ਅੰਮ੍ਰਿਤਸਰ : ਸਿੱਖ ਕੌਮ ਦੇ ਕਰੀਬ ਤਿੰਨ ਤਿੰਨ ਸਦੀਆਂ ਦੇ ਇਤਿਹਾਸ ਦੌਰਾਨ ਕੌਮ ਨੇ ਵੱਡੀਆਂ ਸ਼ਹਾਦਤਾਂ, ਜ਼ੁਲਮ ਦੇ ਖਿਲਾਫ਼ ਡਟਣਾਂ, ਗੁਰੂ ਸਿਧਾਂਤ ਦੇ ਪ੍ਰਚਾਰ ਪਸਾਰ ਨੂੰ ਦੁਨੀਆਂ ਤੱਕ ਲੈ ਕੇ ਜਾਣਾ, ਮਾਨਵਤਾ ਦੇ ਭਲੇ ਲਈ ਡਟ ਕੇ ਪਹਿਰਾ ਦੇਣਾ, ਮਨੁੱਖੀ ਹੱਕਾਂ ਲਈ ਸੰਘਰਸ਼ ਕਰਨ ਵਰਗੀਆਂ ਅਜਿਹੀਆਂ ਜਿੰਮੇਵਾਰੀਆਂ ਨਿਭਾਉਣ ਦਾ ਇਤਿਹਾਸ ਸੁਨਹਿਰੀ ਅੱਖਰਾਂ `ਚ ਉਕਰਿਆ ਮਿਲਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ....
ਮਾਝਾ
ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਦੀ ਜਗ੍ਹਾ ਸਾਹਿਬਜ਼ਾਦੇ ਸ਼ਹੀਦੀ ਦਿਵਸ ਐਲਾਨਿਆ ਜਾਵੇ : ਪ੍ਰਧਾਨ ਧਾਮੀ
ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਦੀ ਥਾਂ ‘ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਸਾਹਿਬਜ਼ਾਦਾ ਦੇ ਸ਼ਹਾਦਤ ਦਿਵਸ ਵੱਲੋਂ ਬਾਲ ਦਿਵਸ ਐਲਾਨਿਆ ਗਿਆ ਹੈ....
ਤਖ਼ਤ ਸ੍ਰੀ ਪਟਨਾ ਸਾਹਿਬ ਵਿਵਾਦ ’ਤੇ ਤਖ਼ਤ ਸਾਹਿਬ ਦੇ ਸਮੂਹ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਤਲਬ
ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਵਿਵਾਦ ’ਤੇ ਤਖ਼ਤ ਸਾਹਿਬ ਦੇ ਸਮੂਹ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ। ਇਸ ਦੌਰਾਨ ਬੋਰਡ ਦੇ 10 ਵਿਚੋਂ 7 ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੱਖ-ਵੱਖ ਸਜ਼ਾਵਾਂ ਦਿੱਤੀਆਂ ਹਨ। ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ। ਇਸ ਤੋਂ ਇਲਾਵਾ ਮਹਿੰਦਰ ਸਿੰਘ, ਰਾਜਾ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਵੀ ਧਾਰਮਿਕ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰ ਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਗੁਰੂ ਨਗਰੀ ਪ੍ਰਤੀ ਪੱਖਪਾਤੀ ਰਵੱਈਆ ਹੈ, ਜਿਸ ਕਾਰਨ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ....
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜਗਮੀਤ ਸਿੰਘ ਬਰਾੜ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਥਕ ਏਕਤਾ ਦੇ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ। ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਕੰਮ ਕਰਾਂਗਾ ਅਤੇ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ। ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕਰਨ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ....
ਗੁਰਦਾਸਪੁਰ : ਵਿਜੀਲੈਂਸ ਵੱਲੋਂ ਜਾਅਲੀ ਬਿੱਲ ਲਗਾ ਕੇ ਸਰਕਾਰੀ ਫੰਡ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਪ੍ਰਿੰਸੀਪਲ ਰਕੇਸ ਗੁਪਤਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਭਾਗੀ ਨਿਯਮਾਂ ਅਨੁਸਾਰ ਗੁਪਤਾ ਦੀ ਸਸਪੈਨਸ਼ਨ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ 24 ਘੰਟੇ ਬਾਅਦ ਵੀ ਆਟੋਮੈਟਿਕ ਹੋ ਗਈ ਸੀ ਪਰ ਇਸ ਦੇ ਵਿਭਾਗੀ ਤੌਰ ਤੇ ਹੁਕਮ ਲਗਭਗ ਇੱਕ ਮਹੀਨੇ ਬਾਅਦ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੀ ਸਿਖਿਆ ਵਿਭਾਗ ਦੀ ਪ੍ਰਮੁੱਖ....
ਅੰਮ੍ਰਿਤਸਰ : ਅਟਾਰੀ ਦੇ ਪਿੰਡ ਰੋਡਾਂਵਲੀ ਵਿੱਚ ਬੀਐਸਐਫ ਨੂੰ ਪਾਕਿਸਤਾਨੀ ਡਰੋਨ ਦੀ ਹੱਲਚਲ ਮਹਿਸੂਸ ਕੀਤੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਫਾਇਰਿੰਗ ਕਰਕੇ ਡਰੋਨ ਨੂੰ ਹੇਠਾ ਸੁੱਟ ਲਿਆ। ਬੀਐਸਐਫ ਨੇ ਇਸ ਮੌਕੇ 7 ਰਾਉਂਡ ਫਾਇਰ ਕੀਤੇ।ਬੀਐਸਐਫ ਨੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਅਤੇ ਇਕ ਪੈਕੇਟ ਬਰਾਮਦ ਕੀਤਾ। ਡਰੋਨ ਦੇ ਨਾਲ ਬੰਨ੍ਹੇ ਪੈਕੇਟ ਵਿਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ....
ਅੰਮ੍ਰਿਤਸਰ ਸਾਹਿਬ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਵਿਚ ਨਹੀਂ ਆ ਰਹੀਆਂ। ਪਿੰਡ ਮਨਸੂਰਪੁਰ ਤਹਿ. ਫਿਲੌਰ ਜ਼ਿਲ੍ਹਾ ਜਲੰਧਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਦੀ ਹੋਈ ਘਟਨਾ ਨਾਲ ਹਰ ਸਿੱਖ ਦਾ ਹਿਰਦਾ ਤੜਫ ਉਠਿਆ ਹੈ। ਸਿੰਘ ਸਾਹਿਬ ਵੱਲੋਂ ਪਹਿਲਾਂ ਵੀ ਕਈ ਵਾਰ ਕਿਹਾ ਗਿਆ ਹੈ ਕਿ....
ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਅੱਜ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ....
ਚੰਡੀਗੜ੍ਹ / ਵਲਟੋਹਾ : ਤਰਨਤਾਰਨ ਦੇ ਵਲਟੋਹਾ ਇਲਾਕੇ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ 3 ਕਿਲੋ ਹੈਰੋਇਨ ਸਮੇਤ ਇੱਕ ਡਰੋਨ ਬਰਾਮਦ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਕਿਸੇ ਵੀ ਗਤੀਵਿਧੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ ਬੀਤੀ 28 ਨਵੰਬਰ ਦੀ ਰਾਤ ਵੀ....
ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਇਸਦੇ ਨਾਲ ਹੀ ਅੰਮ੍ਰਿਤਸਰ ਵਿਚ ਹੋ ਰਹੇ ਬੀਐਸਐਫ ਦੇ ਸਥਾਪਨਾ ਦਿਵਸ ਮੌਕੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵੀ ਸ਼ਿਰਕਤ ਕਰਨਗੇ। ਇਸਤੋਂ ਪਹਿਲਾਂ ਮਨੋਹਰ ਲਾਲ ਖੱਟਰ ਨੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਐੱਸਵਾਈਐੱਲ ਦੇ ਮੁੱਦੇ ‘ਤੇ ਜੇਕਰ ਹਰਿਆਣਾ ਅਤੇ ਪੰਜਾਬ ਦੀ ਸਹਿਮਤੀ ਬਣਦੀ ਹੈ ਤਾਂ ਛੋਟੇ....
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਬਿਹਾਰ ਦੇ ਪ੍ਰਧਾਨ ਸਮੇਤ ਸਾਰੇ ਮੈਬਰਾਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦੀ ਪਦਵੀ ਦਾ ਵਿਵਾਦ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ। ਇਸ ਵਿਵਾਦ ਨੂੰ ਹੱਲ ਕਰਨ 'ਚ ਬੋਰਡ ਵੀ ਨਾ ਕਾਮਯਾਬ ਰਿਹਾ ਹੈ । ਦੱਸ ਦਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਵੀ ਆ ਰਿਹਾ ਹੈ। ਇਸ ਮੌਕੇ ਇਹ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਚੱਲੀ ਗਈ ਇਸ ਚਾਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਖਾਸਾ ਹੈ ਕਿ ਇਹ ਆਪਣੇ ਗੁਰਦੁਆਰਾ ਸਾਹਿਬਾਨ....