ਵੋਟਾਂ ਦੀ ਵੰਡ ਲਈ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨਾ ਦੇਸ਼ ਹਿੱਤ ਵਿਚ ਨਹੀਂ ਫੜੇ ਗਏ ਸਿੱਖ ਨੌਜਵਾਨਾਂ ਦੀ ਅਕਾਲੀ ਦਲ ਡਟਵੀਂ ਕਾਨੂੰਨੀ ਮਦਦ ਕਰੇਗਾ ਅੰਮ੍ਰਿਤਸਰ, 21 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵਿੱਢੀ ਗਈ ਫੜੋ ਫੜੀ ਦੀ ਮੁਹਿੰਮ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ’ਤੇ ਲਗਾਈ ਗਈ ਨੈਸ਼ਨਲ ਸਕਿਓਰਿਟੀ ਐਕਟ (ਐਨ ਐਸ ਏ) ਦੀ ਧਾਰਾ ਤੁਰੰਤ ਹਟਾਈ ਜਾਵੇ ਅਤੇ ਬੇਕਸੂਰ ਸਿੱਖ ਨੌਜਵਾਨਾਂ ਨੂੰ....
ਮਾਝਾ

ਬਟਾਲਾ, 21 ਮਾਰਚ : ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਦੇ ਦੋ ਨੌਜਵਾਨ ਦਿਹਾੜੀਦਾਰ ਵਜੋਂ ਕੰਮ ਕਰਦੇ ਸਨ, ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ, ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ਉਤੇ ਹਮਲਾ ਕਰ ਦਿੱਤਾ। ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ....

ਗੁਰਦਾਸਪੁਰ ,20 ਮਾਰਚ : ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਗੁਰਦਾਸਪੁਰ ਦੇ ਪਿੰਡ ਸੋਹਲ ਨੇੜੇ ਭਾਈ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ। ਧਰਨੇ ਦੀ ਜਾਣਕਾਰੀ ਮਿਲਦੇ ਹੀ ਐਸ ਐਸ ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਹੋਰ ਪੁਲਿਸ ਅਧਿਕਾਰੀਆਂ ਨਾਲ ਤੁਰੰਤ ਮੌਕੇ ਤੇ ਪਹੁੰਚ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਦੇ ਕੁਝ ਸਮਰਥਕ ਪਿੰਡ....

ਅੰਮ੍ਰਿਤਸਰ, 20 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ ਫੀਸਾਂ ਲਈ 17 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ....

ਕਿਹਾ; ਸਿੱਖ ਨੌਜੁਆਨੀ ਅੰਦਰ ਚੇਤਨਾ ਦੇ ਅਮਲ ਨੂੰ ਦੋਸ਼ ਵਜੋਂ ਪੇਸ਼ ਕਰਨਾ ਸਰਕਾਰ ਦੀ ਵੱਡੀ ਭੁੱਲ ਅੰਮ੍ਰਿਤਸਰ, 20 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਆਖਿਆ ਹੈ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ। ਬਿਨਾਂ....

ਅੰਮ੍ਰਿਤਸਰ, 19 ਮਾਰਚ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ....

ਅੰਮ੍ਰਿਤਸਰ, 19 ਮਾਰਚ : ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ....

ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਦੀ ਭਲਾਈ ਲਈ ਮਾਰਗ ਦਰਸ਼ਕ- ਐਡਵੋਕੇਟ ਧਾਮੀ ਅੰਮ੍ਰਿਤਸਰ, 19 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਇਥੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸੁਖਪ੍ਰੀਤ....

ਪਵਿੱਤਰ ਸ਼ਹਿਰ 'ਚ ਟ੍ਰੈਫਿਕ ਨੂੰ ਸਮੱਸਿਆ ਦੂਰ ਕਰਨ ਵਿੱਚ ਮਿਲੇਗੀ ਮਦਦ ਜੀ-20 ਸਿਖਰ ਸੰਮੇਲਨ ਵਿਸ਼ਵ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਗੁਣਾਮਕ ਤਬਦੀਲੀਆਂ ਲਿਆਉਣ ਵਿੱਚ ਸਹਾਈ ਹੋਵੇਗਾ-ਮੁੱਖ ਮੰਤਰੀ ਸੂਬੇ ਨੂੰ ਸਿੱਖਿਆ ਅਤੇ ਮੈਡੀਕਲ ਵਿਗਿਆਨ ਦਾ ਧੁਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਅੰਮ੍ਰਿਤਸਰ, 18 ਮਾਰਚ : ਸਮੁੱਚੇ ਮਾਝਾ ਖੇਤਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਲਾਹ ਵਿਖੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ)....

ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ ਅੰਮ੍ਰਿਤਸਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ। ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ....

ਅੰਮ੍ਰਿਤਸਰ, 17 ਮਾਰਚ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁੱਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਿਹੰਗ ਮੁਖੀ ਨੇ ਕਿਹਾ ਕਿ ਸਿੱਖ ਧਰਮ ਤੇ ਸਿੱਖ ਪਰੰਪਰਾਵਾਂ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਹੀ ਗੁਰਇਤਿਹਾਸ ਤੇ ਸੱਭਿਆਚਾਰ ਦਾ ਦਰਪਣ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ....

ਅੰਮ੍ਰਿਤਸਰ, 17 ਮਾਰਚ : ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੈਲੀਗੇਟਸ ਦਾ ਸਵਾਗਤ....

ਸਮੀਖਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟ, ਮੌਤ ਦੇ ਮਾਮਲਿਆਂ ਤੇ ਲਾਇਸੈਂਸਧਾਰਕਾਂ ਦੇ ਵਿਦੇਸ਼ ਜਾ ਵਸਣ ਦੇ ਆਧਾਰ 'ਤੇ ਕੀਤੀ ਕਾਰਵਾਈ : ਡਿਪਟੀ ਕਮਿਸ਼ਨਰ ਕਿਹਾ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਲੰਧਰ, 17 ਮਾਰਚ : ਜ਼ਿਲ੍ਹੇ ਵਿੱਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ....

ਹੁਨਰ ਅਤੇ ਤਜ਼ਰਬੇ ਵਾਲੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਰੁਜ਼ਗਾਰ ਦਿੱਤਾ ਜਾਵੇਗਾ ਅੰਮ੍ਰਿਤਸਰ ਵਿੱਚ ਜੀ-20 ਦੇ ਮੌਕੇ, ਐਮਐਸਡੀਸੀ, ਅੰਮ੍ਰਿਤਸਰ ਵਿੱਚ ਪਹਿਲੀ ਵਾਰ ਇੰਟਰਨੈਸ਼ਨਲ ਜੌਬ ਮੋਬਿਲਾਈਜੇਸ਼ਨ ਕੈਂਪ ਦਾ ਆਯੋਜਨ ਅੰਮ੍ਰਿਤਸਰ, 17 ਮਾਰਚ : ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕੈਨੇਡਾ 'ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ, ਕਿਹਾ ਕਿ ਉਹ ਇਹ ਮਾਮਲਾ ਕੱਲ੍ਹ ਨਵੀਂ ਦਿੱਲੀ ਵਿਖੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ....

ਅੰਮ੍ਰਿਤਸਰ , 16 ਮਾਰਚ : ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁਸ਼ਿਕਲ ਸਰਕਾਰ ਨਹੀਂ ਆਉਣ ਦੇਵੇਗੀ। ਉਨਾਂ ਕਿਹਾ ਕਿ ਇਸ ਬਾਬਤ ਮੰਡੀ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਪਰ ਤੁਸੀਂ ਕਿਸੇ ਕਾਹਲ ਵਿਚ ਗਿੱਲੀ ਕਣਕ ਮੰਡੀ ਲੈ ਕੇ ਨਹੀਂ ਆਉਣੀ। ਉਨਾਂ ਕਿਹਾ....