ਮਾਲਵਾ

ਰੈਸਟੋਰੈਂਟ 'ਚ ਭਿਆਨਕ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਸਕਾਨ
ਬਠਿੰਡਾ, 24 ਨਵੰਬਰ 2024 : ਬਠਿੰਡਾ 'ਚ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਥਿਤ ਇਕ ਰੈਸਟੋਰੈਂਟ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਰੈਸਟੋਰੈਂਟ ਵਿੱਚ ਰੱਖਿਆ ਫਰਨੀਚਰ ਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਰੈਸਟੋਰੈਂਟ ਦੇ ਛੇ ਕਰਮਚਾਰੀਆਂ ਨੇ ਗੁਆਂਢੀਆਂ ਦੇ ਸਹਿਯੋਗ ਨਾਲ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਕਰੀਬ ਅੱਧੀ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਨਵੇਂ ਬਣੇ ਇਸ ਰੈਸਟੋਰੈਂਟ ਦਾ ਮਹੂਰਤ 6 ਦਸੰਬਰ ਨੂੰ ਹੋਣਾ ਸੀ ਅਤੇ ਬੀਤੀ....
2027 ਵਿੱਚ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਮੈਂ ਗਿੱਦੜਬਾਹਾ ਤੋਂ ਵੀ ਚੋਣ ਜਿੱਤਾਂਗਾ : ਮਨਪ੍ਰੀਤ ਬਾਦਲ
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ 2024 : ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਮੈਂ ਕਈ ਸਾਲਾਂ ਬਾਅਦ ਗਿੱਦੜਬਾਹਾ ਤੋਂ ਚੋਣ ਲੜ ਰਿਹਾ ਹਾਂ। ਪੁਰਾਣੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਦੋ ਮਹੀਨੇ ਬਹੁਤ ਘੱਟ ਸਮਾਂ ਸੀ। ਇਸ ਲਈ ਮੈਂ ਜਿੱਤ ਨਹੀਂ ਸਕਿਆ। ਪਰ ਹੁਣ ਮੈਂ ਜੀਵਨ ਦੇ ਅੰਤ ਤੱਕ ਗਿੱਦੜਬਾਹਾ ਦੇ ਲੋਕਾਂ ਵਿੱਚ ਰਹਾਂਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ....
ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾ ਰਹੇ ਬੇਰੁਜ਼ਗਾਰ ਸਹਾਇਕ ਪ੍ਰੋਫੈਸਰਾਂ ਤੇ ਪੁਲਿਸ ਵਿਚਾਲੇ ਝੜਪ, ਲੱਥੀਆਂ ਪੱਗਾਂ
ਸੰਗਰੂਰ, 24 ਨਵੰਬਰ 2024 : 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਨੇ 411 ਬਕਾਇਆ ਉਮੀਦਵਾਰਾਂ ਦੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ।ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਅਤੇ ਪੁਲਿਸ ਨਾਲ ਜ਼ਬਰਦਸਤ ਹੱਥੋਪਾਈ ਹੋਈ। ਲੰਬੇ ਸਮੇਂ ਤੱਕ ਚੱਲੀ ਤਕਰਾਰ ਕਾਰਨ ਕਈ ਲੋਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥ ਗਈਆਂ ਆਗੂ ਬਲਵਿੰਦਰ ਚਹਿਲ ਨੇ ਕਿਹਾ ਕਿ ਆਗੂਆਂ ਨੂੰ ਬੀਤੀ ਰਾਤ....
 ਜ਼ਮਾਨਤਾਂ ਕਰਵਾਉਣ ਦੇ ਨਾਮ ਤੇ ਪ੍ਰਸ਼ਾਸ਼ਨ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ : ਗੋਗੀ ਭੁੱਲਰ
ਰਾਏਕੋਟ, 24 ਨਵੰਬਰ (ਰਘਵੀਰ ਸਿੰਘ ਜੱਗਾ) : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸ਼ਨ ਵੱਲੋਂ ਜੁਰਮਾਨਾ ਕਰਨ ਤੋਂ ਬਾਅਦ ਹੁਣ ਜ਼ਮਾਨਤਾਂ ਕਰਵਾਉਣ ਦਾ ਦਬਾਅ ਪਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਸਰਾਸਰ ਗਲਤ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਵੱਲੋੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਉਹ....
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ ਕੀਤੀ ਗਈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾਵੇਗੀ। ਪਹਿਲੀ ਵਾਰ ਗਣਨਾ ਵਿੱਚ ਪਸ਼ੂ ਪਾਲਣ ਕਿੱਤੇ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਵੀ ਦਰਜ ਕੀਤਾ ਜਾਵੇਗਾ। 2019 ਤੋਂ....
ਪੰਜਾਬੀਆਂ ਲਈ ਮਾਂ ਬੋਲੀ ਦਾ ਸਰਲ ਅਰਥ ਹੋਂਦ ਦੀ ਬੋਲੀ ਹੈ : ਸਪੀਕਰ ਸੰਧਵਾ
ਸ੍ਰੀ ਅਨੰਦਪੁਰ ਸਾਹਿਬ 23 ਨਵੰਬਰ , 2024 : ਮਨੁੱਖਤਾਂ ਦੀ ਭਲਾਈ ਅਤੇ ਸਮਾਜਿਕ ਨਿਆਂ ਦਾ ਅਦੁੱਤਾ ਪ੍ਰਤੀਕ ਸਾਡੇ ਸਿੱਖ ਧਰਮ ਦਾ ਸਿਧਾਂਤ ਸਮਾਜ ਦੇ ਹਰ ਖੇਤਰ ਵਿੱਚ ਸਕਾਰਾਤਮਕ ਬਦਲਾਅ ਦੀ ਅਗਵਾਈ ਕਰਦਾ ਹੈ। ਗੁਰਬਾਣੀ ਸਿੱਖੀ ਦੀ ਬੁਨਿਆਦ ਹੈ, ਜੋ ਸਾਨੂੰ ਜੀਵਨ ਦੇ ਅਸਲੀ ਉਦੇਸ਼ ਦੀ ਪਛਾਣ ਕਰਵਾਉਦੀ ਹੈ ਅਤੇ ਹਰ ਖੇਤਰ ਵਿੱਚ ਗੁਣਵੱਤਾ ਭਰੀ ਵਿੱਦਿਆ ਦੇਣ ਦਾ ਪਰਿਆਸ ਕਰਦੀ ਹੈ। ਪੰਜਾਬੀਆਂ ਲਈ ਮਾਂ ਬੋਲੀ ਸਾਡੀ ਹੋਂਦ ਦੀ ਬੋਲੀ ਹੈ। ਇਹ ਪ੍ਰਗਟਾਵਾ ਸ.ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ....
ਸੁਖਬੀਰ ਸਿੰਘ ਬਾਦਲ ਬਾਰੇ ਬੁਹਤ ਜਲਦ ਹੀ ਲਿਆ ਜਾਵੇਗਾ ਫੈਸਲਾ : ਜਥੇਦਾਰ ਗਿਆਨੀ ਰਘਬੀਰ ਸਿੰਘ 
ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ 2024 : ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ‘ਚ ਸ਼ਮੂਲੀਅਤ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਬੁਹਤ ਜਲਦ ਹੀ ਫੈਸਲਾ ਲਿਆ ਜਾਵੇਗਾ। ਸਿੰਘ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਮਸਲਾ ਬੁਹਤ ਵੱਡਾ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਇਸ ਪਾਸੇ ਨਜ਼ਰ ਹੈ। ਇਸ ਲਈ ਬੁਹਤ ਜਲਦੀ ਹੀ ਸਮੂਹ ਜਥੇਦਾਰ ਸਹਿਬਾਨ ਦੀ....
ਬਰਨਾਲਾ ਦੀ ਜ਼ਿਮਨੀ ਚੋਣ ’ਚ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਜਿੱਤੇ
ਬਰਨਾਲਾ, 23 ਨਵੰਬਰ 2024 : ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ’ਚ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 28226 ਵੋਟਾਂ ਹਾਸਲ ਕਰਦਿਆਂ 2157 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਜਦਕਿ ਦੂਜੇ ਨੰਬਰ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਰਹੇ, ਜਿੰਨ੍ਹਾ ਨੂੰ 26079 ਵੋਟਾਂ ਪਈਆਂ। ਤੀਜੇ ਨੰਬਰ ’ਤੇ ਰਹੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17937 ਵੋਟਾਂ ਹਾਸਲ ਹੋਈਆਂ ਤੇ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ....
ਕਾਰੀਗਰ ਪੀਐੱਮ ਵਿਸ਼ਵਕਰਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ : ਡਿਪਟੀ ਕਮਿਸ਼ਨਰ
ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ ਫ਼ਰੀਦਕੋਟ, 23 ਨਵੰਬਰ 2024 : ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਕਾਰੀਗਰਾਂ ਨੂੰ ਪੀਐੱਮ ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ....
ਅਗੇਤੀ ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਡਾ.ਅਮਰੀਕ ਸਿੰਘ
ਜ਼ਰੂਰਤ ਪੈਣ ਤੇ ਸਿਫਾਰਸ਼ਸ਼ੁਦਾ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ। ਫਰੀਦਕੋਟ, 23 ਨਵੰਬਰ 2024 : ਮੌਸਮੀ ਤਬਦੀਲੀਆਂ ਦੇ ਚਲਦਿਆਂ ਸੈਨਿਕ ਸੁੰਡੀ ਨਾਮਕ ਕੀੜੇ ਨੇ ਜ਼ਿਲਾ ਫਰੀਦਕੋਟ ਦੇ ਪਿੰਡ ਦਲ ਸਿੰਘ ਵਾਲਾ ਵਿੱਚ ਹੈਪੀ ਸੀਡਰ ਅਤੇ ਮਲਚਿੰਗ ਤਕਨੀਕ ਨਾਲ ਬੀਜੀ ਕਣਕ ਦੀ ਫ਼ਸਲ ਉੱਪਰ ਕੀਤੇ ਹਮਲੇ ਸੰਬੰਧੀ ਵਿਚਾਰ ਚਰਚਾ ਕਰਨ ਲਈ ਐੱਸ ਡੀ ਐਮ ਜੈਤੋ ਸ੍ਰੀ ਸੂਰਜ ਪ੍ਰਕਾਸ਼ ਦੀ ਪਹਿਲ ਕਦਮੀ ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਾ. ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕਿਸਾਨਾਂ....
ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ 
ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਕਰ ਰਹੇ ਹੋਰ ਖਾਦਾਂ ਦੀ ਵਰਤੋਂ ਸਾਦਿਕ 23 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਅਤੇ ਖਾਦ ਵਿਕਰੇਤਾਵਾਂ....
ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿੰਦਗੀ ਭਰ ਦੀਆਂ ਪ੍ਰਾਪਤੀਆਂ ਪੁਰਸਕਾਰ”  ਨਾਲ ਸਨਮਾਨਿਤ
ਫਰੀਦਕੋਟ 22 ਨਵੰਬਰ 2024 : ਹੰਸ ਰਾਜ ਕਾਲਜ ਦਿੱਲੀ ਯੂਨੀਵਰਸਿਟੀ ਨਵੀਂ ਦਿੱਲੀ ਵਿਖੇ ਹਿੰਦੂਸਤਾਨ ਐਗਰੀਕਲਚਰ ਰਿਸਰਚ ਵੈਲਫੇਅਰ ਸੁਸਾਇਟੀ ਵੱਲੋਂ ਭਾਰਤੀ ਖੇਤੀ ਖੋਜ ਸੰਸਥਾ ਨਵੀਂ ਦਿੱਲੀ,ਬਨਾਰਸ ਹਿੰਦੂ ਯੂਨੀਵਰਸਿਟੀ ਵਾਰਾਨਸੀ,ਇੰਡੀਅਨ ਸੋਸਾਇਟੀ ਆਫ ਅਗਰੋਨੋਮੀ ਸਮੇਤ 8 ਹੋਰ ਸਰਵਉੱਚ ਖੇਤੀਬਾੜੀ ਸੰਸਥਾਵਾਂ ਦੇ ਸਹਿਯੋਗ ਨਾਲ ਮਿਤੀ 3-5 ਨਵੰਬਰ 2024 ਦੌਰਾਨ “ਕੁਦਰਤੀ ਖੇਤੀ ਨਵੀਨਤਾਵਾਂ : "ਭਵਿਖ ਦੀ ਹਰੀ ਖੇਤੀਬਾੜੀ ਲਈ ਬਨਾਵਟੀ ਗਿਆਨ ਅਤੇ ਡਰੋਨ ਤਕਨਾਲੋਜੀ ਨਾਲ ਮਿੱਟੀ ਦੀ ਸਿਹਤ ਅਤੇ ਬੀਜ ਦੀ ਗੁਣਵਤਾ....
ਜਿਲ੍ਹੇ ਚ ਬਾਲ ਭਿੱਖਿਆ / ਰੈਗ ਪਿਕਿੰਗ ਖਿਲਾਫ ਚੈਕਿੰਗ ਦੀ ਮੁਹਿੰਮ ਜਾਰੀ
ਫਰੀਦਕੋਟ 22 ਨਵੰਬਰ 2024 : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ਪ੍ਰੋਜੈਕਟ ਜੀਵਨਜੋਤ- ਸੇਵ ਦੀ ਮੁਹਿੰਮ ਦੀ ਸੁਰੂਆਤ ਕੀਤੀ ਗਈ ਸੀ। ਇਸ ਮੁਹਿੰਮ ਦੇ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਅਮਨਦੀਪ ਸਿੰਘ ਸੋਢੀ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ....
ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਮੀਨ ਦਾ ਕਬਜ਼ਾ ਲੈਣ ਆਈ ਪੁਲਿਸ ਅਤੇ ਕਿਸਾਨਾਂ ਵਿਚ ਹੋਈ ਝੜਪ 
ਬਠਿੰਡਾ, 22 ਨਵੰਬਰ 2024 : ਬਠਿੰਡਾ ਦੇ ਪਿੰਡ ਦੂਨੇਵਾਲਾ ਵਿਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਹੋਈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਇਥੇ ਪ੍ਰਸ਼ਾਸਨ ਜ਼ਮੀਨ ਉਤੇ ਕਬਜ਼ਾ ਲੈਣ ਆਈ ਸੀ। ਭਾਰਤ ਮਾਲਾ ਪ੍ਰੋਜੈਕਟ ਤਹਿਤ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਦੀ ਜ਼ਮੀਨ ਐਕਵਾਇਅਰ ਕੀਤੀ ਸੀ, ਪਰ ਕਬਜ਼ਾ ਹਾਲੇ ਲੈਣਾ ਸੀ। ਅੱਜ ਜਦੋਂ ਪ੍ਰਸ਼ਾਸਨ ਪੁਲਿਸ ਫੋਰਸ ਨਾਲ ਜ਼ਮੀਨ ਦਾ ਕਬਜ਼ਾ ਲੈਣ ਆਏ ਤਾਂ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਕਿਸਾਨ ਜਥੇਬੰਦੀਆਂ ਇੱਕਠੀਆਂ ਹੋ ਕੇ ਪ੍ਰਸ਼ਾਸਨ ਨੂੰ ਰੋਕਣ ਲਈ ਆ ਗਈਆਂ ਤਾਂ ਪੁਲਿਸ ਨੇ ਵੀ....
ਪੀਏਯੂ ਯੁਵਕ ਮੇਲੇ ਵਿੱਚ ਐਗਰੀਕਲਚਰ ਕਾਲਜ ਨੇ ਜਿੱਤੀ ਓਵਰਆਲ ਟਰਾਫੀ
ਲੁਧਿਆਣਾ, 22 ਨਵੰਬਰ, 2024 : ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੀ ਰੌਣਕ ਨੂੰ ਦਰਸਾਉਂਦੇ ਢੋਲ ਦੀਆਂ ਤਾਰਾਂ ਅਤੇ ਤੇਜ਼ ਰਫ਼ਤਾਰ ਲੋਕ ਨਾਚਾਂ ਦੇ ਵਿਚਕਾਰ, ਅੰਤਰ-ਕਾਲਜ ਯੁਵਕ ਮੇਲਾ ਵੀਰਵਾਰ ਸ਼ਾਮ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵਿਖੇ ਸਮਾਪਤ ਹੋ ਗਿਆ। ਕਾਲਜ ਆਫ਼ ਐਗਰੀਕਲਚਰ ਨੇ ਸਾਹਿਤਕ, ਡਾਂਸ, ਸੰਗੀਤ ਅਤੇ ਥੀਏਟਰ ਦੀਆਂ ਆਈਟਮਾਂ ਦੀ ਦੌੜ ਤੋਂ ਇਲਾਵਾ ਓਵਰਆਲ ਟਰਾਫ਼ੀ ਜਿੱਤੀ। ਕਾਲਜ ਆਫ ਕਮਿਊਨਿਟੀ ਸਾਇੰਸ ਨੇ ਫਾਈਨ ਆਰਟਸ ਅਤੇ ਹੈਰੀਟੇਜ ਆਈਟਮਾਂ ਲਈ ਰਨਿੰਗ ਟਰਾਫੀਆਂ ਜਿੱਤੀਆਂ।....