ਮਾਝਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਤੋਂ ਬੱਸ ਰਵਾਨਾ
ਹਲਕਾ ਖਡੂਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ ਤੀਰਥ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਕਰਵਾਇਆ ਮੈਡੀਕਲ ਚੈਕਅੱਪ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ ਤਰਨ ਤਾਰਨ, 25 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਤੋਂ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਨੇ ਹਲਕੇ ਦੇ....
ਰੰਗਲਾ ਪੰਜਾਬ ਮੇਲੇ ਤਹਿਤ ਕਰਵਾਈ ਗਈ ਪੰਜ ਕਿਲੋਮੀਟਰ ਮੈਰਾਥਾਨ ਜਸਵੀਰ ਕੌਰ ਅਤੇ ਤਰੁਣ ਨੇ ਜਿੱਤੀ
ਕਰੀਬ 1650 ਨੌਜਵਾਨਾਂ ਨੇ ਮੈਰਾਥਨ ਵਿੱਚ ਲਿਆ ਹਿੱਸਾ ਅੰਮ੍ਰਿਤਸਰ 25 ਫਰਵਰੀ : ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਮੇਲੇ ਤਹਿਤ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਕਰਵਾਈ ਗਈ ਪੰਜ ਕਿਲੋਮੀਟਰ ਦੌੜ ਜਿਸ ਨੂੰ ਗਰੀਨਥਨ ਦਾ ਨਾਮ ਦਿੱਤਾ ਗਿਆ ਸੀ, ਵਿੱਚ ਜਸਬੀਰ ਕੌਰ ਅਤੇ ਲੜਕਿਆਂ ਦੇ ਵਰਗ ਵਿੱਚ ਤਰੁਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪਹਿਲੇ ਸਥਾਨ ਉੱਤੇ ਰਹੇ ਜੇਤੂਆਂ ਨੂੰ ਪੰਜੀ ਪੰਜੀ ਹਜਾਰ ਰੁਪਏ ਦੇ ਇਨਾਮ ਦਿੱਤੇ ਗਏ। ਦੂਸਰੇ ਸਥਾਨ ਉੱਤੇ ਸੁਖਮਨਦੀਪ ਕੌਰ, ਤੀਸਰੇ ਉੱਤੇ ਕੰਚਨ....
ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੀ 31 ਰਾਗਾਂ ’ਤੇ ਅਧਾਰਿਤ ‘ਗੁਰ ਸ਼ਬਦ ਰਾਗ ਰਤਨ’ ਐਲਬਮ ਕੀਤੀ ਜਾਰੀ
ਅੰਮ੍ਰਿਤਸਰ, 24 ਫ਼ਰਵਰੀ : ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ। ਇਹ ਐਲਬਮ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਰਾੜਾ ਸਾਹਿਬ ਸੰਪ੍ਰਦਾ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੀ। ਇਸ....
ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ
ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ- ਗਿਆਨੀ ਰਘਬੀਰ ਸਿੰਘ ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 556 ਦੀ ਸਿੱਖ ਜਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 24 ਫ਼ਰਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਅਮਰਦਾਸ ਜੀ ਦੇ....
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ....
ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵਿਅਕਤੀ ਨੂੰ 4 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ ਸਮੇਤ ਕੀਤਾ ਕਾਬੂ 
ਅੰਮ੍ਰਿਤਸਰ, 24 ਫਰਵਰੀ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵਿਅਕਤੀ ਨੂੰ 4 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਨਸ਼ੇ ਦੀ ਸਪਲਾਈ ਕਰਨ ਲਈ ਪੈਦਲ ਜਾ ਰਿਹਾ ਸੀ, ਜਿੱਥੇ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਸਪੈਸ਼ਲ ਸੈੱਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨਜੀਤ ਸਿੰਘ ਉਰਫ਼ ਕਾਲੂ ਵਾਸੀ ਪਿੰਡ ਧਨੋਆਣਾ ਕਲਾਂ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਅੱਜ ਵੀ ਸਪਲਾਈ ਲਈ ਜਾ ਰਹੀ ਹੈ ਜਿਸ ਤੋਂ....
ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ
ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਜਾ ਰਹੀਆਂ ਨੇ ਹੱਲ ਬਟਾਲਾ, 24 ਫਰਵਰੀ : ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਅੱਜ ਵਾਰਡ-41, ਸੰਗਰਾਵਾਂ, ਹਰਚੋਵਾਲ, ਚੱਕ ਭਗਤੂਪੁਰ, ਵਾਰਡ ਨੰ-42 ਅਤੇ ਚਾਹਲ ਖੁਰਦ ਵਿਖੇ ਲੱਗੇ ਵਿਸ਼ੇਸ਼ ਕੈਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਵੱਖ ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ। ਵਿਸ਼ੇਸ਼....
ਸਰਕਾਰ ਵੱਲੋਂ ਵਿਸ਼ੇਸ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ‘ਤੇ ਦਿੱਤੀਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ : ਵਿਧਾਇਕ ਲਾਲਪੁਰਾ
“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਮੌਕੇ `ਤੇ ਮੁਹੱਈਆ ਕਰਵਾਈਆਂ ਗਈਆਂ 2907 ਸੇਵਾਵਾਂ-ਡਿਪਟੀ ਕਮਿਸ਼ਨਰ ਤਰਨ ਤਾਰਨ, 24 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ....
ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜਕਾਂ ‘ਤੇ ਕੀਤੀ ਗਈ ਸੜਕ ਸੁਰੱਖਿਆ ਫੋਰਸ ਦੀ ਤੈਨਾਤੀ : ਕੈਬਨਿਟ ਮੰਤਰੀ ਈਟੀਓ
ਕੈਬਨਿਟ ਮੰਤਰੀ ਨੇ ਖਡੂਰ ਸਾਹਿਬ-ਵੇਈਂ ਪੂਈ-ਢੋਟੀਆਂ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ ਤਰਨ ਤਾਰਨ, 24 ਫਰਵਰੀ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਅੱਜ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਅੱਜ ਖਡੂਰ ਸਾਹਿਬ-ਵੇਈਂ ਪੂਈ-ਢੋਟੀਆਂ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ ਕੁੱਲ ਲੰਬਾਈ....
ਕਿਸਾਨਾਂ ‘ਤੇ ਤਸ਼ੱਦਦ ਕਰਕੇ ਹਰਿਆਣਾ ਸਰਕਾਰ ਨੇ ਜੱਲਿਆਂਵਾਲੇ ਬਾਗ ਦੇ ਸਾਕੇ ਦੀ ਯਾਦ ਤਾਜ਼ਾ ਕਰਵਾਈ- ਭਾਈ ਮਹਿਤਾ , ਭਾਈਚਾਵਲਾ
ਭਗਵੰਤ ਮਾਨ ਵੀ ਕੇਜਰੀਵਾਲ ਨੂੰ ਬਚਾਉਣ ਲਈ ਕੇਂਦਰ ਦੀ ਟਾਊਟੀ ਕਰਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰ ਰਿਹੈ ਅੰਮ੍ਰਿਤਸਰ, 23 ਫਰਵਰੀ : ‘ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਵਿਚ ਵੜ ਕੇ ਗੋਲੀਆਂ ਮਾਰ ਕੇ ਅਤੇ ਕਿਸਾਨ ਨੌਜਵਾਨਾਂ ਉੱਪਰ ਅੰਨ੍ਹਾਂ ਤਸ਼ੱਦਦ ਢਾਹ ਕੇ ਜੱਲਿਆਂਵਾਲੇ ਬਾਗ ਦੇ ਸਾਕੇ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ।’ ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ....
ਸਰਕਾਰ ਸਿੱਖ ਨੌਜਵਾਨਾਂ ’ਤੇ ਮਾਨਸਿਕ ਤੇ ਸ਼ਰੀਰਕ ਤਸ਼ੱਦਦ ਕਰੇ ਬੰਦ : ਪ੍ਰਧਾਨ ਐਡਵੋਕੇਟ ਧਾਮੀ
ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਧਰਨੇ ’ਤੇ ਜਾ ਕੇ ਮਿਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ਼੍ਰੋਮਣੀ ਕਮੇਟੀ ਪਰਿਵਾਰਾਂ ਦਾ ਹਰ ਪੱਧਰ ਤੇ ਕਰੇਗੀ ਸਹਿਯੋਗ : ਐਡਵੋਕੇਟ ਧਾਮੀ ਅੰਮ੍ਰਿਤਸਰ, 23 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਪਰਿਵਾਰਾਂ ਨਾਲ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਉੱਤੇ ਲਗਾਏ ਗਏ ਧਰਨੇ....
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ
ਬਟਾਲਾ, 23 ਫਰਵਰੀ : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਅੰਮ੍ਰਿਤਸਰ ਸਥਿੱਤ ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ ਪਾਂਡੇ ਵਿਸ਼ੇਸ਼ ਤੌਰ ਤੇ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਕਰਨਲ ਚੇਤਨ ਪਾਂਡੇ ਦਾ ਜੀ ਆਇਆਂ ਕੀਤਾ ਅਤੇ ਆਸ ਜਤਾਈ ਕਿ ਇਹ ਸੈਸ਼ਨ ਵਿਦਿਆਰਥੀਆਂ ਲਈ ਲਾਭਕਾਰੀ....
ਵਿਧਾਇਕ ਸ਼ੈਰੀ ਕਲਸੀ ਵਲੋਂ ਡਾਇਰੈਕਟਰ ਲੋਕਲ ਬਾਡੀ ਪੰਜਾਬ ਨਾਲ ਮੀਟਿੰਗ
ਪਿਛਲੇ ਸਮੇਂ ਤੋਂ ਲੰਬਿਤ ਸਫਾਈ ਸੇਵਕਾਂ ਦੀ ਕੰਟਰੈਕਟ ਭਰਤੀ ਨੂੰ ਜਲਦ ਬੂਰ ਪੈਣ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ ਬਟਾਲਾ, 23 ਫਰਵਰੀ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸ਼ੈਰੀ ਕਲਸੀ ਵਲੋਂ ਚੰਡੀਗੜ੍ਹ ਵਿਖੇ ਡਾਇਰੈਕਟਰ ਲੋਕਲ ਬਾਡੀ ਪੰਜਾਬ, ਓਮਾ ਸੰਕਰ ਨਾਲ ਮੀਟਿੰਗ ਕੀਤੀ ਗਈ ਤੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਲੰਬਿਤ ਸਫਾਈ ਸੇਵਕਾਂ ਦੀ ਕੰਟਰੈਕਟ ਭਰਤੀ ਨੂੰ ਜਲਦ ਬੂਰ ਪੈਣ ਜਾ ਰਿਹਾ ਹੈ ਅਤੇ....
ਚੇਅਰਮੈਨ ਪਨੂੰ ਵਲੋਂ ਪੰਜਾਬ ਸਰਕਾਰ ਆਪ ਦੇ ਦੁਆਰ ਤਹਿਤ ਲੱਗ ਰਹੇ ਵਿਸ਼ੇਸ਼ ਕੈਪਾਂ ਵਿੱਚ ਕੀਤੀ ਸ਼ਿਰਕਤ
ਵਿਸ਼ੇਸ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਲਈ ਜਾਣਕਾਰੀ ਫਤਿਹਗੜ੍ਹ ਚੂੜੀਆਂ, 23 ਫਰਵਰੀ : ਪੰਜਾਬ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਕੈਪਾਂ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦੀ ਜਾਣਕਾਰੀ ਲਈ ਗਈ। ਉਨ੍ਹਾਂ ਪਿੰਡ ਕੋਟਲਾ ਸਰਫ ਤੇ ਸ਼ਮਸ਼ੇਰਪੁਰ ਵਿਖੇ ਪਹੁੰਚ ਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ....
ਸਿਵਲ ਡਿਫੈਂਸ ਬਟਾਲਾ ਵੱਲੋਂ ਅੱਗ ਤੇ ਜੀਵਨ ਸੁਰੱਖਿਆ ਵਿਸ਼ੇ ‘ਤੇ ਜਾਗਰੂਕਤਾ ਤੇ ਮੋਕ ਡਰਿਲ ਕਰਵਾਈ
ਬਟਾਲਾ, 23 ਫਰਵਰੀ : ਅੱਗ ਤੇ ਜੀਵਨ ਸੁਰੱਖਿਆ ਵਿਸ਼ੇ ‘ਤੇ ਜਾਗਰੂਕਤਾ ਤੇ ਮੋਕ ਡਰਿਲ ਦਾ ਆਯੋਜਨ ਪੰਡਤ ਮੋਹਨ ਲਾਲ ਐਸ.ਡੀ. ਕਾਲਜ਼ ਫਾਰ ਗਰਲਜ਼, ਫਤਿਹਗੜ੍ਹ ਚੂੜੀਆਂ ਵਿਖੇ ਪ੍ਰਿੰਸੀਪਲ ਪ੍ਰਦੀਪ ਕੌਰ ਵਲੋ ਕੀਤਾ ਗਿਆ । ਜਿਸ ਵਿਚ ਸਥਾਨਿਕ ਫਾਇਰ ਇੰਚਾਰਜ ਸਟੇਸ਼ਨ ਸ: ਸੁਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਵਿਚ ਫਾਇਰ ਅਫ਼ਸਰ ਰਕੇਸ਼ ਸ਼ਰਮਾਂ, ਜਸਬੀਰ ਸਿੰਘ, ਹਰਬਖਸ਼ ਸਿੰਘ, ਹਰਪ੍ਰੀਤ ਸਿੰਘ ਦੇ ਨਾਲ ਸਿਮਰਨਜੀਤ ਕੌਰ, ਸਟਾਫ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੌਕੇ ਪਹਿਲੇ ਸ਼ੈਸ਼ਨ ਵਿਚ ਹਰਬਖਸ਼ ਸਿੰਘ ਨੇ ਕਿਹਾ....