ ਯਾਦਵ - ਤਿੰਨੋ ਦੋਸ਼ੀ ਫਿਲੀਪੀਨਜ਼ ਅਧਾਰਿਤ ਯਾਦਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਐਸ.ਐਸ.ਪੀ. ਚੌਹਾਨ ਤਰਨਤਾਰਨ, 27 ਦਸੰਬਰ : ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ....
ਸ਼ਹੀਦ ਓਮਕਾਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ, ਬਜ਼ੁਰਗ ਮਾਪਿਆਂ ਨੇ ਪੁੱਤਰ ਨੂੰ ਦਿੱਤੀ ਸਲਾਮੀ
ਪਾਠਾਨਕੋਟ, 25 ਦਸੰਬਰ : ਉੱਤਰੀ ਸਿੱਕਮ ਵਿੱਚ ਵਾਪਰੇ ਹਾਦਸੇ ਦੌਰਾਨ ਜਿੱਥੇ 16 ਜਵਾਨ ਸ਼ਹੀਦ ਹੋ ਗਏ, ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਨਾਜੋਵਾਲ ਦੇ ਵਸਨੀਕ ਓਮਕਾਰ ਸਿੰਘ ਨੇ ਵੀ ਸ਼ਹਾਦਤ ਦਾ ਜਾਮ ਪੀਤਾ, ਜਿਸ ਦੀ ਮ੍ਰਿਤਕ ਦੇਹ ਅੱਜ ਸਵੇਰੇ ਪਿੰਡ ਪੁੱਜੀ ਤਾਂ ਹਰ ਅੱਖ ਨਮ ਹੋ ਗਈ। ਓਮਕਾਰ ਸਿੰਘ ਜੋ ਕਿ ਤੋਪਖਾਨਾ ਰੈਜੀਮੈਂਟ ਵਿੱਚ ਬਤੌਰ ਨਾਇਕ ਸੂਬੇਦਾਰ ਤਾਇਨਾਤ ਸਨ, ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਚਾਰ ਸਾਲਾ ਪੁੱਤਰ ਨੇ ਅਗਨੀ ਦਿੱਤੀ ਅਤੇ ਸ਼ਹੀਦ ਦੇ ਬਜ਼ੁਰਗ ਮਾਪਿਆਂ ਨੇ ਆਪਣੇ....
"ਮੈਨੂੰ ਗੰਭੀਰ ਸ਼ੱਕ ਹੈ ਕਿ ਦਿੱਲੀ ਵਿੱਚ ਬੈਠੀ 'ਆਪ' ਦੀ ਸੀਨੀਅਰ ਲੀਡਰਸ਼ਿਪ ਦੀ ਪੰਜਾਬ ਦੇ ਮੁਨਾਫ਼ੇ ਵਾਲੇ ਕਾਰੋਬਾਰਾਂ 'ਤੇ ਨਜ਼ਰ ਹੈ : ਬਾਜਵਾ
ਗੁਰਦਾਸਪੁਰ, 25 ਦਸੰਬਰ : ਦਿੱਲੀ ਦੇ ਸੇਵਾਮੁਕਤ ਨੌਕਰਸ਼ਾਹਾਂ ਦੀ ਪੰਜਾਬ ਦੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਦੇ ਚੇਅਰਮੈਨ ਅਤੇ ਮੈਂਬਰ ਵਜੋਂ ਨਿਯੁਕਤੀ ਦੀ ਸਖ਼ਤ ਨਿਖੇਧੀ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਨਿਯੁਕਤੀਆਂ ਪਿੱਛੇ ਆਮ ਆਦਮੀ ਪਾਰਟੀ ਦੀ ਨੀਅਤ 'ਤੇ ਸ਼ੱਕ ਹੈ। ਬਾਜਵਾ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਵਧੀਕ ਮੁੱਖ ਸਕੱਤਰ ਸਤਿਆ ਗੋਪਾਲ, ਜਿਨ੍ਹਾਂ ਨੂੰ ਪੰਜਾਬ ਰੇਰਾ ਦਾ ਚੇਅਰਮੈਨ....
ਬਾਲ ਦਿਵਸ ਨਹੀਂ, ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ ਸਿੱਖ ਜਗਤ : ਪ੍ਰਧਾਨ ਧਾਮੀ
ਅੰਮ੍ਰਿਤਸਰ, 25 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ....
ਭਾਈ ਗਰੇਵਾਲ ਨੇ ਕਮਿਸ਼ਨਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਆਉਣ ਵਾਲੀ ਸੰਗਤ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 24 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਜਸਕਰਨ ਸਿੰਘ ਨਾਲ ਮੁਲਾਕਾਤ ਕਰਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਟ੍ਰੈਫਿਕ ਵਿਵਸਥਾ ਠੀਕ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜੇ ਹਟਾਉਣ ਅਤੇ ਆਟੋ/ਈ-ਰਿਕਸ਼ਿਆਂ ਨੂੰ ਨਿਜਮਤ ਕਰਨ ਦੀ ਅਪੀਲ ਕੀਤੀ। ਭਾਈ ਗਰੇਵਾਲ ਨੇ ਕਮਿਸ਼ਨਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਆਉਣ ਵਾਲੀ....
ਜੀ-20 ਸੰਮੇਲਨ ’ਚ ਸ਼ਾਮਿਲ ਹੋਣ ਵਾਲੇ ਨੇਤਾਵਾਂ/ਅਧਿਕਾਰੀਆਂ ਦੀ ਮਹਿਮਾਨ ਨਿਵਾਜੀ ’ਚ ਕੋਈ ਕਮੀਂ ਨਾ ਆਵੇ : ਨਿੱਝਰ
ਅੰਮ੍ਰਿਤਸਰ, 23 ਦਸੰਬਰ : ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਰਚ 2023 ਵਿੱਚ ਹੋਣ ਵਾਲੇ ਜੀ-20 ਸੰਮੇਲਨ ਜੋ ਕਿ ਅੰਮ੍ਰਿਤਸਰ ਵਿੱਚ ਕਰਵਾਇਆ ਜਾਣਾ ਹੈ ਦੀ ਮਹਿਮਾਨ ਨਿਵਾਜੀ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਸ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਪੁਲਿਸ ਜਸਕਰਨ ਸਿੰਘ, ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ....
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 23 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਵੱਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਢਾਡੀ ਵਾਰਾਂ....
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਮੂਲਮੰਤਰ ਦਾ ਜਾਪ ਕਰਨ ਸੰਗਤਾਂ ਨੂੰ ਕੀਤੀ ਅਪੀਲ
ਅੰਮ੍ਰਿਤਸਰ, 23 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਨ ਦੀ ਸੰਗਤ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਦਸਵੇਂ....
ਪਾਕਿਸਤਾਨ ਵੱਲੋਂ ਭਾਰਤੀ ਖੇਤਰ 'ਚ ਫਿਰ ਆਇਆ ਡਰੋਨ, ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਸੁੑਟਿਆ
ਤਰਨਤਾਰਨ, 22 ਦਸੰਬਰ : ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਆਏ ਦਿਨ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਬੀਤੀ ਦੇਰ ਰਾਤ ਭਾਰਤੀ ਖੇਤਰ ਖੇਮਕਰਨ ਸੈਕਟਰ ਵਿਚ ਤਨਾਤ ਬੀਐਸਐਫ ਦੇ 101 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਹਰਭਜਨ ਸਿੰਘ ਤੇ ਪਾਕਿਸਤਾਨ ਵਾਲੇ ਪਾਸਿਉਂ ਆਉਂਦੇ ਹੋਏ ਡਰੋਨ ਦੀ ਹਲਚਲ ਵੇਖੀ। ਜਿਸ ਤੋ ਬਾਅਦ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ ਕੀਤੀ ਅਤੇ ਭਾਰਤੀ ਖੇਤਾਂ ਵਿੱਚ ਸੁੱਟ ਦਿੱਤਾ। ਇਸ ਮਗਰੋਂ ਇਲਾਕੇ ਵਿਚ ਸਰਚ....
ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਬੈਨ ਸਾਮਾਨ ਦੀ ਖੇਪ ਕੀਤੀ ਬਰਾਮਦ
ਅੰਮ੍ਰਿਤਸਰ, 22 ਦਸੰਬਰ : ਪੰਜਾਬ ਦੀਆਂ ਜੇਲ੍ਹਾਂ ਵਿੱਚ ਧੁੰਦ ਦੇ ਚਲਦਿਆਂ ਤਸਕਰੀ ਨੂੰ ਰੋਕਣ ਲਈ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਬੈਨ ਸਾਮਾਨ ਦੀ ਖੇਪ ਬਰਾਮਦ ਕੀਤੀ ਹੈ, ਜਿਨ੍ਹਾਂ ਨੂੰ ਬਾਹਰ ਤੋਂ ਅੰਦਰ ਸੁੱਟਿਆ ਗਿਆ ਸੀ। ਸਾਮਾਨ ਨੂੰ ਜ਼ਬਤ ਕਰ ਕੇ ਕਾਰਵਾਈ ਦੇ ਲਈ ਪੁਲਿਸ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਧੁੰਦ ਦੇ ਚੱਲਦਿਆਂ ਜੇਲ੍ਹ ਦੇ ਅੰਦਰ ਤਸਕਰੀ ਦੇ ਮਾਮਲੇ ਵਧਣੇ ਸ਼ੁਰੂ ਹੋ....