ਮਾਝਾ

ਦੀਨਾਨਗਰ ਨੇੜੇ ਭੇਦ-ਭਰੇ ਹਲਾਤਾਂ ਵਿੱਚ ਵਿਅਕਤੀ ਦੀ ਕਾਰ ਵਿੱਚੋਂ ਮਿਲੀ ਲਾਸ਼ 
ਦੀਨਾਨਗਰ, 06 ਅਪ੍ਰੈਲ : ਪਿੰਡ ਦੋਦਵਾਂ ਰੋਡ ਤੇ ਇਕ ਵਿਅਕਤੀ ਦੀ ਕਾਰ ਵਿੱਚੋਂ ਭੇਦ-ਭਰੇ ਹਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ । ਵਿਅਕਤੀ ਦੀ ਪਹਿਚਾਣ ਦੀਨਾਨਗਰ ਦੇ ਨੇੜਲੇ ਪਿੰਡ ਮੁੰਨਣਾਵਾਲੀ ਦੇ ਰਹਿਣ ਵਾਲੇ ਰਮਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਮਿੰਦਰ ਸਿੰਘ ਵਾਸੀ ਮੁੰਨਣਾਵਾਲੀ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰੋਂ ਹਵੇਲੀ ਵਿੱਚ ਸੌਂ ਗਿਆ ਸੀ । ਇਸ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸਵੇਰੇ ਤੜਕਸਾਰ ਕਿਸੇ ਨੇ....
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਮਤਿ ਸਮਾਗਮਾਂ ਦਾ ਐਲਾਨ 
ਅੰਮ੍ਰਿਤਸਰ, 6 ਅਪ੍ਰੈਲ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 12 ਤੋਂ 15 ਅਪ੍ਰੈਲ ਤੱਕ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਮਤਿ ਸਮਾਗਮਾਂ ਦਾ ਐਲਾਨ ਕੀਤਾ ਹੈ। ਇਸ ਨਾਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਅਪੀਲ ਅਨੁਸਾਰ ਵਿਸਾਖੀ ’ਤੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖਤਮ ਹੋ ਗਈ ਹੈ। ਜਥੇਦਾਰ ਨੇ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਹ ਵੀ ਜ਼ਿਕਰਯੋਗ ਹੈ ਕਿ....
ਅੰਮ੍ਰਿਤਸਰ ਤੋਂ ਟਰਾਂਟੋ ਲਈ ਨਿਓਸ ਦੀ ਨਵੀਂ ਉਡਾਨ ਦੀ ਸ਼ੁਰੂਆਤ 
ਅੰਮ੍ਰਿਤਸਰ, 5 ਅਪ੍ਰੈਲ : ਅੰਮ੍ਰਿਤਸਰ-ਟੋਰਾਂਟੋ ਸਿੱਧੀ ਫਲਾਈਟ ਦੀ ਮੰਗ ਵੱਡੇ ਪੱਧਰ ਤੇ ਕੀਤੀ ਜਾ ਰਹੀ ਸੀ। ਇਸ ਵਿੱਚ ਮੁੱਖ ਤੌਰ ਤੇ ਕੈਨੇਡਾ ਦੇ ਪੰਜਾਬੀ ਪਰਵਾਸੀ ਪੰਜਾਬੀ ਲੋਕ ਇਸ ਮੰਗ ਨੂੰ ਚੁੱਕ ਰਹੇ ਸਨ ਅਤੇ ਸਰਕਾਰਾਂ ਵੱਲੋਂ ਵੀ ਸਿੱਧੀ ਫ਼ਲਾਈਟ ਦੇ ਯਤਨ ਕੀਤੇ ਜਾ ਰਹੇ ਸਨ ਜਿਸ ਮੰਗ ਨੂੰ ਅੱਜ ਬੂਰ ਪੈ ਗਿਆ ਹੈ। ਅੰਮ੍ਰਿਤਸਰ ਵਿੱਚ ਅੱਜ ਨਿਓਸ ਏਅਰਲਾਇੰਸ ਵੱਲੋਂ ਇੱਕ ਪੱਤਰਕਾਰ ਵਾਰਤਾ ਕੀਤੀ ਗਈ, ਜਿਸ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਲਕੇ ਵੀਰਵਾਰ ਤੋਂ ਅੰਮ੍ਰਿਤਸਰ ਤੋਂ ਟਰਾਂਟੋ ਤੱਕ....
ਸਰਕਾਰ ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ :  ਪ੍ਰਧਾਨ  ਧਾਮੀ
ਅੰਮ੍ਰਿਤਸਰ, 05 ਅਪ੍ਰੈਲ : ਪੰਜਾਬ ਸਰਕਾਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ, ਇਸ ਲਈ ਇਸ ਪੁਲਿਸ ਫੋਰਸ ਨੂੰ ਤੁਰੰਤ ਹਟਾਇਆ ਜਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਹੈ ਪਰ ਬਦਕਿਸਮਤੀ ਨਾਲ ਸਰਕਾਰ ਕੁਝ ਲੁਕਵੇਂ ਏਜੰਡੇ ਤਹਿਤ ਅਜਿਹਾ ਵਿਵਹਾਰ ਕਰ ਰਹੀ ਹੈ ਜੋ ਕਿ ਮੰਦਭਾਗਾ ਹੈ। ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ....
ਬੀਐਸਐਫ ਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ 5 ਪੈਕਟ ਹੈਰੋਇਨ ਬਰਾਮਦ
ਤਰਨਤਾਰਨ, 05 ਅਪ੍ਰੈਲ : ਬੀ.ਐਸ.ਐਫ. ਬਟਾਲੀਅਨ 101 ਅਧੀਨ ਪੈਂਦੇ ਪਿੰਡ ਪਾਂਡੀ ਚੌਕੀ ਐਮ.ਪੀ ਬੇਸ ਤੋਂ 5 ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ. ਬਟਾਲੀਅਨ 101 ਅਤੇ ਥਾਣਾ ਖੇਮਕਰਨ ਦੀ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਜਿਸ ਦੌਰਾਨ ਬੀ.ਐਸ.ਐਫ ਬਟਾਲੀਅਨ 101 ਅਤੇ ਥਾਣਾ ਖੇਮਕਰਨ ਨੇ ਚੌਂਕੀ ਐਮ.ਪੀ ਬੇਸ ਤੋਂ ਕੋਲਡ ਡਰਿੰਕ ਦੀਆਂ 5 ਬੋਤਲਾਂ ਵਿੱਚ ਭਰੀ ਹੈਰੋਇਨ ਜੋ ਕਿ ਕਰੀਬ 2 ਕਿਲੋ 638 ਗ੍ਰਾਮ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ....
ਅੰਮ੍ਰਿਤਸਰ ‘ਚ ਮਕਾਨ ਨੂੰ ਲੱਗੀ ਭਿਆਨਕ ਅੱਗ, ਜਿਊਂਦੇ ਸੜੇ ਪਰਿਵਾਰ ਦੇ 3 ਮੈਂਬਰਾਂ ਦੀ ਮੌਤ, 4 ਜ਼ਖਮੀ
ਅੰਮ੍ਰਿਤਸਰ, 5 ਅਪ੍ਰੈਲ : ਅੰਮ੍ਰਿਤਸਰ ਦੇ ਇਸਲਾਮਾਬਾਦ ਖੂਹ ਭੱਲਾ ਵਾਲਾ ਨੇੜੇ ਰੋਜ਼ ਇਨਕਲੇਵ ਸਥਿਤ ਇਕ ਘਰ ‘ਚ ਭਿਆਨਕ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਘਟਨਾ ਸਵੇਰੇ 5.15 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਨਗਰ ਨਿਗਮ ਤੋਂ ਬੇਰੀ ਗੇਟ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਗਿਲਵਾਲੀ ਗੇਟ ਫਾਇਰ ਬ੍ਰਿਗੇਡ, ਟਾਊਨ ਹਾਲ ਫਾਇਰ ਬ੍ਰਿਗੇਡ, ਸੇਵਾ ਸੁਸਾਇਟੀ ਫਾਇਰ ਬ੍ਰਿਗੇਡ ਦੀਆਂ....
ਏਐਸਆਈ ਨੇ ਆਪਣੀ ਪਤਨੀ, ਪੁੱਤ ਨੂੰ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਮੌਤ
ਧਾਰੀਵਾਲ, 04 ਅਪ੍ਰੈਲ : ਧਾਰੀਵਾਲ (ਗੁਰਦਾਸਪੁਰ) ਦੇ ਨੇੜਲੇ ਪਿੰਡ ਭੁਬਲੀ ਵਿੱਚ ਇੱਕ ਥਾਣੇਦਾਰ ਵੱਲੋਂ ਆਪਣੀ ਪਤਨੀ ਅਤੇ ਪੁੱਤ ਨੂੰ ਮਾਰਨ ਤੋਂ ਬਾਅਦ ਖੁਦ ਨੂੰ ਗੋਲੀਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਭੁਪਿੰਦਰ ਸਿੰਘ ਆਪਣੀ ਪਤਨੀ ਅਤੇ ਪੁੱਤ ਨੂੰ ਮਾਰਨ ਤੋਂ ਬਾਅਦ ਇੱਕ ਲੜਕੀ ਨੂੰ ਅਗਵਾ ਕਰਕੇ ਬਟਾਲਾ ਦੇ ਸਿਵਲ ਲਾਈਨ ਦੇ ਨੇੜਲੇ ਪਿੰਡ ਸ਼ਾਹਪੁਰ ਵਿਖੇ ਇੱਕ ਘਰ ਵਿੱਚ ਲੈ ਗਿਆ ਅਤੇ ਆਪਣੇ ਆਪ ਨੂੰ ਬੰਦ ਕਰਲਿਆ ਸੀ। ਪੁਲਿਸ ਨੇ ਕੁੱਝ ਘੰਟਿਆਂ....
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰੇਕ ਪਿੰਡ ਵਿਚ ਮੌਕਾ ਵੇਖ ਕੇ ਬਨਾਉਣ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ : ਡਿਪਟੀ ਕਮਿਸ਼ਨਰ ਸੂਦਨ
ਅੰਮ੍ਰਿਤਸਰ, 03 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਹਰੇਕ ਪਿੰਡ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ। ਅੱਜ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸ੍ਰੀ ਸੂਦਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਜਲਦੀ ਤੋਂ ਜਲਦੀ ਦੇਣਾ ਚਾਹੁੰਦੀ ਹੈ ਅਤੇ ਉਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਰਿਪੋਰਟ ਸਮੇਂ ਨਾਲ ਦਿਉ।....
ਕੈਬਨਿਟ ਮੰਤਰੀ ਈ ਟੀ ਓ   ਵੱਲੋ ਮੀਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਫਸਲਾ ਦਾ ਜ਼ਾਇਜਾ
ਅੰਮ੍ਰਿਤਸਰ, 03 ਅਪ੍ਰੈਲ : ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਕੈਬਨਿਟ ਮੰਤਰੀ ਪੰਜਾਬ ਸ. ਹਰਭਜ਼ਨ ਸਿੰਘ ਈ ਟੀ ਓ ਵੱਲੋ ਬਲਾਕ ਤਰਸਿੱਕਾ ਦੇ ਮੀਹ ਅਤੇ ਗੜੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜ਼ਾਇਜਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ । ਇਸ ਮੌਕੇ ਉਹਨਾਂ ਵੱਲੋ ਪਿੰਡ ਟਾਂਗਰਾਂ , ਜੱਬੋਵਾਲ, ਅਤੇ ਮੁੱਛਲ ਆਦਿ ਪਿੰਡਾ ਵਿਚ ਪ੍ਰਭਾਵਿਤ ਫਸਲ ਨੂੰ ਕਿਸਾਨਾਂ ਦੀ ਹਾਜ਼ਰੀ ਵਿਚ ਖੁਦ ਵੇਖਿਆ ਅਤੇ ਕਿਹਾ ਕਿ ਉਹਨਾਂ ਦੀ ਸਰਕਾਰ ਕਿਸਾਨੀ ਹਿੱਤਾ ਲਈ ਪੂਰੀ ਤਰਾਂ....
ਕਰ ਤੇ ਆਬਕਾਰੀ ਵਿਭਾਗ ਲਈ ਤਿਆਰ ਹੋ ਰਹੀ ਇਮਾਰਤ ਦਾ ਈ ਟੀ ਓ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 03 ਅਪ੍ਰੈਲ : ਕਰ ਅਤੇ ਆਬਕਾਰੀ ਵਿਭਾਗ ਦੇ ਅੰਮ੍ਰਿਤਸਰ ਸਥਿਤ ਦਫਤਰ ਨੂੰ ਡਿਪਟੀ ਕਮਿਸ਼ਨਰ ਦਫਤਰ ਵਿਚ ਤਬਦੀਲ ਕਰਨ ਲਈ ਦੂਸਰੀ ਮੰਜਿਲ ਉਤੇ ਕਮਰੇ ਅਲਾਟ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਦਫਤਰ ਇੱਥੇ ਤਬਦੀਲ ਹੋ ਜਾਣਾ ਚਾਹੀਦਾ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਕਰ ਤੇ ਆਬਕਾਰੀ ਦਫਤਰ ਲਈ ਬਣ ਰਹੀ ਇਮਾਰਤ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਵਿਚ ਨਾ ਤਾਂ ਦੇਰੀ ਹੋਵੇ ਅਤੇ ਨਾ ਹੀ....
ਜਲਾਲਾਬਾਦ ਤੋਂ ਤਰਨਤਾਰਨ ਡਿਊਟੀ ਜਾ ਰਹੇ ਅਧਿਆਪਕਾਂ ਨਾਲ ਵਾਪਰਿਆ ਹਾਦਸਾ, ਕਈ ਗੰਭੀਰ ਜ਼ਖਮੀ
ਤਰਨਤਾਰਨ, 03 ਅਪ੍ਰੈਲ : ਅੱਜ ਸਵੇਰੇ ਕਰੀਬ 6 ਵਜੇ ਜਲਾਲਾਬਾਦ ਤੋਂ ਤਰਨਤਾਰਨ ਦੇ ਵਲਟੋਹਾ ਡਿਊਟੀ 'ਤੇ ਜਾ ਰਹੇ ਅਧਿਆਪਕਾਂ ਨਾਲ ਫਿਰੋਜ਼ਪੁਰ ਹਾਈਵੇ 'ਤੇ ਪੈਂਦੇ ਪਿੰਡ ਪੀਰ ਮੁਹੰਮਦ ਕੋਲ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ ਅੱਧੀ ਦਰਜਨ ਦੇ ਕਰੀਬ ਅਧਿਆਪਕ ਜ਼ਖਮੀ ਹੋ ਗਏ, ਜਦੋਂਕਿ ਦੋ ਅਧਿਆਪਕਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆ, ਉਨ੍ਹਾਂ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ, 11 ਅਧਿਆਪਕ ਇੱਕ ਗੱਡੀ ਵਿਚ ਸਵਾਰ ਹੋ ਕੇ ਵਲਟੋਹਾ ਡਿਊਟੀ ਤੇ ਜਾ ਰਹੇ ਸਨ, ਜਦੋਂ....
ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ - ਐਡਵੋਕੇਟ ਧਾਮੀ
16 ਅਪ੍ਰੈਲ ਨੂੰ ਦਿੱਲੀ ਤੋਂ ਆਰੰਭ ਹੋਵੇਗਾ ਫਤਹਿ ਮਾਰਚ, 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਮੁੱਖ ਸਮਾਗਮ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਦਿੱਲੀ ਵਿਖੇ ਹੋਈ ਇਕੱਤਰਤਾ ਅੰਮ੍ਰਿਤਸਰ, 02 ਅਪ੍ਰੈਲ : ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ ਵਿਸ਼ੇਸ਼ ਇੱਕਤਰਤਾ ਕੀਤੀ ਗਈ ਜਿਸ ਵਿਚ ਪ੍ਰਮੁੱਖ....
ਸੰਤੁਲਨ ਵਿਗੜਨ ਕਾਰਨ ਸਵਿਫਟ ਕਾਰ ਦਰੱਖਤ ਨਾਲ ਟਕਰਾਈ; ਇੱਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
ਬਟਾਲਾ, 02 ਅਪ੍ਰੈਲ : ਪਿੰਡ ਖੁਸ਼ੀਪੁਰ ਅੱਡੇ ਨੇੜੇ ਸਵਿਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ ਇੱਕ ਹੋਰ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਗਟ ਸਿੰਘ (37) ਪੁੱਤਰ ਮੁਖਵਿੰਦਰ ਸਿੰਘ ਪਿੰਡ ਖਾਨਫੱਤਾ ਅਤੇ ਮਨਦੀਪ ਸਿੰਘ (27) ਪੁੱਤਰ ਨਾਜਰ ਸਿੰਘ ਵਾਸੀ ਚੌਂਤਾਂ ਪਿੰਡ ਕਮਾਲਪੁਰ ਤੋਂ ਵਾਪਸ ਆਪਣੇ ਪਿੰਡ ਖਾਨਫੱਤਾ ਜਾ ਰਹੇ ਸਨ, ਕਿ ਕਲਾਨੌਰ ਤੋਂ ਬਟਾਲਾ ਮਾਰਗ 'ਤੇ ਪਿੰਡ ਖੁਸ਼ੀਪੁਰ ਨੇੜੇ ਕਾਰ ਦਾ ਅਚਾਨਕ ਸੰਤੁਲਨ....
ਨਵਜੋਤ ਸਿੱਧੂ ਦੀ ਜ਼ੈਡ ਪਲਸ ਸੁਰੱਖਿਆ ਹਟਾ ਦੇਣੀ ਇਹੋ ਦਰਸਾਉਂਦਾ ਹੈ ਕਿ ਕੇਂਦਰ ਆਪਹੁਦਰੀਆਂ ਤੇ ਆਈ : ਬਾਜਵਾ
ਗੁਰਦਾਸਪੁਰ, 1 ਅਪ੍ਰੈਲ : ਬਟਾਲਾ ਵਿਖੇ ਇੱਕ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਤ੍ਰਿਪਾ ਰਾਜਿੰਦਰ ਬਾਜਵਾ ਨੇ ਕੇਂਦਰ ਸਰਕਾਰ ਦੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਡਿੳਟੈਟੇਟਸ਼ਿਪ ਤੇ ਆ ਗਈ ਹੈ, ਓਹਨਾਂ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਉੱਤੇ ਮਾਣਹਾਨੀ ਦਾ ਮੁਕੱਦਮਾ ਕੀਤਾ ਜਾਵੇ ਅਤੇ ਉਸਦੀ ਸੁਣਵਾਈ ਵੀ ਨਾ ਕੀਤੀ ਜਾਵੇ ਅਤੇ ਉਸਦੀ ਲੋਕ ਸਭਾ ਮੈਂਬਰਸ਼ਿਪ ਰੱਧ ਕਰਦੇ ਹੋਏ ਦੋ ਸਾਲ ਲਈ ਸਜ਼ਾ ਦਾ ਫੈਂਸਲਾ ਦੇ ਦਿੱਤਾ ਜਾਵੇ।ਉਸਦੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ....
ਦੇਸ਼ ਅੰਦਰ ਵਾਪਰ ਰਹੀਆਂ ਹਿੰਸਕ ਘਟਨਾਵਾਂ ਪ੍ਰਤੀ ਹਾਕਮ ਤੇ ਰਾਜਨੀਤਕ ਲੋਕ ਸੁਚੇਤ ਨਹੀਂ : ਦਿਲਜੀਤ ਬੇਦੀ
ਅੰਮ੍ਰਿਤਸਰ, 1 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਉਘੇ ਲੇਖਕ ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਨੇ ਲਗਾਤਾਰ ਦੇਸ਼ ਅਤੇ ਸੂਬੇ ਅੰਦਰ ਵਾਪਰ ਰਹੀਆਂ ਹਿੰਸਕ ਘਟਨਾਵਾਂ ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਧਾਰਮਿਕ ਜਲੂਸਾਂ ਅੰਦਰ ਕੁੱਝ ਲੋਕਾਂ ਵੱਲੋਂ ਵਾਪਰ ਰਹੀਆਂ ਦੁਖਦਾਈ ਤੇ ਹਿੰਸਕ ਕਾਰਵਾਈਆਂ ਨਾਲ ਦਹਿਸ਼ਤ ਤੇ ਅਣ ਸੁਖਾਵਾਂ ਮਹੌਲ ਬਨਣ ਨਾਲ ਦੇਸ਼ ਦਾ ਹਰ ਨਾਗਰਿਕ ਮਾਨਸਿਕ ਪੀੜ ਹੰਢਾ ਰਿਹਾ ਹੈ। ਉਨ੍ਹਾਂ ਕਿਹਾ ਪਿਛਲੇ ਦਿਨੀਂ ਰਾਮ ਨੌਮੀ ਦੇ ਮੌਕੇ ਤੇ ਮਹਾਰਾਸ਼ਟਰ....