ਅੰਮ੍ਰਿਤਸਰ, 4 ਜੂਨ : ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ....
ਮਾਝਾ

ਗੁਰਦਾਸਪੁਰ , 4 ਜੂਨ : ਘਲੂਘਾਰਾ ਹਫਤੇ ਨੂੰ ਲੈਕੇ ਪਹਿਲੀ ਜੂਨ ਤੋਂ ਲੈਕੇ 7 ਜੂਨ ਤਕ ਪੰਜਾਬ ਸੂਬੇ ਭਰ ਅਮਨ ਕਾਨੂੰਨ ਦੀ ਸਥਿਤ ਕਾਇਮ ਰਹੇ ਇਸ ਨੂੰ ਧਿਆਨ ਚ ਰੱਖਦੇ ਹੋਏ ਪੰਜਾਬ ਭਰ ਚ ਪੰਜਾਬ ਪੁਲਿਸ ਹਾਈ ਅਲਰਟ ਤੇ ਹੈ ਅਤੇ ਇਸੇ ਦੇ ਚਲਦੇ ਵੱਖ ਵੱਖ ਪੁਲਿਸ ਜਿਲਿਆਂ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਵਲੋਂ ਇਕੱਠੇ ਤੌਰ ਤੇ ਫਲੈਗ ਮਾਰਚ ਦੇ ਨਾਲ ਹੀ ਰਾਤ ਦੀ ਨਾਕਾਬੰਦੀ ਅਤੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਵਿਸ਼ੇਸ ਨਾਕਾਬੰਦੀ ਕਰ ਹਰ ਤਰ੍ਹਾਂ ਦੀ ਗਾਠੀਵਿਧੀਆਂ ਤੇ ਨਜ਼ਰ ਰੱਖੀ ਜਾ ਰਹੀ ਹੈ।ਇਹ ਕਹਿਣਾ ਸੀ....

ਅੰਮ੍ਰਿਤਸਰ ,4 ਜੂਨ : ਅੰਮ੍ਰਿਤਸਰ ' ਚ ਦੇਰ ਰਾਤ ਨਿਹੰਗਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ । ਮਾਮਲਾ ਵਧਦਾ ਦੇਖ ਜਦੋਂ ਵਾਧੂ ਪੁਲੀਸ ਫੋਰਸ ਮੌਕੇ ’ ਤੇ ਪੁੱਜੀ ਤਾਂ ਨਿਹੰਗ ਵਾਹਨਾਂ ’ ਚ ਬੈਠ ਕੇ ਫ਼ਰਾਰ ਹੋ ਗਏ । ਪੁਲਿਸ ਨੇ ਨਿਹੰਗ ਪੰਡੋਰੀ ਵੜੈਚ ਵਾਸੀ ਤੇਜਵੀਰ ਸਿੰਘ ਦੀ ਪਹਿਚਾਣ ਕਰਕੇ 20 ਦੇ ਕਰੀਬ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ । ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਘਟਨਾ ਸੁਲਤਾਨਵਿੰਡ ਰੋਡ ਦੀ ਹੈ । ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਵਿੱਚ....

ਸ਼੍ਰੋਮਣੀ ਕਮੇਟੀ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸੰਸਥਾਵਾਂ ਦੇ ਸਹਿਯੋਗ ਲਈ ਵਚਨਬੱਧ-ਭਾਈ ਗਰੇਵਾਲ ਅੰਮ੍ਰਿਤਸਰ, 3 ਜੂਨ : ਸ਼੍ਰੋ ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਗੁਰਮਤਿ ਕੈਂਪ ਵਿਚ 350 ਬੱਚਿਆਂ ਨੇ ਸ਼ਮੂਲੀਅਤ ਕਰਕੇ ਸਿੱਖ ਇਤਿਹਾਸ, ਰਹਿਤ ਮਰਯਾਦਾ, ਗੁਰਬਾਣੀ ਨਿਤਨੇਮ ਦੀ....

ਪੁਲਸ ਨੇ ਰੈਸਟੋਰੈਂਟ ਦੇ ਮਾਲਕ ਨੂੰ ਇਨਕੁਆਰੀ ਵਿੱਚ ਸ਼ਾਮਲ ਹੋਣ ਲਈ ਦਿਤੀ ਚੇਤਾਵਨੀ ਅੰਮ੍ਰਿਤਸਰ, 3 ਜੂਨ : ਪਿਛਲੇ ਕਈ ਦਿਨਾਂ ਤੋਂ ਰੰਜੀਤ ਐਵੇਨਿਊ ਇਲਾਕੇ ਦੇ ਵਿੱਚ ਪੁਲਿਸ ਵੱਲੋ ਰੈਸਟੋਰੈਂਟ ਨਜ਼ਾਇਜ਼ ਚੱਲ ਰਹੇ ਹੁੱਕਾ ਬਾਰਾਂ ਦੇ ਉਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਇਸ ਦੇ ਚੱਲਦੇ ਪੁਲਸ ਵੱਲੋਂ ਅੰਮ੍ਰਿਤਸਰ ਰਣਜੀਤ ਐਵੇਨਿਊ ਦੇ Hoppers ਰੈਸਟੋਰੈਂਟ ਵਿੱਚ ਰੇਡ ਕੀਤਾ ਤਾਂ ਪੁਲਿਸ ਨੇ ਦੇਖਿਆ ਕਿ ਉਥੇ ਘੱਟ ਉਮਰ ਦੇ ਬੱਚੇ ਬੈਠ ਕੇ ਸ਼ਰਾਬ ਦਾ ਸੇਵਨ ਕਰ ਰਹੇ ਸਨ ਘੱਟ ਉਮਰ ਦੇ ਕੰਮ ਕਰਨ ਵਾਲੇ ਰੱਖਣ....

ਅੰਮ੍ਰਿਤਸਰ, 03 ਜੂਨ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਸ ਦੇ ਚੱਲਦੇ ਆਏ ਦਿਨ ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਪਰ ਸਰਹੱਦ ‘ਤੇ ਤੈਨਾਤ ਬੀਐਸਐਫ ਦੇ ਜਵਾਨ ਪਾਕਿਸਤਾਨ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੰਦੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਥਾਣਾ ਲੋਪੋਕੇ ਦੇ ਅਧਿਨ ਪੈਂਦੀ ਬੀਐਸਐਫ ਦੀ 22 ਬਟਾਲੀਅਨ ਬੀਓਪੀ ਰਾਮਕੋਟ ਵਿਖੇ ਪਾਕਿਸਤਾਨੀ ਡਰੋਨ ਦਿਖਾਈ ਦਿੱਤਾ।....

ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾਣਗੇ ਵਿਸ਼ੇਸ਼ ਕਦਮ : ਡਿਪਟੀ ਕਮਿਸ਼ਨਰ ਗੁਰਦਾਸਪੁਰ, 3 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਅਧਿਕਾਰੀਆਂ ਦੇ ਨਾਲ ਗੁਰਦਾਸਪੁਰ ਸ਼ਹਿਰ ਦਾ ਦੌਰਾ ਕਰਕੇ ਲੋਕਾਂ ਨੂੰ ਸਫ਼ਾਈ ਵਿਵਸਥਾ ਅਤੇ ਟਰੈਫਿਕ ਦੀਆਂ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਮੁਲਾਂਕਣ ਕੀਤਾ ਗਿਆ। ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਗਿਆ। ਡਿਪਟੀ....

ਤਰਨਤਾਰਨ, 03 ਜੂਨ : ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਵਲੋਂ ਜ਼ਿਲ੍ਹੇ ਵਿੱਚ ਹੋ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਚਲਾਏ ਗਏ ਸਪੈਸ਼ਲ ਆਪ੍ਰੇਸ਼ਨ 'ਸਭ ਫੜੇ ਜਾਣਗੇ' ਤਹਿਤ ਐਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੀ ਨਿਗਰਾਨੀ ਹੇਠ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਵਲੋਂ ਡੀਐਸਪੀ ਸਬ-ਡਵੀਜ਼ਨ ਸ਼੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਦੀ ਅਗਵਾਈ ਹੇਠ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਵੱਡੇ ਗਿਰੋਹਾਂ ਦਾ ਪਰਦਾਫਾਸ਼ ਕਰਦੇ ਹੋਏ....

ਪੰਜਾਬ ਸਰਕਾਰ ਨੇ ਮਹਿਜ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਫੈਸਲੇ ਲਏ-ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸ੍ਰੀ ਹਰਗੋਬਿੰਦਪੁਰ ਸਾਹਿਬ 3 ਜੂਨ : ਸ੍ਰੀ ਹਰਭਜਨ ਸਿੰਘ ਈਟੀਓ ਪੀਡਬਲਿਊਡੀ ਮੰਤਰੀ ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਵਿਠਵਾਂ ਤੋਂ ਪਿੰਡਾਂ ਰੋੜੀ ਤੱਕ 399.76 ਲੱਖ ਦੀ ਲਾਗਤ ਨਾਲ ਸੜਕ ਚੌੜੀ ਅਤੇ ਮਜ਼ਬੂਤ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਲਕਾ ਵਿਧਾਇਕ ਐਂਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਅਭਿਸ਼ੇਕ ਵਰਮਾ ਨਾਇਬ ਤਹਿਸੀਲਦਾਰ....

ਕਿਹਾ- ਨੈਸ਼ਨਲ ਹਾਈਵੇ ਬਣਨ ਨਾਲ ਸਮੁੱਚੇ ਇਲਾਕੇ ਦਾ ਹੋਵੇਗਾ ਵਿਕਾਸ ਨੈਸ਼ਨਲ ਹਾਈਵੇ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਹੋਈ ਮੀਟਿੰਗ ਬਟਾਲਾ, 3 ਜੂਨ : ਬਿਆਸ, ਬਟਾਲਾ ਤੇ ਸ੍ਰੀ ਕਰਤਾਰੁਪਰ ਕੋਰੀਡੋਰ ਤੱਕ ਬਣ ਰਹੇ ਨੈਸ਼ਨਲ ਹਾਈਵੇ ਦੇ ਸਬੰਧ ਵਿੱਚ ਅੱਜ ਪਿੰਡ ਚਾਹਲ ਕਲਾਂ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਨੈਸ਼ਨਲ ਹਾਈਵੈ ਨਾਲ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਮੀਟਿੰਗ ਹੋਈ, ਜਿਸ ਵਿੱਚ ਕਿਸਾਨਾਂ ਵਲੋਂ ਨੈਸ਼ਨਲ ਹਾਈਵੈ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯਕੀਨ ਦਿਵਾਇਆ....

ਚਾਹਵਾਨ ਪ੍ਰਾਰਥੀ ਆਪਣੇ ਆਪ ਨੂੰ pgrkam.com ਤੇ ਰਜਿਸ਼ਟਰੇਸ਼ਨ ਕਰਨ ਬਟਾਲਾ, 3 ਜੂਨ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਬੇਰੁਜਗਾਰ ਪ੍ਰਾਰਥੀਆ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਇੱਕ ਜਿਲ੍ਹਾ ਪੱਧਰੀ ਰੋਜਗਾਰ ਮੇਲਾ 07.06.2023 ਨੂੰ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲੀ, ਗੁਰਦਾਸਪੁਰ ਬਾਈਪਾਸ, ਬਟਾਲਾ ਵਿਖੇ ਲਗਾਇਆ ਜਾ ਰਿਹਾ ਹੈ । ਇਸ ਰੋਜਗਾਰ ਮੇਲੇ ਵਿੱਚ 22....

ਤਰਨ ਤਾਰਨ, 03 ਜੂਨ : ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਰੂਲਰ ਡਿਵੈਲਪਮੈਂਟ ਦੇ ਸਾਂਝੇ ਯਤਨਾਂ ਨਾਲ ਚਲਾਏ ਜਾ ਰਹੇ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਪ੍ਰੋਜੇਕਟਾਂ ਦੀ ਪ੍ਰਗਤੀ ਸੰਬਧੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ, ਇਸ ਮੌਕੇ ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਆਈ. ਈ. ਸੀ ਜਿਲ੍ਹਾ ਕੋਆਰਡੀਨੇਟਰ ਵਲੋ ਦੱਸਿਆ ਗਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼ -2 ਤਹਿਤ ਜਿਲ੍ਹਾ ਤਰਨ ਤਾਰਨ ਦੇ ਪਿੰਡਾ....

ਤਰਨ ਤਾਰਨ, 03 ਜੂਨ : ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ, ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮੈਡਮ ਜਸਲੀਨ ਕੌਰ ਵੱਲੋਂ ਯੂਥ ਹੋਸਟਲ, ਪੁਲਿਸ ਲਾਈਨ ਵਿਖੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸਹੁੰ ਚੁੱਕਣ ਉਪਰੰਤ ਰਾਸ਼ਟਰੀ ਗੀਤ ਗਾ ਕੇ ਕੀਤੀ ਗਈ।ਅੰਤ ਵਿੱਚ ਭਾਗ ਲੈਣ ਵਾਲਿਆਂ ਨੂੰ....

ਉਘੇ ਸਮਾਜ ਸੇਵੀ ਜੋਸ਼ਨ ਨੇ ਇਲਾਕੇ ਦੀਆਂ ਸਮੱਸਿਆਂਵਾਂ ਸਬੰਧੀ ਦਿੱਤਾ ਮੰਗ ਪੱਤਰ ਖਡੂਰ ਸਾਹਿਬ, 03 ਜੂਨ : ਇਥੋਂ ਨੇੜਲੇ ਪਿੰਡ ਬੋਦਲ ਕੀੜੀ ਵਿਖੇ ਬਾਬਾ ਬੋਦਲਾ ਸ਼ਾਹ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕ ਬਾਬਾ ਕਾਲੇ ਸ਼ਾਹ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬਿਜਲੀ ਮੰਤਰੀ ਸੀ੍ ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਬਾਬਾ ਬੋਦਲੇ ਸ਼ਾਹ ਦੀ ਮਜ਼ਾਰ ਤੇ ਸਿਜਦਾ ਕੀਤਾ। ਇਸ ਮੌਕੇ ਕਰਵਾਈਆਂ ਗਈਆਂ ਪਹਿਲਵਾਨਾ ਦੀਆਂ ਕੁਸ਼ਤੀਆਂ ਦੌਰਾਨ ਕੈਬਨਿਟ ਮੰਤਰੀ ਈਟੀਓ ਨੇ....

ਅੰਮ੍ਰਿਤਸਰ 3 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਪੂਰਾ ਖਿਆਲ ਰੱਖ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਦਿੱਤੇ ਗਏ ਮੰਗ ਪੱਤਰ ਨੂੰ ਪ੍ਰਾਪਤ ਕਰਨ ਸਮੇਂ ਕੀਤਾ ਅਤੇ ਆਂਗਣਵਾੜੀ ਵਰਕਰਾਂ ਨੂੰ ਭਰੋਸਾ ਦਵਾਇਆ ਕਿ....