ਗਰੇਵਾਲ ਲੈਂਡ ਡਿਵੈਲਪਰਜ਼ (ਦੁਬਈ ਵਾਕ) ਵੱਲੋਂ ਜੀ.ਟੀ.ਰੋਡ ਵਿਖੇ ਲੰਗਰ ਲਗਾਇਆ ਗਿਆ 

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਰੇਵਾਲ ਲੈਂਡ ਡਿਵੈਲਪਰਜ਼ (ਦੁਬਈ ਵਾਕ) ਜੀ.ਟੀ.ਰੋਡ ਸਰਹਿੰਦ ਵਿਖੇ ਮੂਲ ਮੰਤਰ ਦਾ ਜਾਪ ਕਰਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ ਅਤੇ  ਅਰਦਾਸ ਉਪਰੰਤ ਸੰਗਤਾਂ ਲਈ ਲੰਗਰ ਲਗਾਇਆ ਗਿਆ। ਇਸ ਮੌਕੇ ਦਵਿੰਦਰ ਸਿੰਘ ਗਰੇਵਾਲ ਐਮ ਡੀ ਗਰੇਵਾਲ ਲੈਂਡ ਡਿਵੈਲਪਰਜ਼ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਰਗੀ ਮਿਸਾਲ ਦੁਨੀਆ ਦੇ ਕਿਸੇ ਇਤਿਹਾਸ ’ਚ ਨਹੀਂ ਮਿਲਦੀ, ਇਸ ਲਈ ਸਾਨੂੰ ਸਾਹਿਬਜ਼ਦਿਆਂ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਉਨ੍ਹਾਂ ਦੁਆਰਾ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਜਬਰ ਜੁਲਮ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਅਤੇ ਸੱਚ ’ਤੇ ਪਹਿਰਾ ਦੇਣ ਦੇ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ’ਤੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਅਮਰਿੰਦਰ ਸਿੰਘ ਲਿਬੜਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਲੰਗਰ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ’ਤੇ ਬੀ.ਕੇ ਗੋਇਲ, ਗੁਰਪ੍ਰੀਤ ਸਿੰਘ (ਜੀ.ਪੀ) ਸਾਬਕਾ ਵਿਧਾਇਕ, ਵਰਿੰਦਰ ਸਿੰਘ ਗਰੇਵਾਲ, ਰਣਦੇਵ ਸਿੰਘ ਦੇਬੀ, ਸਤਵੀਰ ਸਿੰਘ ਫੁੱਟਬਾਲ ਕੋਚ, ਗੁਰਬਿਕਰਮ ਸਿੰਘ ਨਾਗਰਾ, ਰਣਜੀਤ ਸਿੰਘ, ਹਰਿੰਦਰ ਕੁਮਾਰ, ਕਰਮਜੀਤ ਢਿੱਲੋਂ, ਨਿਰਮਲ ਸਿੰਘ ਗੋਲਡੀ, ਮਨਿੰਦਰ ਚੀਮਾ, ਪਰਵਿੰਦਰ ਸਿੰਘ, ਗੁਰਮੀਤ ਸਿੰਘ ਟੌਹੜਾ, ਅਮਰਜੀਤ ਸਿੰਘ ਸੋਨੀ, ਪਰਵਿੰਦਰ ਸਿੰਘ ਪ੍ਰਧਾਨ, ਕਮਲਜੀਤ ਸਿੰਘ, ਗੌਰਵ ਪਹਿਲਵਾਨ, ਅਮਨਦੀਪ ਹੰਸਾਲੀ, ਬਲਵਿੰਦਰ ਸਿੰਘ, ਬੱਚਿਤਰ ਸਿੰਘ ਪੰਜੋਲਾਂ, ਯੋਧਾ, ਨਰੋਤਮ ਸਿੰਘ, ਤੇਜਵੀਰ ਸਿੰਘ ਮੋਡਰਨ ਵੈਲੀ, ਵਰਿੰਦਰ ਸਿੰਘ ਢਿੱਲੋਂ, ਜਗਦੀਪ ਸਿੰਘ, ਰਣਜੀਤ ਸਿੰਘ ਸਰਪੰਚ, ਜੱਗੀ ਮਾਸਟਰ ਹੁਸੈਨਪੁਰਾ, ਬਲਪ੍ਰੀਤ ਗਰੇਵਾਲ ਵੀ ਹਾਜ਼ਰ ਸਨ।