ਜ਼ਿਲ੍ਹਾ ਮੈਜਿਸਟਰੇਟ ਨੇ 21 ਦਸੰਬਰ ਨੂੰ ਨਗਰ ਪੰਚਾਇਤ ਬਰੀਵਾਲਾ ਵਿਖੇ ਚੋਣ ਵਾਲੇ ਦਿਨ ਕੀਤੀ ਪੇਡ ਹੋਲੀਡੇ ਦੀ ਘੋਸ਼ਣਾ

ਸ੍ਰੀ ਮੁਕਤਸਰ ਸਾਹਿਬ, 20 ਦਸੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 21  ਦਸੰਬਰ 2024 ਨੂੰ ਨਗਰ ਪੰਚਾਇਤ ਬਰੀਵਾਲਾ ਵਿਖੇ ਜਰਨਲ ਚੋਣ ਨੂੰ ਮੁੱਖ ਰੱਖਦੇ ਹੋਏ ਪੇਡ ਹੋਲੀਡੇ ਕਰਨ ਦੀ ਘੋਸ਼ਣਾ ਕੀਤੀ ਹੈ। ਹੁਕਮਾਂ ਅਨੁਸਾਰ ਇਹ ਪੇਡ ਹੋਲੀਡੇ ਨਗਰ ਪੰਚਾਇਤ ਬਰੀਵਾਲਾ ਦੀ ਹਦੂਦ ਅੰਦਰ ਆਉਂਦੇ ਵੋਟਰਾਂ ਲਈ ਲਾਗੂ ਹੋਵੇਗੀ।