ਅੰਮ੍ਰਿਤਸਰ, 3 ਸਤੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਦੇ ਸਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਅਤੇ ਸਰਬਉੱਚਤਾ ਦੇ ਵਿਰੁੱਧ ਹੈ, ਕਿਉਂਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਤਦ ਤੱਕ....
ਮਾਝਾ
ਸਿੱਖਿਆ ਢਾਂਚੇ ਨੂੰ ਹਰ ਪੱਖੋਂ ਚੁਸਤ ਦਰੁਸਤ ਰੱਖਣ ਲਈ ਹਰ ਇੱਕ ਰਹੇ ਪੱਬਾਂ ਭਾਰ-ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਤਰਨਤਾਰਨ, 02 ਸਤੰਬਰ 2024 : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਤੇ ਇੰਚਾਰਜਾਂ ਦੀ ਮੀਟਿੰਗ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਸਿੱਖਿਆ ਤਰਨਤਾਰਨ ਵੱਲੋਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ....
ਐਥਲੈਟਿਕਸ 100 ਮੀਟਰ ਈਵੈਂਟ ਅੰਡਰ-17 ਵਿੱਚ ਰਮਨਦੀਪ ਕੌਰ ਹਾਸਿਲ ਕੀਤਾ ਪਹਿਲਾ ਸਥਾਨ 200 ਮੀਟਰ ਵਿੱਚ ਜਸਦੀਪ ਕੌਰ, 400 ਮੀਟਰ ਵਿੱਚ ਜਸਦੀਪ ਕੌਰ ਅਤੇ 800 ਮੀਟਰ ਵਿੱਚ ਸੁਖਮਨਪ੍ਰੀਤ ਕੌਰ ਹਾਸਿਲ ਕੀਤਾ ਪਹਿਲਾ ਸਥਾਨ ਤਰਨ ਤਾਰਨ, 02 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ 3 ਤਹਿਤ ਅੱਜ ਬਲਾਕ ਪੱਟੀ ਦੇ ਖੇਡ ਮੁਕਾਬਲੇ ਮਲਟੀਪਰਪਜ ਸਪੋਰਟਸ ਪੱਟੀ ਵਿਖੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਸ਼੍ਰੀਮਤੀ ਸਤੰਵਤ ਕੌਰ ਨੇ ਦੱਸਿਆ ਕਿ ਅੱਜ ਦੇ ਬਲਾਕ ਪੱਧਰੀ....
ਬਿਆਸ, 02 ਸਤੰਬਰ 2024 : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ। ਪਤਾ ਲੱਗਾ ਹੈ ਕਿ ਜਸਦੀਪ ਸਿੰਘ ਗਿੱਲ ਉਨ੍ਹਾਂ ਦੀ ਰਿਸ਼ਤੇਦਾਰੀ ਵਿੱਚੋਂ ਹਨ ਅਤੇ ਡੇਰੇ ਨਾਲ ਪਹਿਲਾਂ ਹੀ ਜੁੜੇ ਹੋਏ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 1990 ਵਿੱਚ ਗੱਦੀ ਸੰਭਾਲੀ ਸੀ ਅਤੇ ਉਹ 5ਵੇਂ ਡੇਰਾ ਮੁਖੀ ਦੇ ਭਾਣਜੇ ਸਨ। ਡੇਰੇ ਦੇ ਸੇਵਾਦਾਰਾਂ ਨੂੰ ਜਾਰੀ ਇੱਕ ਸੰਦੇਸ਼ ਵਿੱਚ ਬਾਬਾ ਗੁਰਿੰਦਰ ਸਿੰਘ....
ਅੰਮ੍ਰਿਤਸਰ,2 ਸਤੰਬਰ 2024 : ਪ੍ਰੇਗਾਬਾਲਿਨ ਦੇ ਫਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ , ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲੀ ਵਿਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ। ਜਾਰੀ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗ੍ਰਾਮ ਅਤੇ 300 ਮਿਲੀਗ੍ਰਾਮ ਵਾਲੇ....
ਪਿੰਡ ਡੱਲਾ ਵਿਖੇ ਕਬਰਸਤਾਨ ਵਿਖੇ ਬਣਨ ਵਾਲੇ ਸ਼ੈੱਡ ਦੀ ਕਰਵਾਈ ਸ਼ੁਰੂਆਤ ਬਟਾਲਾ, 2 ਸਤੰਬਰ 2024 : ਹਲਕਾ ਬਟਾਲਾ ਦੇ ਪਿੰਡਾਂ ਅੰਦਰ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਅਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੱਲਾ ਵਿਖੇ ਕਬਰਸਤਾਨ ਵਿਖੇ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਣ ਉਪਰੰਤ ਕਿਹਾ ਕਿ ਪਿੰਡ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਪਈਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ ਚਾਹਲ ਬੀਡੀਪੀਓ....
ਤਰਨਤਾਰਨ 02 ਸਤੰਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਬੀਜ ਫਾਰਮ, ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵੱਲੋਂ ਮਿਤੀ 3 ਸਤੰਬਰ 2024 ਦਿਨ ਮੰਗਲਵਾਰ ਨੂੰ ਲਗਾਏ ਜਾਣ ਵਾਲੇ ਕਿਸਾਨ ਮੇਲੇ ਦਾ ਸਥਾਨ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਤੋਂ ਬਦਲ ਕੇ ਦਾਣਾ ਮੰਡੀ, ਮਜੀਠਾ ਕਰ ਦਿੱਤਾ ਗਿਆ ਹੈ। ਇਸ ਮੇਲੇ ਦਾ ਉਦੇਸ਼ “ਕੁਦਰਤੀ ਸੋਮੇ....
ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 1 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਅੱਜ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਆਪਣੀ ਰਿਹਾਇਸ਼ 'ਤੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਠਾਨਕੋਟ, 1 ਸਤੰਬਰ 2024 : ਅੱਜ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਪਿੰਡ ਕਟਾਰੂਚੱਕ ਵਿਖੇ ਅਪਣੇ ਦਫਤਰ ਚੋਂ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ, ਸੂਬੇਦਾਰ ਕੁਲਵੰਤ ਸਿੰਘ ਬਲਾਕ....
ਅੰਮ੍ਰਿਤਸਰ, 1 ਸਤੰਬਰ 2024 : ਸ਼ਹਿਰ ਦੀ ਪੁਲਿਸ ਨੇ ਪਾਕਿਸਤਾਨ ਤੋਂ ਤਸਕਰੀ ਕੀਤੇ ਤਿੰਨ ਨਸ਼ਾ ਤਸਕਰਾਂ ਕੋਲੋਂ ਤਿੰਨ ਗਲੋਕ 9 ਐਮਐਮ ਪਿਸਤੌਲ ਬਰਾਮਦ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੀ ਤਿੰਨ ਗਲੌਕ ਪਿਸਤੌਲ ਬਰਾਮਦ ਕੀਤੇ ਅਤੇ ਐਤਵਾਰ ਨੂੰ ਇੱਕ ਸਰਹੱਦ ਪਾਰ ਤਸਕਰੀ ਨੂੰ ਗ੍ਰਿਫਤਾਰ ਕੀਤਾ। ਨਸ਼ਾ ਤਸਕਰ ਦੀ ਪਛਾਣ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਪਿੰਡ ਦਾਉਕੇ ਦੇ ਰਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੇ ਸਾਥੀ ਅਰਸ਼ਦੀਪ ਸਿੰਘ ਵਾਸੀ ਇਸੇ ਪਿੰਡ ਦੀ ਗ੍ਰਿਫ਼ਤਾਰੀ ਹੋਣੀ....
ਕਿਹਾ-ਸੜਕੀ ਆਵਾਜਾਈ ਵਿੱਚ ਸੁਧਾਰ ਦੀ ਦਿਸ਼ਾ ਵਿੱਚ ਉਠਾਏ ਕਈ ਕਦਮ ਬਟਾਲਾ, 1 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਵਾਜਾਈ ਸੁਧਾਰ ਦੇ ਆਪਣੇ ਮੌਜੂਦਾ ਯਤਨਾਂ ਜਿਵੇਂ ਟਰਾਂਸਪੋਰਟ ਪ੍ਰਸ਼ਾਸਨ ਦੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਬਣਾਉਣ ਅਤੇ ਸਭ ਨਾਗਰਿਕਾਂ ਲਈ ਸੁਰੱਖਿਅਤ ਸੜਕੀ ਆਵਾਜਾਈ ਯਕੀਨੀ ਬਣਾਉਣ ਸਣੇ ਹੋਰਨਾਂ ਸੂਬਿਆਂ ਵੱਲੋਂ ਅਪਣਾਏ ਜਾਂਦੇ ਵਧੀਆ ਅਭਿਆਸਾਂ ਨੂੰ ਅਪਣਾਉਣ ਅਤੇ ਜਨਤਕ ਸੁਰੱਖਿਆ ਦੇ ਅਹਿਮ ਮੁੱਦੇ ਨਾਲ ਨਜਿੱਠਣ ਲਈ ਯਤਨਸ਼ੀਲ ਹੈ। ਇਹ....
ਬਟਾਲਾ, 31 ਅਗਸਤ 2024 : ਬਟਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਪਿੰਡ ਬਾਉਲੀ ਇੰਦਰਜੀਤ ਦੇ ਰਹਿਣ ਵਾਲਾ ਪ੍ਰਭਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦਾ ਪਿੱਛੇ ਰੋ ਰੋ ਕੇ ਬੁਰਾ ਹਾਲ ਹੈ। ਪਿਤਾ ਨੇ ਕਰਜ ਚੁੱਕ ਕੇ ਢਾਈ ਸਾਲ ਪਹਿਲਾਂ ਪਹਿਲਾਂ ਪ੍ਰਭਜੀਤ ਦੀ ਪਤਨੀ ਨੂੰ ਕੈਨੇਡਾ ਭੇਜਿਆ ਸੀ ਤੇ ਫਿਰ ਡੇਢ ਸਾਲ ਪਹਿਲਾਂ ਪ੍ਰਭਜੀਤ ਨੂੰ ਕੈਨੇਡਾ ਭੇਜਿਆ ਸੀ।ਕੈਨੇਡਾ ਵਿਚ ਹੀ ਦੋ ਮਹੀਨੇ ਪਹਿਲਾਂ....
ਅੰਮ੍ਰਿਤਸਰ, 31 ਅਗਸਤ 2024 : ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੁੱਖ ਮੰਤਰੀ ਅਤੇ ਪੰਜਾਬ ਦੇ ਗਵਰਨਰ ਨਤਮਸਤਕ ਹੋਏ, ਇਸ ਮੌਕੇ ਕਿਸੇ ਵੀ ਸਿਆਸੀ ਭਰੇ ਸਵਾਲ ਦਾ ਉਨ੍ਹਾਂ ਵਲੋਂ ਜਵਾਬ ਨਹੀਂ ਦਿੱਤਾ ਗਿਆ। ਅਸਲ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ। ਰਾਜਪਾਲ ਕਟਾਰੀਆ ਨਾਲ ਉਨ੍ਹਾਂ ਦੀ ਪਤਨੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਵੀ ਸਨ। ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ....
ਅੰਮ੍ਰਿਤਸਰ, 31 ਅਗਸਤ 2024 : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋਣ ਦੇ ਹੁਕਮਾਂ ਮੁਤਾਬਕ ਤਨਖਾਹੀਆ ਐਲਾਨੇ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚ ਗਏ ਹਨ। ਹਾਲਾਂਕਿ ਪਤਾ ਨਹੀਂ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਕੀ ਸਜ਼ਾ ਲਗਾਈ ਗਈ ਹੈ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਸਨ।....
ਅੰਮ੍ਰਿਤਸਰ, 31 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਗੁਰਦੀਪ ਸਿੰਘ ਮਟੀਆ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸ....