ਅੰਮ੍ਰਿਤਸਰ, 22 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ ਉੱਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਇਕ ਸਿੱਖ ਨੌਜੁਆਨ ’ਤੇ ਕੇਸ ਪਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਪੁਲਿਸ ਵੱਲੋਂ ਕੀਤੀ ਗਈ ਇਹ ਕਾਰਵਾਈ ਘਟਗਿਣਤੀ ਸਿੱਖਾਂ ਨਾਲ ਵੱਡੀ ਬੇਇਨਸਾਫੀ ਤੇ ਧੱਕਾ ਹੈ, ਜਿਸ ਨਾਲ ਸਿੱਖ....
ਮਾਝਾ
ਅੰਮ੍ਰਿਤਸਰ, 21 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ ਅਤੇ ਇਸ ਦਾ ਵਿਰੋਧ ਜਾਰੀ ਰੱਖੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਵਿਰੋਧੀ ਵਿਚਾਰਧਾਰਾ ਵਾਲੀਆਂ ਸ਼ਕਤੀਆਂ ਅਤੇ....
ਅੰਮ੍ਰਿਤਸਰ, 19 ਦਸੰਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਐਸਬੀਆਈ ਦੇ ਚੇਅਰਮੈਨ ਸ੍ਰੀ ਦਨੇਸ਼ ਖਾਰਾ ਅਤੇ ਹੋਰ ਅਧਿਕਾਰੀਆਂ ਨੇ ਇਸ ਐਂਬੂਲੈਂਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਨੂੰ ਸੌਂਪੀਆਂ। ਇਸ ਦੌਰਾਨ ਬੈਂਕ ਅਧਿਕਾਰੀਆਂ....
ਗੁਰਦਾਸਪੁਰ : ਡੇਰਾ ਬਿਆਸ ਤੋਂ ਜੰਮੂ ਜਾ ਰਹੀ ਬੱਸ ਹਾਦਸਾਗ੍ਰਸਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਬਾਈਕ ਸਵਾਰ ਨੂੰ ਬਚਾਉਂਦਿਆਂ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿਚ ਮੋਟਰਸਾਈਕਲ ਸਵਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਜਦੋਂ ਕਿ ਕੁਝ ਸਵਾਰੀਆਂ ਦੇ ਵੀ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਪਿੰਡ ਤਿੱਬੜ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਹ ਵੀ ਖਬਰ ਹੈ ਕਿ ਹਾਦਸਾ ਗੁਰਦਾਸਪੁਰ-ਕਾਹਨੂੰਵਾਨ ਰੋਡ ‘ਤੇ ਹੋਇਆ ਹੈ। ਹਾਦਸੇ ਦੇ ਬਾਅਦ ਮੌਕੇ ‘ਤੇ ਲੋਕਾਂ....
ਸ਼੍ਰੀ ਅੰਮ੍ਰਿਤਸਰ ਸਾਹਿਬ : ਸਿੱਖ ਨੌਜਵਾਨੀ ਅੰਦਰ ਦਸਤਾਰ ਦੀ ਮਹਾਨਤਾ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਮੌਕੇ 1300 ਬੱਚਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਮੂਹਿਕ ਰੂਪ ਵਿਚ ਦਸਤਾਰਾਂ ਸਜਾ ਕੇ ਸਿੱਖੀ ਗੌਰਵ ਦਾ ਪ੍ਰਗਟਾਵਾ ਕੀਤਾ। ਸਮਾਗਮ ਦੀ ਅਰੰਭਤਾ ਮੌਕੇ ਸ੍ਰੀ ਅਕਾਲ....
ਅੰਮ੍ਰਿਤਸਰ : ਪੀਆਰਟੀਸੀ ਅਤੇ ਪਨਬੱਸ ਠੇਕਾ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ’ਤੇ ਤੰਜ਼ ਕਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਦੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਸੂਬੇ 'ਚ ਆਪ ਸਰਕਾਰ ਬਣਿਆ ਤਕਰੀਬਨ 8-9 ਮਹੀਨਿਆਂ ਬਾਅਦ ਵੀ ਵਾਅਦਾ ਪੂਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਟਰਾਂਸਪੋਰਟ ਮੰਤਰੀ ਪਹਿਲਾਂ ਧਰਨੇ ਵਿੱਚ ਸ਼ਾਮਲ ਹੁੰਦੇ ਰਹੇ ਹਨ ਅਤੇ....
ਗੁਰਦਾਸਪੁਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਰਦਾਸਪੁਰ ਦੇ ਕਨਵੀਨਰ ਲਵਪ੍ਰੀਤ ਸਿੰਘ ਰੋੜਾਂਵਾਲੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰੰਗੀਲਪੁਰ ਅਤੇ ਸੂਬਾ ਕੋ-ਕਨਵੀਨਰ ਲਖਵਿੰਦਰ ਸਿੰਘ ਭੌਰ ਦੀ ਅਗਵਾਈ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਵਿਸਥਾਰਿਤ ਨੋਟੀਫਿਕੇਸ਼ਨ ਜ਼ਾਰੀ ਕਰਨ ਲਈ ਮੰਗ ਪੱਤਰ ਦਿੱਤਾ ਗਿਆ। ਆਗੂਆਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਨੋਟੀਫਿਕੇਸ਼ਨ ਸਿਰਫ ਇੱਕ ਹੀ ਪੇਜ਼ ਦਾ ਜ਼ਾਰੀ ਕੀਤਾ ਗਿਆ ਹੈ ਜਦ ਕਿ ਨੋਟੀਫਿਕੇਸ਼ਨ ਵਿਸਥਾਰਿਤ ਰੂਪ ਵਿੱਚ ਜ਼ਾਰੀ ਨਹੀਂ....
ਗੁਰਦਾਸਪੁਰ : ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਜੌਨ ਬਾਰਲਾ ਵੱਲੋਂ ਅੱਜ ਗੁਰਦਾਸਪੁਰ ਜ਼ਿਲੇ ਦਾ ਦੌਰਾ ਕੀਤਾ ਗਿਆ। ਕੇਂਦਰੀ ਰਾਜ ਮੰਤਰੀ ਸ੍ਰੀ ਬਾਰਲਾ ਨੇ ਸਭ ਤੋਂ ਪਹਿਲਾਂ ਕਾਦੀਆਂ ਵਿਖੇ ਘੱਟ ਗਿਣਤੀ ਸਮੁਦਾਇ ਨਾਲ ਸਬੰਧਤ ਅਹਿਮਦੀਆ ਜਮਾਤ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਉਪਰੰਤ ਉਹ ਕਾਹਨੂੰਵਾਨ ਵਿਖੇ ਸੇਂਟ ਜੌਸਫ ਕੈਥੋਲਿਕ ਚਰਚ ਵਿਖੇ ਕਰਵਾਏ ਗਏ ਕਿ੍ਰਸਮਿਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਈਸਾਈ ਭਾਈਚਾਰੇ ਨੂੰ ਕਿ੍ਰਸਮਿਸ ਦੀ....
ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਦੱਖਣੀ ਹਲਕੇ ਦੇ ਵਾਰਡ ਨੰ: 33, 34 ਅਤੇ 39 ਅਧੀਨ ਪੈਂਦੇ ਇਲਾਕੇ ਦਬੁਰਜੀ, ਬਾਜੀਗਰ ਬਸਤੀ ਅਤੇ ਅਰਜਨ ਨਗਰ ਵਿੱਖੇ ਐਸ.ਸੀ. ਭਾਈਚਾਰੇ ਦੇ ਲੋਕਾਂ ਦੇ ਘਰ ਵਿਖੇ ਸੋਲਰ ਸਿਸਟਮ....
ਗੁਰਦਾਸਪੁਰ : ਅੱਜ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਿਰਕਤ ਕੀਤੀ ਗਈ। ਗੋਲਡਨ ਜੁਬਲੀ ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਸ. ਕੁਲਤਾਰ ਸਿੰਘ ਸੰਧਵਾਂ, ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦਾ ਇਸ ਸਰਹੱਦੀ ਜ਼ਿਲ੍ਹੇ ਵਿੱਚ ਸਿੱਖਿਆ ਦੇ ਪਸਾਰ ਵਿੱਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, ਜਿਸ ਮਗਰੋਂ ਇਹ ਇਕੱਤਰਤਾ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ....
ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸੰਘਰਸ਼ ਕਮੇਟੀਆਂ ਦੇ ਕਿਸਾਨ ਅੱਜ ਤੋਂ ਪੰਜਾਬ ਨੂੰ ਟੋਲ ਮੁਕਤ ਕਰਨਗੇ। ਕਿਸਾਨਾਂ ਦਾ ਇਹ ਰੋਸ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਾਰਨ ਕੀਤਾ ਜਾ ਰਿਹਾ ਹੈ । ਕਿਸਾਨਾਂ ਨੇ ਪੰਜਾਬ ਦੇ ਸਾਰੇ ਮੁੱਖ ਟੋਲ ਪਲਾਜ਼ੇ 15 ਦਸੰਬਰ ਤੋਂ 15 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਵੱਲੋਂ ਵੀਰਵਾਰ ਸਵੇਰੇ 11 ਵਜੇ ਤੋਂ 2 ਵਜੇ ਤੱਕ ਸਾਰੇ ਵੱਡੇ....
ਸ੍ਰੀ ਅੰਮ੍ਰਿਤਸਰ ਸਾਹਿਬ : ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿੱਚ ਸਿੱਖਾਂ ਨੂੰ ਵੱਖੀ ਕੌਮ ਦਾ ਦਰਜਾ ਦੇਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ ਕੌਮ ਲਈ ਖੁਸ਼ੀ ਦੀ ਗੱਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਨਾਲ ਪਾਕਿਸਤਾਨ ਵੱਸਦੇ ਸਿੱਖਾਂ ਦੇ ਮੁੱਢਲੇ ਅਧਿਕਾਰਾਂ....
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਆਪਣਾ 102ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਅਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਅਕਾਲੀ ਦਲ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਇਸ ਦੇ ਨਾਲ ਹੀ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ....