ਮਾਝਾ

ਵਿਧਾਇਕ ਕਲਸੀ ਵਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਮੁੱਦਿਆਂ ’ਤੇ ਕੀਤੀ ਗਈ ਗੱਲਬਾਤ
ਬਟਾਲਾ, 6 ਸਤੰਬਰ 2024 : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਵੀ ਖੇਤੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਕਿਸਾਨਾਂ ਆਦਿ ਤੋਂ ਸੁਝਾਅ ਲਏ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ....
ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ ਜਨ ਸੁਣਵਾਈ ਕੈਂਪ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਨੇ ਛੇਹਰਟਾ ਵਿਖੇ ਸਰਕਾਰ ਤੁਹਾਡੇ ਦੁਆਰ ਤਹਿਤ ਹੱਲ ਕੀਤੀਆਂ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਅੰਮ੍ਰਿਤਸਰ 5 ਸਤੰਬਰ 2024 : ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦੀਆਂ ਬਰੂਹਾਂ ਤੇ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕੀਤਾ ਗਿਆ ਹੈ, ਇਸ ਤਹਿਤ ਹਰੇਕ ਵਿਧਾਨਸਭਾ ਹਲਕੇ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿਚ ਲੋਕਾਂ ਦੀਆਂ ਮੁਸ਼ਕਿਲਾ....
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਚੌਥਾ ਦਿਨ 
ਅੰਮ੍ਰਿਤਸਰ 5 ਸਤੰਬਰ 2024 : ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ....
ਪੰਜਾਬ ਸਰਕਾਰ ਸਿੱਖਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇਣ ਲਈ ਗੰਭੀਰ : ਵਿਧਾਇਕ ਸੰਧੂ
ਅੰਮ੍ਰਿਤਸਰ 5 ਸਤੰਬਰ 2024 : ਅੱਜ ਸਰਕਾਰੀ ਆਈ ਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਨਵੇਂ ਦਾਖਲੇ ਉਪਰੰਤ ਸੈਸ਼ਨ ਦੀ ਸ਼ੁਰੂਆਤ ਦੇ ਲਈ, ਟੀਚਰ ਡੇ ਅਤੇ ਪੰਜਾਬ ਦੀ ਚੜਦੀ ਕਲਾ ਦੇ ਲਈ ਹਵਨ ਯੱਗ ਕਰਵਾਇਆ ਗਿਆ l ਇਸ ਮੌਕੇ ਤੇ ਡਾਕਟਰ ਜਸਬੀਰ ਸਿੰਘ ਸੰਧੂ ਵਿਧਾਇਕ ਹਲਕਾ ਪੱਛਮੀ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇੰਜੀ. ਸੰਜੀਵ ਸ਼ਰਮਾ ਪ੍ਰਿੰਸੀਪਲ ਨੇ ਆਪਣੇ ਸਟਾਫ ਅਤੇ ਸਿਖਿਆਰਥੀਆਂ ਦੇ ਨਾਲ ਉਹਨਾਂ ਦਾ ਅਤੇ ਉਨਾਂ ਦੇ ਨਾਲ ਆਏ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ ਕੌਂਸਲਰ ਅਤੇ ਸ੍ਰੀ ਗੌਰਵ....
ਵਿਧਾਇਕ ਸ਼ੈਰੀ ਕਲਸੀ ਨੇ ਸਿਹਤ ਮੰਤਰੀ ਨਾਲ ਕੀਤੀ ਮੀਟਿੰਗ
ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਕੀਤੀ ਚਰਚਾ ਬਟਾਲਾ, 5 ਸਤੰਬਰ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸੂਬਾ ਭਰ ਵਿੱਚ 842 ਆਮ ਆਦਮੀ ਕਲੀਨਿਕ....
ਵਿਆਹ ਪੁਰਬ ਸਮਾਗਮ, ਬਟਾਲਾ ਸ਼ਹਿਰ ਵਿਖੇ ਸਾਫ ਸਫਾਈ ਤੇ ਫੋਗਿੰਗ ਮੁਹਿੰਮ ਜਾਰੀ
ਬਟਾਲਾ, 5 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸੰਗਤਾ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਅੱਗੇ ਦੱਸਿਆ ਕਿ ਕਾਰਪੋਰੇਸ਼ਨ ਦੀਆਂ ਟੀਮਾਂ ਵਲੋਂ ਅੱਜ ਜਲੰਧਰ ਰੋਡ ਨੇੜੇ ਵੰਡਰ ਹੋਟਲ, ਗੁਰਦਾਸਪੁਰ ਰੋਡ ਅਤੇ ਕਾਹਨੂੰਵਾਨ ਚੌਂਕ ਨੇੜੇ ਸਾਫ-ਸਫਾਈ ਕਰਵਾਈ ਗਈ ਅਤੇ ਫੋਗਿੰਗ ਵੀ ਕਰਵਾਈ ਗਈ। ਉਨਾਂ ਦੱਸਿਆ ਕਿ ਟੀਮਾਂ ਵਲੋਂ ਲਗਾਤਾਰ ਸਫਾਈ....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਨਵ ਅਧਿਕਾਰ ਕਮਿਸ਼ਨ ਦੇ ਉੱਤਰ ਭਾਰਤ ਦੇ ਡਾਇਰੈਕਟਰ ਸ੍ਰੀ ਅਮਨਦੀਪ ਮਿੱਤਲ ਹੋਏ ਨਤਮਸਤਕ
ਅੰਮ੍ਰਿਤਸਰ, 5 ਸਤੰਬਰ 2024 : ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਉੱਤਰ ਭਾਰਤ ਦੇ ਡਾਇਰੈਕਟਰ ਸ੍ਰੀ ਅਮਨਦੀਪ ਮਿੱਤਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਸੇਵਾਮੁਕਤ ਅਸਿਸਟੈਂਟ ਕਮਿਸ਼ਨਰ ਸ. ਦਲਜੀਤ ਸਿੰਘ ਭੁੱਲਰ ਤੇ ਪੀਐਸਓ ਸ੍ਰੀ ਕਪਿਲ ਦੇਵ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਵਿਖੇ ਪੁੱਜੇ ਸ੍ਰੀ ਅਮਨਦੀਪ ਮਿੱਤਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼੍ਰੋਮਣੀ....
450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਖਡੂਰ ਸਾਹਿਬ ਵਿਖੇ ਸੈਮੀਨਾਰ ਆਯੋਜਿਤ
ਸ਼ਤਾਬਦੀ ਦਿਹਾੜੇ ਸਿੱਖ ਧਰਮ ਇਤਿਹਾਸ ਨੂੰ ਸਮਝਣ ਤੇ ਖੋਜਣ ਦਾ ਸੁਨਹਿਰੀ ਮੌਕਾ- ਭਾਈ ਮਹਿਤਾ ਖਡੂਰ ਸਾਹਿਬ, 5 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਬਾਣੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੂ ਅੰਗਦ ਦੇਵ ਖ਼ਾਲਸਾ ਕਾਲਜ ਖਡੂਰ ਸਾਹਿਬ ਵਿਖੇ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਸਚਖੰਡ ਸ੍ਰੀ ਹਰਿਮੰਦਰ....
ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਕੀਤੇ ਕਾਬੂ 
ਦੋਨੋਂ ਨੌਜਵਾਨ ਗੋਲਡੀ ਬਰਾੜ ਦੇ ਇਸ਼ਾਰਿਆਂ ਤੇ ਪੰਜਾਬ ਵਿੱਚ ਦਿੰਦੇ ਸਨ ਵਾਰਦਾਤਾਂ ਨੂੰ ਅੰਜਾਮ - ਪੁਲਿਸ ਕਮਿਸ਼ਨਰ ਚੰਡੀਗੜ੍ਹ ਵਿਖੇ ਫੋਰਚੂਨਰ ਕਾਰ ਦੇ ਉੱਪਰ ਹਮਲਾ ਕਰਨ ਦੇ ਮਾਮਲੇ ਚ ਪੁਲਿਸ ਨੇ ਕੀਤੇ ਗੋਲਡੀ ਬਰਾੜ ਦੇ ਗੁਰਗੇ ਕਾਬੂ ਅੰਮ੍ਰਿਤਸਰ, 5 ਸਤੰਬਰ 2024 : ਪੁਲਿਸ ਨੇ ਗੋਲਡੀ ਬਰਾੜ ਸਮੇਤ ਪੰਜ ਲੋਕਾਂ ਤੇ ਕੀਤਾ ਮਾਮਲਾ ਦਰਜ ਪੰਜਾਬ ਵਿੱਚ ਲਗਾਤਾਰ ਹੀ ਵਪਾਰੀਆਂ ਨਾਲ ਫਰੋਤੀ ਮੰਗਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਵਪਾਰੀ ਇਸ ਸਮੇਂ ਡਰਦੇ ਮਾਹੌਲ ਚ ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ....
ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਫੈਸਲਾ ਆਵੇਗਾ, ਉਸ ਦਾ ਸਵਾਗਤ ਜਰੂਰ ਕਰਾਂਗੇ : ਮਜੀਠੀਆ
ਅੰਮ੍ਰਿਤਸਰ, 5 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਦੀ ਬਾਗੀ ਨੇਤਾਵਾਂ ਵੱਲੋਂ 2007 ਤੋਂ 2017 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਾਗੀ ਅਕਾਲੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਸ ਵੇਲੇ ਦੇ ਮੰਤਰੀਆਂ ਦੇ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਸ਼ਿਕਾਇਤ ਦਿੰਦੇ ਹੋਏ ਉਹਨਾਂ ਨੂੰ ਤਲਬ ਕਰਨ ਦੀ ਗੱਲ ਕਹੀ ਗਈ ਸੀ, ਜਿਸ ਤੋਂ ਬਾਅਦ ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਘੋਸ਼ਿਤ ਕੀਤਾ ਗਿਆ ਹੈ। ਅੱਜ ਮਾਝੇ ਦੇ ਜਰਨੈਲ ਅਤੇ....
ਜੰਡਿਆਲਾ ਗੁਰੂ ਦੇ ਭਗਵਾਂ ਰੇਲਵੇ ਫਾਟਕ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਲੋਕਾਂ ਦੀ ਮੌਤ 
ਜੰਡਿਆਲਾ ਗੁਰੂ, 4 ਸਤੰਬਰ 2024 : ਕਸਬਾ ਜੰਡਿਆਲਾ ਗੁਰੂ ਦੇ ਨੇੜੇ ਪੈਂਦੇ ਭਗਵਾਂ ਰੇਲਵੇ ਫਾਟਕ ਨਜ਼ਦੀਕ, ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਟਰੱਕ ਅਤੇ ਮੋਟਰਸਾਈਕਲ ਦਰਮਿਆਨ ਗੰਭੀਰ ਹਾਦਸਾ ਵਾਪਰਿਆ ਹੈ। ਜਿਸ ਵਿੱਚ ਬਾਈਕ ਸਵਾਰ ਰਮਨ ਕੁਮਾਰ ਦੀ ਮੌਤ ਹੋ ਗਈ ਹੈ, ਜਦਕਿ ਮਾਤਾ ਸੁਮਿਤਰਾ ਅਤੇ ਪੋਤਾ ਲਖਣ ਇਸ ਹਾਦਸੇ ਦੌਰਾਨ ਗੰਭੀਰ ਰੂਪ ਦੇ ਵਿੱਚ....
ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ
ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਤੇ ਬਾਬਾ ਬਲਬੀਰ ਸਿੰਘ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 4 ਸਤੰਬਰ 2024 : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ....
ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 4 ਸਤੰਬਰ 2024 : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧ ਵਿਚ ਗੁਰਦੁਆਰਾ....
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ
ਅੰਮ੍ਰਿਤਸਰ 4 ਸਤੰਬਰ 2024 : ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ....
ਐਡਵੋਕੇਟ ਧਾਮੀ ਨੇ ਪੁਣੇ 'ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਪੰਡਾਲ ਬਣਾਉਣ ਦਾ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 3 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ 'ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੁਣੇ ਸ਼ਹਿਰ ਦੇ ਕੈਂਪ ਏਰੀਆ 'ਚ ਗਣਪਤੀ ਪੂਜਾ ਲਈ ਇਹ ਪੰਡਾਲ ਬਣਾਇਆ ਗਿਆ ਹੈ, ਜੋ....