ਅੰਮ੍ਰਿਤਸਰ, 15 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਪੇਨ ਤੋਂ ਆਏ ਪੰਜਾਬੀ ਨੌਜਵਾਨ ਕੰਵਲਜੀਤ ਸਿੰਘ ਤੇ ਉਸਦੀ ਸਪੈਨਿਸ਼ ਮੂਲ ਦੀ ਪਤਨੀ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿਚ ਸਥਾਨਕ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕਰਦਾ ਹਾਂ। ਮਜੀਠੀਆ ਨੇ ਕਿਹਾ ਕਿ ਫਿਲਮੀ ਅਦਾਕਾਰਾ ਤੇ ਹੁਣ ਐਮ ਪੀ ਬਣੇ ਕੰਗਣਾ ਰਣੌਤ ਵੱਲੋਂ ਪੰਜਾਬੀਆਂ ਕੀਤੀਆਂ ਬਿਆਨਬਾਜ਼ੀ ਦਾ ਹੀ ਇਹ ਅਸਰ ਹੈ ਕਿ ਹਿਮਾਚਲੀ ਲੋਕ ਪੰਜਾਬੀ ਸੈਲਾਨੀਆਂ ਨੂੰ ਨਿਸ਼ਾਨਾ....
ਮਾਝਾ
ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ ਅੰਮ੍ਰਿਤਸਰ 15 ਜੂਨ 2024 : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਦੇ ਨਾਲ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਉਹਨਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ....
ਅੰਮ੍ਰਿਤਸਰ 15 ਜੂਨ : ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਵੱਲੋਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਜਿਲ੍ਹੇ ਵਿੱਚ 15 ਜੂਨ ਨੂੰ ਬਲਾਕ ਵੇਰਕਾ ਦੇ ਪਿੰਡ ਮਾਨਾਵਾਲਾ ਕਲਾਂ ਵਿਖੇ ਝੋਨੇ ਦੀ ਲੁਆਈ ਸ਼ੁਰੂ ਕਰਵਾਈ ਗਈ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ ਇਸ ਲਈ....
ਦੀਨਾਨਗਰ, 15 ਜੂਨ 2024 : ਬੀਤੀ ਸ਼ਾਮ ਦੀਨਾਨਗਰ ਨੇੜਲੇ ਪਿੰਡ ਡੀਡਾ ਸਾਸੀਆਂ ਵਿੱਚ ਰਜਵਾਹੇ ਦੇ ਨਾਲ ਲੱਗਦੀਆਂ ਝਾੜੀਆਂ ਵਿੱਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਜਦਕਿ ਇੱਕ ਨੌਜਵਾਨ ਦੀ ਲਾਸ਼ ਪਿੰਡ ਝਾਂਗੀ ਸਵਰੂਪ ਦਾਸ ਦੀਆਂ ਝਾੜੀਆਂ ਵਿੱਚੋਂ ਮਿਲਣ ਤੋਂ ਬਾਅਦ ਅੱਜ ਪੁਲਿਸ ਨੇ ਪਿੰਡ ਦੀ ਚਾਰੋਂ ਤਰਫ ਤੋਂ ਘੇਰਾਬੰਦੀ ਕਰਕੇ ਪਿੰਡ ਅੰਦਰ ਚੈਕਿੰਗ ਅਭਿਆਨ ਚਲਾਇਆ ਅਤੇ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ ਅਤੇ ਪਿੰਡ ਅੰਦਰ ਲੋਕਾਂ ਦੇ ਆਣ ਜਾਣ ਤੇ ਪਾਬੰਦੀ ਲਗਾਈ ਤਾਂ ਜੋਂ ਕੋਈ ਵੀ ਸ਼ੱਕੀ....
ਅੰਮ੍ਰਿਤਸਰ, 15 ਜੂਨ 2024 : ਗਰਮੀ ਜਿਆਦਾ ਹੋਣ ਕਾਰਨ ਲੋਕ ਪਹਾੜਾਂ ਵਿੱਚ ਘੁੰਮਣ ਲਈ ਜਾ ਰਹੇ ਹਨ, ਪਰ ਇੱਕ ਐਨਆਰਆਈ ਜੋੜੇ ਨੂੰ ਪਹਾੜਾਂ ਵਿੱਚ ਘੁੰਮਣਾ ਮਹਿੰਗਾ ਪੈ ਗਿਆ। ਹਿਮਾਚਲ ਪ੍ਰਦੇਸ਼ 'ਚ ਸੈਰ ਕਰਨ ਗਏ ਜੋੜੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਸਪੈਨਿਸ਼ ਕੁੜੀ ਦਾ ਪੰਜਾਬੀ ਪਤੀ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈ। ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ। ਦੱਸ ਦਈਏ ਕਿ ਇਹ ਜੋੜਾ ਡਲਹੌਜ਼ੀ ਨੇੜੇ ਖਜੀਅਰ 'ਚ ਕਾਰ ਪਾਰਕ ਕਰਨ ਜਾ ਰਿਹਾ ਸੀ ਅਤੇ ਉਸ ਸਮੇਂ ਉਨ੍ਹਾਂ ਦੀ ਛੋਟੀ ਜਿਹੀ....
ਅੰਮ੍ਰਿਤਸਰ, 15 ਜੂਨ, 2024 : ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਦੇ ਇੱਕ ਖੇਤਾਂ ਵਿੱਚੋਂ ਨਸ਼ੀਲੇ ਪਦਾਰਥਾਂ ਸਮੇਤ ਇੱਕ ਚੀਨੀ ਡਰੋਨ ਬਰਾਮਦ ਕੀਤਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੇ ਨਾਲ ਇੱਕ ਡਰੋਨ ਦੀ ਮੌਜੂਦਗੀ ਬਾਰੇ ਬੀਐਸਐਫ ਦੇ ਖੁਫੀਆ ਵਿੰਗ ਤੋਂ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਬੀਐਸਐਫ ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ, ਸ਼ੱਕੀ ਖੇਤਰ ਵਿੱਚ ਇੱਕ ਵਿਆਪਕ ਖੋਜ ਮੁਹਿੰਮ ਚਲਾਈ। ਬੀਐਸਐਫ ਨੇ....
ਅੰਮ੍ਰਿਤਸਰ, 15 ਜੂਨ 2024 : ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਪੁਲਿਸ ਕਮਿਸ਼ਨਰ ਨੇ ਐਡਵੋਕੇਟ ਧਾਮੀ ਨਾਲ ਬੈਠਕ ਸਮੇਂ ਸ਼ਹਿਰ ਦੇ ਸਿੱਖ ਸਰੋਕਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਨਾਲ ਜੁੜੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਪੁਲਿਸ ਕਮਿਸ਼ਨਰ ਵਜੋਂ ਸ. ਰਣਜੀਤ....
ਅੰਮ੍ਰਿਤਸਰ, 15 ਜੂਨ 2024 : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ....
ਅੰਮ੍ਰਿਤਸਰ, 15 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ....
ਬਟਾਲਾ, 14 ਜੂਨ 2024 : ਡਾ ਸ਼ਾਇਰੀ ਭੰਡਾਰੀ,ਐਸਡੀਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ ਲਾਈਨ ਬਿਨੈਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ....
ਬਟਾਲਾ, 14 ਜੂਨ 2024 : ਬਟਾਲਾ ਪੁਲਿਸ ਦੇ ਟਰੈਫਿਕ ਸਟਾਫ਼ ਨੇ ਆਲ ਇੰਡੀਆ ਵੂਮੈਨ ਕਾਨਫ਼ਰੰਸ ਬਟਾਲਾ ਦੇ ਸਟਾਫ਼ ਨਾਲ ਮਿਲ ਕੇ ਪਿੰਡ ਜੈਤੋ ਸਰਜਾ ਵਿਖੇ ਔਰਤਾਂ ਲਈ ਟਰੈਫਿਕ ਨਿਯਮਾਂ ਸਬੰਧੀ ਵਿੱਦਿਅਕ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਟਰੈਫਿਕ ਸਟਾਫ ਨੇ ਸੜਕੀ ਨਿਯਮਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਜੇ ਅਸੀਂ ਸਹੀ ਢੰਗ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਾਂਗੇ ਤਾਂ ਅਸੀਂ ਸੜਕੀ ਦੁਰਘਟਨਾਵਾਂ ਤੋਂ ਬਚ ਸਕਦੇ ਹਾਂ। ਉਨਾਂ ਕਿਹਾ ਕਿ ਸੜਕੀ ਦੁਰਘਟਨਾਵਾਂ ਤੋਂ ਬਚਣ ਲਈ ਟਰੈਫਿਕ....
ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਸੂਤੀ ਕੱਪੜਾ ਨਾਲ ਲੈ ਕੇ ਜਾਣ ਨਾਲ ਲੂਅ ਲੱਗਣ ਤੋਂ ਬਚਿਆ ਜਾ ਸਕਦਾ ਹੈ ਬਟਾਲਾ, 14 ਜੂਨ : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਐਸ.ਐਮ.ਓ ਬਟਾਲਾ ਡਾ. ਰਵਿੰਦਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਦਿਨਾ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ ।ਉਨ੍ਹਾ ਕਿਹਾ....
ਝੋਨੇ ਦੀ ਸਿੱਧੀ ਬਿਜਾਈ ਤੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਏਗੀ: ਡਿਪਟੀ ਕਮਿਸ਼ਨਰ ਤਰਨਤਾਰਨ 14 ਜੂਨ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਆਤਮਾ ਦੇ ਸਹਿਯੋਗ ਨਾਲ ਮਾਣਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ੍ਰੀ ਜਸਵੰਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਭੱਠਲ ਫ਼ਾਰਮ, ਨੌਸ਼ਹਿਰਾ ਪਨੂੰਆਂ ਤਰਨਤਾਰਨ ਵਿਖੇ ਲਗਾਇਆ ਗਿਆ ।....
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21 ਜੂਨ ਨੂੰ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ, 14 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ....
ਦੀਨਾਨਗਰ, 13 ਜੂਨ 2024 : ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਏ.ਆਰ.ਓ.-ਕਮ-ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਦੀਨਾਨਗਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਪੱਤਰ ਦਿੰਦਿਆਂ ਏ.ਆਰ.ਓ. ਸ੍ਰੀ ਗੁਰਦੇਵ ਸਿੰਘ ਧਾਮ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ....