ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

  • ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਵਿੱਚ 6 ਮੰਤਰੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹਨ ਅਤੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਵੀ ਰਾਖਵਾਂਕਰਨ ਲਾਗੂ ਕੀਤਾ ਗਿਆ - ਵਿਧਾਇਕ ਲਾਡੀ ਢੋਸ ਅਤੇ ਬਿਲਾਸਪੁਰ
  • ਬੀ ਆਈ ਐਸ ਸੰਸਥਾਵਾਂ ਗਗੜਾ  ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ 
  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਅਤੇ ਹੋਰ ਹਸਤੀਆਂ ਨੇ ਫੁੱਲ ਮਾਲਾਵਾਂ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ

ਮੋਗਾ, 14 ਅਪ੍ਰੈਲ 2025 : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ। ਇਸ ਮੌਕੇ ਉਹਨਾਂ ਨਾਲ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ ਵੀਰ ਗੁਪਤਾ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫ਼ਸਰ ਸ਼੍ਰੀ ਕੁਲਵੰਤ ਸਿੰਘ ਸੰਧੂ ਵੀ ਮੌਜੂਦ ਸਨ। ਇਸ ਤੋਂ ਬਾਅਦ ਇਸ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਬੀ ਆਈ ਐਸ ਸੰਸਥਾਵਾਂ ਗਗੜਾ ( ਕੋਟ ਈਸੇ ਖਾਂ) ਵਿਖੇ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਹਾਜ਼ਰੀਨ ਅਤੇ ਆਏ ਮਹਿਮਾਨਾਂ ਵੱਲੋਂ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ।  ਇਸ ਸਮਾਗਮ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ  ਚਾਰੂਮਿਤਾ, ਐਸ ਡੀ ਐਮ ਸਵਾਤੀ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਹਸਤੀਆਂ ਹਾਜ਼ਰ ਸਨ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕਰਕੇ ਮਾਹੌਲ ਨੂੰ ਉਤਸ਼ਾਹ ਨਾਲ ਭਰ ਦਿੱਤਾ ਗਿਆ। ਉਪਰੰਤ ਹਾਜ਼ਰ ਸ਼ਖਸੀਅਤਾਂ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਸੁਮਨ ਅਰਪਿਤ ਕਰਦਿਆਂ ਉਨ੍ਹਾਂ ਦੇ ਵਿਚਾਰਾਂ, ਸੰਘਰਸ਼ਾਂ ਅਤੇ ਯੋਗਦਾਨਾਂ ਨੂੰ ਸਲਾਮ ਕੀਤਾ ਗਿਆ। ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਸ੍ਰ ਦਵਿੰਦਰਜੀਤ ਸਿੰਘ ਦੋਨਾਂ ਵਿਧਾਇਕਾਂ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸੂਬਾ ਸਰਕਾਰ ਵਿੱਚ 6 ਮੰਤਰੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕੰਮ ਕਰ ਰਹੇ ਹਨ ਅਤੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਵੀ ਰਾਖਵਾਂਕਰਨ ਲਾਗੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹੁਣ ਯੋਗ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਬਿਨਾ ਕਿਸੇ ਖੱਜਲ ਖ਼ੁਆਰੀ ਦੇ ਵਜ਼ੀਫੇ ਮਿਲ ਰਹੇ ਹਨ। ਇਸ ਤਰ੍ਹਾਂ ਕਰਕੇ ਸੂਬੇ ਦੀ ਆਪ ਸਰਕਾਰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਸੁਪਨਿਆਂ ਨੂੰ ਸਹੀ ਅਰਥਾਂ ਵਿੱਚ ਪੂਰਾ ਕਰ ਰਹੀ ਹੈ। ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਉਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ  ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ  ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ  ।ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ  ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ  ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ  ।ਉਨਾਂ ਕਿਹਾ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ  ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ  ।ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਦੀ ਹਮੇਸਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜਾ ਕਰਨ ਵਿੱਚ ਹਰ ਸੰਭਵ ਮੱਦਦ ਕੀਤੀ ਜਾ ਸਕੇ। Mਚੇਅਰਮੈਨ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਹਸਤੀਆਂ ਵੱਲੋਂ ਬਾਬਾ ਸਾਹਿਬ ਦੇ ਭਾਰਤੀ ਸੰਵਿਧਾਨ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਕੇ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ  ਡਾਇਰੈਕਟਰ ਗਮਾਡਾ ਜਸਵਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਬਾਬਾ ਈਸ਼ਰ ਸਿੰਘ ਸੰਸਥਾਵਾਂ ਦੇ ਚੇਅਰਮੈਨ ਡਾ. ਨਵਜੋਤ ਸਿੰਘ ਧਾਲੀਵਾਲਵੀ ਮੌਜੂਦ ਸਨ।