ਮਾਝਾ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 31 ਅਗਸਤ 2024 : ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੀ ਮੌਜੂਦ ਸਨ। ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ....
ਬਟਾਲਾ ਸ਼ਹਿਰ ਦਾ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ, ਮੇਰੀ ਮੁੱਖ ਤਰਜੀਹ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਕੀਤੀ ਲੋਕ ਮਿਲਣੀ ਬਟਾਲਾ, 31 ਅਗਸਤ 2024 : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਾਲਾਂਬੱਧੀ ਮੁਸ਼ਕਿਲਾਂ ਦਾ ਹੱਲ, ਮੇਰੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਜਮੀਨੀ....
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ੁਰੂ ਹੋਏ ਚਾਰ ਬਿਜ਼ਨਸ ਸਟਾਰਟਅੱਪ ਨੂੰ ਮਾਨਤਾ ਦਿੰਦਿਆਂ ਸਨਮਾਨ
ਅੰਮ੍ਰਿਤਸਰ, 30 ਅਗਸਤ, 2024 : ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰੀਨਿਓਰਸ਼ਿਪ ਐਂਡ ਇਨੋਵੇਸ਼ਨ ਵੱਲੋਂ ਪ੍ਰੋਤਸਾਹਿਤ ਚਾਰ ਔਰਤਾਂ ਦੀ ਅਗਵਾਈ ਵਾਲੇ ਬਿਜ਼ਨਸ ਸਟਾਰਟਅੱਪਸ ਨੂੰ ਪੰਜਾਬ ਦੀ ਤਰੱਕੀ ਲਈ ਨਵੇਂ ਧਰਾਤਲ ਸਿਰਜਣ ਅਤੇ ਸਮਾਜ ਉੱਤੇ ਉਨ੍ਹਾਂ ਦੇ ਮਹੱਤਵਪੂਰਨ ਪ੍ਰਭਾਵ ਲਈ ਯੋਗਦਾਨ ਵਾਸਤੇ ਮਾਨਤਾ ਦਿੱਤੀ ਅਤੇ ਸਨਮਾਨਿਤ ਕੀਤਾ। ਇਨ੍ਹਾਂ ਵਿਚ ਸਨਮਾਨਿਤ ਹੋਏ ਬਿਜ਼ਨਸ ਸਟਾਰਟਅੱਪਸ ਵਿੱਚ ਮੈਕੇਲੀ ਬਾਇਓਟੈਕ ਪ੍ਰਾਈਵੇਟ ਲਿਮਟਿਡ ਤੋਂ ਡਾ. ਵਿਪਾਸ਼ਾ ਸ਼ਰਮਾ....
ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ, ਅਕਾਲੀ ਸਰਕਾਰ ਸਮੇਂ ਦੇ ਕੈਬਨਿਟ ਮੰਤਰੀ ਵੀ ਕੀਤੇ ਤਲਬ 
ਪੰਜ ਸਿੰਘ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਆਪਣੇ ਗੁਨਾਹਾਂ ਦੀ ਮਾਫੀ ਨਹੀਂ ਮੰਗਦੇ ਉਨੀ ਦੇਰ ਤੱਕ ਸੁਖਬੀਰ ਬਾਦਲ ਹਨ ਤਨਖਾਹੀਆ ਘੋਸ਼ਿਤ : ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਰਾਜੋਆਣਾ ਦੇ ਮੁੱਦੇ ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਬੁੱਧੀਜੀਵੀਆਂ ਤੋਂ ਮੰਗੇ ਸੁਝਾਵ ਅੰਮ੍ਰਿਤਸਰ, 30 ਅਗਸਤ 2024 : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ। ਦੱਸ ਦਈਏ ਕਿ, ਅਕਾਲੀ ਦਲ ਦੇ ਮੁੱਦੇ ਦੇ....
ਐਡਵੋਕੇਟ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ’ਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਕੀਤਾ ਸਵਾਗਤ
ਅੰਮ੍ਰਿਤਸਰ, 30 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ ਪੁਲਬੰਗਸ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਕਰਨ ਵਾਲੀ ਭੀੜ ਦੀ ਅਗਵਾਈ ਕੀਤੀ ਸੀ, ਜਿਸ ਦੌਰਾਨ ਤਿੰਨ....
ਮੀਰੀ ਪੀਰੀ ਦਾ ਸਿਧਾਂਤ ਪੰਥ ਵਿਰੋਧੀ ਤਾਕਤਾਂ ਨੂੰ ਹਮੇਸ਼ਾ ਰੜਕਦਾ ਰਿਹੈ : ਐਡਵੋਕੇਟ ਧਾਮੀ
ਤੀਸਰੇ ਤੇ ਚੌਥੇ ਪਾਤਸ਼ਾਹ ਨਾਲ ਸਬੰਧਤ ਸ਼ਤਾਬਦੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਸੈਮੀਨਾਰ ਆਯੋਜਿਤ ਅੰਮ੍ਰਿਤਸਰ, 30 ਅਗਸਤ 2024 : ਗੁਰੂ ਸਾਹਿਬਾਨ ਦਾ ਫ਼ਲਸਫ਼ਾ ਸਿੱਖ ਦੇ ਸ਼ਖਸੀ ਜੀਵਨ ਦੀ ਘਾੜਤ ਘੜਨ ਦੇ ਨਾਲ-ਨਾਲ ਪੰਥਕ ਅਗਵਾਈ ਲਈ ਵੀ ਬੇਹੱਦ ਅਹਿਮ ਹੈ, ਪਰੰਤੂ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀ ਇਸ ਵਿਰਾਸਤ ਅਤੇ ਸਿਧਾਂਤਾਂ ਨੂੰ ਸੱਟ ਮਾਰਨ ਲਈ ਲਗਾਤਾਰ ਕੋਝੇ ਯਤਨ ਕਰਦੀਆਂ ਰਹੀਆਂ ਹਨ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ....
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਵੱਖ-ਵੱਖ ਸਰਕਾਰੀ ਸਕੂਲਾਂ, ਸਰਕਾਰੀ ਰਾਸ਼ਨ ਡਿਪੂਆਂ ਅਤੇ ਆਂਗਣਵਾੜੀ ਕੇਂਦਰਾਂ ਦਾ ਕੀਤਾ ਅਚਨਚੇਤ ਦੌਰਾ
ਆਂਗਣਵਾੜੀ ਕੇਂਦਰਾਂ ਤੋਂ ਦਲੀਆ ਅਤੇ ਖਿਚੜੀ ਦੇ ਨਮੂਨੇ ਲਏ ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਬਾਰੇ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਮਿਡ-ਡੇ-ਮੀਲ ਖੁਦ ਵੀ ਖਾਧਾ ਬਟਾਲਾ, 30 ਅਗਸਤ 2024 : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਬਲਾਕ ਬਟਾਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਸਰਕਾਰੀ ਰਾਸ਼ਨ ਡਿਪੂਆਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ। ਇਸ ਮੌਕੇ ਆਂਗਣਵਾੜੀ ਕੇਂਦਰਾਂ ਤੋਂ ਦਲੀਆ ਅਤੇ ਖਿਚੜੀ ਦੇ....
ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਜਾਰੀ ਰੱਖਦਿਆਂ 1548 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚ ਕੀਤੀ-ਵਿਧਾਇਕ ਸ਼ੈਰੀ ਕਲਸੀ
ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਦ੍ਰਿੜ ਸੰਕਲਪ ਬਟਾਲਾ, 30 ਅਗਸਤ 2024 : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਦੇ ਚਹੁਪੱਖੀ ਵਿਕਾਸ ਲਈ ਸਰਕਾਰ ਦ੍ਰਿੜ ਸੰਕਲਪ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਇੱਕ ਵਰਗ ਦੀ ਭਲਾਈ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ....
ਜਿਲ੍ਹਾ ਤੇ ਸੈਸਨ ਜੱਜ ਨੇ ਭਰੋਲੀ ਨਜਦੀਕ ਕੀਤਾ ਗੁਰੂ ਨਾਨਕ ਬਗੀਚੀ ਦਾ ਉਦਘਾਟਣ
ਪਠਾਨਕੋਟ, 30 ਅਗਸਤ 2024 : ਮੁੱੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਵਾਤਾਵਰਣ ਸੁਰੱਖਿਆ ਨੂੰ ਲੈ ਕੇ ਸਮੇਂ ਸਮੇਂ ਤੇ ਅਪੀਲ ਕੀਤੀ ਜਾਂਦੀ ਹੈ ਕਿ ਜਿਆਦਾ ਤੋਂ ਜਿਆਦਾ ਬੂਟੇ ਲਗਾਏ ਜਾਣ, ਇਸ ਅਧੀਨ ਚਲਦੇ ਸਾਲ ਦੋਰਾਨ ਪੂਰੇ ਪੰਜਾਬ ਅੰਦਰ ਵਣ ਵਿਭਾਗ ਵੱਲੋਂ ਕਰੀਬ 3 ਕਰੋੜ ਬੂੱਟੇ ਲਗਾਉਂਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਜਿਲ੍ਹਾ ਪਠਾਨਕੋਟ ਪੋਦੇ ਲਗਾਉਂਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਧਰਮਵੀਰ ਦੈਰੂ ਡਵੀਜ਼ਨਲ ਜੰਗਲਾਤ ਅਫ਼ਸਰ ਪਠਾਨਕੋਟ ਵੱਲੋਂ ਕੀਤਾ ਗਿਆ। ਜਿਕਰਯੋਗ....
ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਲੜਕੀਆਂ ਲਈ ਮੁਫਤ ਕੋਚਿੰਗ ਕਲਾਸਾਂ ਸ਼ੁਰੂ
ਅੰਮ੍ਰਿਤਸਰ 30 ਅਗਸਤ 2024 : ਕੈਬਨਿਟ ਮੰਤਰੀ ਸ਼੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ , ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਦੀਆਂ ਹਦਾਇਤਾਂ ਅਨੁਸਾਰ , ਸਹਾਇਕ ਕਮਿਸ਼ਨਰ (ਯੂ.ਟੀ) ਸ਼੍ਰੀਮਤੀ ਸੋਨਮ ਦੀ ਅਗਵਾਈ ਹੇਠ ਅੱਜ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਤਹਿਤ ਲੜਕੀਆਂ ਲਈ ਮੁਫਤ ਕੋਚਿੰਗ ਕਲਾਸਾਂ ਸ਼ੁਰੂ ਕਰਨ ਸਬੰਧੀ ਜਨਤਕ ਨੋਟਿਸ ਤੇ ਸਰਵੇ ਤੋਂ ਬਾਅਦ ਹਾਜਰ ਹੋਏ ਗਯਾਨਮ ਇੰਸਟੀਚਿਊਟ, ਆਈ.ਬੀ.ਟੀ ਇੰਸਟੀਚਿਊਟ ਅਤੇ ਈ....
ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਨੂੰ ਦੇਵੇਗੀ ਲੋੜ ਅਨੁਸਾਰ ਸਹੂਲਤ : ਕੈਬਨਿਟ ਮੰਤਰੀ ਈਟੀਓ
ਈਟੀਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਅੰਮ੍ਰਿਤਸਰ , 30 ਅਗਸਤ 2024 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਦੀ ਲੋੜ ਅਨੁਸਾਰ ਸਹਾਇਤਾ ਕਰ ਰਹੀ ਹੈ ਅਤੇ ਅੱਜ ਮਿਸ਼ਨ ਵਤਸਲਿਆ ਸਕੀਮ ਅਧੀਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ....
ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ
ਗਰਮੀ ਵਿੱਚ ਬਿਜਲੀ ਵਿਭਾਗ ਵੱਲੋਂ ਵਿਖਾਈ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 30 ਅਗਸਤ 2024 : ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ ਦੇ ਕੋਲੋਂ ਵਿਭਾਗ ਦੇ ਕੰਮ ਕਾਜ ਬਾਰੇ ਵੀ ਵਿਚਾਰਾਂ ਲਈਆਂ ਅਤੇ ਉਨਾਂ ਦੀ ਗੱਲਬਾਤ ਨੂੰ ਸੁਣਿਆ। ਇਸ ਮੌਕੇ ਬਿਜਲੀ ਮੰਤਰੀ ਸ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 31 ਅਗਸਤ ਅਤੇ 1 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ
ਵੋਟਾਂ ਬਣਾਉਣ ਦੀ ਆਖਿਰੀ ਮਿਤੀ 16 ਸਤੰਬਰ 2024 ਅੰਮ੍ਰਿਤਸਰ 30 ਅਗਸਤ 2024 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ ਦਿਨ 31 ਅਗਸਤ ਸ਼ਨੀਵਾਰ ਅਤੇ 1 ਸਤੰਬਰ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਵੋਟਾਂ ਬਣਾਉਣ ਦੀ ਆਖਿਰੀ ਮਿਤੀ 16 ਸਤੰਬਰ 2024 ਨਿਸਚਿਤ ਕੀਤੀ ਗਈ ਹੈ। ਇਸ....
ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ, ਮੁਲਜ਼ਮ ਕੋਲੋਂ 4 ਗਲੋਕ-19 ਪਿਸਤੌਲ, 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਕੀਤੇ ਜ਼ਬਤ 
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਬਰਾਮਦ ਕੀਤੇ ਗਲਾਕ ਪਿਸਤੌਲਾਂ ਵਿੱਚੋਂ ਇੱਕ 'ਤੇ ਲਿਖਿਆ ਸੀ 'ਮੇਡ ਫਾਰ ਨਾਟੋ ਆਰਮੀ': ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ....
ਲੋਕ ਦੁਨਿਆਵੀ ਗੁਰੂਆਂ ਨੂੰ ਛੱਡ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ 'ਚ ਲੱਗਣ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਦਿਵਸ ਮੌਕੇ ਜਥੇਦਾਰ ਅਕਾਲ ਤਖਤ ਸਾਹਿਬ ਨੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ ਅੰਮ੍ਰਿਤਸਰ, 29 ਅਗਸਤ 2024 : ਜਗਤ ਜੋਤ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਤੇ ਜਿੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਵਿੱਚ ਵੱਡੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹਨ ਉਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਸਿੱਖ ਸੰਗਤਾਂ ਨੂੰ ਇਸ ਦਿਨ ਦੀ ਮੁਬਾਰਕਬਾਦ ਦਿੱਤੀ ਗਈ ਹੈ। ਗਿਆਨੀ ਰਘਬੀਰ ਸਿੰਘ ਵੱਲੋਂ....