ਗੁਰਦਾਸਪੁਰ, 12 ਜੂਨ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲਗਦੇ ਪਿੰਡਾਂ ਵਿੱਚ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਹੀ ਧਾਰਮਿਕ ਸਥਾਨਾਂ ਤੇ ਲਗਾਏ ਜਾਣ ਵਾਲੇ ਸਪੀਕਰਾਂ ਦੀ ਅਵਾਜ਼ ਘੱਟ ਰੱਖਣ ਸਬੰਧੀ ਵੀ....
ਮਾਝਾ
ਕਿਸਾਨ 20 ਜੂਨ ਤੱਕ ਦੇ ਸਕਦੇ ਹਨ ਆਨਲਾਈਨ ਸਹਿਮਤੀ - ਮੁੱਖ ਖੇਤੀਬਾੜੀ ਅਫ਼ਸਰ ਕਿਹਾ, ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਦੇਣ ਤਰਜੀਹ ਗੁਰਦਾਸਪੁਰ, 12 ਜੂਨ : ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਕਿਸਾਨ ਆਪਣੀ ਸਹਿਮਤੀ https://agrimachinerypb.com/ home/DSR23Department ਲਿੰਕ ਤੇ ਕਲਿੱਕ....
ਬਟਾਲਾ, 11 ਜੂਨ : ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਐਂਟੀ ਮਲੇਰੀਆ ਮੰਥ ਜੂਨ - 2024 ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਗਰੂਕਤਾ ਕੈਂਪ ਵਿੱਚ ਮਹਿੰਦਰਪਾਲ ਹੈਲਥ ਇੰਸਪੈਕਟਰ ਨੇ ਵੱਖ-ਵੱਖ ਪਿੰਡਾਂ ਤੋ ਆਏ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਕਿ ਮਲੇਰੀਆ ਬੁਖਾਰ ਇੱਕ ਐਨਾਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ l ਇਹ ਮੱਛਰ ਸਾਫ਼ ਖੜ੍ਹੇ ਪਾਣੀ ਉਪਰ ਰਹਿੰਦਾ ਹੈ ਤੇ ਇਸ ਪਾਣੀ ਵਿੱਚ ਆਪਣੀ ਪੈਦਾਵਾਰ....
ਬਟਾਲਾ ਵਿਖੇ ਨਿਊ ਕੈਲਾਸ਼ ਸੋਡਾ ਦੀ ਚੈਕਿੰਗ ਦੌਰਾਨ ਸੈਂਪਲ ਫੇਲ੍ਹ ਪਾਇਆ ਗਿਆ-ਨੋਟਿਸ ਜਾਰੀ ਕਰਕੇ ਅਗਲੇਰੀ ਕਾਰਵਾਈ ਆਰੰਭੀ ਬਟਾਲਾ, 11 ਜੂਨ : ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜਿਲੇ ਅੰਦਰ ਫੂਡ ਸੇਫਟੀ ਵਿਭਾਗ ਵਲੋ ਖਾਣ ਪੀਣ ਦਇਆ ਵਸਤਾਂ ਦੀ ਗੁਣਵੱਤਾ ਬਣਾਏ ਰੱਖਣ ਲਈ ਫੂਡ ਸੇਫਟੀ ਵਿਭਾਗ ਵਲੋਂ ਨਿਰੰਤਰ ਦੁਕਾਨਾਂ ਆਦਿ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਸਬੰਧੀ ਗੱਲ ਕਰਦਿਆਂ ਡਾ ਜੀ ਐਸ ਪਨੂੰ, ਸਹਾਇਕ ਕਮਿਸ਼ਨਰ ਫੂਡ ਗੁਰਦਾਸਪੁਰ ਨੇ ਦੱਸਿਆ ਕਿ ਅਕਸਰ ਜਿਲ੍ਹੇ ਵਿੱਚੋਂ ਲੋਕਾਂ ਵਲੋਂ....
ਅੰਮ੍ਰਿਤਸਰ 11 ਜੂਨ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ 12 ਜੂਨ, ਦਿਨ ਬੁੱਧਵਾਰ ਨੂੰ ਲਗਾਏ ਜਾ ਰਹੇ ਰੋਜਗਾਰ ਕੈਂਪ ਵਿੱਚ ਐਸ.ਬੀ.ਆਈ ਕਰੇਡਿਟ ਕਾਰਡ, ਐਕਸਪ੍ਰੈਸ ਬੀਸ, ਅਦਾਤਿਯਾ ਬਿਰਲਾ ਸੰਨਲਾਇਫ, ਸ਼ੇਅਰ ਇੰਡਿਆ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਹਨਾਂ ਸਾਰੀਆ ਕੰਪਨੀਆ ਵੱਲੋ ਬ੍ਰਾਂਚ ਐਗਜੇਕਟਿਵ, ਡਿਲਿਵਰੀ ਬਵਾਏ....
ਯੂਨੀਵਰਸਿਟੀ ਦੇ ਚਾਂਸਲਰ ਤੇ ਹਰਿਆਣਾ ਦੇ ਰਾਜਪਾਲ ਨੂੰ ਕਾਰਵਾਈ ਲਈ ਕਿਹਾ ਅੰਮ੍ਰਿਤਸਰ,11 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਤੇ ਹਰਿਆਣਾ ਦੇ ਰਾਜਪਾਲ....
ਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 11 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਕਨੂੰਨੀ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ....
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ ਅੰਮ੍ਰਿਤਸਰ, 10 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ....
ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ ਹਲਕੇ ਦੇ ਸਮੁਹ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 10 ਜੂਨ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੁਹ ਅਹੁਦੇਦਾਰਾਂ, ਵਰਕਰਾਂ ਨਾਲ....
ਅੰਮ੍ਰਿਤਸਰ, 10 ਜੂਨ : ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋ ਸਾਹਮਣੇ ਆਇਆ ਹੈ ਜਿਥੇ ਬਚੇ ਨਹਾਉਣ ਗਏ ਅਤੇ ਨਹਾਉਂਦੇ ਹੋਏ ਮਕਬੂਲ ਪੁਰਾ ਇਲਾਕੇ ਦੇ ਚਾਰ ਬਚੇ ਡੁੰਘੇ ਪਾਣੀ ਵਿਚ ਚਲੇ ਗਏ ਜਿਥੇ ਉਥੇ ਮੋਜੂਦ ਲੋਕਾ ਵਲੋ ਤਿੰਨ ਬਚਿਆਂ ਨੂੰ ਡੁੱਬਣ ਤੋ ਬਚਾ ਲਿਆ ਗਿਆ ਪਰ ਚੌਥੇ ਬਚੇ ਦਾ ਅਜੇ ਕੋਈ ਸੁਰਾਗ ਨਹੀ ਮਿਲ ਪਾ ਰਿਹਾ, ਫਿਲਹਾਲ ਗੋਤਾਖੋਰਾਂ ਵੱਲੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ। ਮਾਮਲਾ ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋਂ ਸਾਹਮਣੇ ਆਇਆ ਹੈ, ਜਿਥੇ ਸਕੂਲਾਂ ਵਿਚ ਪਈਆਂ ਛੁੱਟੀਆਂ ਦੇ ਚੱਲਦਿਆਂ....
ਅੰਮ੍ਰਿਤਸਰ, 9 ਜੂਨ : ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ ‘ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ....
ਅੰਮ੍ਰਿਤਸਰ, 9 ਜੂਨ : ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਾਲੀਵਾਲ ਲੋਕਾਂ ਦਾ ਧੰਨਵਾਦ ਕਰਨ ਲਈ ਪਹੁੰਚੇ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨੇ ਮਨ ਦੀ ਭੜਾਸ ਬਾਹਰ ਕੱਢੀ। ਕਿਹਾ ਕਿ ਜੇਕਰ ਹਜੇ ਵੀ ਸਰਕਾਰ ਨਾ ਜਾਗੀ ਤਾਂ 2027 ਦੇ ਵਿੱਚ ਇੱਕ ਵੀ ਆਮ ਆਦਮੀ ਪਾਰਟੀ ਨੂੰ ਸੀਟ ਨਹੀਂ ਮਿਲੇਗੀ। ਕੇਂਦਰੀ ਹਲਕੇ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਨੇ ਕਿਹਾ ਕਿ ਸਾਡੇ ਵਲੰਟੀਅਰ ਕਹਿੰਦੇ ਸਨ ਕਿ ਅੱਜ ਵੀ ਥਾਣਿਆਂ ਦੇ ਵਿੱਚ ਕਾਂਗਰਸੀ-ਅਕਾਲੀ ਬੈਠੇ....
ਅੰਮ੍ਰਿਤਸਰ: 8 ਜੂਨ : ਬੀਐਸਐਫ ਖੁਫੀਆ ਵਿੰਗ ਦੁਆਰਾ ਪ੍ਰਾਪਤ ਇਨਪੁਟ ਦੇ ਆਧਾਰ 'ਤੇ ਬੀਐਸਐਫ ਤੇ ਕਸਟਮ ਵਿਭਾਗ ਨੇ ਅਟਾਰੀ ਇਲਾਕੇ 'ਚ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 461 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨਾਂ ਰਾਹੀਂ ਇਸ ਇਲਾਕੇ 'ਚ ਕਿਧਰੇ ਡਰੋਨ ਦੀ ਖੇਪ ਸੁੱਟੀ ਹੈ। ਇਸ ਤੋਂ ਬਾਅਦ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੇ ਇਲਾਕੇ 'ਚ ਸਰਚ ਅਭਿਆਨ ਚਲਾਇਆ ਤੇ ਕਰੀਬ ਦੋ....
ਅੰਮ੍ਰਿਤਸਰ, 8 ਜੂਨ : ਅੰਮ੍ਰਿਤਸਰ ਦੇ ਥਾਣਾ ਕੋਤਵਾਲੀ ਅਧੀਨ ਇਲਾਕੇ ਦੇ ਵਿੱਚ ਮਨੀ ਐਕਸਚੇਂਜਰ ਦੀ ਦੁਕਾਨ ਦੇ ਉੱਪਰ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ। ਅਤੇ ਉਸ ਦੇ ਵਿੱਚ 30 ਲੱਖ ਰੁਪਏ ਦੀ ਲੁੱਟ ਦੁਕਾਨ ਦੇ ਉੱਪਰ ਹੋਈ ਸੀ ਜਿਸ ਤੋਂ ਬਾਅਦ ਮਨੀ ਐਕਸਚੇਂਜਰ ਦੀ ਦੁਕਾਨ ਤੇ ਹੋਈ 30 ਲੱਖ ਦੀ ਲੁੱਟ ਦੇ ਸੰਬੰਧੀ ਥਾਣਾ ਈ ਡਵੀਜਨ ਵਿੱਚ ਮਾਮਲਾ ਦਰਜ ਕੀਤਾ ਗਿਆ ਪੁਲਿਸ ਟੀਮ ਵੱਲੋਂ ਮੁਕਦਮਾ ਦੀ ਤਫਤੀਸ਼ ਹਰ ਪਹਿਲੂ ਤੋਂ ਕਰਨ ਤੇ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ 24 ਘੰਟੇ ਅੰਦਰ....
ਅੰਮ੍ਰਿਤਸਰ, 8 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਨਾਲ ਟਾਟਾ ਨਗਰ ਵੱਲ ਜਾ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਰਚਰਨਪ੍ਰੀਤ ਸਿੰਘ 25 ਸਾਲ ਦਾ ਸੀ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ....