- ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਹੋਈ ਮੀਟਿੰਗ
ਫ਼ਰੀਦਕੋਟ 20 ਦਸੰਬਰ 2024 : ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਸਤਵੀਂ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ,ਤਰਖਾਣ, ਨਾਈ, ਮੂਰਤੀਕਾਰ, ਟੇਲਰ(ਦਰਜੀ), ਰਾਜਮਿਸਤਰੀ, ਸ਼ਾਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਅਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ਆਈ ਡੀ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਲਾਭਪਾਤਰੀ ਨੂੰ 15000 ਰੁਪਏ ਦਾ ਟੂਲਕਿਟ ਪ੍ਰੋਤਸਾਹਨ, 500 ਰੁਪਏ ਪ੍ਰਤੀ ਦਿਨ ਦੇ ਵਜੀਫੇ ਨਾਲ ਮੁਢਲੀ ਹੁਨਰ ਸਿਖਲਾਈ ,18 ਮਹੀਨਿਆਂ ਦੀ ਮੁੜ ਅਦਾਇਗੀ ਦੀ ਮਿਆਦ ਦੇ ਨਾਲ 1 ਲੱਖ ਰੁਪਏ ਤੱਕ ਦਾ ਕਰਜਾ, 500 ਰੁਪਏ ਪ੍ਰਤੀ ਦਿਨ ਦੇ ਵਜੀਫੇ ਨਾਲ ਅਡਵਾਂਸ ਹੁਨਰ ਸਿਖਲਾਈ ਅਤੇ 30 ਮਹੀਨਿਆਂ ਦੀ ਮੁੜ ਅਦਾਇਗੀ ਦੀ ਮਿਆਦ ਦੇ ਨਾਲ 2 ਲੱਖ ਰੁਪਏ ਤੱਕ ਦੇ ਕਰਜੇ ਦੀ ਕਿਸ਼ਤ ਪ੍ਰਾਪਤ ਕਰਨ ਯੋਗ ਹੋਵੇਗਾ ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਕਰੀਬ 2000 ਲਾਭਪਾਤਰੀਆਂ ਵੱਲੋਂ ਇਸ ਸਕੀਮ ਵਿੱਚ ਅਪਲਾਈ ਕੀਤਾ ਗਿਆ ਅਤੇ ਲਾਭਪਾਤਰੀਆਂ ਵੱਲੋਂ ਪ੍ਰਾਪਤ ਸਾਰੀਆਂ ਹੀ ਐਪਲੀਕੇਸ਼ਨਾਂ ਨੂੰ ਸਟੇਜ-3 ਲਈ ਭੇਜ ਦਿੱਤਾ ਗਿਆ ਹੈ। ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਇੰਮਪਲੀਮੈਂਟੇਸ਼ਨ ਕਮੇਟੀ ਦੀ ਸ਼ਲਾਘਾ ਕੀਤੀ ਗਈ। ਇਸ ਸਕੀਮ ਦਾ ਲਾਭ ਲੈਣ ਲਈ ਵਿਸ਼ਵਕਰਮੀਆਂ/ਲਾਭਪਾਤਰੀ ਆਪਣੇ ਪਿੰਡਾ ਵਿਚ ਸਥਿਤ ਸੀ.ਐਸ.ਸੀ. ਸੈਂਟਰਾਂ ਤੇ ਬਿਨਾਂ ਕਿਸੇ ਕੀਮਤ ਤੋਂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਸੀ.ਐਸ.ਸੀ ਸੈਂਟਰਾਂ ਨੂੰ ਆਨਲਾਈਨ ਅਪਲਾਈ ਕਰਨ ਅਤੇ ਸਰਕਾਰ ਵੱਲੋਂ ਇੰਨਸੈਂਟਿਵ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਸਾਰੇ ਲਾਭਪਾਤਰੀਆਂ ਨੂੰ ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪੁਰਜੋਰ ਅਪੀਲ ਕੀਤੀ ਅਤੇ ਮੀਟਿੰਗ ਵਿਚ ਜਿਲ੍ਹਾ ਉਦਯੋਗ ਕੇਂਦਰ, ਮੈਂਬਰ ਕਨਵੀਨਰ-ਕਮ –ਜਨਰਲ ਮੈਨੇਜਰ ਸ਼੍ਰੀ ਸੁਖਮਿੰਦਰ ਸਿੰਘ ਰੇਖੀ, ਸਹਾਇਕ ਡਾਇਰਕੈਟਰ ਸ੍ਰੀਮਤੀ ਅਨੁਪਮਾ ਐਮ.ਐਸ.ਐਮ.ਈ. ਡੀ.ਐਫ.ਓ ਲੁਧਿਆਣਾ, ਐਲ.ਡੀ.ਐਮ., ਡੀ.ਡੀ.ਪੀ.ਓ, ਬੀ.ਡੀ.ਪੀ.ਓ, ਕਾਰਜ ਸਾਧਕ ਅਫਸਰ ਹੋਰ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਰਹੇ।