ਲੁਧਿਆਣਾ, 9 ਅਪ੍ਰੈਲ : ਕ੍ਰਿਤਿਕਾ ਗੋਇਲ, 2023 ਬੈਚ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਅਧਿਕਾਰੀ ਨੇ ਅੱਜ ਲੁਧਿਆਣਾ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ) ਵਜੋਂ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਸਹਾਇਕ ਕਮਿਸ਼ਨਰ (ਯੂਟੀ) ਗੋਇਲ ਨੇ ਕਿਹਾ ਕਿ ਆਮ ਜਨਤਾ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ ਅਤੇ ਹਰ ਸ਼ਿਕਾਇਤ ਦਾ ਨਿਸ਼ਚਿਤ ਸਮਾਂ ਸੀਮਾ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਪੋਲਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ। ਨੌਜਵਾਨ ਅਧਿਕਾਰੀ ਦਾ ਸੁਆਗਤ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗੋਇਲ ਦੇ ਚੰਗੇ ਕਰੀਅਰ ਅਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਸਹਾਇਕ ਕਮਿਸ਼ਨਰ (ਯੂਟੀ) ਕ੍ਰਿਤਿਕਾ ਗੋਇਲ ਨੂੰ ਪੂਰੇ ਉਤਸ਼ਾਹ ਅਤੇ ਲਗਨ ਨਾਲ ਸਮਾਜ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ।