- ਦਾਅਵੇ ਅਤੇ ਇਤਰਾਜ਼ 27 ਨਵੰਬਰ ਤੋਂ 12 ਦਸੰਬਰ ਤੱਕ ਪ੍ਰਾਪਤ ਕੀਤੇ ਜਾਣਗੇ
- 30 ਨਵੰਬਰ ਅਤੇ 8 ਦਸੰਬਰ ਨੂੰ ਲਗਣਗੇ ਵਿਸ਼ੇਸ਼ ਕੈਂਪ
ਬਰਨਾਲਾ, 27 ਨਵੰਬਰ 2024 : ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਅੱਜ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕਰਨ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 103-ਬਰਨਾਲਾ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜ਼ ਮਿਤੀ 27.11.2024 ਤੋਂ 12.12.2024 ਤੱਕ ਚੋਣਕਾਰ ਰਜਿਸਟਰੇਸ਼ਨ ਅਫਸਰ ਬਰਨਾਲਾ ਪਾਸੋਂ ਪ੍ਰਾਪਤ ਕੀਤੇ ਜਾਣੇ ਹਨ। ਦਾਅਵੇ ਅਤੇ ਇਤਰਾਜ਼ਾਂ ਸਬੰਧੀ ਬੀ.ਐਲ.ਓਜ ਵੱਲੋਂ ਮਿਤੀ 30.11.2024 ਅਤੇ ਮਿਤੀ 08.12.2024 ਨੂੰ ਵਿਧਾਨ ਸਭਾ ਚੋਣ ਹਲਕਾ 103-ਬਰਨਾਲਾ ਦੇ ਕੁੱਲ 212 ਪੋਲਿੰਗ ਬੂਥਾਂ 'ਤੇ ਸਪੈਸ਼ਲ ਕੈਂਪ ਲਗਾਏ ਜਾਣਗੇ ਜਿਸ ਸਬੰਧੀ ਜ਼ਿਲ੍ਹਾ ਚੋਣ ਅਫਸਰ ਬਰਨਾਲਾ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਕੈਂਪਾਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਅਪੀਲ ਕੀਤੀ ਗਈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਰਜਿਸਟਰਡ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ.ਡੀ. ਸਪਲਾਈ ਕੀਤੀ ਗਈ। ਇਸ ਮੌਕੇ ਸ੍ਰੀ ਰਾਮਜੀ ਲਾਲ ਚੋਣ ਤਹਿਸੀਲਦਾਰ ਤੋਂ ਇਲਾਵਾ ਇਸ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।